Tuesday, April 23, 2024

ਵਾਹਿਗੁਰੂ

spot_img
spot_img

ਮੁੱਖ ਮੰਤਰੀ ਚੰਨੀ ਕਾਂਗਰਸ ਦੇ ਚੋਣ ਮਨੋਰਥ ਪੱਤਰ ਵਿੱਚ ਕੀਤੇ ਵਾਅਦਿਆਂ ਦਾ ਹਿਸਾਬ ਦੇਣ: ਡਾ: ਦਲਜੀਤ ਸਿੰਘ ਚੀਮਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 3 ਦਸੰਬਰ, 2021:
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਪਾਰਟੀ ਦੇ 2017-22 ਲਈ ਬਣਾਏ ਗਏ ਕਾਂਗਰਸ ਪਾਰਟੀ ਦੇ ਚੋਣ ਮਨੋਰਥ ਪੱਤਰ ਵਿਚ ਕੀਤੇ ਵਾਅਦਿਆਂ ਦਾ ਹਿਸਾਬ ਦੇਣ ਅਤੇ ਪਾਰਟੀ ਨੇ ਮੁੱਖ ਮੰਤਰੀ ਦੀਆਂ ਪਿਛਲੇ ਦੋ ਮਹੀਨਿਆਂ ਦੀਆਂ ਕਥਿਤ ਪ੍ਰਾਪਤੀਆਂ ਵਾਲੇ ਪੂਰੇ ਸਫੇ ਦੇ ਇਸ਼ਤਿਹਾਰ ਵਿਚ ਕੀਤੇ ਦਾਅਵੇ ਲੀਰੋ ਲੀਰ ਕਰਦਿਆਂ ਇਸਨੁੰ ਝੂਠ ਦਾ ਪੁਲੰਦਾ ਕਰਾਰ ਦਿੱਤਾ।

ਇਥੇ ਇਕ ਪ੍ਰੈਸ ਕਾਨਫਰੰਸ ਨੁੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ 2017 ਦੀਆਂ ਚੋਣਾਂ ਵਾਸਤੇ ਬਣਾਏ ਕਾਂਗਰਸ ਪਾਰਟੀ ਦੇ ਚੋਣ ਮਨੋਰਥ ਪੱਤਰ ਵਿਚ ਕੀਤੇ ਵਾਅਦਿਆਂ ਦਾ ਕੀ ਬਣਿਆ, ਇਸਦਾ ਹਿਸਾਬ ਪੰਜਾਬੀਆਂ ਨੂੰ ਦੇਣ।

ਉਹਨਾਂ ਕਿਹਾ ਕਿ ਚੋਣ ਮਨੋਰਥ ਪੱਤਰ ਦੀ ਸਿਰਫ ਇਕ ਤਸਵੀਰ ਬਦਲੀ ਹੈ ਜੋ ਕੈਪਟਨ ਅਮਰਿੰਦਰ ਸਿੰਘ ਦੀ ਸੀ। ਉਹਨਾਂ ਕਿਹਾ ਕਿ ਬਾਕੀ ਦੇ ਤਿੰਨ ਡਾ. ਮਨਮੋਹਨ ਸਿੰਘ, ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਕਾਂਗਰਸ ਪਾਰਟੀ ਦੇ ਚੋਣ ਮਨੋਰਥ ਪੱਤਰ ਵਿਚ ਕੀਤੇ ਵਾਅਦਿਆਂ ਲਈ ਜਵਾਬਦੇਹ ਹਨ ਜਿਵੇਂ ਕਿ ਸ੍ਰੀ ਚੰਨੀ ਹਨ ਜੋ ਉਸ ਵੇਲੇ ਵੀ ਪਾਰਟੀ ਦਾ ਹਿੱਸਾ ਸਨ।

