Friday, April 19, 2024

ਵਾਹਿਗੁਰੂ

spot_img
spot_img

ਮੁੱਖ ਚੋਣ ਅਫ਼ਸਰ ਪੰਜਾਬ ਡਾ. ਰਾਜੂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੀ ਕੀਤੀ ਸਮੀਖਿਆ, ਮੋਹਾਲੀ ਵਿੱਚ ਈਵੀਐਮ ਵੇਅਰਹਾਊਸ ਵਿੱਚ ਮੋਕ ਪੋਲ ਦਾ ਕੀਤਾ ਨਿਰੀਖਣ

- Advertisement -

ਯੈੱਸ ਪੰਜਾਬ
ਮੋਹਾਲੀ, 22 ਅਕਤੂਬਰ, 2021 –
ਆਗਾਮੀ 2022 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀ ਦੀ ਸਮੀਖਿਆ ਕਰਨ ਲਈ ਮੁੱਖ ਚੋਣ ਅਧਿਕਾਰੀ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਅੱਜ ਈਵੀਐਮ ਵੇਅਰਹਾਊਸ ਮੋਹਾਲੀ ਦਾ ਦੌਰਾ ਕੀਤਾ ਅਤੇ ਮੋਕ ਪੋਲ ਅਭਿਆਸ ਦਾ ਨਿਰੀਖਣ ਕੀਤਾ।

ਸੰਯੁਕਤ ਸੀਈਓ ਪੰਜਾਬ ਇੰਦਰਪਾਲ, ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਅਤੇ ਵਧੀਕ ਡਿਪਟੀ ਕਮਿਸ਼ਨਰ (ਜੀ) ਕੋਮਲ ਮਿੱਤਲ ਦੇ ਨਾਲ, ਡਾ: ਰਾਜੂ ਨੇ ਈਵੀਐਮ ਅਤੇ ਵੀਵੀਪੈਟਸ ਦੇ ਮਾਸਟਰ ਟਰੇਨਰਾਂ ਨੂੰ ਇਨ੍ਹਾਂ ਮਸ਼ੀਨਾਂ ਦੇ ਕੰਮਕਾਜ ਬਾਰੇ ਡੂੰਘੀ ਜਾਣਕਾਰੀ ਲੈਣ ਅਤੇ ਇਸ ਬਾਰੇ ਦੂਜਿਆਂ ਨੂੰ ਜਾਣਕਾਰੀ ਦੇਣ ਲਈ ਕਿਹਾ ਤਾਂ ਜੋ ਚੋਣਾਂ ਪ੍ਰਕਿਰਿਆ ਨਿਰਵਿਘਨ ਢੰਗ ਨਾਲ ਪੂਰੀ ਕੀਤੀ ਜਾ ਸਕਦੀ ਹੈ।

ਉਨ੍ਹਾਂ ਮਾਸਟਰ ਟਰੇਨਰਾਂ ਤੋਂ ਇਨ੍ਹਾਂ ਉਪਕਰਣਾਂ ਦੇ ਕੰਮਕਾਜ ਬਾਰੇ ਡੂੰਘਾਈ ਨਾਲ ਜਾਣਕਾਰੀ ਲੈਣ ਲਈ ਆਖਿਆ। ਚੋਣ ਸਟਾਫ ਦੀ ਭੂਮਿਕਾ ਨੂੰ ਅਹਿਮ ਮੰਨਦਿਆਂ ਉਨ੍ਹਾਂ ਕਿਹਾ ਕਿ ਚੋਣ ਅਮਲਾ ਲੋਕਤੰਤਰ ਦਾ ਥੰਮ੍ਹ ਹੈ ਅਤੇ ਸਮੁੱਚੀ ਪ੍ਰਕਿਰਿਆ ਦੌਰਾਨ ਉਨ੍ਹਾਂ ਦਾ ਵਿਹਾਰ ਚੋਣ ਪ੍ਰਕਿਰਿਆ ਵਿੱਚ ਲੋਕਾਂ ਦੇ ਭਰੋਸੇ ਨੂੰ ਹੋਰ ਮਜ਼ਬੂਤ ਕਰੇਗਾ।

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਨੇ ਚੋਣਾਂ ਤੋਂ ਪਹਿਲਾਂ ਈਵੀਐਮ ਅਤੇ ਵੀਵੀਪੈਟਸ ਦੀ ਪਹਿਲੀ ਪੱਧਰ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ ਤਾਂ ਜੋ ਸਾਰੀ ਪ੍ਰਕਿਰਿਆ ਨੂੰ ਛੇਤੀ ਤੋਂ ਛੇਤੀ ਪੂਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਵੋਟਿੰਗ ਦੌਰਾਨ ਇਨ੍ਹਾਂ ਮਸ਼ੀਨਾਂ ਦੇ ਨਿਰਵਿਘਨ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਈਵੀਐਮ ਅਤੇ ਵੀਵੀਪੈਟਸ ਦੀ ਪਹਿਲੀ ਪੱਧਰੀ ਜਾਂਚ (ਐਫਐਲਸੀ) ਮੁਕੰਮਲ ਹੋ ਚੁੱਕੀ ਹੈ ਅਤੇ ਅੱਜ ਮੋਕ ਪੋਲ ਕਰਵਾਈ ਗਈ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਕਾਲੀਆ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 1284 ਕੰਟਰੋਲ ਯੂਨਿਟ, 1769 ਬੈਲਟ ਯੂਨਿਟ ਅਤੇ 1383 ਵੀਵੀਪੈਟਸ ਉਪਲਬਧ ਹਨ ਅਤੇ ਇਨ੍ਹਾਂ ਉਪਕਰਨਾਂ ਦੀ ਫਸਟ ਲੈਵਲ ਚੈਕਿੰਗ (ਐਫਐਲਸੀ) ਕੱਲ੍ਹ ਵੱਖ -ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਸਮਾਪਤ ਹੋਈ।

ਚੋਣ ਤਹਿਸੀਲਦਾਰ, ਮੁਹਾਲੀ ਸੰਜੇ ਕੁਮਾਰ ਨੇ ਦੱਸਿਆ ਕਿ ਇਕ ਪ੍ਰਤੀਸ਼ਤ ਈਵੀਐਮਜ਼ ਵਿੱਚ 1200 ਵੋਟਾਂ, 2 ਪ੍ਰਤੀਸ਼ਤ ਉਪਕਰਨਾਂ ਵਿੱਚ 1000 ਵੋਟਾਂ ਅਤੇ 2 ਪ੍ਰਤੀਸ਼ਤ 500 ਵੋਟਾਂ ਪੋਲ ਹੋਈਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ ਕੁੱਲ 902 ਪੋਲਿੰਗ ਬੂਥ ਹਨ ਅਤੇ ਚੋਣਾਂ ਪਾਰਦਰਸ਼ੀ ਅਤੇ ਨਿਰਵਿਘਨ ਤਰੀਕੇ ਨਾਲ ਕਰਵਾਉਣ ਲਈ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਭਲਾਈ ਅਫ਼ਸਰ ਰਵਿੰਦਰਪਾਲ ਸੰਧੂ ਅਤੇ ਹੋਰ ਸ਼ਾਮਲ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...