Saturday, April 20, 2024

ਵਾਹਿਗੁਰੂ

spot_img
spot_img

ਮਿਲਕਫੈੱਡ ‘ਚ ਸਟਾਫ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਹਰਪਾਲ ਸਿੰਘ ਚੀਮਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 27 ਮਈ, 2022 –
ਪੰਜਾਬ ਦੇ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮਿਲਕਫੈਡ ਦੇ ਮੁੱਖ ਦਫਤਰ ਵਿਚ ਸੀਨੀਅਰ ਐਗਜ਼ੀਕਿਊਟਿਵ ਦੀ ਅਸਾਮੀ ਲਈ ਚੁਣੇ ਗਏ 21 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਅਸਾਮੀ ਲਈ 40 ਸੀਟਾਂ ਭਰਨੀਆਂ ਸਨ ਪਰ ਯੋਗ ਉਮੀਦਵਾਰ ਸਿਰਫ 21 ਹੀ ਪਾਏ ਗਏ ਅਤੇ ਉਨ੍ਹਾਂ ਸਾਰਿਆਂ ਨੂੰ ਇਸ ਅਸਾਮੀ ‘ਤੇ ਨਿਯੁਕਤ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸਹਾਇਕ ਮੈਨੇਜਰਾਂ ਦੀਆਂ 52 ਅਸਾਮੀਆਂ ਲਈ ਵੀ ਚੋਣ ਪ੍ਰਕਿਰਿਆ ਚੱਲ ਰਹੀ ਹੈ।

ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਡੇਅਰੀ ਕਿਸਾਨਾਂ ਅਤੇ ਆਮ ਲੋਕਾਂ ਨਾਲ ਜੁੜੇ ਅਦਾਰੇ ਮਿਲਕਫੈੱਡ ਵਿਚ ਮਨੁੱਖੀ ਸ਼ਕਤੀ (ਮੈਨਪਾਵਰ) ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਿਲਕਫੈੱਡ ਵਿਚ ਸਟਾਫ ਦੀ ਕਮੀ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਨੇ ਵੱਖ-ਵੱਖ ਪੱਧਰ ਦੀਆਂ ਅਸਾਮੀਆਂ ਦੀ ਭਰਤੀ ਲਈ 580 ਹੋਰ ਅਸਾਮੀਆਂ ਨੂੰ ਮਨਜ਼ੂਰੀ ਦਿੱਤੀ ਹੈ ਅਤੇ ਇਨ੍ਹਾਂ ਅਸਾਮੀਆਂ ਦੀ ਭਰਤੀ ਪ੍ਰਕਿਰਿਆ ਵੀ ਜਲਦੀ ਹੀ ਸ਼ੁਰੂ ਕੀਤੀ ਜਾਵੇਗੀ।

ਉਨ੍ਹਾਂ ਨਵਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਸਹਿਕਾਰਤਾ ਮੰਤਰੀ ਵੱਲੋਂ ਵਿੱਤੀ ਸਾਲ 2021-22 ਦੌਰਾਨ ਅਤੇ ਹੁਣ ਤੱਕ ਦੀ ਮਿਲਕਫੈੱਡ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਦੱਸਿਆ ਕਿ ਮਿਲਕਫੈਡ ਦੇ ਨਿਰੰਤਰ ਯਤਨਾਂ ਸਦਕਾ ਸਾਲ 2020-2021 ਦੌਰਾਨ ਇਸ ਅਦਾਰੇ ਦੀ ਸਾਲਾਨਾ ਟਰਨਓਵਰ 4463 ਕਰੋੜ ਰੁਪਏ ਦੇ ਮੁਕਾਬਲੇ 2021-2022 ਦੌਰਾਨ ਮਿਲਕਫੈੱਡ ਨੇ 4882 ਕਰੋੜ ਰੁਪਏ ਦਾ ਰਿਕਾਰਡ ਕਾਰੋਬਾਰ ਕੀਤਾ ਹੈ।

