Thursday, April 18, 2024

ਵਾਹਿਗੁਰੂ

spot_img
spot_img

ਮੁੱਖ ਮੰਤਰੀ ਚੰਨੀ ਵਲੋਂ ‘ਮੇਰਾ ਘਰ ਮੇਰੇ ਨਾਮ’ ਸਕੀਮ ਦੀ ਸ਼ੁਰੂਆਤ, ਲਾਲ ਡੋਰੇ ਅੰਦਰ ਰਹਿੰਦੇ ਲੋਕਾਂ ਨੂੰ ਜਾਇਦਾਦਾਂ ਦੇ ਮਾਲਕੀ ਹੱਕ ਮਿਲਣਗੇ

- Advertisement -

ਯੈੱਸ ਪੰਜਾਬ
ਦੀਨਾਨਗਰ (ਗੁਰਦਾਸਪੁਰ), 17 ਅਕਤੂਬਰ, 2021:
ਸੂਬੇ ਦੇ ਲੱਖਾਂ ਪਰਿਵਾਰਾਂ ਖਾਸ ਕਰਕੇ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਸ੍ਰ.ਚਰਨਜੀਤ ਸਿੰਘ ਚੰਨੀ ਨੇ ਅੱਜ ‘ਮੇਰਾ ਘਰ ਮੇਰੇ ਨਾਮ’ ਸਕੀਮ ਦੀ ਸ਼ੁਰੂਆਤ ਕੀਤੀ,ਜਿਸ ਨਾਲ ਪਿੰਡਾਂ ਅਤੇ ਸ਼ਹਿਰਾਂ ਵਿੱਚ ਲਾਲ ਲਕੀਰ ਅੰਦਰ ਆਉਂਦੇ ਘਰਾਂ ਵਿੱਚ ਰਹਿ ਰਹੇ ਪਰਿਵਾਰਾਂ ਨੂੰ ਜਾਇਦਾਦਾਂ ਦੇ ਮਾਲਕੀ ਹੱਕ ਦਿੱਤੇ ਜਾਣਗੇ।

ਅੱਜ ਇੱਥੇ ਸੂਬਾ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨਾਲ ਉਪ ਮੁੱਖ ਮੰਤਰੀ ਸ੍ਰ.ਸੁਖਜਿੰਦਰ ਸਿੰਘ ਰੰਧਾਵਾ ਅਤੇ ਮਾਲ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਵੀ ਹਾਜ਼ਰ ਸਨ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਪੰਜਾਬ ਵਾਸੀਆਂ ਵਿਸ਼ੇਸ਼ ਤੌਰ ’ਤੇ ਸਮਾਜ ਦੇ ਲੋੜਵੰਦ ਤੇ ਕਮਜ਼ੋਰ ਵਰਗਾਂ ਨੂੰ ਅਤਿ ਲੋੜੀਂਦੀ ਰਾਹਤ ਮੁਹੱਈਆ ਕਰਵਾਏਗੀ।

ਸ੍ਰ.ਚੰਨੀ ਨੇ ਕਿਹਾ ਕਿ ਇਸ ਸਕੀਮ ਨੂੰ ਪਹਿਲਾਂ ਸਿਰਫ਼ ਪਿੰਡਾਂ ਦੇ ਲੋਕਾਂ ਲਈ ਸ਼ੁਰੂ ਕੀਤਾ ਗਿਆ ਸੀ ਜਿਸ ਦਾ ਘੇਰਾ ਵਧਾ ਕੇ ਹੁਣ ਸ਼ਹਿਰਾਂ ਵਿੱਚ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਵੀ ਇਸ ਦਾ ਲਾਭ ਦੇਣ ਦਾ ਫ਼ੈਸਲਾ ਕੀਤਾ ਗਿਆ। ਸ੍ਰ.ਚੰਨੀ ਨੇ ਅੱਗੇ ਕਿਹਾ ਕਿ ਇਸ ਸਮੁੱਚੀ ਸਕੀਮ ਨੂੰ ਲਾਗੂ ਕਰਨ ਦਾ ਜਿੰਮਾ ਮਾਲ ਵਿਭਾਗ ਨੂੰ ਦਿੱਤਾ ਗਿਆ ਹੈ ,ਜੋ ਡਿਜੀਟਲ ਮੈਪਿੰਗ ਕਰਨ ਲਈ ਪੇਂਡੂ ਤੇ ਸ਼ਹਿਰੀ ਇਲਾਕਿਆਂ ਵਿੱਚ ਅਜਿਹੀਆਂ ਰਿਹਾਇਸ਼ੀ ਜਾਇਦਾਦਾਂ ਦਾ ਡਰੋਨ ਸਰਵੇ ਕਰਵਾਏਗਾ।

ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਯੋਗ ਲਾਭਪਾਤਰੀਆਂ ਨੂੰ ਢੁਕਵੀਂ ਸ਼ਨਾਖਤ ਤੇ ਤਸਦੀਕ ਕਰਨ ਤੋਂ ਬਾਅਦ ਜਾਇਦਾਦ ਦਾ ਮਾਲਕੀ ਹੱਕ ਦੇਣ ਲਈ ਪ੍ਰਾਪਰਟੀ ਕਾਰਡ (ਸੰਨਦ) ਜਾਰੀ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਤੋਂ ਪਹਿਲਾਂ ਲਾਭਪਾਤਰੀਆਂ ਨੂੰ ਆਪਣੇ ਇਤਰਾਜ਼ ਦਾਇਰ ਕਰਨ ਲਈ 15 ਦਿਨ ਦਾ ਸਮਾਂ ਵੀ ਦਿੱਤਾ ਜਾਵੇਗਾ ਅਤੇ ਜੇਕਰ ਉਨਾਂ ਪਾਸੋਂ ਕੋਈ ਜਵਾਬ ਨਹੀਂ ਆਉਂਦਾ ਤਾਂ ਸੰਨਦਾਂ ਜਾਰੀ ਕਰ ਦਿੱਤੀਆਂ ਜਾਣਗੀਆਂ।

ਉਨ੍ਹਾਂ ਦੱਸਿਆ ਕਿ ਇਹ ਸੰਨਦਾਂ ਰਜਿਸਟਰੀ ਦਾ ਉਦੇਸ਼ ਪੂਰਾ ਕਰਨਗੀਆਂ ਜਿਸ ਨਾਲ ਸਬੰਧਿਤ ਲੋਕਾਂ ਨੂੰ ਬੈਂਕਾਂ ਪਾਸੋਂ ਕਰਜ਼ਾ ਮਿਲ ਸਕਦਾ ਹੈ ਜਾਂ ਉਹ ਆਪਣੀ ਜਾਇਦਾਦ ਵੀ ਵੇਚ-ਵੱਟ ਸਕਦੇ ਹਨ ਜਿਸ ਕਰਕੇ ਇਸ ਦੀ ਕੀਮਤ ਵੀ ਵਧੇਗੀ। ਸ੍ਰ.ਚੰਨੀ ਨੇ ਇਹ ਵੀ ਕਿਹਾ ਕਿ ਸ਼ਹਿਰਾਂ ਦੇ ਪੁਰਾਣੇ ਮੁਹੱਲਿਆਂ ਵਿੱਚ ਪੀੜ੍ਹੀ ਦਰ ਪੀੜ੍ਹੀ ਰਹਿ ਰਹੇ ਲੋਕ ਵੀ ਇਸ ਸਕੀਮ ਦੇ ਘੇਰੇ ਵਿੱਚ ਆਉਣਗੇ।

ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਨੇ ਇਕ ਹੋਰ ਵੱਡੀ ਪਹਿਲਕਦਮੀ ਕਰਦਿਆਂ ਲਾਲ ਲਕੀਰ ਤੋਂ ਬਾਹਰ ਝੁੱਗੀ-ਝੌਂਪੜੀਆਂ ਵਿੱਚ ਰਹਿੰਦੇ ਲੋਕਾਂ ਨੂੰ ਮਾਲਕੀ ਹੱਕ ਦੇ ਕੇ ਵੱਡੀ ਰਾਹਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਂਦੀ ਦਿਵਾਲੀ ਤੱਕ ਸੂਬਾ ਸਰਕਾਰ ਇਸ ਸਕੀਮ ਅਧੀਨ ਇਨਾਂ ਲੋਕਾਂ ਨੂੰ ਮਾਲਕੀ ਹੱਕ ਦੇਣਾ ਯਕੀਨੀ ਬਣਾਏਗੀ। ਸ੍ਰ.ਚੰਨੀ ਨੇ ਕਿਹਾ ਕਿ ਇਨ੍ਹਾਂ ਲੋਕ ਪੱਖੀ ਉਪਰਾਲਿਆਂ ਦਾ ਮੁੱਖ ਮਨੋਰਥ ਲੋਕਾਂ ਨੂੰ ਵੱਧ ਤੋਂ ਵੱਧ ਰਾਹਤ ਮੁਹੱਈਆ ਕਰਵਾਉਣਾ ਹੈ ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਬਿਜਲੀ ਦੇ ਜਿਹੜੇ ਵੀ ਕੁਨੈਕਸ਼ਨ ਬਕਾਏ ਬਿਲਾਂ ਕਰਕੇ ਕੱਟ ਦਿੱਤੇ ਗਏ ਸੀ, ਉਨਾਂ ਕੁਨੈਕਸ਼ਨਾਂ ਨੂੰ ਦਿਵਾਲੀ ਤੱਕ ਮੁੜ ਬਹਾਲ ਕਰ ਦਿੱਤਾ ਜਾਵੇਗਾ। ਉਨ੍ਹਾਂ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਕਾਏ ਬਿੱਲ ਮੁਆਫ਼ ਕਰਨ ਦੀ ਸਕੀਮ ਦਾ ਲਾਭ ਹਰੇਕ ਯੋਗ ਲਾਭਪਾਤਰੀ ਨੂੰ ਦਿੱਤਾ ਜਾਵੇਗਾ , ਚਾਹੇ ਉਹ ਕਿਸੇ ਵੀ ਜਾਤ ,ਧਰਮ ਨਾਲ ਸਬੰਧ ਰੱਖਦਾ ਹੋਵੇ। ਉਨ੍ਹਾਂ ਕਿਹਾ ਕਿ ਸੂਬੇ ਦੇ 72 ਲੱਖ ਬਿਜਲੀ ਖ਼ਪਤਕਾਰਾਂ ਵਿਚੋਂ 52 ਲੱਖ ਖ਼ਪਤਕਾਰਾਂ ਨੂੰ ਬਕਾਏ ਬਿੱਲ ਮੁਆਫ਼ੀ ਦਾ ਲਾਭ ਮਿਲੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਉਨ੍ਹਾਂ ਕੋਲ ਬਹੁਤ ਘੱਟ ਸਮਾਂ ਹੈ, ਪਰ ਉਹ ਨਿਰੰਤਰ ਕੰਮ ਕਰ ਰਹੇ ਹਨ ਤਾਂ ਕਿ ਸੂਬਾ ਸਰਕਾਰ ਦੀਆਂ ਵਿਕਾਸ ਮੁੱਖੀ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਨੂੰ ਦੇਣਾ ਯਕੀਨੀ ਬਣਾਇਆ ਜਾ ਸਕੇ।

ਦੀਨਾਨਗਰ ਲਈ ਕਈ ਨਵੇਂ ਪ੍ਰੋਜੈਕਟਾਂ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਥੋਂ ਦੇ ਮੌਜੂਦਾ ਕਮਿਊਨਟੀ ਹੈਲਥ ਸੈਂਟਰ ਨੂੰ ਸਬ ਡਵੀਜ਼ਨਲ ਹਸਪਤਾਲ ਵਜੋਂ ਅਪਗ੍ਰੇਡ ਕੀਤਾ ਜਾਵੇਗਾ। ਸ੍ਰ.ਚੰਨੀ ਨੇ ਕਿਹਾ ਕਿ ਇਹ ਵਿਧਾਨ ਸਭਾ ਹਲਕਾ ਉਨ੍ਹਾਂ ਦੇ ਦਿਲ ਦੇ ਬਹੁਤ ਕਰੀਬ ਹੈ ਅਤੇ ਉਹ ਇਸ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।

