Thursday, April 25, 2024

ਵਾਹਿਗੁਰੂ

spot_img
spot_img

ਮੁਹੱਬਤਾਂ ਦੀ ਬਾਤ ਪਾਉਂਦੀ ਇੱਕ ਰੁਮਾਂਟਿਕ, ਭਾਵਨਾਤਮਿਕ ਅਤੇ ਪਰਿਵਾਰਕ ਫ਼ਿਲਮ ‘ਤੇਰੇ ਲਈ’

- Advertisement -

ਹਰਜਿੰਦਰ ਸਿੰਘ ਜਵੰਦਾ
ਬਦਲਦੇ ਦੌਰ ਵਿੱਚ ਦੁਨੀਆਂ ਦੇ ਰੰਗ ਹੀ ਨਹੀਂ ਬਦਲੇ ਸਿਨਮਾ ਦੇ ਵੀ ਰੰਗ ਬਦਲ ਗਏ ਹਨ। ਫਿਲਮਾਂ ਬਦਲ ਗਈਆਂ ਹਨ। ਕਹਾਣੀਆਂ ਬਦਲ ਗਈਆਂ ਹਨ। ਫਿਲਮਾਂ ਵਿਚਲੀ ਮੁਹੱਬਤ ਦੇ ਰੰਗ ਅਤੇ ਅੰਦਾਜ਼ ਵੀ ਬਦਲ ਗਿਆ ਹੈ। ਪੰਜਾਬੀ ਫ਼ਿਲਮ ‘ਤੇਰੇ ਲਈ’ ਇਸ ਬਦਲਦੇ ਦੌਰ ਦੀ ਖ਼ੂਬਸੂਰਤ ਪ੍ਰੇਮ ਕਹਾਣੀ ਹੈ।ਇਹ ਫ਼ਿਲਮ ਮੁਹੱਬਤ, ਪਰਿਵਾਰਕ ਡਰਾਮਾ ਤੇ ਕਾਮੇਡੀ ਨਾਲ ਲਿਬਰੇਜ ਹੈ।

ਪੰਜਾਬੀ ਸਿਨੇਮਾ ਦਾ ਜੱਟ ਟਿੰਕਾ ਯਾਨੀ ਹਰੀਸ਼ ਵਰਮਾ ਇਸ ਫ਼ਿਲਮ ਦਾ ਹੀਰੋ ਹੈ। ਮਰਹੂਮ ਗਾਇਕ ਰਾਜ ਬਰਾੜ ਦੀ ਧੀ ਸਵਿਤਾਜ ਬਰਾੜ ਇਸ ਫ਼ਿਲਮ ਦੀ ਹੀਰੋਇਨ। ਦੋਵੇਂ ਜਣੇ ਪਹਿਲੀ ਵਾਰ ਇਕੱਠੇ ਪਰਦੇ ‘ਤੇ ਨਜ਼ਰ ਆਉਣਗੇ। ਫਿਲਮ ਨਿਰਦੇਸ਼ਕ ਅਮਿਤ ਪ੍ਰਾਸ਼ਰ ਦੀ ਡਾਇਰੈਕਟ ਕੀਤੀ ਇਸ ਫ਼ਿਲਮ ਦੀ ਕਹਾਣੀ ਕ੍ਰਿਸ਼ਨਾ ਦਾਪੁਤ ਨੇ ਲਿਖੀ ਹੈ।

ਇਸ ਫਿਲਮ ਵਿੱਚ ਹਰੀਸ਼ ਤੇ ਸਵਿਤਾਜ ਬਰਾੜ ਨਾਲ ਨਿਰਮਲ ਰਿਸ਼ੀ, ਅੰਮ੍ਰਿਤ ਅੰਬੀ, ਭੂਮਿਕਾ ਸ਼ਰਮਾ, ਸੀਮਾ ਕੌਸ਼ਲ, ਨਿਸ਼ਾ ਬਾਨੋ, ਜਰਨੈਲ ਸਿੰਘ, ਸੁਖਵਿੰਦਰ ਰਾਜ ਤੇ ਰਾਜ ਧਾਲੀਵਾਲ ਸਮੇਤ ਰੰਗ-ਮੰਚ ਦੇ ਕਈ ਕਲਾਕਾਰਾਂ ਨੇ ਅਹਿਮ ਭੂਮਿਕਾ ਨਿਭਾਈ ਹੈ।

