Thursday, April 25, 2024

ਵਾਹਿਗੁਰੂ

spot_img
spot_img

ਮੁੱਖ ਮੰਤਰੀ ਗੜ੍ਹੇਮਾਰੀ ਤੇ ਭਾਰੀ ਬਰਸਾਤਾਂ ਨਾਲ ਹੋਏ ਫਸਲਾਂ ਦੇ ਨੁਕਸਾਨ ਦਾ ਪਤਾ ਲਗਵਾਉਣ ਲਈ ਗਿਰਦਾਵਰੀ ਕਰਵਾਉਣ: ਮਜੀਠੀਆ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 24 ਅਕਤੂਬਰ, 2021:
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੁੰ ਆਖਿਆ ਕਿ ਉਹ ਸੂਬੇ ਵਿਚ ਵੱਖ ਵੱਖ ਥਾਵਾਂ ’ਤੇ ਪਿਛਲੇ ਦਿਨਾਂ ਦੌਰਾਨ ਗੜ੍ਹੇਮਾਰੀ ਤੇ ਤੇਜ਼ ਬਰਸਾਤ ਕਾਰਨ ਹੋਏ ਕਿਸਾਨਾਂ ਦੀਆਂ ਫਸਲਾਂ ਦੇ ਭਾਰੀ ਨੁਕਸਾਨ ਦਾ ਜਾਇਜ਼ਾ ਲੈਣ ਲਈ ਗਿਰਦਾਵਰੀ ਦਾ ਹੁਕਮ ਦੇਣ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਨਾ ਸਿਰਫ ਤੁਰੰਤ ਗਿਰਦਾਵਰੀ ਦਾ ਹੁਕਮ ਦੇਣ ਬਲਕਿ ਉਹ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਸਮਾਂ ਹੱਦ ਨਿਸ਼ਚਿਤ ਕਰਨ।

ਉਹਨਾਂ ਕਿਹਾ ਕਿ ਕਿਸਾਨਾਂ ਨੂੰ ਹਾਲੇ ਤੱਕ ਇਸ ਸਾਲ ਸਤੰਬਰ ਵਿਚ ਹੋਈ ਭਾਰੀ ਬਰਸਾਤ ਨਾਲ ਹੋਏ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਕਿਸਾਨਾਂ ਨੂੰ ਨਹੀਂ ਦਿੱਤਾ। ਉਹਨਾਂ ਕਿਹਾ ਕਿ ਇਸ ਲਈ ਗਿਰਾਦਵਰੀ ਸਮੇਂ ਸਿਰ ਮੁਕੰਮਲ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਇਸੇ ਤਰੀਕੇ ਸਰਕਾਰ ਨੇ ਨਰਮੇ ਦੀ ਫਸਲ ’ਤੇ ਗੁਲਾਬੀ ਸੁੰਡੀ ਦੇ ਹੋਏ ਹਮਲੇ ਦਾ ਜਾਇਜ਼ਾ ਲੈਣ ਲਈ ਸਰਵੇਖਣ ਕਰਵਾਉਣ ਤੋਂ ਆਪਣੇ ਪੈਰ ਪਿੱਛੇ ਖਿੱਚ ਲਏ।

ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਿਸਾਨ ਚੰਨੀ ਸਰਕਾਰ ਦੇ ਖੋਖਲੇ ਐਲਾਨ ਕਰਨ ਦੇ ਨਵੇਂ ਸਭਿਆਚਾਰ ਦੀ ਮਾਰ ਝੱਲ ਰਹੇ ਹਨ। ਉਹਨਾਂ ਕਿਹਾ ਕਿ ਹੁਣ ਨਵਾਂ ਰੁਝਾਨ ਆ ਗਿਆ ਹੈ ਕਿ ਮੁੱਖ ਮੰਤਰੀ ਫੌਰੀ ਰਾਹਤ ਦਾ ਐਲਾਨ ਕਰ ਦਿੰਦੇ ਹਨ ਪਰ ਇਹ ਰਾਹਤ ਕਦੇ ਵੀ ਕਿਸਾਨਾਂ ਤੱਕ ਨਹੀਂ ਪਹੁੰਚਦੀ।

