Tuesday, April 23, 2024

ਵਾਹਿਗੁਰੂ

spot_img
spot_img

‘ਮਿਸ਼ਨ ਫ਼ਤਿਹ’ ਪੰਜਾਬ ਦੇ ਉਦਯੋਗ ਨੂੰ ਲਾਕਡਾਊਨ ਤੋਂ ਬਾਅਦ ਮੁੜ ਉਭਾਰਨ ਨੂੰ ਯਕੀਨੀ ਬਣਾਏਗਾ: ਉਦਯੋਗ ਮੰਤਰੀ

- Advertisement -

ਜਲੰਧਰ, 04 ਜੂਨ, 2020 –

ਪੰਜਾਬ ਦੇ ਉਦਯੋਗ ਮੰਤਰੀਪ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਉਦਯੋਗਪਤੀਆਂ ਨੂੰ ਭਰੋਸਾ ਦੁਆਇਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ਼ੁਰੂ ਕੀਤਾ ਗਿਆ ‘ਮਿਸ਼ਨ ਫ਼ਤਿਹ’ ਲਾਕਡਾਊਨ ਤੋਂ ਬਾਅਦ ਸੂਬੇ ਦੇ ਉਦਯੋਗਾਂ ਨੂੰ ਮੁੜ ਉਭਰਨ ਨੂੰ ਯਕੀਨੀ ਬਣਾਏਗਾ।

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਉਦਯੋਗਪਤੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਸ੍ਰੀ ਸ਼ੁਸੀਲ ਕੁਮਾਰ ਰਿੰਕੂ, ਸ੍ਰੀ ਰਾਜਿੰਦਰ ਬੇਰੀ, ਚੌਧਰੀ ਸੁਰਿੰਦਰ ਸਿੰਘ ਅਤੇ ਸ੍ਰੀ ਅਵਤਾਰ ਸਿੰਘ ਬਾਵਾ ਹੈਨਰੀ ਵੀ ਮੌਜੂਦ ਸਨ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਨੇ ਵਿਸ਼ਵ ਭਰ ਵਿੱਚ ਉਦਯੋਗਾਂ ਅਤੇ ਆਰਥਿਕ ਪ੍ਰਗਤੀ ਨੂੰ ਬਹੁਤ ਢਾਹ ਲਗਾਈ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਰਾਜ ਦੇ ਉਦਯੋਗਾਂ ਅਤੇ ਆਰਥਿਕ ਪ੍ਰਗਤੀ ਨੂੰ ਮੁੜ ਲੀਹਾਂ ’ਤੇ ਲਿਆਉਣ ਲਈ ਵਚਨਬੱਧ ਹੈ। ਉਨ੍ਹਾਂ ਉਦਯੋਗ ਪਤੀਆਂ ਨੂੰ ਭਰੋਸਾ ਦੁਆਇਆ ਕਿ ਲਾਕ ਡਾਊਨ ਤੋਂ ਬਾਅਦ ਉਨ੍ਹਾਂ ਦੇ ਹਿੱਤਾਂ ਦੀ ਸੂਬਾ ਸਰਕਾਰ ਵਲੋਂ ਹਰ ਕੀਮਤ ’ਤੇ ਰੱਖਿਆ ਕੀਤੀ ਜਾਵੇਗੀ।

ਉਦਯੋਗ ਮੰਤਰੀ ਨੇ ਕਿਹਾ ਕਿ ‘ਮਿਸ਼ਨ ਫ਼ਤਿਹ’ ਤਹਿਤ ਸੂਬੇ ਦੀ ਉਦਯੋਗਿਕ ਵਿਵਸਥਾ ਨੂੰ ਮੁੜ ਲੀਹਾਂ ’ਤੇ ਲਿਆਉਣ ਲਈ ਵਿਸਥਾਰਤ ਯੋਜਨਾ ਉਲੀਕੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਖੁਦ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਲਈ ਲਗਾਤਾਰ ਉਨਾਂ ਦੇ ਸੰਪਰਕ ਵਿੱਚ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਤੇ ਸੰਜੀਦਾ ਯਤਨਾਂ ਸਦਕਾ ਰਾਜ ਜਲਦੀ ਹੀ ਦੇਸ਼ ਦਾ ਉਦਯੋਗਾਂ ਦੇ ਖੇਤਰ ਵਿੱਚ ਮੋਹਰੀ ਸੂਬਾ ਹੋਵੇਗਾ।