ਡਾ. ਦਲਜੀਤ ਸਿੰਘ ਚੀਮਾ ਨੇ ਮੁੱਖ ਮੰਤਰੀ ਸ੍ਰੀ ਚੰਨੀ ਨੂੰ ਆਖਿਆ ਕਿ ਉਹ ਚੋਣ ਮਨੋਰਥ ਪੱਤਰ ਵਿਚ ਕੀਤੇ ਵਾਅਦਿਆਂ ਦਾ ਦੋਸ਼ ਪਿਛਲੇ ਮੁੱਖ ਮੰਤਰੀ ਸਿਰ ਮੜ੍ਹ ਕੇ ਆਪਣੀ ਜ਼ਿੰਮੇਵਾਰੀ ਤੋਂ ਨਾ ਭੱਜਣ। ਉਹਨਾਂ ਕਿਹਾ ਕਿ ਲੋਕ ਤੁਹਾਡੇ ਤੋਂ 90 ਹਜ਼ਾਰ ਕਰੋੜ ਰੁਪਏ ਦੀ ਕਿਸਾਨੀ ਕਰਜ਼ਾ ਮੁਆਫੀ ਦੇ ਵਾਅਦੇ ਦਾ ਹਿਸਾਬ ਦਿੱਤੇ ਜਾਣ ਦੀ ਉਡੀਕ ਕਰ ਰਹੇ ਹਨ ਤੇ ਤੁਸੀਂ ਇਸਦੀ ਜ਼ਿੰਮੇਵਾਰੀ ਕੇਂਦਰ ਸਿਰ ਪਾ ਕੇ ਆਪਣੇ ਹੱਥ ਨਹੀਂ ਝਾੜ ਸਕਦੇ। ਇਸੇ ਤਰੀਕੇ ਲੋਕ ਤੁਹਾਡੇ ਤੋਂ ਇਹ ਜਾਨਣਾ ਚਾਹੁੰਦੇ ਹਨ ਕਿ ਕਾਂਗਰਸ ਨੇ ਪੰਜ ਸਾਲਾਂ ਵਿਚ ਕਿੰਨੀਆਂ ਨੌਕਰੀਆਂ ਦਿੱਤੀਆਂ ਤੇ ਕਾਂਗਰਸ ਨੇ ਆਪਣੇ ਘਰ ਘਰ ਰੋਜ਼ਗਾਰ ਨਾਅਰੇ ਨਾਲ ਨੌਜਵਾਨਾਂ ਨਾਲ ਧੋਖਾ ਕਿਉਂ ਕੀਤਾ।

ਅਕਾਲੀ ਆਗੂ ਨੇ ਕਿਹਾ ਕਿ ਬਜਾਏ ਸੱਚ ਬੋਲਣ ਅਤੇ ਇਹ ਪ੍ਰਵਾਨ ਕਰਨ ਦੇ ਕਿ ਉਹਨਾਂ ਦੀ ਸਰਕਾਰ ਹਾਰ ਮੁਹਾਜ਼ ’ਤੇ ਫੇਲ੍ਹ ਹੋ ਗਈ ਹੈ, ਮੁੱਖ ਮੰਤਰੀ ਨੇ ਸ਼ਰਾਰਤ ਕਰਦਿਆਂ ਪੂਰੇ ਸਫੇ ਦਾ ਇਸ਼ਤਿਹਾਰ ਛਪਵਾਇਆ ਹੈ ਜਿਸ ਵਿਚ ਪਿਛਲੇ ਦੋ ਮਹੀਨਿਆਂ ਵਿਚ ਕੀਤੇ ਕੰਮ ਲਈ ਆਪਣੇ ਆਪ ਨੁੰ ਹੀ ਵਧਾਈ ਦੇ ਰਹੇ ਹਨ।

ਉਹਨਾਂ ਕਿਾ ਕਿ ਇਹ ਇਸ਼ਤਿਹਾਰ ਝੂਠ ਦਾ ਪੁਲੰਦਾ ਹਨ। ਵੁਹਨਾਂ ਕਿਹਾ ਕਿ ਪਹਿਲਾਂ ਮੁੱਖ ਮੰਤਰੀ ਨੁੰ ਐਲਾਨਜੀਤ ਸਿੰਘ ਕਰ ਕੇ ਜਾਣਿਆ ਜਾਂਦਾ ਸੀ ਕਿਉਂਕਿ ਉਹ ਸਿਰਫ ਐਲਾਨ ਹੀ ਕਰਦੇ ਸਨ ਪਰ ਹੁਣ ਉਹਨਾਂ ਨੂੰ ਵਿਸ਼ਵਾਸਘਾਤ ਸਿੰਘ ਕਰ ਕੇ ਜਾਣਿਆ ਜਾਵੇਗਾ ਕਿਉਂਕਿ ਉਹ ਲੋਕਾਂ ਨਾਲ ਵਿਸ਼ਵਾਸਘਾਤ ਕਰਨ ਵਾਸਤੇ ਨਕਲੀ ਐਲਾਨਾਂ ਦੀ ਵਰਤੋਂ ਕਰ ਰਹੇ ਹਨ।

