Saturday, April 27, 2024

ਵਾਹਿਗੁਰੂ

spot_img
spot_img

ਮਿਸ਼ਨ ਸ਼ਤ ਪ੍ਰਤੀਸ਼ਤ ਦੀ ਸਫ਼ਲਤਾ ਲਈ ਹੁਣ ਹਰ ਵਿਦਿਆਰਥੀ ਨੂੰ ਸਾਂਭਣ ਦੀ ਲੋੜ: ਕ੍ਰਿਸ਼ਨ ਕੁਮਾਰ

- Advertisement -

ਯੈੱਸ ਪੰਜਾਬ
ਹੁਸ਼ਿਆਰਪੁਰ, 24 ਫਰਵਰੀ, 2021 –
ਸਕੂਲ ਸਿੱਖਿਆ ਵਿਭਾਗ ਵੱਲੋਂ ਅਮਲ ਵਿੱਚ ਲਿਆਂਦੇ ਜਾ ਰਹੇ ਮਿਸ਼ਨ ਸ਼ਤ ਪ੍ਰਤੀਸ਼ਤ ਦੀ ਸਫ਼ਲਤਾ ਲਈ ਹੁਣ ਸਕੂਲਾਂ ਵਿੱਚ ਪੜ੍ਹਦੇ ਹਰ ਵਿਦਿਆਰਥੀ ਨੂੰ ਸਾਂਭਣਾ ਸਮੇਂ ਦੀ ਲੋੜ ਹੈ। ਇਹ ਪ੍ਰਗਟਾਵਾ ਸਕੱਤਰ, ਸਕੂਲ ਸਿੱਖਿਆ ਵਿਭਾਗ ਪੰਜਾਬ ਕ੍ਰਿਸ਼ਨ ਕੁਮਾਰ ਨੇ ਡੀ. ਏ. ਵੀ. ਕਾਲਜ ਆਫ਼ ਐਜੁਕੇਸ਼ਨ ਹੁਸ਼ਿਆਰਪੁਰ ਦੇ ਆਡੀਟੋਰੀਅਮ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਦੇ ਮੁਖੀਆਂ, ਬਲਾਕ ਨੋਡਲ ਅਫਸਰਾਂ,ਪੜ੍ਹੋ ਪੰਜਾਬ ਟੀਮਾਂ ਅਤੇ ਸਿੱਖਿਆ ਸੁਧਾਰ ਟੀਮਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।

ਉਨ੍ਹਾਂ ਸਾਲਾਨਾ ਪ੍ਰੀਖਿਆ ਨੂੰ ਵੇਖਦਿਆਂ ਸਕੂਲ ਮੁਖੀਆਂ ਨੂੰ ਬੋਰਡ ਇਮਤਿਹਾਨਾਂ ਦੀ ਤਿਆਰੀ ਲਈ ਸੁਚੇਤ ਰੂਪ ਵਿੱਚ ਨਿਗਰਾਨੀ ਯਕੀਨੀ ਬਣਾਉਣ ਦੀ ਲੋੜ ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਘਰੇਲੂ ਪ੍ਰੀਖਿਆਵਾਂ ਦੇ ਨਤੀਜਿਆਂ ਦੀ ਸਮੀਖਿਆ ਰਾਹੀਂ ਵਧੀਆ ਢੰਗ ਨਾਲ ਸਲਾਨਾ ਪ੍ਰੀਖਿਆ ਦੀ ਤਿਆਰੀ ਲਈ ਯੋਜਨਾਬੰਦੀ ਕੀਤੀ ਜਾਣੀ ਚਾਹੀਦੀ ਹੈ।