ਕਾਂਗਰਸੀ ਵਰਕਰਾਂ ਨਾਲ ਆਪਣੀਆਂ ਭਾਵਨਾਵਾਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸੀ ਵਰਕਰਾਂ ਦਾ ਇਕ ਨਵਾਂ ਯੁੱਗ ਆਇਆ ਹੈ ਅਤੇ ਸੂਬੇ ਵਿੱਚ ਹੁਣ ਚੁਣੇ ਹੋਏ ਨੁਮਾਇੰਦਿਆਂ ਦਾ ਰਾਜ ਹੈ। ਸ੍ਰ.ਚੰਨੀ ਨੇ ਕਿਹਾ ਕਿ ਮੁੱਖ ਮੰਤਰੀ ਹੋਣ ਦੇ ਨਾਤੇ ਉਨ੍ਹਾਂ ਦਾ ਸਭ ਤੋਂ ਵੱਧ ਧਿਆਨ ਕਾਂਗਰਸੀ ਵਰਕਰਾਂ ਦੇ ਮਾਣ-ਸਤਿਕਾਰ ਨੂੰ ਬਹਾਲ ਕਰਵਾਉਣ ਵੱਲ ਹੋਵੇਗਾ। ਉਨ੍ਹਾਂ ਕਿਹਾ ਕਿ ਹਰੇਕ ਕਾਂਗਰਸ ਵਰਕਰ ਹੀ ਹੁਣ ਪੰਜਾਬ ਦਾ ਮੁੱਖ ਮੰਤਰੀ ਹੇੈ ਕਿਉਂਕਿ ਉਨ੍ਹਾਂ ਨੇ ਸੂਬੇ ਵਿੱਚ ਸਾਰੀਆਂ ਤਾਕਤਾਂ ਦਾ ਵਿਕੇਂਦਰੀਕਰਨ ਕਰ ਦਿੱਤਾ ਹੈ।

ਇਕੱਠ ਨੂੰ ਸੰਬੋਧਨ ਕਰਦਿਆਂ ਉਪ ਮੁੱਖ ਮੰਤਰੀ ਸ੍ਰ.ਸੁਖਜਿੰਦਰ ਸਿੰਘ ਰੰਧਾਵਾ ਨੇ ਦੀਨਾਨਗਰ ਹਲਕੇ ਨਾਲ ਆਪਣੀ ਪੁਰਾਣੀ ਪਰਿਵਾਰਕ ਸਾਂਝਾ ਨੂੰ ਚੇਤੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ‘ਮੇਰਾ ਘਰ ਮੇਰੇ ਨਾਮ’ ਸਕੀਮ ਦੇ ਰੂਪ ਵਿੱਚ ਸੂਬੇ ਨੂੰ ਵੱਡੀ ਸੌਗ਼ਾਤ ਦਿੱਤੀ ਗਈ ਹੈ। ਸ੍ਰ.ਰੰਧਾਵਾ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਨਾਪਾਕ ਸਾਂਝ ਹੈ ਜੋ ਫਿਰਕੂ ਨਫ਼ਰਤ ਦੀ ਵਿਚਾਰਧਾਰਾ ’ਤੇ ਅਧਾਰਿਤ ਹੈ।

ਉਪ ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਇਲਾਕੇ ਦੇ ਲੋਕ ਮੁਲਕ ਦੇ ਬਹਾਦਰ ਦੇਸ਼ ਭਗਤ ਹਨ ,ਪਰ ਬੀ.ਐਸ.ਐਫ. ਦਾ ਅਧਿਕਾਰ ਖੇਤਰ ਵਧਾ ਕੇ ਕੇਂਦਰ ਸਰਕਾਰ ਇਨ੍ਹਾਂ ਲੋਕਾਂ ਦੀ ਦੇਸ਼ ਭਗਤੀ ਅਤੇ ਦਿਆਨਤਦਾਰੀ ਉਤੇ ਗੰਭੀਰ ਸਵਾਲੀਆ ਨਿਸ਼ਾਨ ਲਗਾ ਰਹੀ ਹੈ , ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਸ੍ਰ.ਰੰਧਾਵਾ ਨੇ ਕਿਹਾ ਕਿ ਸਰਹੱਦ ਪਾਰ ਤੋਂ ਅਤਿਵਾਦ ਜਾਂ ਨਸ਼ੇ ਦੇ ਕਾਰੋਬਾਰ ਰਾਹੀਂ ਸੂਬੇ ਨੂੰ ਅਸਥਿਰ ਕਰਨ ਦੇ ਉਦੇਸ਼ ਨਾਲ ਘੜੇ ਜਾਣ ਵਾਲੇ ਕਿਸੇ ਵੀ ਮਨਸੂਬੇ ਨੂੰ ਮੂੰਹ ਤੋੜਵਾਂ ਜਵਾਬ ਦੇਣ ਲਈ ਪੰਜਾਬ ਪੁਲਿਸ ਹੁਣ ਪੂਰੀ ਤਰ੍ਹਾਂ ਸਮੱਰਥਵਾਨ ਹੈ। ਉਨ੍ਹਾਂ ਨੇ ਡਾ.ਮਨਮੋਹਨ ਸਿੰਘ ਸਰਕਾਰ ਵਲੋਂ ਸਰਹੱਦੀ ਖੇਤਰਾਂ ਦੇ ਵਿਕਾਸ ਲਈ ਸ਼ੁਰੂ ਕੀਤੇ ‘ਸਰਹੱਦੀ ਖੇਤਰ ਵਿਕਾਸ ਫੰਡ ਪ੍ਰੋਗਰਾਮ’ ਤਹਿਤ ਦਿੱਤੇ ਜਾਂਦੇ ਫੰਡਾਂ ਵਿੱਚ ਮੋਦੀ ਸਰਕਾਰ ਵੱਲੋਂ ਕੇਂਦਰ ਦੇ ਹਿੱਸੇ ਵਿੱਚ ਕਟੌਤੀ ਕਰਨ ਦੇਣ ਦੀ ਸਖ਼ਤ ਆਲੋਚਨਾ ਕੀਤੀ ਕਿਉਂ ਜੋ ਇਸ ਨਾਲ ਸਰਹੱਦੀ ਇਲਾਕਿਆਂ ਦੇ ਵਿਕਾਸ ਨੁੰ ਢਾਹ ਲੱਗ ਰਹੀ ਹੈ।