ਮੁੱਖ ਮੰਤਰੀ ’ਤੇ ਸਿੱਧਾ ਕਰਦਿਆਂ ਡਾ. ਚੀਮਾ ਨੇ ਉਹਨਾਂ ਨੂੰ ਪੁੱਛਿਆ ਕਿ ਉਹਨਾਂ ਨੇ ਬਿਜਲੀ ਖਰੀਦ ਸਮਝੌਤੇ ਰੱਦ ਕਰਨ ਬਾਰੇ ਝੁਠ ਕਿਉਂ ਬੋਲਿਆ ਜਦੋਂ ਕਿ ਅਜਿਹਾ ਕੁਝ ਹੋਇਆ ਹੀ ਨਹੀਂ ਹੈ ਅਤੇ ਹੁਣ ਵੀ ਪ੍ਰਾਈਵੇਟ ਥਰਮਲ ਕੰਪਨੀਆਂ ਨੁੰ ਜਾਰੀ ਕੀਤੇ ਕਾਰਣ ਦੱਸੋ ਨੋਟਿਸ ’ਤੇ ਕੇਂਦਰੀ ਟ੍ਰਿਬਿਊਨਲ ਨੇ ਰੋਕ ਲਗਾ ਦਿੱਤੀ ਹੈ।

ਉਹਨਾਂ ਕਿਹਾ ਕਿ ਇਸੇ ਤਰੀਕੇ 3 ਰੁਪਏ ਯੂਨਿਟ ਬਿਜਲੀ ਦਰਾਂ ਘਟਾਉਣ ਬਾਰੇ ਰੈਗੂਲੇਟਰੀ ਕਮਿਸ਼ਨ ਨੇ ਸਪਸ਼ਟ ਕਰ ਦਿੱਤਾ ਹੈ ਕਿ ਇਹ ਹੁਕਮ ਆਰਜ਼ੀ ਹੈ ਤੇ ਇਹ 31 ਮਾਰਚ 2022 ਤੱਕ ਹੀ ਲਾਗੂ ਰਹੇਗਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਕਿਹਾ ਸੀ ਕਿ ਬਿਜਲੀ ਦਰਾਂ ਵਿਚ ਕਟੌਤੀ 1 ਨਵੰਬਰ ਤੋਂ ਹੋਵੇਗੀ ਤੇ ਹੁਣ ਉਹ ਆਖ ਰਹੇ ਹਨ ਕਿ ਇਹ ਜਨਵਰੀ ਦੇ ਅੱਧ ਵਿਚ ਯਾਨੀ ਚੋਣਾਂ ਦੇ ਦਿਨਾਂ ਵਿਚ ਸ਼ੁਰੂ ਹੋਵੇਗੀ।

ਚੰਨੀ ’ਤੇ ਚੁਟਕੀ ਲੈਂਦਿਆਂ ਅਕਾਲੀ ਆਗੂ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਕੀਤੇ ਸਾਰੇ ਐਲਾਨ ਪੂਰੇ ਕਰਨ ਦੀ ਜ਼ਿੰਮੇਵਾਰੀ ਅਗਲੀ ਸਰਕਾਰ ’ਤੇ ਸੁੱਟ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਪੀ ਐਸ ਪੀ ਸੀ ਐਲ ਨੂੰ 2 ਕਿਲੋਵਾਟ ਤੱਕ ਦੇ ਲੋਡ ਵਾਲੇ ਘਰੇਲੂ ਖਪਤਕਾਰਾਂ ਦੇ ਬਿਜਲੀ ਬਿੱਲ ਮੁਆਫ ਕਰਨ ਦੇ ਬਦਲੇ ਵਿਚ 1500 ਕਰੋੜ ਰੁਪਏ ਅਦਾ ਨਹੀਂ ਕੀਤੇ ਗਏ। ਇਸੇ ਤਰੀਕੇ ਬਿਜਲੀ ਬਿੱਲਾਂ ਤੇ ਵਾਟਰ ਸਪਲਾਈ ਸਕੀਮਾਂ ਦੀ ਮੁਆਫੀ ਦੇ 1168 ਕਰੋੜ ਰੁਪਏ ਵੀ ਨਹੀਂ ਦਿੱਤੇ ਗਏ।