ਉਨ੍ਹਾਂ ਜ਼ੋਰ ਦਿੱਤਾ ਕਿ ਸਕੂਲ ਮੁਖੀਆਂ ਨੂੰ ਰੋਜ਼ਮੱਰਾ ਦੇ ਪ੍ਰਸ਼ਾਸਨਿਕ ਕਾਰ-ਵਿਹਾਰ ਦੇ ਨਾਲ ਨਾਲ ਵਿੱਦਿਅਕ ਪੱਖ ਨੂੰ ਮਜਬੂਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿੱਦਿਅਕ ਸੰਸਥਾਵਾਂ ਵਿੱਚ ਬੁਨਿਆਦੀ ਢਾਂਚਾ ਅਤੇ ਸਹੂਲਤਾਂ ਨੂੰ ਬਿਹਤਰੀਨ ਬਣਾਉਣ ਲਈ ਯੋਜਨਾਬੰਦੀ ਕਰਨੀ ਚਾਹੀਦੀ ਹੈ ਜਿਸ ਨਾਲ ਸਮਾਜ ਵਿੱਚ ਉਸਾਰੂ ਸੁਨੇਹਾ ਜਾਵੇਗਾ ਤੇ ਦਾਖਲਾ ਮੁਹਿੰਮ ਨੂੰ ਹੁਲਾਰਾ ਮਿਲੇਗਾ।

ਉਨ੍ਹਾਂ ਮਿਸ਼ਨ ਸ਼ਤ ਪ੍ਰਤੀਸ਼ਤ ਦੀ ਸਫ਼ਲ ਬਣਾਉਣ ਲਈ ਸਕੂਲ ਮੁਖੀਆਂ ਨਾਲ ਡਾਟਾ ਸਮੀਖਿਆ ਤੋਂ ਇਲਾਵਾ ਯੋਜਨਾਬੰਦੀ ਅਤੇ ਚੰਗੇਰੀ ਪਹੁੰਚ ਸਬੰਧੀ ਬੇਹੱਦ ਉਸਾਰੂ ਚਰਚਾ ਕੀਤੀ। ਉਨ੍ਹਾਂ ਕਿਹਾ ਕੋਵਿਡ ਮਹਾਂਮਾਰੀ ਤੋਂ ਬਚਾਓ ਲਈ ਜਾਰੀ ਹਦਾਇਤਾਂ ਦੀ ਪੂਰੀ ਤਨਦੇਹੀ ਨਾਲ ਪਾਲਣਾ ਯਕੀਨੀ ਬਣਾਉਣ ਦੀ ਲੋੜ ਤੇ ਜ਼ੋਰ ਦਿੱਤਾ।

ਉਹਨਾਂ ਕਿਹਾ ਕਿ ਹੁਣ ਸਾਰੀਆਂ ਜਮਾਤਾਂ ਦੇ ਵਿਦਿਆਰਥੀਆਂ ਲਈ ਸਕੂਲ ਖੁੱਲਣ ਉਪਰੰਤ ਸਮੂਹ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਸਾਲਾਨਾ ਪ੍ਰੀਖਿਆਵਾਂ ਆਫਲਾਈਨ ਤਰੀਕੇ ਸਕੂਲਾਂ ਵਿੱਚ ਹੋਣਗੀਆਂ ਤਾਂ ਵਿਦਿਆਰਥੀਆਂ ਨੂੰ ਇਹਨਾਂ ਪ੍ਰੀਖਿਆਵਾਂ ਲਈ ਤਿਆਰ ਕਰਨਾ ਸਾਡਾ ਸਭ ਦਾ ਫਰਜ਼ ਹੈ।ਉਹਨਾਂ ਕਿਹਾ ਕਿ ਜਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕ ਸਾਹਿਬਾਨ ਵੱਲੋਂ ਮਿਸ਼ਨ ਸ਼ਤ ਪ੍ਰਤੀਸ਼ਤ ਦੀ ਸਫਲਤਾ ਲਈ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ।ਅਧਿਆਪਕਾਂ ਵੱਲੋਂ ਵਾਧੂ ਜਮਾਤਾਂ ਵੀ ਲਗਾਈਆਂ ਜਾ ਰਹੀਆਂ ਹਨ।