ਉਦਯੋਗ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ਉਦਯੋਗਾਂ ਦੇ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਸੂਬਾ ਸਰਕਾਰ ਵਲੋਂ ਜਲਦੀ ਐਸ.ਏ.ਐਸ.ਨਗਰ, ਲੁਧਿਆਣਾ, ਫ਼ਤਿਹਗੜ੍ਹ ਸਾਹਿਬ ਅਤੇ ਬਠਿੰਡਾ ਵਿਖੇ ਚਾਰ ਨਵੀਂਆਂ ਉਦਯੋਗਿਕ ਪਾਰਕਾਂ ਸਥਾਪਿਤ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਉਦਯੋਗਿਕ ਪਾਰਕਾਂ ਸੂਬੇ ਵਿੱਚ ਉਦਯੋਗਾਂ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਇਨਾਂ ਪਾਰਕਾਂ ਵਿੱਚ ਹੋਰ ਉਦਯੋਗਾਂ ਦੇ ਨਾਲ ਮਾਈਕਰੋ ਅਤੇ ਐਮ.ਐਸ.ਐਮ.ਈ. ਉਦਯੋਗਾਂ ’ਤੇ ਵੀ ਵਿਸ਼ੇਸ਼ ਤਵਜੋਂ ਦਿੱਤੀ ਜਾਵੇਗੀ।

ਉਦਯੋਗਾਂ ਨੂੰ ਅਰਥ ਵਿਵਸਥਾ ਦੀ ਰੀੜ੍ਹ ਦੀ ਹੱਡੀ ਕਰਾਰ ਦਿੰਦਿਆਂ ਉਦਯੋਗ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਉਦਯੋਗਾਂ ਨੂੰ ਹੋਰ ਹੁਲਾਰਾ ਦੇਣ ਲਈ ਸੂਬਾ ਸਰਕਾਰ ਵਲੋਂ ਲਗਾਤਾਰ ਉਦਯੋਗਪਤੀਆਂ ਦੀਆਂ 6 ਮਹੀਨੇ ਦੀਆਂ ਵਿਆਜ ਦੀਆਂ ਕਿਸਤਾਂ ਮੁਆਫ਼ ਕਰਨ ਦੇ ਮੁੱਦੇ ਨੂੰ ਉਠਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਖੁਦ ਕੇਂਦਰ ਸਰਕਾਰ ਪਾਸ ਸੂਬੇ ਦੇ ਉਦਯੋਗਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਨ ਦੇ ਮੁੱਦੇ ਨੂੰ ਉਠਾਇਆ ਜਾ ਰਿਹਾ ਹੈ। ਉਨ੍ਹਾਂ ਆਸ ਜਤਾਈ ਕਿ ਸੂਬਾ ਸਰਕਾਰ ਵਲੋਂ ਸੂਬੇ ਦੇ ਉਦਯੋਗਪਤੀਆਂ ਨੂੰ ਰਾਹਤ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਕ ਹੋਰ ਮੁੱਦੇ ’ਤੇ ਬੋਲਦਿਆਂ ਉਦਯੋਗ ਮੰਤਰੀ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਪ੍ਰਵਾਸੀ ਕਾਮੇ ਆਪਣੇ ਸੂਬਿਆਂ ਨੂੰ ਜਾ ਚੁੱਕੇ ਹਨ। ਉਨ੍ਹਾ ਕਿਹਾ ਕਿ ਹੁਣ ਉਹ ਪੰਜਾਬ ਵਾਪਿਸ ਆ ਕੇ ਰਾਜ ਦੇ ਵਿਕਾਸ ਵਿੱਚ ਭਾਗੀਦਾਰ ਬਣਨ ਦੇ ਚਾਹਵਾਨ ਹਨ , ਇਸ ਲਈ ਸੂਬਾ ਸਰਕਾਰ ਵਲੋਂ ਕੇਂਦਰ ਸਰਕਾਰ ਨੂੰ ਜੋ ਪੰਜਾਬ ਵਾਪਿਸ ਆਉਣਾ ਚਾਹੁੰਦੇ ਹਨ ਨੂੰ ਵਾਪਿਸ ਲਿਆਉਣ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਉਦਯੋਗਾਂ ਨੁੂੰ ਮੁੜ ਲੀਹਾਂ ’ਤੇ ਲਿਆਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ।