ਉਹਨਾਂ ਕਿਹਾ ਕਿ ਹਾਲਾਤ ਇਹ ਹਨ ਕਿ ਸਰਕਾਰ ਪੰਚਾਇਤਾਂ ਦਾ ਭਵਿੱਖ ਦੇ ਬਿੱਲ ਵੀ ਮੁਆਫ ਕਰਨ ਦੇ ਐਲਾਨ ਕਰ ਰਹੀ ਹੈ ਤੇ ਦਾਅਵਾ ਕਰ ਰਹੀ ਹੈ ਕਿ ਰਮਾਇਣ, ਮਹਾਭਾਰਤ ਤੇ ਭਗਵਤ ਗੀਤਾ ਰਿਸਰਚ ਕੇਂਦਰ ਖੋਲ੍ਹਿਆ ਜਾਵੇਗਾ ਜਿਸ ਲਈ ਥਾਂ ਹਾਲੇ ਨਿਸ਼ਚਿਤ ਨਹੀਂ ਹੋਈ। ਉਹਨਾਂ ਨੇ ਮੁੱਖ ਮੰਤਰੀ ਵੱਲੋਂ ਰੇਤੇ ਦੀ ਕੀਮਤ 5.50 ਰੁਪਏ ਪ੍ਰਤੀ ਫੁੱਟ ਹੋਣ ਦਾ ਮਖੌਲ ਉਡਾਉਂਦਿਆਂ ਕਿਹਾ ਕਿ ਅਸਲ ਕੀਮਤ 28 ਰੁਪਏ ਪ੍ਰਤੀ ਫੁੱਟ ਹੀ ਹੈ।

ਡਾ. ਚੀਮਾ ਨੇ ਚੰਨੀ ਨੂੰ ਆਖਿਆ ਕਿ ਉਹ ਪਹਿਲਾਂ ਪਿਛਲੇ ਸਾਢੇ ਚਾਰ ਸਾਲਾਂ ਵਿਚ ਬਤੌਰ ਤਕਨੀਕੀ ਸਿੱਖਿਆ ਮੰਤਰੀ ਕੀਤੇ ਕੰਮ ਦਾ ਹਿਸਾਬ ਪੰਜਾਬੀਆਂ ਨੂੰ ਦੇਣ। ਉਹਨਾਂ ਕਿਹਾ ਕਿ ਜੇਕਰ ਨੌਜਵਾਨਾਂ ਨੁੰ ਨੌਕਰੀਆਂ ਨਹੀਂ ਮਿਲੀਆਂ ਤਾਂ ਇਸ ਲਈ ਉਹਨਾਂ ਦੀ ਢਿੱਲ ਮੱਠ ਜ਼ਿੰਮੇਵਾਰ ਹੈ।

ਉਹਨਾਂ ਨੇ ਮੁੱਖ ਮੰਤਰੀ ਨੂੰ ਇਹ ਵੀ ਆਖਿਆ ਕਿ ਜੇਕਰ ਉਹਨਾਂ ਨੇ ਆਪਣੇ ਦਾਅਵੇ ਮੁਤਾਬਕ ਇੰਨੇ ਵੱਡੇ ਵੱਡੇ ਫੈਸਲੇ ਲਏ ਹਨ ਤਾਂ ਫਿਰ ਸਮਾਜ ਦੇ ਸਾਰੇ ਵਰਗ ਉਹਨਾਂ ਅਤੇ ਉਹਨਾਂ ਦੀ ਸਰਕਾਰ ਦੇ ਖਿਲਾਫ ਰੋਸ ਪ੍ਰਦਸ਼ਨ ਕਿਉਂ ਕਰ ਰਹੇ ਹਨ। ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਤੁਸੀਂ ਕੱਖ ਨਹੀਂ ਕੀਤਾ ਤੇ ਕੱਖ ਨਹੀਂ ਕਰਨਾ। ਉਹਨਾਂ ਕਿਹਾ ਕਿ ਤੁਸੀਂ ਆਪਣੇ ਝੂਠ ਵੇਚਣ ਲਈ ਜਨਤਾ ਦਾ ਪੈਸਾ ਖਰਾਬ ਕਰਦੇ ਰਹੋਗੇ ਤੇ ਲੋਕ ਇਸ ਲਈ ਤੁਹਾਡੇ ਤੋਂ ਜਵਾਬਦੇਹੀ ਮੰਗਣਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,187FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...