ਉਹਨਾਂ ਅੱਗੇ ਕਿਹਾ ਕਿ ਕਿਹਾ ਕਿ ਮਿਸ਼ਨ ਦੀ ਸਫ਼ਲਤਾ ਲਈ ਸਭ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਕੋਰੋਨਾ ਪਾਬੰਦੀਆਂ ਦੀ ਪਾਲਣਾ ਕਰਦਿਆਂ ਸਕੂਲ ਵਿੱਚ ਹਾਜ਼ਰ ਕਰਵਾਉਣਾ ਹੈ। ਇਸਦੇ ਨਾਲ ਹੀ ਵਿਦਿਆਰਥੀਆਂ ਨੂੰ ਘਟਾਏ ਪਾਠਕ੍ਰਮ ਦੀ ਅਤੇ ਬਦਲੇ ਪ੍ਰਸ਼ਨ ਪੱਤਰ ਪੈਟਰਨ ਤੋਂ ਜਾਣੂ ਕਰਵਾਉਣਾ ਹੈ।

ਸਹਾਇਕ ਡਾਇਰੈਕਟਰ(ਟਰੇਨਿੰਗ) ਸ. ਸਲਿੰਦਰ ਸਿੰਘ ਵੱਲੋਂ ਮਿਸ਼ਨ ਸ਼ਤ ਪ੍ਰਤੀਸ਼ਤ ਸਬੰਧੀ ਜਿਲ੍ਹਾ ਹੁਸ਼ਿਆਰਪੁਰ ਦੀ ਡਾਟਾ ਅਧਾਰਿਤ ਸਮੀਖਿਆ ਕਰਦਿਆਂ ਸਕੂਲ ਮੁਖੀਆਂ ਨਾਲ ਜਰੂਰੀ ਨੁਕਤਿਆਂ ਤੇ ਚਰਚਾ ਕੀਤੀ।

ਸ਼੍ਰੀ ਚੰਦਰ ਸ਼ੇਖਰ ਸਟੇਟ ਰਿਸੋਸਸ ਪਰਸਨ ਅੰਗਰੇਜ਼ੀ ਤੇ ਸਮਾਜਿਕ ਸਿੱਖਿਆ ਅਤੇ ਸ੍ਰੀ ਜਸਵੀਰ ਸਿੰਘ ਸਟੇਟ ਰਿਸੋਰਸ ਪਰਸਨ ਸਾਇੰਸ ਨੇ ਜਿਲ੍ਹੇ ਦੇ ਦਸਵੀਂ ਅਤੇ ਬਾਰਵੀਂ ਜਮਾਤਾਂ ਦੇ ਵਿਦਿਆਰਥੀਆਂ ਦੀ ਦਸੰਬਰ ਪ੍ਰੀਖਿਆ ਦੀ ਕਾਰਗੁਜ਼ਾਰੀ ਦੇ ਆਧਾਰ ‘ਤੇ ਡਾਟਾ ਸਕੂਲ ਮੁਖੀਆਂ ਨਾਲ ਸਾਂਝਾ ਕਰਦਿਆਂ ਘੱਟ ਪ੍ਰਾਪਤੀਆਂ ਵਾਲੇ ਵਿਦਿਆਰਥੀਆਂ ਅਤੇ ਬਿਹਤਰ ਪ੍ਰਾਪਤੀਆਂ ਵਾਲੇ ਵਿਦਿਆਰਥੀਆਂ ਬਾਰੇ ਗੱਲਬਾਤ ਕੀਤੀ।

ਉਹਨਾਂ ਮੈਰਿਟ ਦੇ ਯੋਗ ਵਿਦਿਆਰਥੀਆਂ ਦੀ ਤਿਆਰੀ ਕਰਵਾਉਣ ਦੇ ਨੁਕਤੇ ਵੀ ਸਕੂਲ ਮੁਖੀਆਂ ਨਾਲ ਸਾਂਝੇ ਕੀਤੇ।ਉਹਨਾਂ ਕਮਜੋਰ ਵਿਦਿਆਰਥੀਆਂ ਦੀ ਬਿਹਤਰ ਕਾਰਗੁਜ਼ਾਰੀ ਨਾਲ ਸਫ਼ਲਤਾ ਲਈ ਸਰਲ ਅਤੇ ਸੌਖੀ ਪੜ੍ਹਨ ਸਮੱਗਰੀ ਮੁਹੱਈਆ ਕਰਵਾਉਣ ਦੀ ਜਰੂਰਤ ‘ਤੇ ਵੀ ਜੋਰ ਦਿੱਤਾ।