ਉਦਯੋਗ ਮੰਤਰੀ ਨੇ ਕਿਹਾ ਕਿ ਸੂਬੇ ਦੇ ਉਦਯੋਗਾਂ ਨੂੰ ਹੋਰ ਹੁਲਾਰਾ ਦੇਣ ਤੋਂ ਇਲਾਵਾ ਸੂਬਾ ਸਰਕਾਰ ਵਲੋਂ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਵੱਲ ਵੀ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮੰਤਵ ਦੀ ਪੂਰਤੀ ਲਈ ਸੂਬਾ ਸਰਕਾਰ ਵਲੋਂ ਰਾਜ ਦੀਆਂ ਉਦਯੋਗਿਕ ਸਿਖਲਾਈ ਸੰਸਥਾਵਾਂ ਵਿੱਚ ਹੁਨਰ ਸਿੱਖਿਆ ਦੇ ਨਵੇਂ ਕੋਰਸਾਂ ਦੀ ਸ਼ੁਰੂਆਤ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਇਸ ਨਾਲ ਉਦਯੋਗਿਕ ਪ੍ਰਗਤੀ ਨੂੰ ਤੇਜ਼ ਕਰਨ ਵਿੱਚ ਮਦਦ ਮਿਲੇਗੀ।

ਇਸ ਮੌਕੇ ਉਦਯੋਗ ਮੰਤਰੀ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਦੀ ਅਗਵਾਈ ਵਿੱਚ ਲੋਕਾਂ ਨੂੰ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਬਚਾਉਣ ਲਈ ਕੀਤੇ ਗਏ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ ਗਈ। ਉਨ੍ਹਾਂ ਕਿਹਾ ਕਿ ਇਨਾਂ ਅਧਿਕਾਰੀਆਂ ਵਲੋਂ ਲੋਕ ਸੇਵਾ ਦੇ ਖੇਤਰ ਵਿੱਚ ਆਪਣੀ ਡਿਊਟੀ ਪੂਰੀ ਲਗਨ ਤੇ ਤਨਦੇਹੀ ਨਾਲ ਨਿਭਾਉਣ ਵਿੱਚ ਨਵੀਂ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਅਤਿ ਲੋੜਵੰਦ ਲੋਕਾਂ ਨੂੰ ਰਾਹਮ ਪਹੁੰਚਾਉਣ ਵਿੱਚ ਬਹੁਤ ਮਦਦ ਮਿਲੀ ਹੈ।

ਇਸ ਮੌਕੇ ਉਦਯੋਗ ਮੰਤਰੀ ਵਲੋਂ ਫੋਕਲ ਪੁਆਇੰਟ ਵਿਖੇ ਸੀਵਰੇਜ ਦੇ ਕੰਮ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਪੋਰਟਸ ਅਤੇ ਸਰਜੀਕਲ ਕੰਪਲੈਕਸ ਵਿਖੇ 6 ਕਰੋੜ ਰੁਪਏ ਦੀ ਲਾਗਤ ਵਾਲੇ ਕੰਮ ਪਹਿਲਾਂ ਹੀ ਸ਼ੁਰੂ ਕੀਤੇ ਜਾ ਚੁੱਕੇ ਹਨ।

ਇਸ ਮੌਕੇ ਵਿਧਾਇਕ ਸ੍ਰੀ ਸ਼ੁਸ਼ੀਲ ਕੁਮਾਰ ਰਿੰਕੂ, ਸ੍ਰੀ ਰਾਜਿੰਦਰ ਬੇਰੀ, ਚੌਧਰੀ ਸੁਰਿੰਦਰ ਸਿੰਘ ਅਤੇ ਸ੍ਰੀ ਅਵਤਾਰ ਸਿੰਘ ਬਾਵਾ ਹੈਨਰੀ, ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਡਿਪਟੀ ਕਮਿਸ਼ਨਰ ਪੁਲਿਸ ਸ੍ਰੀ ਅਰੁਣ ਸੈਣੀ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਜਸਬੀਰ ਸਿੰਘ, ਉਪ ਮੰਡਲ ਮੈਜਿਸਟਰੇਟ ਡਾ.ਜੈ ਇੰਦਰ ਸਿੰਘ, ਡਾਇਰੈਕਟਰ ਪੰਜਾਬ ਖਾਦੀ ਉਦਯੋਗ ਬੋਰਡ ਸ੍ਰੀ ਮੇਜਰ ਸਿੰਘ, ਜਨਰਲ ਮੇਨੈਜਰ ਜ਼ਿਲ੍ਹਾ ਉਦਯੋਗ ਕੇਂਦਰ ਸ੍ਰੀ ਸੁਖਪਾਲ ਸਿੰਘ, ਸ੍ਰੀ ਲਾਲੀ, ਸ੍ਰੀਮਤੀ ਗੁਰਮੀਤ ਕੌਰ ਅਤੇ ਹੋਰ ਵੀ ਹਾਜ਼ਰ ਸਨ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,192FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...