Friday, April 26, 2024

ਵਾਹਿਗੁਰੂ

spot_img
spot_img

ਮੁੱਖ ਮੰਤਰੀ ਚੰਨੀ ਨੇ ਆਪਣਾ ਸਰੱਖ਼ਿਆ ਘੇਰਾ ਘਟਾਉਣ ਦਾ ਐਲਾਨ ਕਰਕੇ ਵੀ.ਆਈ.ਪੀ. ਕਲਚਰ ਦੇ ਖ਼ਾਤਮੇ ਦਾ ਮੁੱਢ ਬੰਨਿਆ

- Advertisement -

ਯੈੱਸ ਪੰਜਾਬ
ਕਪੂਰਥਲਾ, 23 ਸਤੰਬਰ, 2021 –
ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਆਪਣੇ ਆਪ ਨੂੰ ਆਮ ਇਨਸਾਨ ਅਤੇ ਹਰੇਕ ਪੰਜਾਬੀ ਦੇ ਭਰਾ ਦੱਸਦੇ ਹੋਏ ਕਿਹਾ ਕਿ ਉਨਾਂ ਨੇ ਸਰਕਾਰੀ ਕਾਰਜ ਪ੍ਰਣਾਲੀ ਵਿਚ ਵੀ.ਆਈ.ਪੀ. ਕਲਚਰ ਦੇ ਖਾਤਮੇ ਦਾ ਮੁੱਢ ਬੰਨ ਦਿੱਤਾ ਹੈ ਜਿਸ ਨਾਲ ਆਮ ਲੋਕਾਂ ਨੂੰ ਸਹੂਲਤ ਹਾਸਲ ਹੋਵੇਗੀ।

ਸ. ਚੰਨੀ ਨੇ ਆਪਣੇ ਸੁਰੱਖਿਆ ਘੇਰੇ ਨੂੰ ਘਟਾਉਣ ਦਾ ਐਲਾਨ ਕਰਦੇ ਹੋਏ ਕਿਹਾ, “ਮੈਂ ਵੀ ਤੁਹਾਡੇ ਵਿੱਚੋਂ ਇਕ ਹਾਂ ਅਤੇ ਮੇਰੇ ਆਪਣੇ ਲੋਕਾਂ ਤੋਂ ਮੇਰੀ ਸੁਰੱਖਿਆ ਕਰਨ ਲਈ ਮੈਨੂੰ 1000 ਸੁਰੱਖਿਆ ਕਰਮੀਆਂ ਦੀ ਫੌਜ ਦੀ ਲੋੜ ਨਹੀਂ ਹੈ।”

ਅੱਜ ਇੱਥੇ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ, “ਜਦੋਂ ਮੈਂ ਆਪਣਾ ਅਹੁਦਾ ਸੰਭਾਲਿਆ ਤਾਂ ਮੈਨੂੰ ਦੱਸਿਆ ਗਿਆ ਕਿ 1000 ਸੁਰੱਖਿਆ ਜਵਾਨਾਂ ਦਾ ਦਸਤਾ ਮੇਰੀ ਹਿਫਾਜ਼ਤ ਲਈ ਹੋਵੇਗਾ।”

ਇਸ ਨੂੰ ਸਰਕਾਰ ਦੇ ਵਸੀਲਿਆਂ ਦੀ ਘੋਰ ਬਰਬਾਦੀ ਦੱਸਦਿਆਂ ਉਨਾਂ ਕਿਹਾ ਕਿ ਇਸ ਕਵਾਇਦ ਨੂੰ ਚੱਲਣ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ ਕਿਉਂ ਜੋ ਕੁਝ ਵੀ ਪੰਜਾਬੀਆਂ ਲਈ ਨੁਕਸਾਨਦੇਹ ਹੋਵੇਗਾ, ਉਹ ਮੈਨੂੰ ਵੀ ਤਕਲੀਫ ਦੇਵੇਗਾ ਕਿਉਂਕਿ ਮੈਂ ਵੀ ਬਾਕੀ ਪੰਜਾਬੀਆਂ ਵਾਂਗ ਇਕ ਸਧਾਰਨ ਇਨਸਾਨ ਹਾਂ।

ਸ. ਚੰਨੀ ਨੇ ਉਨਾਂ ਦੀ ਜ਼ਿੰਦਗੀ ਨੂੰ ਖਤਰਾ ਹੋਣ ਦੇ ਸਬੰਧ ਵਿਚ ਸੁਰੱਖਿਆ ਏਜੰਸੀਆਂ ਵੱਲੋਂ ਦਿੱਤੇ ਤਰਕ ਨੂੰ ਲਾਂਭੇ ਕਰਦੇ ਹੋਏ ਕਿਹਾ ਕਿ ਉਨਾਂ ਨੇ ਪੁਲੀਸ ਨੂੰ ਸੁਰੱਖਿਆ ਘਟਾਉਣ ਲਈ ਕਹਿ ਦਿੱਤਾ ਹੈ।