ਮਾਲ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਹ ਲੋਕ ਪੱਖੀ ਸਕੀਮ ਮੁੱਖ ਮੰਤਰੀ ਦੀ ਦੂਰ ਅੰਦੇਸ਼ ਪਹੁੰਚ ਦੇ ਨਤੀਜੇ ਸਦਕਾ ਲਾਗੂ ਕੀਤੀ ਜਾ ਰਹੀ ਹੈ, ਜੋ ਹਮੇਸ਼ਾਂ ਹੀ ਲੋਕਾਂ ਦੇ ਭਲੇ ਲਈ ਤੱਤਪਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਇਹ ਸਕੀਮ ਪਿੰਡਾਂ ਅਤੇ ਸ਼ਹਿਰਾਂ ਨੂੰ ਹੋਰ ਮਜ਼ਬੂਤ ਕਰਨ ਲਈ ਕ੍ਰਾਂਤੀਕਾਰੀ ਕਦਮ ਸਾਬਿਤ ਹੋਵੇਗੀ।

ਇਸ ਮੌਕੇ ਮੁੱਖ ਮੰਤਰੀ ਨੇ ਪਿੰਡ ਮੀਰਪੁਰ ਅਤੇ ਮਹਾਂਦੇਵ ਕਲਾਂ ਦੇ 50 ਲਾਭਪਾਤਰੀਆਂ ਨੂੰ ਜਾਇਦਾਦ ਦੇ ਮਾਲਕੀ ਹੱਕ ਦੀਆਂ ਸੰਨਦਾਂ ਸੌਂਪੀਆਂ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ 2.59 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਤਹਿਸੀਲ ਕੰਪਲੈਕਸ ਅਤੇ ਮਹਾਰਾਜਾ ਰਣਜੀਤ ਸਿੰਘ ਦੇ ਨਾਮ ’ਤੇ 4.50 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪਾਰਕ ਦੇ ਨੀਂਹ ਪੱਥਰ ਵੀ ਰੱਖੇ। ਇਸ ਮੌਕੇ ਬੱਸ ਸਟੈਂਡ ਲਈ ਵੀ 2.90 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ।

ਇਸ ਮੌਕੇ ਵਿਧਾਇਕ ਸ੍ਰੀ ਫ਼ਤਿਹਜੰਗ ਸਿੰਘ ਬਾਜਵਾ, ਬਲਵਿੰਦਰ ਸਿੰਘ ਲਾਡੀ ਅਤੇ ਸੰਤੋਖ ਸਿੰਘ ਭਲਾਈਪੁਰ ਤੋਂ ਇਲਾਵਾ ਕਾਂਗਰਸੀ ਨੇਤਾ ਅਸ਼ੋਕ ਚੌਧਰੀ ਤੇ ਹੋਰ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,201FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...