Wednesday, April 24, 2024

ਵਾਹਿਗੁਰੂ

spot_img
spot_img

ਮੁੱਖ ਮੰਤਰੀ ਚੰਨੀ ਵਿਰੁੱਧ ਸੋਸ਼ਲ ਮੀਡੀਆ ’ਤੇ ਜਾਤੀਸੂਚਕ ਟਿੱਪਣੀ: ਐਸ.ਸੀ. ਕਮਿਸ਼ਨ ਵੱਲੋਂ ‘ਇਨਵੈਸਟੀਗੇਸ਼ਨ ਬਿਓਰੋ’ ਨੂੰ 16 ਨਵੰਬਰ ਤਕ ਰਿਪੋਰਟ ਪੇਸ਼ ਕਰਨ ਦੇ ਹੁਕਮ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 14 ਅਕਤੂਬਰ, 2021 –
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸਨ ਨੇ ਮੁੱਖ ਮੰਤਰੀ ਬਾਰੇ ਸੋਸ਼ਲ ਮੀਡੀਆ ‘ਤੇ ਜਾਤੀਸੂਚਕ ਟਿੱਪਣੀ ਕਰਨ ਦੇ ਮਾਮਲੇ ਦੀ ਜਾਂਚ ਮੁਕੰਮਲ ਕਰਨ ਲਈ ਇਨਵੈਸਟੀਗੇਸ਼ਨ ਬਿਊਰੋ ਨੂੰ ਕਰੀਬ ਇੱਕ ਮਹੀਨੇ ਦਾ ਸਮਾਂ ਦਿੰਦਿਆਂ 16 ਨਵੰਬਰ, 2021 ਨੂੰ ਜਾਂਚ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

ਕਮਿਸਨ ਦੇ ਮੈਂਬਰ ਸ੍ਰੀ ਗਿਆਨ ਚੰਦ ਨੇ ਦੱਸਿਆ ਕਿ ਸਤੰਬਰ ਮਹੀਨੇ ਦੌਰਾਨ ਫੇਸਬੁੱਕ ‘ਤੇ ਇਕ ਵਿਅਕਤੀ ਨੇ ਮੁੱਖ ਮੰਤਰੀ, ਪੰਜਾਬ ਬਾਰੇ ਜਾਤੀਸੂਚਕ ਅਤੇ ਭੱਦੀ ਕਿਸਮ ਦੀ ਟਿੱਪਣੀ ਕੀਤੀ ਸੀ ਜਿਸ ਦਾ ਕਮਿਸ਼ਨ ਨੇ ਸੂ-ਮੋਟੋ ਨੋਟਿਸ ਲੈਂਦਿਆਂ ਇਨਵੈਸਟੀਗੇਸ਼ਨ ਬਿਊਰੋ ਪੰਜਾਬ ਨੂੰ ਜਾਂਚ ਕਰਨ ਲਈ ਕਿਹਾ ਸੀ।

ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਡਾਇਰੈਕਟਰ, ਇਨਵੈਸਟੀਗੇਸ਼ਨ ਬਿਊਰੋ ਵੱਲੋਂ ਪੇਸ਼ ਹੋਏ ਏ.ਆਈ.ਜੀ. ਬਲਰਾਜ ਸਿੰਘ ਨੇ ਲਿਖਤੀ ਤੌਰ ‘ਤੇ ਦੱਸਿਆ ਕਿ ਏ.ਆਈ.ਜੀ. ਪੁਲਿਸ, ਸਟੇਟ ਸਾਈਬਰ ਕ੍ਰਾਇਮ ਸੈੱਲ ਨਿਲਾਂਬਰੀ ਜਗਦਲੇ ਵੱਲੋਂ ਪ੍ਰਾਪਤ ਰਿਪੋਰਟ ਮੁਤਾਬਕ ਭਾਰਤੀ ਦੰਡ ਵਿਧਾਨ ਦੀ ਧਾਰਾ 153-ਏ ਅਤੇ ਐਸ.ਸੀ/ਐਸ.ਟੀ. ਐਕਟ, 1989 ਦੀ ਧਾਰਾ 3(1) (ਐਕਸ) ਤਹਿਤ ਥਾਣਾ ਸਟੇਟ ਸਾਈਬਰ ਕ੍ਰਾਇਮ, ਫ਼ੇਜ਼-4, ਐਸ.ਏ.ਐਸ. ਨਗਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

ਪੁਲਿਸ ਅਧਿਕਾਰੀ ਮੁਤਾਬਕ ਵਿਵਾਦਤ ਫ਼ੇਸਬੁੱਕ ਪੋਸਟ ਨੂੰ ਡਿਲੀਟ ਕਰਨ ਅਤੇ ਸਬੰਧਤ ਫ਼ੇਸਬੁੱਕ ਆਈ.ਡੀ. ਚਲਾਉਣ ਵਾਲੇ ਵਿਅਕਤੀ ਦੀ ਜਾਣਕਾਰੀ ਹਾਸਲ ਕਰਨ ਲਈ ਫ਼ੇਸਬੁੱਕ ਲੀਗਲ ਅਥਾਰਿਟੀ ਨੂੰ ਫ਼ੌਜਦਾਰੀ ਜ਼ਾਬਤਾ ਸੰਘਤਾ ਦੀ ਧਾਰਾ 91 ਤਹਿਤ ਨੋਟਿਸ ਭੇਜਿਆ ਗਿਆ ਸੀ ਜਿਸ ਦੇ ਜਵਾਬ ਵਿੱਚ ਫ਼ੇਸਬੁੱਕ ਲੀਗਲ ਅਥਾਰਿਟੀ ਵੱਲੋਂ ਵਿਵਾਦਤ ਪੋਸਟ ਤਾਂ ਡਿਲੀਟ ਕਰ ਦਿੱਤੀ ਗਈ ਪਰ ਫ਼ੇਸਬੁੱਕ ਆਈ.ਡੀ. ਚਲਾਉਣ ਵਾਲੇ ਵਿਅਕਤੀ ਸਬੰਧੀ ਜਾਣਕਾਰੀ ਆਉਣੀ ਹਾਲੇ ਬਾਕੀ ਹੈ।

ਜਾਣਕਾਰੀ ਆਉਣ ਉਪਰੰਤ ਅਗਲੇਰੀ ਤਫ਼ਤੀਸ ਅਮਲ ਵਿੱਚ ਲਿਆਂਦੀ ਜਾਵੇਗੀ।

ਕਮਿਸ਼ਨ ਮੈਂਬਰ ਸ੍ਰੀ ਗਿਆਨ ਚੰਦ ਨੇ ਪੁਲਿਸ ਨੂੰ ਛੇਤੀ ਤੋਂ ਛੇਤੀ ਜਾਂਚ ਮੁਕੰਮਲ ਕਰਨ ਦੀ ਹਦਾਇਤ ਕਰਦਿਆਂ ਦੋਸ਼ੀ ਨੂੰ ਗਿ੍ਰਫ਼ਤਾਰ ਕਰਕੇ 16 ਨਵੰਬਰ, 2021 ਤੱਕ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,183FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...