ਧਮਕ ਮੀਡੀਆ ਹਾਊਸ, ਫਰੂਟ ਯਾਟ ਇੰਟਰਟੇਨਮੈਂਟ, ਖਰੌਰ ਫਿਲਮਸ ਅਤੇ ਰਾਹੁਲ ਸ਼ਰਮਾ ਪ੍ਰੋਡਕਸ਼ਨ ਦੇ ਬੈਨਰ ਹੇਠ ਬਣੀ ਨਿਰਮਾਤਾ ਧੀਰਜ ਅਰੋੜਾ ਅਤੇ ਸਹਿ ਨਿਰਮਾਤਾ ਡਿੰਪਲ ਖਰੌਰ, ਅਭੈਦੀਪ ਸਿੰਘ ਮੁਤੀ ਅਤੇ ਰਾਹੁਲ ਸ਼ਰਮਾ ਦੀ ਇਸ ਫ਼ਿਲਮ ਦੀ ਸੋਸ਼ਲ ਮੀਡੀਆ ‘ਤੇ ਖ਼ੂਬ ਚਰਚਾ ਹੋ ਰਹੀ ਹੈ। ਫ਼ਿਲਮ ਦੇ ਨਿਰਦੇਸ਼ਕ ਅਮਿਤ ਪ੍ਰਾਸ਼ਰ ਨੇ ਦੱਸਿਆ ਕਿ ਉਹਨਾਂ ਦੀ ਇਹ ਫ਼ਿਲਮ ਇੱਕ ਵੱਖਰੇ ਕਿਸਮ ਦੀ ਪ੍ਰੇਮ ਕਹਾਣੀ ਹੈ। ਇਹ ਫ਼ਿਲਮ ਆਮ ਜ਼ਿੰਦਗੀ ਦੇ ਬਹੁਤ ਨੇੜੇ ਹੈ।

ਅਜੋਕੀ ਨੌਜਵਾਨ ਪੀੜੀ ਦੇ ਦੁਆਲੇ ਘੁੰਮਦੀ ਇਹ ਫ਼ਿਲਮ ਘਰਾਂ ਤੋਂ ਦੂਰ ਰਹਿੰਦੇ ਮੁੰਡੇ, ਕੁੜੀਆਂ ਦੀ ਜ਼ਿੰਦਗੀ ਨੂੰ ਵੀ ਪਰਦੇ ‘ਤੇ ਪੇਸ਼ ਕਰੇਗੀ। ਰੁਮਾਂਸ, ਕਾਮੇਡੀ ਤੇ ਡਰਾਮੇ ਦਾ ਸੁਮੇਲ ਇਹ ਫ਼ਿਲਮ ਹਰ ਵਰਗ ਦੇ ਦਰਸ਼ਕਾਂ ਨੂੰ ਧਿਆਨ ਵਿੱਚ ਰੱਖਕੇ ਬਣਾਈ ਗਈ ਹੈ, ਜੋ ਦਰਸ਼ਕਾਂ ਦੀ ਕੱਸਵੱਟੀ ‘ਤੇ ਖਰਾ ਉਤਰੇਗੀ। 9 ਦਸੰਬਰ ਨੂੰ ਦੁਨੀਆਂ ਭਰ ਵਿੱਚ ਰਿਲੀਜ ਹੋਣ ਜਾ ਰਹੀ ਇਸ ਫ਼ਿਲਮ ਵਿੱਚ ਪੰਜਾਬੀ ਸਿਨੇਮੇ ਦੇ ਜੱਟ ਟਿੰਕਾ ਯਾਨੀ ਹਰੀਸ਼ ਵਰਮਾ ਨੇ ਉਹ ਇਸ ਫ਼ਿਲਮ ਵਿੱਚ ਅਮਰੀਕ ਨਾਂ ਦੇ ਨੌਜਵਾਨ ਦਾ ਕਿਰਦਾਰ ਨਿਭਾ ਰਿਹਾ ਹੈ। ਜੋ ਇਸ ਫ਼ਿਲਮ ਦਾ ਨਾਇਕ ਹੈ।

