ਯੈੱਸ ਪੰਜਾਬ
ਚੰਡੀਗੜ੍ਹ, 2 ਦਸੰਬਰ, 2021:
ਪੰਜਾਬ ਦੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨੇ ਜਾਣੇ ਪਛਾਣੇ ਸਮਾਜ ਸੇਵੀ ਅਤੇ ‘ਸਰਬਤ ਦਾ ਭਲਾ ਟਰਸਟ’ ਦੇ ਮੈਨੇਜਿੰਗ ਟਰੱਸਟੀ ਡਾ: ਐਸ.ਪੀ.ਐਸ. ਉਬਰਾਏ ਨੂੰ ਪੰਜਾਬ ਸਰਕਾਰ ਦੇ ਆਨਰੇਰੀ ਸਲਾਹਕਾਰ (ਸਿਹਤ ਅਤੇ ਹੁਨਰ ਵਿਕਾਸ) ਨਿਯੁਕਤ ਕੀਤਾ ਹੈ।
ਇਸ ਨਿਯੁਕਤੀ ਦੀ ਪ੍ਰਵਾਨਗੀ ਦੇਣ ਦੇ ਨਾਲ ਹੀ ਮੁੱਖ ਮੰਤਰੀ ਨੇ ਸੰਬੰਧ ਅਧਿਕਾਰੀਆਂ ਨੂੰ ਇਸ ਸੰਬੰਧੀ ਰਸਮੀ ਹੁਕਮ ਜਾਰੀ ਕਰ ਦੇਣ ਦੇ ਨਿਰਦੇਸ਼ ਦਿੱਤੇ ਹਨ।
ਸ: ਉਬਰਾਏ ਦਾ ਪੰਜਾਬ ਦੇ ਵਿਦੇਸ਼ਾਂ ਵਿੱਚ ਖ਼ਾਸ ਕਰ ਖ਼ਾੜੀ ਦੇਸ਼ਾਂ ਵਿੱਚ ਫ਼ਸੇ ਨੌਜਵਾਨਾਂ ਨੂੰ ਛੁਡਵਾਉਣ, ਉਨ੍ਹਾਂ ਦੀ ਘਰ ਵਾਪਸੀ ਵਿੱਚ ਅਹਿਮ ਰੋਲ ਰਿਹਾ ਹੈ। ਇਸ ਤੋਂ ਇਲਾਵਾ ਇਨ੍ਹਾਂ ਦੇਸ਼ਾਂ ਵਿੱਚ ਕਿਸੇ ਕਾਰਨ ਜਾਨ ਗੁਆਉਣ ਵਾਲੇ ਲੋਕਾਂ ਦੀਆਂ ਮ੍ਰਿਤਕ ਦੇਹਾਂ ਉਨ੍ਹਾਂ ਦੇ ਪਰਿਵਾਰਾਂ ਤਕ ਪੰਜਾਬ ਪੁਚਾਉਣ ਦੀ ਸੇਵਾ ਲਈ ਵੀ ਉਹ ਜਾਣੇ ਜਾਂਦੇ ਹਨ।
ਉਨ੍ਹਾਂ ਵੱਲੋਂ ਕੋਰੋਨਾ ਕਾਲ ਦੌਰਾਨ ਕੀਤੀਆਂ ਗਈਆਂ ਸੇਵਾਵਾਂ ਦੀ ਵੀ ਹਰ ਪਾਸਿਉਂ ਸ਼ਲਾਘਾ ਹੋਈ ਹੈ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