ਵਿਸ਼ੇਸ਼ ਮੁੱਖ ਸਕੱਤਰ (ਸਹਿਕਾਰਤਾ) ਰਵਨੀਤ ਕੌਰ ਨੇ ਨਵਨਿਯੁਕਤ ਉਮੀਦਵਾਰਾਂ ਨੂੰ ਮਿਲਕਫੈੱਡ ਦੇ ਮਿੱਥੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਕਰਨ ਅਤੇ ਆਪਣਾ ਮਹੱਤਵਪੂਰਨ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਦੁੱਧ ਅਤੇ ਦੁੱਧ ਉਤਪਾਦਾਂ ਦੀ ਗੁਣਵੱਤਾ ਵਿੱਚ ਸੁਧਾਰ ਲਈ ਮਿਲਕਫੈੱਡ ਦੀਆਂ ਸਾਰੀਆਂ ਵੇਰਕਾ ਡੇਅਰੀਆਂ ਨੂੰ ਹੋਰ ਆਧੁਨਿਕ ਬਣਾਇਆ ਜਾਵੇਗਾ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਵੇਰਕਾ ਦੁੱਧ ਉਤਪਾਦਕਾਂ ਅਤੇ ਖਪਤਕਾਰਾਂ ਨੂੰ ਵਧੀਆ ਸੇਵਾਵਾਂ ਤੇ ਉਤਪਾਦ ਪ੍ਰਦਾਨ ਕਰਨਾ ਯਕੀਨੀ ਬਣਾਏਗਾ।

ਮਿਲਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਕਮਲਦੀਪ ਸਿੰਘ ਸੰਘਾ ਨੇ ਕਿਹਾ ਕਿ ਮਨੁੱਖੀ ਸ਼ਕਤੀ ਦੀ ਕਮੀ ਦੇ ਬਾਵਜੂਦ ਮਿਲਕਫੈੱਡ ਵੱਲੋਂ ਵੇਰਕਾ ਦੇ ਸਾਰੇ ਉਤਪਾਦਾਂ ਦੀ ਵਿਕਰੀ ਵਿੱਚ ਤੇਜ਼ੀ ਨਾਲ ਵਾਧਾ ਦੇਖਿਆ ਜਾ ਰਿਹਾ ਹੈ ਅਤੇ ਹਰੇਕ ਉਤਪਾਦ ਦੀ ਵਿਕਾਸ ਦਰ ਸ਼ਾਨਦਾਰ ਰਹੀ ਹੈ।

ਵਿੱਤੀ ਸਾਲ 2021-22 ਦੌਰਾਨ ਮਿਲਕਫੈੱਡ ਨੇ ਵਿੱਤੀ ਸਾਲ 2020-21 ਦੇ ਮੁਕਾਬਲੇ ਪੈਕਡ ਦੁੱਧ ਵਿੱਚ 10 ਫੀਸਦੀ, ਦਹੀ ਵਿੱਚ 38 ਫੀਸਦੀ, ਲੱਸੀ ਵਿੱਚ 24 ਫੀਸਦੀ ਅਤੇ ਖੀਰ ਵਿੱਚ 30 ਫੀਸਦੀ ਦਾ ਸਾਲਾਨਾ ਵਾਧਾ ਦਰਜ ਕੀਤਾ ਹੈ। ਇਸੇ ਤਰ੍ਹਾਂ ਮਿਲਕਫੈੱਡ ਨੇ ਡੇਅਰੀ ਵ੍ਹਾਈਟਨਰ ਵਿੱਚ 82 ਫੀਸਦੀ, ਯੂਐਚਟੀ ਦੁੱਧ ਵਿੱਚ 31 ਫੀਸਦੀ, ਘਿਓ ਵਿੱਚ 14 ਫੀਸਦੀ, ਸਵੀਟਨਡ ਫਲੇਵਰਡ ਮਿਲਕ (ਪੀਓ) ਵਿੱਚ 39 ਫੀਸਦੀ ਅਤੇ ਲੱਸੀ (ਟੇਟਰਾ ਪੈਕ) ਵਿੱਚ 39 ਫੀਸਦੀ ਦੀ ਵਿਕਰੀ ਦਾ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਮਿਲਕਫੈੱਡ ਵਿਚ ਨਵੀਂ ਭਰਤੀ ਹੋਣ ਨਾਲ ਭਵਿੱਖ ਵਿੱਚ ਹੋਰ ਵੀ ਵੱਡੀਆਂ ਮੰਜ਼ਿਲਾਂ ਹਾਸਲ ਕੀਤੀਆਂ ਜਾਣਗੀਆਂ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...