Friday, April 26, 2024

ਵਾਹਿਗੁਰੂ

spot_img
spot_img

ਮੁੱਖ ਮੰਤਰੀ ਚਿਹਰਾ ਚੁਣਨ ਲਈ ‘ਆਪ’ ਵੱਲੋਂ ਜਾਰੀ ਨੰਬਰ ’ਤੇ 48 ਘੰਟੇ ’ਚ 11 ਲੱਖ ਤੋਂ ਜ਼ਿਆਦਾ ਲੋਕ ਜ਼ਾਹਿਰ ਕਰ ਚੁੱਕੇ ਹਨ ਆਪਣੀ ਰਾਏ: ਹਰਪਾਲ ਚੀਮਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 15 ਜਨਵਰੀ, 2022 –
ਆਮ ਆਦਮੀ ਪਾਰਟੀ (ਆਪ) ਵੱਲੋਂ ਪੰਜਾਬ ਦਾ ਮੁੱਖ ਮੰਤਰੀ ਚਿਹਰਾ ਚੁਣਨ ਲਈ ਜਾਰੀ ਕੀਤੇ ਗਏ ਨੰਬਰ ‘70748 70748’ ’ਤੇ 48 ਘੰਟਿਆਂ ਵਿੱਚ 11.5 ਲੱਖ ਤੋਂ ਜ਼ਿਆਦਾ ਲੋਕਾਂ ਨੇ ਆਪਣੀ ਪ੍ਰਤੀਕਿਰਿਆ ਦਰਜ ਕਰਵਾਈ ਹੈ। ਸ਼ਨੀਵਾਰ ਨੂੰ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਬਣਾਉਣ ਲਈ ਬੇਹੱਦ ਉਤਸ਼ਾਹਿਤ ਹੈ।

ਭਾਰੀ ਸੰਖਿਆ ਵਿੱਚ ਲੋਕ ਆਪਣੀ ਪਸੰਦ ਦਾ ਮੁੱਖ ਮੰਤਰੀ ਬਣਾਉਣ ਲਈ ਆਪਣੀ ਰਾਇ ਦੇ ਰਹੇ ਹਨ ਅਤੇ ਲੋਕਤੰਤਰ ਨੂੰ ਮਜਬੂਰ ਕਰ ਰਹੇ ਹਨ।

ਚੀਮਾ ਨੇ ਕਿਹਾ ਕਿ ਪਿਛਲੇ 48 ਘੰਟਿਆਂ ਵਿੱਚ ਪਾਰਟੀ ਵੱਲੋਂ ਜਾਰੀ ਨੰਬਰ ’ਤੇ 4 ਲੱਖ ਤੋਂ ਜ਼ਿਆਦਾ ਵੈਟਸਐਪ ਮੈਸਜ਼, 5 ਲੱਖ ਤੋਂ ਜ਼ਿਆਦਾ ਫੋਨ ਕਾਲਾਂ, ਸਵਾ ਲੱਖ ਤੋਂ ਜ਼ਿਆਦਾ ਵਾਇਸ ਮੈਸਜ਼ ਅਤੇ 75000 ਤੋਂ ਜ਼ਿਆਦਾ ਟੈਕਸਟ ਮੈਸਜ ਆਏ ਹਨ ਅਤੇ ਇਸ ਪੂਰੇ ਡਾਟਾ ਨੂੰ ਇਕਠਾ ਕਰਨ ਤੋਂ ਬਾਅਦ ਸੀਨੀਅਰ ਆਗੂਆਂ ਵੱਲੋਂ ਲੋਕਾਂ ਦੀ ਮਿਲੀ ਰਾਇ ਅਨੁਸਾਰ ਮੁੱਖ ਮੰਤਰੀ ਦਾ ਨਾਂਅ ਐਲਾਨਿਆ ਜਾਵੇਗਾ।

ਪੰਜਾਬ ਦੇ ਲੋਕਾਂ ਵੱਲੋਂ ਭਾਰੀ ਸੰਖਿਆ ਵਿੱਚ ਮਿਲ ਰਹੀ ਪ੍ਰਤੀਕਿਰਿਆ ਬਾਰੇ ਹਰਪਾਲ ਸਿੰਘ ਚੀਮਾ ਨੇ ਉਤਸ਼ਾਹ ਨਾਲ ਦੱਸਿਆ ਕਿ ਲੱਖਾਂ ਦੀ ਸੰਖਿਆਂ ਵਿੱਚ ਪੰਜਾਬ ਦੇ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਬਣਾਉਣ ਲਈ ਮਿਲ ਰਹੀ ਪ੍ਰਤੀਕਿਰਿਆ ਸਿੱਧ ਕਰਦੀ ਹੈ ਕਿ ਪੰਜਾਬ ਦੇ ਲੋਕਾਂ ਨੇ ਇਸ ਵਾਰ ਆਮ ਆਦਮੀ ਪਾਰਟੀ ਨੂੰ ਮੌਕਾ ਦੇਣ ਦਾ ਪੂਰਾ ਮਨ ਬਣਾ ਲਿਆ ਹੈ।

ਇਸ ਵਾਰ ਸਪੱਸ਼ਟ ਬਹੁਮਤ ਨਾਲ ‘ਆਪ’ ਦੀ ਸਰਕਾਰ ਬਣੇਗੀ ਅਤੇ ਰਿਵਾਇਤੀ ਸਿਆਸੀ ਪਾਰਟੀਆਂ ਦੀ ਗੰਦੀ ਰਾਜਨੀਤੀ ਦਾ ਸਫਾਇਆ ਹੋਵੇਗਾ। ਪੰਜਾਬ ਦੇ ਲੋਕ ਸਿਆਸੀ ਪਾਰਟੀਆਂ ਦੇ ਭ੍ਰਿਸ਼ਟਾਚਾਰ ਅਤੇ ਲੁੱਟ ਘਸੁੱਟ ਦੀ ਰਾਜਨੀਤੀ ਤੋਂ ਤੰਗ ਆ ਚੁੱਕੇ ਹਨ, ਇਸ ਲਈ ਲੋਕ ਬਦਲਾਅ ਚਾਹੁੰਦੇ ਹਨ।

ਲੋਕਾਂ ਨੂੰ ਅਪੀਲ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਅਤੇ ਦੇਸ਼ ਦੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਜ਼ਿਆਦਾ ਤੋਂ ਜ਼ਿਆਦਾ ਗਿਣਤੀ ਵਿੱਚ ‘ਆਪ’ ਵੱਲੋਂ ਜਾਰੀ ਨੰਬਰ ’ਤੇ ਆਪਣੀ ਪ੍ਰਤੀਕਿਰਿਆ ਦੇਣ। ਲੋਕ ਆਪਣੀ ਪਸੰਦ ਦਾ ਮੁੱਖ ਮੰਤਰੀ ਚੁਣਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਭਾਗੀਦਾਰ ਬਣਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...