Friday, March 29, 2024

ਵਾਹਿਗੁਰੂ

spot_img
spot_img

ਮੁੱਖ ਮੰਤਰੀ ਚੰਨੀ ਨੇ ਜਿਹੜੇ ਕਿਸਾਨਾਂ ਨਾਲ ਫ਼ੋਟੋਆਂ ਖਿਚਵਾਈਆਂ ਉਨ੍ਹਾਂ ਨੂੰ ਵੀ ਨਹੀਂ ਮਿਲਿਆ ਮੁਆਵਜ਼ਾ: ਰਾਘਵ ਚੱਢਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 22 ਅਕਤੂਬਰ, 2021 –
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਬੁਲਾਰੇ, ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਲਾਈਟ ਅਤੇ ਕੈਮਰਾ ਤਾਂ ਪਸੰਦ ਹੈ, ਪਰ ਉਹ ਨੋ -ਐਕਸ਼ਨ ਵਾਲੇ ਮੁੱਖ ਮੰਤਰੀ ਹਨ।

ਮੁੱਖ ਮੰਤਰੀ ਚੰਨੀ ਨੇ ਗੁਲਾਬੀ ਸੁੰਡੀ ਤੋਂ ਪ੍ਰਭਾਵਿਤ ਖੇਤਰ ਦਾ ਦੌਰਾ ਕਰਦਿਆਂ ਬਠਿੰਡਾ ਦੇ ਦੋ ਕਿਸਾਨਾਂ ਨਾਲ ਫ਼ੋਟੋਆਂ ਖਿਚਵਾਈਆਂ ਅਤੇ ਉਨ੍ਹਾਂ ਫ਼ੋਟੋਆਂ ਨੂੰ ਪੰਜਾਬ ਭਰ ਵਿੱਚ ਕੰਧਾਂ, ਬੱਸਾਂ ਦੇ ਪਿੱਛੇ ਅਤੇ ਬੱਸ ਅੱਡਿਆਂ ਸਮੇਤ ਰੇਲਵੇ ਸਟੇਸ਼ਨਾਂ ਅਤੇ ਹੋਰ ਥਾਵਾਂ ‘ਤੇ ਲੱਗੇ ਹੋਰਡਿੰਗਾਂ ‘ਤੇ ਲਗਵਾ ਕੇ ਪ੍ਰਚਾਰ- ਪ੍ਰਸਾਰ ਤਾਂ ਬਹੁਤ ਕੀਤਾ, ਪਰ ਉਨ੍ਹਾਂ ਕਿਸਾਨਾਂ ਨੂੰ ਹੁਣ ਤੱਕ ਕੋਈ ਮੁਆਵਜ਼ਾ ਰਾਸ਼ੀ ਨਹੀਂ ਮਿਲੀ।

ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫ਼ਤਰ ‘ਤੇ ਰਾਘਵ ਚੱਢਾ ਨੇ ਰੋਪੜ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ, ਪਾਰਟੀ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਬੁਲਾਰੇ ਜਗਤਾਰ ਸਿੰਘ ਸੰਘੇੜਾ ਅਤੇ ਡਾ. ਸੰਨੀ ਆਹਲੂਵਾਲੀਆ ਨਾਲ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਹਾ, ”ਕੈਮਰੇ ਦੇ ਸ਼ੌਕੀਨ ਅਤੇ ਇਸ਼ਤਿਹਾਰ ਦੇ ਦੀਵਾਨੇ ‘ਡਰਾਮੇਬਾਜ਼ੀ ਮੁੱਖ ਮੰਤਰੀ’ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਨਾਲ ਜ਼ਬਰਦਸਤੀ ਜੱਫੀਆਂ ਪਾਈਆਂ, ਪਰ ਮੁਆਵਜ਼ੇ ਦੇ ਨਾਂਅ ‘ਤੇ ਧੋਖਾ ਦਿੱਤਾ ਹੈ।”

ਉਨ੍ਹਾਂ ਦੱਸਿਆ ਕਿ ਗੁਲਾਬੀ ਸੁੰਡੀ ਨਾਲ ਪ੍ਰਭਾਵਿਤ ਕਿਸਾਨ ਬਲਵਿੰਦਰ ਸਿੰਘ ਖ਼ਾਲਸਾ ਨੂੰ ਜੱਫੀ ਤਾਂ ਪਾਈ, ਪਰ ਮੁਆਵਜ਼ੇ ਦੇ ਨਾਂ ‘ਤੇ ਉਸ ਨੂੰ ਇੱਕ ਫੁੱਟੀ ਕੌਡੀ ਤੱਕ ਨਹੀਂ ਦਿੱਤੀ। ਲੋਕ ਬਲਵਿੰਦਰ ਸਿੰਘ ਖ਼ਾਲਸਾ ਨੂੰ ਹੁਣ ਕਹਿਣ ਲੱਗੇ ਹਨ ਕਿ ‘ਤੈਨੂੰ ਤਾਂ ਮੁੱਖ ਮੰਤਰੀ ਨੇ ਜੱਫੀ ਪਾਈ ਸੀ, ਹੁਣ ਤੂੰ ਹੀ ਸਾਨੂੰ ਮੁਆਵਜ਼ਾ ਦਿਵਾ ਦੇ।’

