Thursday, April 25, 2024

ਵਾਹਿਗੁਰੂ

spot_img
spot_img

ਮੁੱਖ ਮੰਤਰੀ ਚੰਨੀ ਵਲੋਂ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਲਈ ਵੱਡੇ ਪੱਧਰ `ਤੇ ਉਦਯੋਗਿਕ ਨਿਵੇਸ਼ ਦਾ ਐਲਾਨ, 16 ਨਵੇਂ ਖੇਡ ਸਟੇਡੀਅਮ ਬਣਾਏ ਜਾਣਗੇ

- Advertisement -

ਯੈੱਸ ਪੰਜਾਬ
ਸ੍ਰੀ ਚਮਕੌਰ ਸਾਹਿਬ, 23 ਅਕਤੂਬਰ, 2021 –
ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਵਲੋਂ ਆਪਣੇ ਵਿਧਾਨ ਸਭਾ ਹਲਕੇ ਚਮਕੌਰ ਸਾਹਿਬ ਦੇ ਦੌਰੇ ਦੌਰਾਨ ਹਲਕੇ ਦੇ ਸਰਬਪੱਖੀ ਵਿਕਾਸ ਲਈ ਵੱਡੇ ਪੱਧਰ ‘ਤੇ ਉਦਯੋਗਿਕ ਨਿਵੇਸ਼ ਦਾ ਐਲਾਨ ਕੀਤਾ ਹੈ। ਸ. ਚੰਨੀ ਨੇ ਕਿਹਾ ਕਿ ਉਦਯੋਗਾਂ ਦੀ ਸਥਾਪਨਾ ਨਾਲ ਇਲਾਕੇ ਦੇ ਸਮੁੱਚੇ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ ਅਤੇ ਸਥਾਨਕ ਨੌਜਵਾਨਾਂ ਨੂੰ ਵੱਡੇ ਪੱਧਰ `ਤੇ ਰੁਜ਼ਗਾਰ ਦੇ ਮੌਕੇ ਮਿਲਣਗੇ। ਉਦਯੋਗਾਂ ਦੀ ਸਥਾਪਨਾ ਨਾਲ ਇਲਾਕੇ ਦੇ ਲੋਕਾਂ ਦੇ ਆਰਥਿਕ ਪੱਧਰ ਵਿਚ ਸੁਧਾਰ ਹੋਵੇਗਾ।

ਅੱਜ ਮੁੱਖ ਮੰਤਰੀ ਵਲੋਂ 56 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ 20 ਕਰੋੜ ਰੁਪਏ ਦੀ ਰਾਸ਼ੀ ਦੇ ਚੈੱਕ ਵੰਡਣ ਸਬੰਧੀ ਚਾਰ ਵੱਖ ਵੱਖ ਥਾਵਾਂ ਮੰਦਵਾੜਾ, ਸਿੰਘ, ਸਾਲਾਪੁਰ ਅਤੇ ਖੇੜੀ ਸਲਾਬਤਪੁਰ ਵਿਖੇ ਰੱਖੇ ਸਾਦੇ ਪ੍ਰਭਾਵਸ਼ਾਲੀ ਸਮਾਗਮਾਂ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਸ੍ਰੀ ਚਮਕੌਰ ਸਾਹਿਬ ਹਲਕੇ ਵਿਚ 16 ਅਤਿ ਆਧੁਨਿਕ ਖੇਡ ਸਟੇਡੀਅਮਾਂ ਦਾ ਨਿਰਮਾਣ ਕਰਨ ਦਾ ਐਲਾਨ ਕੀਤਾ।