ਉਹਨਾਂ ਕਿਹਾ ਕਿ ਅਸੀਂ ਇਹ ਗੱਲ ਪਹਿਲਾਂ ਪਿਛਲੇ ਮਹੀਨੇ ਹੋਈ ਭਾਰੀ ਬਰਸਾਤ ਤੇ ਗੁਲਾਬੀ ਸੁੰਡੀ ਦੇ ਕਾਰਨ ਨੁਕਸਾਨੀ ਗਈ ਨਰਮੇ ਦੀ ਫਸਲ ਦੇ ਹੋਏ ਨੁਕਸਾਨ ਦੇ ਮਾਮਲੇ ਵਿਚ ਗਿਰਦਾਵਰੀ ਦੇ ਕੀਤ ਐਲਾਨ ਵਿਚ ਵੇਖੀ ਜਾ ਚੁੱਕੀ ਹੈ। ਉਹਨਾਂ ਕਿਹਾ ਕਿ ਦੋਹਾਂ ਮਾਮਲਿਆਂ ਵਿਚ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਉਹ ਕਿਸਾਨਾਂ ਨੂੰ ਰਾਹਤ ਦੇ ਰਹੀ ਹੈ ਤੇ ਉਸਨੇ ਇਸਦੇ ਇਸ਼ਤਿਹਾਰ ਵੀ ਜਾਰੀ ਕਰ ਦਿੱਤੇ ਜਦਕਿ ਅਸੀਅਤ ਵਿਚ ਕਿਸੇ ਵੀ ਕਿਸਾਨ ਨੁੰ ਇਕ ਰੁਪਿਆ ਵੀ ਰਾਹਤ ਨਹੀਂ ਮਿਲੀ।

ਸਰਦਾਰ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਕਿਸਾਨਾਂ ਨੂੰ ਮੁਰਖ ਬਣਾਉਣ ਦਾ ਯਤਨ ਨਹੀਂ ਕਰਨਾ ਚਾਹੀਦਾ। ਉਹਨਾਂ ਕਿਹਾ ਕਿ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਭਾਰੀ ਬਰਸਾਤ ਤੇ ਗੁਲਾਬੀ ਸੁੰਡੀ ਨਾਲ ਹੋਏ ਹਮਲੇ ਕਾਰਨ ਨੁਕਸਾਨੀ ਗਈ ਫਸਲ ਦੇ ਮੁਆਵਜ਼ੇ ਦੇ ਚੈਕ ਇਕ ਹਫਤੇ ਦੇ ਅੰਦਰ ਅੰਦਰ ਕਿਸਾਨਾਂ ਨੁੰ ਦੇਣ ਦੀ ਹਦਾਇਤ ਕਰਨੀ ਚਾਹੀਦੀ ਹੈ।

ਉਹਨਾਂ ਕਿਹਾ ਕਿ ਇਸੇ ਤਰੀਕੇ ਹੁਣ ਨਵੇਂ ਸਿਰੇ ਤੋਂ ਹੋਈ ਭਾਰੀ ਬਰਸਾਤ ਤੇ ਗੜ੍ਹੇਮਾਰੀ ਕਾਰਨ ਨੁਕਸਾਨ ਗਈ ਫਸਲ ਦਾ ਜਾਇਜ਼ਾ ਲੈਣ ਲਈ ਗਿਰਦਾਵਰੀ ਇਕ ਹਫਤੇ ਦੇ ਅੰਦਰ ਅੰਦਰ ਮੁਕੰਮਲ ਕੀਤੀ ਜਾਣੀ ਚਾਹੀਦੀ ਹੈ ਅਤੇ ਪੈਸਾ ਸਬੰਧਤ ਕਿਸਾਨਾਂ ਨੁੰ ਅਦਾ ਕਰਨਾ ਚਾਹੀਦਾ ਹੈ ਤਾਂ ਜੋ ਕਿਸਾਨ ਅਗਲੀ ਕਣਕ ਦੀ ਫਸਲ ਦੀ ਬਿਜਾਈ ਕਰ ਸਕਣ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,178FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...