ਸ. ਗੁਰਸ਼ਰਨ ਸਿੰਘ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅਤੇ ਸ਼੍ਰੀ ਰਾਕੇਸ਼ ਕੁਮਾਰ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਨੇ ਮਿਸ਼ਨ ਸ਼ਤ ਪ੍ਰਤੀਸ਼ਤ ਦੀ ਸਫ਼ਲਤਾ ਲਈ ਸਕੂਲ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸਲਾਘਾ ਕਰਦਿਆਂ ਵਿਸਵਾਸ਼ ਪ੍ਰਗਟਾਇਆ ਕਿ ਆਗਾਮੀ ਪ੍ਰੀਖਿਆਵਾਂ ਦੌਰਾਨ ਜਿਲ੍ਹੇ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਲਾਜ਼ਮੀ ਤੌਰ ‘ਤੇ ਬਿਹਤਰ ਰਹੇਗਾ।

ਇਸ ਮੌਕੇ ਸ਼੍ਰੀ ਪ੍ਰਮੋਦ ਭਾਰਤੀ ਸਟੇਟ ਸਪੋਕਸਪਰਸਨ, ਜਤਿੰਦਰ ਸਿੰਘ ਜਿਲ੍ਹਾ ਕੋ-ਆਰਡੀਨੇਟਰ ਸਮਾਰਟ ਸਕੂਲ, ਨਰੇਸ਼ ਕੁਮਾਰ ਜਿਲ੍ਹਾ ਮੈਂਟਰ ਗਣਿਤ, ਸਰਜੂ ਸੂਰੀ ਜਿਲ੍ਹਾ ਮੈਂਟਰ ਹਿੰਦੀ, ਡਾ. ਅਰਮਨਪ੍ਰੀਤ ਸਿੰਘ ਜਿਲ੍ਹਾ ਮੈਂਟਰ ਪੰਜਾਬੀ, ਸੁਖਵਿੰਦਰ ਸਿੰਘ ਡੀ. ਐਮ. ਸਾਇੰਸ, ਦਲਜੀਤ ਸਿੰਘ ਡੀ. ਐਮ. ਸਪੋਰਟਸ, ਮੋਨਿਕਾ ਠਾਕੁਰ ਜਿਲ੍ਹਾ ਇੰਚਾਰਜ ਡੀ. ਆਰ. ਪੀ. ਟੀਮ, ਰੁਪਿੰਦਰ ਕੌਰ ਡੀ. ਐਮ. ਅੰਗਰੇਜ਼ੀ, ਡਾ. ਸੁਰਿੰਦਰਪਾਲ ਅਗਨੀਹੋਤਰੀ ਇੰਚਾਰਜ ਜਿਲ੍ਹਾ ਸਿੱਖਿਆ ਸੁਧਾਰ ਟੀਮ ਸ. ਭ. ਸ. ਨਗਰ, ਨਿਰਮਲ ਸਿੰਘ, ਸਮਰਜੀਤ ਸਿੰਘ ਮੀਡੀਆ ਕੋਆਡੀਨੇਟਰ (ਪ੍ਰਿੰਟ), ਯੋਗੇਸ਼ਵਰ ਸਲਾਰੀਆ ਮੀਡੀਆ ਕੋਆਡੀਨੇਟਰ (ਸ਼ੋਸ਼ਲ ਮੀਡੀਆ) ਤੋਂ ਇਲਾਵਾ ਵੱਖ ਵੱਖ ਵਿਸ਼ਿਆਂ ਦੇ ਜਿਲ੍ਹਾ ਮੈਂਟਰ, ਨੋਡਲ ਅਧਿਕਾਰੀ ਅਤੇ ਵੱਖ ਵੱਖ ਵਿਸ਼ਿਆਂ ਦੇ ਜਿਲ੍ਹਾ ਰਿਸੋਰਸ ਪਰਸਨ ਵੀ ਹਾਜ਼ਰ ਸਨ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...