ਅਮਰੀਕ ਆਪਣੀ ਜ਼ਿੰਦਗੀ ਸ਼ਾਨਦਾਰ ਤਰੀਕੇ ਨਾਲ ਜਿਓ ਰਿਹਾ ਹੈ। ਉਸਦੀ ਜ਼ਿੰਦਗੀ ਵਿੱਚ ਵੱਡਾ ਬਦਲਾਅ ਉਦੋਂ ਆਉਂਦਾ ਹੈ ਜਦੋਂ ਉਸਦੀ ਜ਼ਿੰਦਗੀ ਵਿੱਚ ਫ਼ਿਲਮ ਦੀ ਨਾਇਕਾ ਸੰਯੋਗ ਆਉਂਦੀ ਹੈ। ਹਰੀਸ਼ ਮੁਤਾਬਿਕ ਇਹ ਫ਼ਿਲਮ ਇਕ ਖ਼ੂਬਸੂਰਤ ਪ੍ਰੇਮ ਕਹਾਣੀ ਹੈ। ਦਰਸ਼ਕ ਉਸਦੀ ਅਤੇ ਸਵਿਤਾਜ ਬਰਾੜ ਦੀ ਜੋੜੀ ਨੂੰ ਭਰਪੂਰ ਪਿਆਰ ਦੇਣਗੇ। ਇਹ ਫ਼ਿਲਮ ਪੰਜਾਬੀ ਸਿਨਮਾ ਵਿੱਚ ਇਕ ਨਵਾਂ ਰੁਝਾਨ ਸ਼ੁਰੂ ਕਰਨ ਦਾ ਵੀ ਦਮ ਰੱਖਦੀ ਹੈ।

ਸਵਿਤਾਜ ਬਰਾੜ ਮੁਤਾਬਕ ਇਹ ਫ਼ਿਲਮ ਉਸਦੀ ਜ਼ਿੰਦਗੀ ਦੀ ਅਹਿਮ ਫ਼ਿਲਮ ਹੈ। ਇਸ ਵਿੱਚ ਉਹ ਇਕ ਐਸੀ ਲੜਕੀ ਦਾ ਕਿਰਦਾਰ ਨਿਭਾ ਰਹੀ ਹੈ ਜੋ ਆਪਣੀ ਜ਼ਿੰਦਗੀ ਆਪਣੇ ਅਸੂਲਾਂ ‘ਤੇ ਜਿਉਂਦੀ ਹੈ। ਘਰ ਤੋਂ ਦੂਰ ਰਹਿ ਕੇ ਨੌਕਰੀ ਕਰ ਰਹੀ ਉੁਸ ਕੁੜੀ ਦੀ ਜ਼ਿੰਦਗੀ ਇਕ ਦਮ ਉਦੋਂ ਪਲਟਦੀ ਹੈ ਜਦੋਂ ਉਸਦਾ ਪਰਿਵਾਰ ਉਸਦੀ ਬਿਨਾਂ ਕਿਸੇ ਰਜਾਮੰਦੀ ਤੋਂ ਉਸਦੇ ਵਿਆਹ ਦੀ ਤਿਆਰੀ ਸ਼ੁਰੂ ਕਰ ਦਿੰਦਾ ਹੈ। ਉਸਦਾ ਇਹ ਕਿਰਦਾਰ ਅਜੋਕੀ ਨੌਜਵਾਨ ਪੀੜੀ ਤੋਂ ਪ੍ਰੇਰਿਤ ਹੈ।

ਇਹ ਫ਼ਿਲਮ ਮਨੋਰੰਜਨ ਦੇ ਨਾਲ ਨਾਲ ਅਜੋਕੀ ਨੌਜਵਾਨ ਪੀੜੀ ਦੀ ਜ਼ਿੰਦਗੀ ਨੂੰ ਵੀ ਪਰਦੇ ‘ਤੇ ਪੇਸ਼ ਕਰੇਗੀ। ਇਸ ਫ਼ਿਲਮ ਦੀ ਕਹਾਣੀ ਦੇ ਨਾਲ-ਨਾਲ ਇਸ ਦਾ ਸੰਗੀਤ ਵੀ ਅਹਿਮ ਹੈ। ਫ਼ਿਲਮ ਦਾ ਸੰਗੀਤ ਗੋਲ਼ਡ ਬੁਆਏ, ਏ ਆਰ ਦੀਪ, ਜੱਸੀ ਕਟਿਆਲ ਅਤੇ ਯੇ ਪਰੂਫ ਨੇ ਤਿਆਰ ਕੀਤਾ ਹੈ। ਇਸ ਦੇ ਗੀਤ ਨਿਰਮਾਨ , ਮਨਿੰਦਰ ਕੈਲੇ ਅਤੇ ਜੱਗੀ ਜਾਗੋਵਾਲ ਨੇ ਲਿਖੇ ਹਨ, ਜਿੰਨਾ ਨੂੰ ਨਾਮੀਂ ਗਾਇਕਾਂ ਨੇ ਆਵਾਜ਼ ਦਿੱਤੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...