ਰਾਘਵ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਨੇ ਦੂਜੇ ਕਿਸਾਨ ਹਰਪ੍ਰੀਤ ਸਿੰਘ ਦੀ ਫ਼ੋਟੋ ਨੂੰ ਵੀ ਹਰ ਬੱਸ ਦੇ ਪਿੱਛੇ ਲਗਵਾ ਕੇ ਚੋਣਾ ਲਈ ਖ਼ੂਬ ਪ੍ਰਚਾਰ- ਪ੍ਰਸਾਰ ਕੀਤਾ, ਪਰ ਸਰਕਾਰ ਨੇ ਉਸ ਦੀ ਵੀ ਕੋਈ ਮਦਦ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਚੰਨੀ ਮੁੱਖ ਮੰਤਰੀ ਨਹੀਂ, ਸਗੋਂ ‘ਕੰਪੇਨ ਮੰਤਰੀ’ ਹਨ। ਮੁੱਖ ਮੰਤਰੀ ਚੰਨੀ ਨੂੰ ਫ਼ਿਲਮ ਦੀ ਸ਼ੂਟਿੰਗ ਦੀ ਤਰਾਂ ਲਾਈਟ ਅਤੇ ਕੈਮਰਾ ਤਾਂ ਬਹੁਤ ਪਸੰਦ ਹੈ, ਪਰ ਐਕਸ਼ਨ ਪਸੰਦ ਨਹੀਂ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਵੀ ਕੈਪਟਨ ਅਮਰਿੰਦਰ ਸਿੰਘ ਦੀ ਰਾਹ ਤੁਰ ਪਏ ਹਨ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਨੇ ਵੀ ਮੁੱਖ ਮੰਤਰੀ ਹੁੰਦੇ ਸਮੇਂ ਕਿਸਾਨਾਂ ਦੀ ਕਰਜ਼ ਮੁਆਫ਼ੀ ਦੀ ਮੁਹਿੰਮ ਚਲਾ ਕੇ ਕਿਸਾਨ ਬੁੱਧ ਸਿੰਘ ਨਾਲ ਫ਼ੋਟੋ ਖਿਚਵਾਈ ਸੀ, ਜਿਸ ‘ਤੇ ਕਰੀਬ ਢਾਈ ਲੱਖ ਰੁਪਏ ਦਾ ਕਰਜ਼ਾ ਸੀ, ਪਰ ਉਸ ਦੇ ਕਰਜ਼ੇ ਨੂੰ ਵੀ ਮੁਆਫ਼ ਨਹੀਂ ਕੀਤਾ ਗਿਆ ਸੀ।

ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਮੰਗ ਕੀਤੀ ਹੈ ਕਿ ਗੁਲਾਬੀ ਸੁੰਡੀ ਤੋਂ ਪ੍ਰਭਾਵਿਤ ਹਰ ਕਿਸਾਨ ਨੂੰ 75 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇ ਅਤੇ ਭੂਮੀਹੀਣ ਕਿਸਾਨਾਂ ਤੇ ਮਜ਼ਦੂਰਾਂ ਨੂੰ ਵੀ 25- 25 ਹਜ਼ਾਰ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਰਾਸ਼ੀ ਦਿੱਤੀ ਜਾਵੇ। ਰਾਘਵ ਚੱਢਾ ਨੇ ਕਿਹਾ ਕਿ ਮਾਲਵਾ ਖੇਤਰ ਵਿੱਚ ਮਾਨਸਾ ਤੋਂ ਮੌੜ ਤੱਕ ਅਤੇ ਸਰਦੂਲਗੜ੍ਹ ਤੋਂ ਤਲਵੰਡੀ ਤੱਕ ਇੱਕ ਲੱਖ ਹੈਕਟੇਅਰ ਤੋਂ ਜ਼ਿਆਦਾ ਜ਼ਮੀਨ ‘ਤੇ ਨਰਮੇ ਦੀ ਫ਼ਸਲ ਖ਼ਰਾਬ ਹੋਈ ਹੈ।

ਰਾਘਵ ਚੱਢਾ ਨੇ ਕਿਹਾ ਕਿ ਕਿਸਾਨਾਂ ਦੀਆਂ ਫ਼ੋਟੋਆਂ ਨਾਲ ਨੁਮਾਇਸ਼ ਕਰਕੇ ਵੋਟਾਂ ਨਹੀਂ ਮਿਲਣੀਆਂ, ਮੁਆਵਜ਼ਾ ਦੇ ਕੇ ਅਤੇ ਕੰਮ ਕਰਕੇ ਵੋਟਾਂ ਮਿਲਦੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਨੇ ਕਿਸਾਨਾਂ ਦਾ ਇਸਤੇਮਾਲ ‘ਯੂਜ਼ ਐਂਡ ਥਰੋਅ’ ਦੀ ਨੀਤੀ ਨਾਲ ਕੀਤਾ ਹੈ, ਜੋ ਬਹੁਤ ਹੀ ਦੁਖਦਾਈ ਹੈ। ਰਾਘਵ ਚੱਢਾ ਨੇ ਮੁੱਖ ਮੰਤਰੀ ਚੰਨੀ ਨੂੰ ਕਿਹਾ ਕਿ ਉਹ ਆਪਣੀ ਡਰਾਮੇਬਾਜ਼ੀ ਦੀ ਦਿੱਖ ਤੋਂ ਬਾਹਰ ਆ ਕੇ ਕੰਮ ‘ਤੇ ਧਿਆਨ ਦੇਣ, ਨਹੀਂ ਤਾਂ ਜਿਵੇਂ ਕੈਪਟਨ ਦਾ ਪਤਨ ਹੋਇਆ, ਪੰਜਾਬ ਦਾ ਕਿਸਾਨ ਚੰਨੀ ਨੂੰ ਵੀ ਕੁਰਸੀ ਤੋਂ ਹਟਾ ਦੇਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,261FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...