Friday, March 29, 2024

ਵਾਹਿਗੁਰੂ

spot_img
spot_img

ਮੁੱਖ ਮੰਤਰੀ ਚੰਨੀ ਨੇ ਸੂਬੇ ਦੇ ਸੰਪੂਰਨ, ਨਿਰੰਤਰ ਅਤੇ ਸਰਵ-ਪੱਖੀ ਵਿਕਾਸ ਦੀ ਵਚਨਬੱਧਤਾ ’ਤੇ ਦਿੱਤਾ ਜ਼ੋਰ

- Advertisement -

ਯੈੱਸ ਪੰਜਾਬ
ਪਠਾਨਕੋਟ, 17 ਅਕਤੂਬਰ, 2021:
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸੰਪੂਰਨ, ਨਿਰੰਤਰ ਅਤੇ ਵਿਆਪਕ ਵਿਕਾਸ ਲਈ ਪੂਰੀ ਤਰਾਂ ਵਚਨਬੱਧ ਹੈ।

ਮੁੱਖ ਮੰਤਰੀ ਨੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਮਾਲ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਦੇ ਨਾਲ ਪਠਾਨਕੋਟ ਦੇ ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਮੱਥਾ ਟੇਕਿਆ। ਲੋਕਾਂ ਦੇ ਵਿੱਚ ਬੈਠ ਕੇ ਸਤਿਸੰਗ ਵਿੱਚ ਸ਼ਾਮਲ ਹੋਏ ਸ੍ਰੀ ਚੰਨੀ ਨੇ ਆਸ਼ਰਮ ਨੂੰ ਜਾਂਦੀ ਸੜਕ ਨੂੰ ਚੌੜਾ ਕਰਨ ਵਾਲੇ ਪ੍ਰਾਜੈਕਟ ਲਈ 51 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਅਤੇ ਆਸ਼ਰਮ ਦੀ ਹਦੂਦ ਅੰਦਰ ਐਮਕੇਐਮ ਪਬਲਿਕ ਸਕੂਲ ਵਿੱਚ ਹੋਸਟਲ ਦਾ ਨੀਂਹ ਪੱਥਰ ਵੀ ਰੱਖਿਆ।

ਉਨਾਂ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਡੇਰਾ ਸੱਚਖੰਡ ਬੱਲਾਂ, ਜਲੰਧਰ ਵਿਖੇ ਸ੍ਰੀ ਗੁਰੂ ਰਵੀਦਾਸ ਚੇਅਰ ਸਥਾਪਤ ਕਰਨ ਦਾ ਐਲਾਨ ਕਰ ਚੁੱਕੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਨੂੰ ਛੇਤੀ ਹੀ ਕੈਬਨਿਟ ਦੀ ਮਨਜ਼ੂਰੀ ਮਿਲ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਜਿੰਮੇਵਾਰ ਹਨ। ਉਨਾਂ ਕਿਹਾ ਕਿ ਭਾਵੇਂ ਸਰਕਾਰ ਕੋਲ ਸਮਾਂ ਬਹੁਤ ਸੀਮਤ ਹੈ ਪਰ ਉਨਾਂ ਦੀ ਸਰਕਾਰ ਪਹਿਲਾਂ ਹੀ ਸੂਬੇ ਦੀ ਤਰੱਕੀ ਵਿੱਚ ਤੇਜ਼ੀ ਲਿਆਉਣ ਲਈ ਸੁਹਿਰਦਤਾ ਨਾਲ ਯਤਨਸ਼ੀਲ ਹੈ। ਸ੍ਰੀ ਚੰਨੀ ਨੇ ਦੁਹਰਾਇਆ ਕਿ ਰਾਜ ਸਰਕਾਰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਸਵਾਮੀ ਗੁਰਦੀਪ ਗਿਰੀ ਜੀ ਤੋਂ ਆਸ਼ੀਰਵਾਦ ਲੈਂਦੇ ਹੋਏ ਮੁੱਖ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਉਨਾਂ ਦੀ ਸਰਕਾਰ ਗਰੀਬ-ਪੱਖੀ ਪਹਿਲਕਦਮੀਆਂ ਨੂੰ ਸਮਾਂਬੱਧ ਤਰੀਕੇ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਦਿਨ-ਰਾਤ ਕੰਮ ਕਰ ਰਹੀ ਹੈ।

ਉਨਾਂ ਕਿਹਾ ਕਿ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਸਸਤੀਆਂ ਅਤੇ ਮਿਆਰੀ ਸਿਹਤ ਅਤੇ ਸਿੱਖਿਆ ਸਹੂਲਤਾਂ ਉਪਲਬਧ ਕਰਵਾਉਣ ਦੇ ਮੱਦੇਨਜ਼ਰ ਸਿੱਖਿਆ ਅਤੇ ਸਿਹਤ ਖੇਤਰਾਂ ਨੂੰ ਮਜਬੂਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਸਮਾਜ ਦੇ ਕਮਜ਼ੋਰ ਵਰਗ ਦੇ ਰੌਸ਼ਨ ਦਿਮਾਗ, ਸਮਾਜ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾ ਸਕਣ। ਸ੍ਰੀ ਚੰਨੀ ਨੇ ਕਿਹਾ ਕਿ ਸਵਾਮੀ ਗੁਰਦੀਪ ਗਿਰੀ ਜੀ ਜੋ ਵੀ ਉਨਾਂ ਨੂੰ ਕਹਿਣਗੇ, ਉਹ ਤੁਰੰਤ ਪੂਰਾ ਕਰ ਦਿੱਤਾ ਜਾਵੇਗਾ।

ੳੁੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਮਾਲ ਮੰਤਰੀ ਅਰੁਣਾ ਚੌਧਰੀ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ।

ਸਤਿਸੰਗ ਦੌਰਾਨ ਸਵਾਮੀ ਗੁਰਦੀਪ ਗਿਰੀ ਜੀ ਨੇ ਮੁੱਖ ਮੰਤਰੀ ਨੂੰ ਦਸਤਾਰ ਅਤੇ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ।

ਬਾਅਦ ਵਿੱਚ ਮੁੱਖ ਮੰਤਰੀ ਨੇ ਕਾਲੀ ਮਾਤਾ ਮੰਦਰ ਦੇ ਵੀ ਦਰਸ਼ਨ ਕੀਤੇ।

ਇਸ ਮੌਕੇ ਵਿਧਾਇਕ ਅਮਿਤ ਵਿਜ, ਸੁਸ਼ੀਲ ਕੁਮਾਰ ਰਿੰਕੂ ਅਤੇ ਜੋਗਿੰਦਰ ਪਾਲ, ਮੇਅਰ ਪੰਨਾ ਲਾਲ ਭਾਟੀਆ, ਸੀਨੀਅਰ ਪੁਲਿਸ ਕਪਤਾਨ ਸੁਰਿੰਦਦਰ ਲਾਂਬਾ, ਵਧੀਕ ਡਿਪਟੀ ਕਮਿਸ਼ਨਰ ਸੰਦੀਪ ਸਿੰਘ ਗੜਾ ਅਤੇ ਹੋਰ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...