Friday, April 26, 2024

ਵਾਹਿਗੁਰੂ

spot_img
spot_img

ਮਿਆਰੀ ਸਿਹਤ ਸੇਵਾਵਾਂ ਲਈ ਵੱਡੇ ਪੱਧਰ ’ਤੇ ਯਤਨ ਜਾਰੀ: ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ

- Advertisement -

ਯੈੱਸ ਪੰਜਾਬ
ਮੋਹਾਲੀ/ਚੰਡੀਗੜ੍ਹ, 1 ਦਸੰਬਰ, 2022:
‘ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਹੇਠ ਪੰਜਾਬ ਸਰਕਾਰ ਦੁਆਰਾ ਪੰਜਾਬ ਵਾਸੀਆਂ ਨੂੰ ਮਿਆਰੀ ਤੇ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਸੂਬੇ ਵਿਚ ਵੱਡੇ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ ਜਿਨ੍ਹਾਂ ਦਾ ਸ਼ਾਨਦਾਰ ਨਤੀਜਾ ਵੀ ਦਿਸਣਾ ਸ਼ੁਰੂ ਹੋ ਗਿਆ ਹੈ।’ ਇਹ ਸ਼ਬਦ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸਥਾਨਕ ਜ਼ਿਲ੍ਹਾ ਹਸਪਤਾਲ ਵਿਚ ਦੰਦਾਂ ਦੇ 34ਵੇਂ ਪੰਦਰਵਾੜੇ ਦੇ ਸੂਬਾ ਪੱਧਰੀ ਸਮਾਪਤੀ ਸਮਾਗਮ ਨੂੰ ਸੰਬੋਧਨ ਕਰਦਿਆਂ ਕਰਦਿਆਂ ਕਹੇ।

ਇਸ ਮੌਕੇ ਇਕੱਤਰ ਬਜ਼ੁਰਗਾਂ ਅਤੇ ਹੋਰ ਲੋਕਾਂ ਨੂੰ ਸੰਬੋਧਨ ਕਰਦਿਆਂ ਸ. ਜੌੜਾਮਾਜਰਾ ਨੇ ਕਿਹਾ ਕਿ ਬਜ਼ੁਰਗ ਸਾਡਾ ਕੀਮਤੀ ਸਰਮਾਇਆ ਹਨ ਜਿਨ੍ਹਾਂ ਦੀ ਸਿਹਤ ਸੰਭਾਲ ਸਾਡਾ ਪਹਿਲਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਨੂੰ ਆਮ ਹੀ ਦੰਦਾਂ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਸ ਦਾ ਸਮੇਂ ਸਿਰ ਇਲਾਜ ਕਰਵਾਇਆ ਜਾਣਾ ਚਾਹੀਦਾ ਹੈ। ‘ਅੱਖਾਂ ਗਈਆਂ ਜਹਾਨ ਗਿਆ, ਦੰਦ ਗਏ ਤਾਂ ਸਵਾਦ ਗਿਆ’ ਕਹਾਵਤ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਦੰਦਾਂ ਦੇ ਖ਼ਰਾਬ ਹੋਣ ਨਾਲ ਨਾ ਕੇਵਲ ਖਾਣ-ਪੀਣ ਦਾ ਸਵਾਦ ਚਲਿਆ ਜਾਂਦਾ ਹੈ ਸਗੋਂ ਸ਼ਰੀਰ ਵਿੱਚ ਭੋਜਨ ਦਾ ਸਹੀ ਪਾਚਨ ਨਾ ਹੋਣ ਕਾਰਣ ਹੋਰ ਵੀ ਕਈ ਬਿਮਾਰੀਆਂ ਲੱਗ ਜਾਂਦੀਆਂ ਹਨ ।

ਪਰ ਸਰਕਾਰੀ ਸਿਹਤ ਸੰਸਥਾਵਾਂ ਵਿਚ ਉਨ੍ਹਾਂ ਨੂੰ ਮੁਫ਼ਤ ਡੈਂਚਰ (ਦੰਦਾਂ ਦੀ ਬੀੜ) ਦੇ ਕੇ ਉਨ੍ਹਾਂ ਦਾ ਪੂਰਾ ਖ਼ਿਆਲ ਰੱਖਿਆ ਜਾ ਰਿਹਾ ਹੈ। ਡੈਂਚਰ ਦੀ ਸੰਭਾਲ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਰਾਤ ਨੂੰ ਸੌਣ ਵੇਲੇ ਦੰਦਾਂ ਦੀ ਬੀੜ ਨੂੰ ਪਾਣੀ ਵਿਚ ਪਾ ਕੇ ਰਖਿਆ ਜਾਵੇ ਅਤੇ ਹਰ ਰੋਜ਼ ਸਵੇਰੇ ਅਤੇ ਰਾਤ ਨੂੰ ਸੌਣ ਤੋਂ ਪਹਿਲਾਂ ਬਰੱਸ਼ ਕਰਨ ਦੀ ਆਦਤ ਪਾਈ ਜਾਵੇ। ਤੰਬਾਕੂ ਆਦਿ ਦੀ ਵਰਤੋਂ ਤੋਂ ਪ੍ਰਹੇਜ਼ ਬਹੁਤ ਜ਼ਰੂਰੀ ਹੈ।

