Saturday, April 20, 2024

ਵਾਹਿਗੁਰੂ

spot_img
spot_img

ਮੁੱਖ ਚੋਣ ਅਫ਼ਸਰ ਪੰਜਾਬ ਡਾ.ਐਸ. ਕਰੁਣਾ ਰਾਜੂ ਨੇ ਬੂਥ ਲੈਵਲ ਅਧਿਕਾਰੀਆਂ ਨਾਲ ਕੀਤੀ ਵਰਚੁਅਲ ਮੀਟਿੰਗ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 24 ਸਤੰਬਰ, 2021 –
ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਣਾ ਰਾਜੂ ਨੇ ਆਗਾਮੀ ਵਿਧਾਨ ਸਭਾ ਚੋਣਾਂ ਲਈ ਬੂਥ ਲੈਵਲ ਅਫਸਰਾਂ (ਬੀਐਲਓਜ਼) ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਨਾਲ ਵਰਚੁਅਲ ਮੀਟਿੰਗਾਂ ਦੀ ਸ਼ੁਰੂਆਤ ਕੀਤੀ ਹੈ। ਇਹ ਮੀਟਿੰਗਾਂ ਸਾਰੇ 23 ਜ਼ਿਲ੍ਹਿਆਂ ਦੇ ਬੀਐਲਓਜ਼ ਨਾਲ ਪੜਾਅਵਾਰ ਢੰਗ ਨਾਲ ਕੀਤੀਆਂ ਜਾਣਗੀਆਂ ਜਿਸ ਤਹਿਤ ਫਿਰੋਜ਼ਪੁਰ ਅਤੇ ਬਰਨਾਲਾ ਜ਼ਿਲ੍ਹਿਆਂ ਦੇ ਬੀਐਲਓਜ਼ ਨਾਲ ਪਹਿਲੀ ਅਜਿਹੀ ਵਰਚੁਅਲ ਮੀਟਿੰਗ ਕੀਤੀ ਗਈ।

ਭਾਰਤੀ ਚੋਣ ਕਮਿਸ਼ਨ ਲਈ ਬੀਐਲਓਜ਼ ਅਹਿਮ ਭੂਮਿਕਾ ਨਿਭਾਉਂਦੇ ਹਨ। ਉਹ ਆਪਣੇ ਖੇਤਰ ਦੀਆਂ ਵੋਟਰ ਸੂਚੀਆਂ ਦੇ ਪ੍ਰਬੰਧਨ ਲਈ ਜ਼ਿੰਮੇਵਾਰ ਹੁੰਦੇ ਹਨ। ਉਨ੍ਹਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਡਾ: ਰਾਜੂ ਨੇ ਉਨ੍ਹਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਲਈ ਤਿਆਰ ਰਹਿਣ ਦੀ ਅਪੀਲ ਕੀਤੀ।

ਬੀਐਲਓਜ਼ ਨੂੰ ਘੱਟੋ ਘੱਟ ਸੁਵਿਧਾਵਾਂ (ਏਐਮਐਫ) ਜਿਵੇਂ ਕਿ ਪੋਲਿੰਗ ਸਟੇਸ਼ਨਾਂ ਵਿਖੇ ਰੈਂਪਾਂ ਵਾਲੇ ਢੁੱਕਵੇਂ ਬੁਨਿਆਦੀ ਢਾਂਚੇ, ਪਖਾਨੇ ਆਦਿ ਦੀ ਉਪਲਬਧਤਾ ਬਾਰੇ ਜਾਣੂ ਕਰਵਾਉਂਦਿਆਂ, ਡਾ: ਰਾਜੂ ਨੇ ਉਨ੍ਹਾਂ ਨੂੰ ਹਦਾਇਤ ਕੀਤੀ ਕਿ ਉਹ ਉਪਲਬਧ ਸੇਵਾਵਾਂ ਦੀ ਤਸਦੀਕ ਕਰਨ ਅਤੇ ਨਿਰਧਾਰਤ ਫਾਰਮੈਟ ਵਿੱਚ ਮਿਲੀਆਂ ਕਮੀਆਂ ਸਬੰਧੀ ਰਿਪੋਰਟ ਦੇਣ। ਡਾ: ਰਾਜੂ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਇਹ ਮਾਮਲਾ ਸਬੰਧਤ ਉੱਚ ਅਥਾਰਟੀ ਕੋਲ ਉਠਾਇਆ ਜਾਵੇਗਾ ਤਾਂ ਜੋ ਕਮੀਆਂ ਨੂੰ ਜਲਦ ਤੋਂ ਜਲਦ ਦੂਰ ਕੀਤਾ ਜਾ ਸਕੇ।

