Thursday, April 18, 2024

ਵਾਹਿਗੁਰੂ

spot_img
spot_img

ਮੁੱਖ ਮੰਤਰੀ ਚੰਨੀ ਨੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਦੀ ਰਿਹਾਇਸ਼ ’ਤੇ ਜਾ ਕੇ ਕੀਤੀ ਮੁਲਾਕਾਤ, ਭੱਟੀ ਪਰਿਵਾਰ ਦੇ ਮੈਂਬਰਾਂ ਨੇ ਕੀਤਾ ਸਵਾਗਤ

- Advertisement -

ਯੈੱਸ ਪੰਜਾਬ
ਬਠਿੰਡਾ, 16 ਅਕਤੂਬਰ, 2021 –
ਪੰਜਾਬ ਦੇ ਮੁੱਖ ਮੰਤਰੀ ਸ੍ਰ ਚਰਨਜੀਤ ਸਿੰਘ ਚੰਨੀ ਨੇ ਆਪਣੇ ਬਠਿੰਡਾ ਦੌਰੇ ਦੌਰਾਨ ਡਿਪਟੀ ਸਪੀਕਰ ਸ੍ਰ ਅਜਾਇਬ ਸਿੰਘ ਭੱਟੀ ਦੀ ਰਿਹਾਇਸ਼ ਤੇ ਵਿਸ਼ੇਸ਼ ਤੌਰ ਉੱਤੇ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਵਿੱਤ ਮੰਤਰੀ ਸ੍ਰ ਮਨਪ੍ਰੀਤ ਸਿੰਘ ਬਾਦਲ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਇਸ ਦੌਰਾਨ ਮੁੱਖ ਮੰਤਰੀ ਨੇ ਸ੍ਰ ਭੱਟੀ ਸਮੇਤ ਹੋਰ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨਾਲ ਚਾਹ ਦਾ ਕੱਪ ਸਾਂਝਾ ਕੀਤਾ ਅਤੇ ਪਰਿਵਾਰ ਦੀ ਚੜ੍ਹਦੀਕਲਾ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਇਸ ਮੌਕੇ ਮੁੱਖ ਮੰਤਰੀ ਸ. ਚੰਨੀ ਨੇ ਦੱਸਿਆ ਕਿ ਸੂਬੇ ਦੇ ਸਰਵ ਪੱਖੀ ਵਿਕਾਸ ਅਤੇ ਲੋੜਵੰਦ ਲੋਕਾਂ ਨੂੰ ਹਰੇਕ ਭਲਾਈ ਯੋਜਨਾ ਦਾ ਲਾਭ ਜ਼ਮੀਨੀ ਪੱਧਰ ਉੱਤੇ ਮੁਹੱਈਆ ਕਰਵਾਉਣਾ ਸਰਕਾਰ ਦਾ ਮੁੱਖ ਟੀਚਾ ਹੈ ਜਿਸ ਵਿਚ ਸਭ ਦਾ ਯੋਗਦਾਨ ਮਹੱਤਵਪੂਰਨ ਹੈ। ਮੁੱਖ ਮੰਤਰੀ ਸ੍ਰ ਚੰਨੀ ਨੇ ਕਿਹਾ ਕਿ ਸੂਬੇ ਦੇ ਸ਼ਹਿਰੀ ਅਤੇ ਦਿਹਾਤੀ ਵਿਕਾਸ ਕਾਰਜਾਂ ਸਬੰਧੀ ਯੋਜਨਾਬੱਧ ਢੰਗ ਨਾਲ ਕਦਮ ਪੁੱਟੇ ਜਾ ਰਹੇ ਹਨ।

ਆਪਣੇ ਦੌਰੇ ਦੌਰਾਨ ਮੁੱਖ ਮੰਤਰੀ ਨੇ ਸ੍ਰ ਭੱਟੀ, ਉਨ੍ਹਾਂ ਦੀ ਧਰਮ ਪਤਨੀ, ਬੇਟੇ ਅਮਨਪ੍ਰੀਤ ਸਿੰਘ ਭੱਟੀ, ਬੇਟੀ ਸਮੇਤ ਹੋਰ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨਾਲ ਸਮਾਂ ਬਿਤਾਇਆ ਅਤੇ ਪਰਿਵਾਰਕ ਗੱਲਾਂ ਸਾਂਝੀਆਂ ਕੀਤੀਆਂ।

