Thursday, April 25, 2024

ਵਾਹਿਗੁਰੂ

spot_img
spot_img

ਮਿਲਕਫੈਡ ਵਲੋਂ ਦੁੱਧ ਦੇ ਖਰੀਦ ਭਾਅ ਵਿੱਚ 21 ਮਈ ਤੋਂ 55 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਵਾਧਾ: ਹਰਪਾਲ ਚੀਮਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 24 ਮਈ, 2022:
ਫੀਡ ਦੇ ਭਾਅ ਵਿੱਚ ਹੋਏ ਵਾਧੇ ਕਾਰਨ ਪੰਜਾਬ ਦੇ ਡੇਅਰੀ ਧੰਦੇ ਨਾਲ ਜੁੜੇ ਦੁੱਧ ਉਤਪਾਦਕਾਂ ਦੀ ਮਾੜੀ ਵਿੱਤੀ ਹਾਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੁੱਧ ਦੇ ਖਰੀਦ ਭਾਅ ਵਿੱਚ 35 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਹੋਰ ਵਾਧਾ ਕਰ ਦਿੱਤਾ ਹੈ ।

ਇਸ ਤੋਂ ਪਹਿਲਾਂ 21 ਮਈ ਨੂੰ ਵੀ ਇਹ ਭਾਅ 20 ਰੁਪਏ ਵਧਾਇਆ ਗਿਆ ਸੀ। ਇਸ ਤਰ੍ਹਾਂ ਡੇਅਰੀ ਕਿਸਾਨਾਂ ਦੇ ਦੁੱਧ ਖਰੀਦ ਭਾਅ ਵਿੱਚ 21 ਮਈ ਤੋਂ 55 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਵਾਧਾ ਕਰ ਦਿੱਤਾ ਗਿਆ ਹੈ। ਹਾਲਾਂਕਿ ਡੇਅਰੀ ਕਿਸਾਨਾਂ ਨੂੰ ਇਸਦਾ ਵੱਡਾ ਲਾਭ ਮਿਲੇਗਾ ਪਰ ਇਸ ਦਾ ਭਾਰ ਆਮ ਲੋਕਾਂ ‘ਤੇ ਬਿਲਕੁਲ ਨਹੀਂ ਪਵੇਗਾ ਅਤੇ ਉਹਨਾਂ ਨੂੰ ਦੁੱਧ ਪੁਰਾਣੇ ਭਾਅ ਉੱਤੇ ਹੀ ਮਿਲੇਗਾ।

ਇਸ ਫੈਸਲੇ ਨਾਲ ਗਾਂ ਦੇ ਦੁੱਧ ‘ਤੇ ਤਕਰੀਬਨ 2.60 ਰੁਪਏ ਪ੍ਰਤੀ ਕਿੱਲੋ ਅਤੇ ਮੱਝ ਦੇ ਦੁੱਧ ‘ਤੇ 3.85 ਰੁਪਏ ਪ੍ਰਤੀ ਕਿੱਲੋ ਦਾ ਵਾਧਾ ਹੋਵੇਗਾ।

ਅੱਜ ਇਥੇ ਸਕੱਤਰੇਤ ਵਿਚ ਡੇਅਰੀ ਕਿਸਾਨਾਂ ਦੇ ਵਫਦ ਨਾਲ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਡੇਅਰੀ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਮੀਟਿੰਗ ਦੌਰਾਨ ਲਗਾਤਾਰ ਵੱਧ ਰਹੀਆਂ ਪਸ਼ੂ ਖੁਰਾਕ ਦੀਆਂ ਕੀਮਤਾਂ ਅਤੇ ਹੋਰ ਲਾਗਤਾਂ ਵਿੱਚ ਹੋ ਰਹੇ ਵਾਧੇ ਨਾਲ ਨਜਿੱਠਣ ਲਈ ਵਿੱਤੀ ਸਹਾਇਤਾ ਕਰਨ ਦੀ ਮੰਗ ਕੀਤੀ ਸੀ। ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ( ਕੋਆਪਰੇਸ਼ਨ ) ਰਵਨੀਤ ਕੌਰ, ਵਧੀਕ ਮੁੱਖ ਸਕੱਤਰ ਵਿੱਤ ਕੇ ਏ ਪੀ ਸਿਨਹਾ ਅਤੇ ਮਿਲਕਫ਼ੈਡ ਦੇ ਐਮ ਡੀ ਕਮਲਦੀਪ ਸਿੰਘ ਸੰਘਾ ਵੀ ਹਾਜ਼ਰ ਸਨ।

ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਜਿਹੀ ਵਿੱਤੀ ਸਹਾਇਤਾ ਪਹਿਲੀ ਵਾਰ ਦਿੱਤੀ ਗਈ ਹੈ ਜਿਸ ਕਰ ਕੇ ਇਹ ਫੈਸਲਾ ਇਤਿਹਾਸਕ ਹੈ। ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਦੁੱਧ ਉਤਪਾਦਕਾਂ ਅਤੇ ਖਪਤਕਾਰਾਂ ਦੇ ਹਿੱਤਾਂ ਲਈ ਹੋਰ ਠੋਸ ਉਪਰਾਲੇ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਮਿਲਕਫੈਡ ਵਲੋਂ ਦੁੱਧ ਉਤਪਾਦਕਾਂ ਨੂੰ ਹਮੇਸ਼ਾਂ ਦੁੱਧ ਦੀਆਂ ਉੱਚੀਆਂ ਖਰੀਦ ਕੀਮਤਾਂ ਦਿੱਤੀਆਂ ਜਾਂਦੀਆਂ ਰਹੀਆਂ ਹਨ, ਖਾਸ ਕਰਕੇ ਕੋਵਿਡ ਮਹਾਂਮਾਰੀ ਦੇ ਸਮੇਂ ਦੌਰਾਨ ਜਦੋਂ ਪ੍ਰਾਈਵੇਟ ਖਰੀਦਦਾਰਾਂ ਨੇ ਦੁੱਧ ਖਰੀਦਣਾ ਬੰਦ ਕਰ ਦਿੱਤਾ ਸੀ ਅਤੇ ਦੁੱਧ ਦੇ ਭਾਅ ਘਟਾ ਦਿੱਤੇ ਸਨ ਤਾਂ ਮਿਲਕਫੈਡ ਨੇ ਆਪਣੇ ਸੀਮਤ ਸਾਧਨਾਂ ਦੇ ਬਾਵਜੂਦ ਵੀ ਦੁੱਧ ਉਤਪਾਦਕਾਂ ਨੂੰ ਵਾਜਿਬ ਦੁੱਧ ਖਰੀਦ ਰੇਟ ਦਿੱਤੇ ।

ਮਿਲਕਫੈਡ ਦੇ ਮੈਨੇਜਿੰਗ ਡਾਇਰੈਕਟਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਮਿਲਕਫੈਡ ਪੰਜਾਬ ਵਲੋਂ ਪਹਿਲਾਂ ਵੀ 1 ਮਾਰਚ 2022 ਨੂੰ 20 ਰੁਪਏ ਪ੍ਰਤੀ ਕਿੱਲੋ ਫੈਟ, 1 ਅਪ੍ਰੈਲ 2022 ਨੂੰ 20 ਰੁਪਏ ਪ੍ਰਤੀ ਕਿੱਲੋ ਫੈਟ ਅਤੇ 21 ਅਪ੍ਰੈਲ 2022 ਨੂੰ ਦੁੱਧ ਦੀ ਖਰੀਦ ਕੀਮਤਾਂ ਵਿੱਚ 10 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ ਕੀਤਾ ਸੀ। ਹੁਣ ਵਧਾਏ 55 ਰੁਪਏ ਦੇ ਹਿਸਾਬ ਨਾਲ ਕਰੀਬ ਢਾਈ ਮਹੀਨੇ ਵਿਚ ਹੀ ਕੁੱਲ 105 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ ਕੀਤਾ ਜਾ ਚੁੱਕਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...