ਮੁੱਖ ਮੰਤਰੀ ਨੇ ਖੁਲਾਸਾ ਕਰਦਿਆਂ ਕਿਹਾ ਕਿ ਉਨਾਂ ਨੂੰ ਖੁਦ ਇਸ ਗੱਲ ਬਾਰੇ ਜਾਣ ਕੇ ਹੈਰਾਨੀ ਹੋਈ ਕਿ ਸੂਬੇ ਦੇ ਮੁਖੀ ਦੇ ਤੌਰ ਉਤੇ ਉਨਾਂ ਲਈ ਅਰਾਮਦਾਇਕ ਸਫਰ ਲਈ ਕਮਰੇ ਜਿੱਡੀ ਮਹਿੰਗੀ ਕਾਰ ਹੈ। ਇਸ ਕਾਰ ਦੀ ਕੀਮਤ 2 ਕਰੋੜ ਰੁਪਏ ਹੈ ਜੋ ਕਿ ਕਰਦਾਤਾਵਾਂ ਦੇ ਪੈਸੇ ਨਾਲ ਖਰੀਦੀ ਹੈ। ਸ. ਚੰਨੀ ਨੇ ਕਿਹਾ ਕਿ ਅਜਿਹੀ ਲਗਜਰੀ ਬੇਲੋੜੀ ਹੈ ਜਿਸ ਦੀ ਉਨਾਂ ਨੂੰ ਕੋਈ ਇੱਛਾ ਨਹੀਂ ਅਤੇ ਇਹ ਫੰਡ ਲੋਕਾਂ ਖਾਸ ਕਰਕੇ ਕਮਜੋਰ ਤੇ ਲਿਤਾੜੇ ਹੋਏ ਲੋਕਾਂ ਦੀ ਭਲਾਈ ਲਈ ਖਰਚਿਆ ਜਾ ਸਕਦਾ ਹੈ।

ਮੁੱਖ ਮੰਤਰੀ ਨੇ ਅੱਗੇ ਬੋਲਦਿਆਂ ਕਿਹਾ ਕਿ ਉਹ ਸਾਦੀ ਰਹਿਣੀ ਤੇ ਉੱਚੇ ਵਿਚਾਰ ਰੱਖਣ ਵਿੱਚ ਵਿਸ਼ਵਾਸ ਰੱਖਦੇ ਹਨ, ਇਸ ਲਈ ਵੀ.ਆਈ.ਪੀ. ਸੱਭਿਆਚਾਰ ਹਰ ਕੀਮਤ ਉਤੇ ਖਤਮ ਕੀਤਾ ਜਾਵੇਗਾ। ਉਨਾਂ ਕਿਹਾ ਕਿ ਉਹ ਲਗਜਰੀ ਜ਼ਿੰਦਗੀ ਜਿਉਣ ਦਾ ਸ਼ੌਂਕ ਰੱਖਣ ਦੀ ਬਜਾਏ ਪੰਜਾਬ ਦੇ ਲੋਕਾ ਦੀ ਸੇਵਾ ਕਰਨ ਵਿੱਚ ਵਿਸ਼ਵਾਸ ਰੱਖਦੇ ਹਨ।

ਉਨਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਉਨਾਂ ਦੇ ਕਾਫਲੇ ਦੀਆਂ ਗੱਡੀਆਂ ਘਟਾਈਆਂ ਜਾਣ। ਸ. ਚੰਨੀ ਨੇ ਕਿਹਾ ਕਿ ਉਹ ਵੀ.ਆਈ.ਪੀ. ਨਹੀਂ ਸਗੋਂ ਸਾਧਾਰਨ ਪੰਜਾਬੀ ਹਨ ਅਤੇ ਕੋਈ ਵੀ ਉਨਾਂ ਨੂੰ ਕਿਸੇ ਵੀ ਸਮੇਂ ਮੋਬਾਈਲ ਉਤੇ ਕਾਲ ਕਰ ਸਕਦਾ ਹੈ ਅਤੇ ਉਹ ਲੋਕਾਂ ਦੀ ਸੇਵਾ ਲਈ 24 ਘੰਟੇ ਹਾਜ਼ਰ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,175FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...