ਜੌੜਾਮਾਜਰਾ ਨੇ ਦਸਿਆ ਕਿ ਇਹ ਪੰਦਰਵਾੜਾ 14 ਨਵੰਬਰ ਤੋਂ 29 ਨਵੰਬਰ ਤਕ ਸਮੁੱਚੇ ਪੰਜਾਬ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਗਿਆ। ਇਸ ਪੰਦਰਵਾੜੇ ਦੌਰਾਨ ਬਜ਼ੁਰਗਾਂ ਨੂੰ 2500 ਡੈਂਚਰ ਵੰਡੇ ਗਏ ਅਤੇ ਡੈਂਟਲ ਓ.ਪੀ.ਡੀ. ਵਿਚ ਆਏ ਮਰੀਜ਼ਾਂ ਦੇ ਦੰਦਾਂ ਦਾ ਮੁਫ਼ਤ ਇਲਾਜ ਕੀਤਾ ਗਿਆ।

ਇਸ ਦੇ ਨਾਲ ਹੀ ਸਕੂਲੀ ਬੱਚਿਆਂ ਲਈ ਸਕੂਲ ਹੈਲਥ ਕੈਂਪ ਅਤੇ ਪਿੰਡਾਂ ਵਿਚ ਜਾਗਰੂਕਤਾ ਸਮਾਗਮ ਵੀ ਕਰਵਾਏ ਗਏ। ਇਸ ਮੌਕੇ ਸਿਹਤ ਮੰਤਰੀ ਨੇ ਬਜ਼ੁਰਗਾਂ ਨੂੰ 56 ਡੈਂਚਰ ਵੰਡੇ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨੀ ਲਈ ਵੀ ਆਖਿਆ। ਸਿਹਤ ਮੰਤਰੀ ਨੇ ਸਿਹਤ ਅਧਿਕਾਰੀਆਂ ਅਤੇ ਸਟਾਫ਼ ਨੂੰ ਦੰਦਾਂ ਦੇ ਪੰਦਰਵਾੜੇ ਦੀ ਸਫ਼ਲਤਾਪੂਰਵਕ ਸਮਾਪਤੀ ਲਈ ਸ਼ਾਬਾਸ਼ੀ ਵੀ ਦਿਤੀ।

ਡਾਇਰੈਕਟਰ ਸਿਹਤ ਸੇਵਾਵਾਂ ਡਾ. ਰਣਜੀਤ ਸਿੰਘ ਘੋਤੜਾ ਨੇ ਕਿਹਾ ਕਿ ਦੰਦਾਂ ਦੀ ਸੰਭਾਲ ਬਚਪਨ ਤੋਂ ਹੀ ਸ਼ੁਰੂ ਹੋ ਜਾਣੀ ਚਾਹੀਦੀ ਹੈ। ਔਸਤਨ ਹਰ ਤਿੰਨ ਮਹੀਨਿਆਂ ਮਗਰੋਂ ਦੰਦਾਂ ਦੀ ਜਾਂਚ ਬਹੁਤ ਜ਼ਰੂਰੀ ਹੈ। ਕਈ ਵਾਰ ਅਸੀਂ ਦੰਦ ਪੀੜ ਨੂੰ ਮਾਮੂਲੀ ਗੱਲ ਸਮਝ ਕੇ ਅਣਡਿੱਠ ਕਰ ਦਿੰਦੇ ਹਾਂ ਪਰ ਛੋਟੀ-ਮੋਟੀ ਤਕਲੀਫ਼ ਵੱਡੀ ਹੋ ਸਕਦੀ ਹੈ ਅਤੇ ਦੰਦ ਖ਼ਰਾਬ ਹੋ ਸਕਦੇ ਹਨ।

ਸਮਾਗਮ ਵਿਚ ਡਿਪਟੀ ਡਾਇਰੈਕਟਰ ਡੈਂਟਲ ਡਾ. ਸੁਰਿੰਦਰ ਮੱਲ, ਸਿਵਲ ਸਰਜਨ ਮੋਹਾਲੀ ਡਾ. ਆਦਰਸ਼ਪਾਲ ਕੌਰ, ਜ਼ਿਲ੍ਹਾ ਡੈਂਟਲ ਸਿਹਤ ਅਫ਼ਸਰ ਡਾ. ਪਰਨੀਤ ਗਰੇਵਾਲ, ਐਸ.ਐਮ.ਓ. ਡਾ. ਵਿਜੇ ਭਗਤ ਤੇ ਹੋਰ ਸਿਹਤ ਅਧਿਕਾਰੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...