ਭਾਰਤੀ ਚੋਣ ਕਮਿਸ਼ਨ ਦੀ ਪੋਲਿੰਗ ਬੂਥਾਂ ਦੇ ਸੁਧਾਰ ਸਬੰਧੀ ਅਪਣਾਈ ਉਸਾਰੂ ਤਬਦੀਲੀ ਬਾਰੇ ਵੇਰਵੇ ਦਿੰਦਿਆਂ ਡਾ: ਰਾਜੂ ਨੇ ਜ਼ੋਰ ਦੇ ਕੇ ਕਿਹਾ ਕਿ ਈਸੀਆਈ ਨੇ ਬੂਥ ਕੇਂਦਰਿਤ ਪਹੁੰਚ ਅਪਣਾਈ ਹੈ। ਉਨ੍ਹਾਂ ਨੇ ਅੱਗੇ ਦੱਸਿਆ ਕਿ ਈਸੀਆਈ ਵੱਲੋਂ ਇੱਕ ਬੂਥ ਤੋਂ ਸੂਬਾ ਪੱਧਰੀ ਪਹੁੰਚ ਸਬੰਧੀ ਦ੍ਰਿਸ਼ਟੀਕੋਣ ਅਪਣਾਉਣ ਨਾਲ ਉਨ੍ਹਾਂ ਦਾ ਕੰਮ ਹੋਰ ਵੀ ਮਹੱਤਵਪੂਰਨ ਹੋ ਗਿਆ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਬੂਥ ਨੂੰ ਸਵੀਪ ਹੱਬ ਬਣਾਉਣ ਲਈ ਸਿਸਟੇਮੈਟਿਕ ਵੋਟਰਸ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸਿਪੇਸ਼ਨ (ਸਵੀਪ) ਦੀਆਂ ਗਤੀਵਿਧੀਆਂ ਨੂੰ ਬੂਥ ਪੱਧਰ ਤੋਂ ਸ਼ੁਰੂ ਕੀਤਾ ਜਾਣਾ ਚਾਹੀਦਾ ਹੈ। ਡਾ: ਰਾਜੂ ਨੇ ਉਨ੍ਹਾਂ ਨੂੰ ਬੂਥ ਪੱਧਰ ‘ਤੇ ਵੱਖ -ਵੱਖ ਸਵੀਪ ਪਹਿਲਕਦਮੀਆਂ ਜਿਵੇਂ ਸੱਭਿਆਚਾਰਕ ਗਤੀਵਿਧੀਆਂ, ਕੁਈਜ਼ ਅਤੇ ਵੱਖ -ਵੱਖ ਮੁਕਾਬਲੇ ਕਰਵਾਉਣ ਲਈ ਕਿਹਾ।

ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਕਰਨ ਤੋਂ ਇਲਾਵਾ, ਬੀਐਲਓ ਮੌਜੂਦਾ ਵੋਟਰਾਂ ਦੀ ਤਸਦੀਕ ਕਰਨ, ਮ੍ਰਿਤਕ ਵੋਟਰਾਂ ਜਾਂ ਸਥਾਈ ਰੂਪ ਵਿੱਚ ਨਿਵਾਸ ਸਥਾਨ ਬਦਲਣ ਵਾਲੇ ਵੋਟਰਾਂ ਦਾ ਨਾਂ ਹਟਾਉਣ ਲਈ ਵੋਟਰ ਸੂਚੀਆਂ ਦੀ ਸਮੀਖਿਆ ਸਬੰਧੀ ਮਹੱਤਵਪੂਰਨ ਕਾਰਜ ਕਰਦੇ ਹਨ। ਬੀਐਲਓਜ਼ ਨੂੰ ਨਾਗਰਿਕਾਂ ਨੂੰ ਵੋਟਾਂ ਤੋਂ 10-15 ਦਿਨ ਪਹਿਲਾਂ ਵੋਟਰ ਸਲਿੱਪ ਦੇਣ ਦਾ ਕੰਮ ਵੀ ਸੌਂਪਿਆ ਜਾਂਦਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...