ਇਸ ਦੌਰਾਨ ਡਿਪਟੀ ਸਪੀਕਰ ਸ੍ਰ ਅਜਾਇਬ ਸਿੰਘ ਭੱਟੀ ਨੇ ਮੁੱਖ ਮੰਤਰੀ ਸ੍ਰ ਚਰਨਜੀਤ ਸਿੰਘ ਚੰਨੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸ੍ਰ ਚੰਨੀ ਵੱਲੋਂ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਦਿਖਾਈ ਗਈ ਨਿੱਜੀ ਦਿਲਚਸਪੀ ਲਈ ਉਹ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਹਮੇਸ਼ਾਂ ਰਿਣੀ ਰਹਿਣਗੇ।

ਸ੍ਰ ਭੱਟੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਚਰਨਜੀਤ ਸਿੰਘ ਚੰਨੀ ਵੱਲੋਂ ਦਿਨ ਰਾਤ ਅਣਥੱਕ ਸੇਵਾ ਕਰਦਿਆਂ ਸੂਬੇ ਦੇ ਕਾਇਆ ਕਲਪ ਲਈ ਖੁਦ ਕਮਾਨ ਸੰਭਾਲੀ ਗਈ ਹੈ ਜਿਸ ਲਈ ਮੁੱਖ ਮੰਤਰੀ ਵਧਾਈ ਦੇ ਪਾਤਰ ਹਨ।

ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸ਼੍ਰੀ ਪਵਨ ਗੋਇਲ, ਸਾਬਕਾ ਮੰਤਰੀ ਸ. ਗੁਰਪ੍ਰੀਤ ਸਿੰਘ ਕਾਂਗੜ, ਵਿਧਾਇਕ ਸ਼੍ਰੀ ਜਗਦੇਵ ਸਿੰਘ ਕਮਾਲੂ, ਵਿਧਾਇਕ ਪ੍ਰੀਤਮ ਸਿੰਘ ਕੋਟਭਾਈ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ਼੍ਰੀ ਹੁਸਨ ਲਾਲ, ਡਿਪਟੀ ਕਮਿਸ਼ਨਰ ਸ਼੍ਰੀ ਅਰਵਿੰਦ ਪਾਲ ਸਿੰਘ ਸੰਧੂ, ਐੱਸ ਐੱਸ ਪੀ ਸ੍ਰੀ ਅਜੈ ਮਲੂਜਾ, ਸਾਬਕਾ ਮੰਤਰੀ ਸ਼੍ਰੀ ਹਰਮਿੰਦਰ ਸਿੰਘ ਜੱਸੀ ,ਸ੍ਰੀ ਨਰਿੰਦਰ ਭਲੇਰੀਆ ਚੇਅਰਮੈਨ ਹਾਊਸਫੈੱਡ ਪੰਜਾਬ,ਸ੍ਰੀ ਤੇਜਾ ਸਿੰਘ ਚੇਅਰਮੈਨ, ਸ੍ਰੀ ਬਿਕਰਮਜੀਤ ਸਿੰਘ ਬਿੱਕਾ ਸਾਬਕਾ ਚੇਅਰਮੈਨ, ਸ੍ਰੀ ਅਵਤਾਰ ਸਿੰਘ ਗੋਨਿਆਣਾ, ਗੁਰਦੀਪ ਸਿੰਘ ਭੋਖੜਾ ਬਲਾਕ ਪ੍ਰਧਾਨ, ਸ੍ਰੀ ਸ਼ੁਬਦੀਪ ਸਿੰਘ ਬਿੱਟੂ ਪ੍ਰਧਾਨ ਨਗਰ ਕੌਂਸਲ, ਸ੍ਰੀ ਲਖਵਿੰਦਰ ਲੱਖਾ ਚੇਅਰਮੈਨ, ਜਸਵੀਰ ਕੌਰ ਚੇਅਰਮੈਨ,ਸ੍ਰੀ ਗੋਬਿੰਦ ਰਾਮ ਸਾਬਕਾ ਪ੍ਰਧਾਨ ਤੇ ਸ੍ਰੀ ਮੱਖਣ ਸਿੰਘ ਨੰਦਗੜ੍ਹ ਸਮੇਤ ਹੋਰ ਵੀ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,201FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...