ਇਸ ਦੇ ਨਾਲ ਹੀ ਉਨ੍ਹਾਂ ਹਲਕੇ ਦੇ ਪਿੰਡ ਹਰੀਪੁਰ ਉਰਫ ਰੋਡਮਾਜਰਾ ਵਿਖੇ ਖੇਤੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਵਿਚ ਉਸਾਰੇ ਜਾ ਰਹੇ ਖੇਡ ਸਟੇਡੀਅਮ ਲਈ 1 ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕਰਦਿਆਂ 25 ਲੱਖ ਰੁਪਏ ਦੀ ਰਾਸ਼ੀ ਜਾਰੀ ਵੀ ਕੀਤੀ। ਇਸ ਤੋਂ ਇਲਾਵਾ ਮੁੱਖ ਮੰਤਰੀ ਵਲੋਂ ਹਲਕੇ ਦੇ ਵੱਖ ਵੱਖ 6 ਪਿੰਡਾਂ ਦੇ ਸਟੇਡੀਅਮਾਂ ਦੇ ਨਿਰਮਾਣ ਦੀ ਸ਼ੁਰੁਆਤ ਕਰਦਿਆਂ 2.50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ।

ਇਸ ਤੋਂ ਬਾਅਦ ਮੁੱਖ ਮੰਤਰੀ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਸੀ.ਐਚ.ਸੀ ਨੂੰ 50 ਬਿਸਤਰਿਆਂ ਦਾ ਸਬ ਡਵੀਜਨਲ ਹਸਪਤਾਲ ਬਨਾਉਣ ਲਈ 10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਨਵੀਂ ਇਮਾਰਤ ਦਾ ਨੀਂਹ ਪੱਥਰ ਵੀ ਰੱਖਿਆ।ਇਸ ਮੌਕੇ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਹਸਪਤਾਲ ਵਿਚ 2 ਕਰੋੜ ਰੁਪਏ ਦੀ ਲਾਗਤ ਨਾਲ ਅਤਿ ਅਧੁਨਿਕ ਮਸ਼ੀਨਰੀ ਵੀ ਲਾਈ ਜਾਵੇਗੀ।ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਹਲਕੇ ਦੀਆਂ ਪੇਂਡੂ ਸਿਹਤ ਅਤੇ ਪਸ਼ੂ ਡਿਸਪੈਂਸਰੀਆਂ ਦੀਆਂ ਇਮਾਰਤਾਂ ਦੀ ਮੁੜ ਉਸਾਰੀ ਦਾ ਵੀ ਐਲਾਨ ਕੀਤਾ।

ਇਸ ਉਪਰੰਤ ਮੁੱਖ ਮੰਤਰੀ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ 9.57 ਕਰੋੜ ਰੁਪਏ ਦੇ 100 ਫੀਸਦੀ ਵਾਟਰ ਸਪਲਾਈ ਅਤੇ ਸੀਵਰੇਜ ਦੀ ਸਹੂਲਤ ਅਤੇ ਵਿਕਾਸ ਦੇ ਹੋਰ ਕੰਮਾਂ ਦਾ ਨੀਂਹ ਪੱਥਰ ਵੀ ਰੱਖਿਆ।

ਮੁੱਖ ਮੰਤਰੀ ਨੇ ਹਲਕੇ ਸਰਪੰਚਾਂ ਅਤੇ ਪੰਚਾਇਤ ਮੈਂਬਰਾਂ ਨੂੰ ਸੰਬੋਧਤ ਹੁੰਦਿਆਂ ਕਿਹਾ ਕਿ ਸਾਰੇ ਵਿਕਾਸ ਕਾਰਜ ਬਿਨਾਂ ਕਿਸੇ ਰਾਜਨੀਤਕ ਭੇਦਭਾਵ ਅਤੇ ਬਿਨਾਂ ਕਿਸੇ ਵਿਤਕਰੇ ਤੋਂ ਨੇਪਰੇ ਚਾੜੇ ਜਾਣ। ਉਨ੍ਹਾਂ ਨਾਲ ਹੀ ਅਧਿਕਾਰੀਆਂ ਨੂੰ ਸਖਤ ਚਿਤਾਵਨੀ ਦਿੰਦਿਆਂ ਕਿਹਾ ਕਿ ਸਾਰੇ ਵਿਕਾਸ ਕਾਰਜ ਪੂਰੀ ਪਾਰਦਰਸ਼ਤਾ, ਇਮਾਨਦਾਰੀ ਅਤੇ ਮਿਆਰੀ ਨਿਰਮਾਣ ਸਮੱਗਰੀ ਦੀ ਵਰਤੋਂ ਕਰਕੇ ਪੂਰੇ ਕੀਤੇ ਜਾਣ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,177FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...