Friday, April 19, 2024

ਵਾਹਿਗੁਰੂ

spot_img
spot_img

ਮਿਜ਼ੋਰਮ ਦੀ ਮਹਿਲਾ ਇਕ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ, ਡਰੱਗ ਨੈਟਵਰਕ ਦਾ ਕਰਾਂਗੇ ਪਰਦਾਫ਼ਾਸ਼: ਗੁਰਪ੍ਰੀਤ ਸਿੰਘ ਭੁੱਲਰ

- Advertisement -

ਯੈੱਸ ਪੰਜਾਬ
ਜਲੰਧਰ, 26 ਅਕਤੂਬਰ, 2020:
ਸ਼ਹਿਰ ਵਿੱਚ ਸਖ਼ਤ ਨਾਕੇ ਲਗਾ ਕੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਨੂੰ ਜਾਰੀ ਰੱਖਦਿਆਂ ਕਮਿਸ਼ਨਰੇਟ ਪੁਲਿਸ ਵਲੋਂ ਅੱਜ ਗੜ੍ਹਾ ਰੋਡ ਨੇੜੇ ਪਿਮਸ ਹਸਪਤਾਲ ਜਲੰਧਰ ਵਿਖੇ ਮਿਜ਼ੋਰਮ ਨਾਲ ਸਬੰਧਿਤ ਮਹਿਲਾ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ ਇਕ ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਦੋਸੀ ਦੀ ਪਹਿਚਾਣ ਲਾਲਰੀਮਾਵੀ (19) ਮੂਲ ਵਾਸੀ ਐਜਵਲ ਅਤੇ ਹਾਲ ਵਾਸੀ ਦਿੱਲੀ ਵਜੋਂ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਏ.ਐਸ.ਆਈ. ਕਮਲਜੀਤ ਸਿੰਘ ਦੀ ਅਗਵਾਈ ਵਾਲੀ ਟੀਮ ਨੂੰ ਇਤਲਾਹ ਮਿਲੀ ਸੀ ਕਿ ਮਿਜ਼ੋਰਮ ਦੀ ਔਰਤ ਪਿਮਸ ਹਸਪਤਾਲ ਨੇੜੇ ਨਸ਼ੇ ਦੀ ਖੇਪ ਸਪਲਾਈ ਕਰਨ ਜਾ ਰਹੀ ਹੈ , ਜਿਸ ’ਤੇ ਐਸ.ਐਚ.ਓ. ਪੁਲਿਸ ਸਟੇਸ਼ਨ-7 ਰਮਨਦੀਪ ਸਿੰਘ ਵਲੋਂ ਮਹਿਲਾ ਪੁਲਿਸ ਕਰਮੀਆਂ ਨਾਲ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੌਕੇ ’ਤੇ ਟੀਮ ਵਲੋਂ ਇਕ ਮਹਿਲਾ ਨੂੰ ਮੋਢੇ ’ਤੇ ਪਰਸ ਪਾਇਆ ਦੇਖਿਆ ਜਿਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਕਰਮੀਆਂ ਵਲੋਂ ਉਸ ਨੂੰ ਫੜ ਲਿਆ ਗਿਆ।

ਉਨ੍ਹਾਂ ਦੱਸਿਆ ਕਿ ਔਰਤ ਨੂੰ ਕਾਬੂ ਕਰਨ ਉਪਰੰਤ ਮਹਿਲਾ ਸਿਪਾਹੀ ਵਲੋਂ ਉਸ ਪਾਸੋਂ 1 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਅਤੇ ਇਸ ਉਪਰੰਤ ਉਸ ਨੂੰ ਤੁਰੰਤ ਹਿਰਾਸਤ ਵਿੱਚ ਲੈ ਲਿਆ ਗਿਆ। ਉਨ੍ਹਾਂ ਦੱਸਿਆ ਕਿ ਦੋਸੀ ਲਾਲਰੀਮਾਵੀ ਦਿੱਲੀ ਵਿਖੇ ਪਿਤਾ ਦੀ ਮਿਜੋਰਮ ਵਿੱਚ ਮੌਤ ਤੋਂ ਬਾਅਦ ਅਪਣੇ ਚਚੇਰੇ ਭਰਾ ਨਾਲ ਰਹਿ ਰਹੀ ਸੀ।

ਸ੍ਰੀ ਭੁੱਲਰ ਨੇ ਦੱÇਆ ਕਿ ਦਿੱਲੀ ਵਿਖੇ ਉਹ ਪੇਸਟਰੀ ਪੇਲੈਸ ਵਿਕਾਸਪੁਰੀ ਵਿਖੇ ਸਮਾਗਮ ਦੌਰਾਨ ਇਕ ਅਫਰੀਕਨ ਨਾਗਰਿਕ ਨਾਲ ਮਿਲੀ ਅਤੇ ਉਸ ਨਾਲ ਮਿਲ ਕੇ ਨਸ਼ਾ ਵੇਚਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਲਾਲਰੀਮਾਵੀ ਵਲੋਂ ਹਰ ਡਲਿਵਰੀ ’ਤੇ 15000 ਰੁਪਏ ਲਏ ਜਾਂਦੇ ਸਨ ਅਤੇ ਉਸ ਵਲੋਂ ਇਸ ਤੋਂ ਪਹਿਲਾਂ ਵੀ ਸ਼ਹਿਰ ਵਿੱਚ ਨਸ਼ਿਆਂ ਦੀ ਖੇਪ ਦੀ ਡਲਿਵਰੀ ਕੀਤੀ ਗਈ ਸੀ।

ਉਨ੍ਹਾਂ ਦੱਸਿਆ ਕਿ ਐਨ.ਡੀ.ਪੀ.ਐਸ.ਦੀ ਧਾਰਾ 21 ਤਹਿਤ ਦੋਸੀ ਮਹਿਲਾ ਖਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਵਧੇਰੇ ਪੁੱਛਗਿੱਛ ਲਈ ਉਸ ਨੂੰ ਰਿਮਾਂਡ ’ਤੇ ਲਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਲਾਲਰੀਮਾਵੀ ਵਲੋਂ ਕੀਤੀ ਗਈ ਪੁੱਛਗਿਛ ਦੇ ਅਧਾਰ ’ਤੇ ਛਾਪੇਮਾਰੀ ਕਰਕੇ ਨਸ਼ਿਆਂ ਦੇ ਕਾਰੋਬਾਰ ਵਿੱਚ ਲਿਪਤ ਲੋਕਾਂ ਨੁੂੰ ਗ੍ਰਿਫ਼ਤਾਰ ਕੀਤਾ ਜਾਵੇਗਾ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...