Tuesday, April 16, 2024

ਵਾਹਿਗੁਰੂ

spot_img
spot_img

ਮੁੱਖ ਮੰਤਰੀ ਚੰਨੀ ਵੱਲੋਂ ਇਤਿਹਾਸਕ ਪਿੰਡ ਘੜੂੰਆਂ ਨੂੰ ਨਗਰ ਪੰਚਾਇਤ ਵਜੋਂ ਅਪਗ੍ਰੇਡ ਕਰਨ ਦਾ ਐਲਾਨ

- Advertisement -

ਯੈੱਸ ਪੰਜਾਬ
ਐਸ.ਏ.ਐਸ. ਨਗਰ (ਮੋਹਾਲੀ), 24 ਅਕਤੂਬਰ, 2021:
ਪੇਂਡੂ ਖੇਤਰ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਅੱਜ ਚਮਕੌਰ ਸਾਹਿਬ ਹਲਕੇ ਦੇ ਖਰੜ ਬਲਾਕ ਦੇ 35 ਪਿੰਡਾਂ ਵਿਚ ਵਿਕਾਸ ਕਾਰਜਾਂ ਲਈ 68 ਕਰੋੜ ਰੁਪਏ ਖਰਚਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਇਲਾਕੇ ਦੇ ਇਤਿਹਾਸਕ ਪਿੰਡ ਘੜੂੰਆਂ ਨੂੰ ਨਗਰ ਪੰਚਾਇਤ ਵਜੋਂ ਅਪਗ੍ਰੇਡ ਕਰਨ ਦਾ ਐਲਾਨ ਕੀਤਾ।

ਇਸ ਮੌਕੇ ਸ. ਚੰਨੀ ਨੇ ਇਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ 14 ਕਰੋੜ ਰੁਪਏ ਦੇ ਚੈੱਕ ਸੌਂਪਦੇ ਹੋਏ, 54 ਕਰੋੜ ਰੁਪਏ ਦੇ ਹੋਰ ਵਿਕਾਸ ਕਾਰਜਾਂ ਦੀ ਮੰਜੂਰੀ ਵੀ ਦਿੱਤੀ।

ਸ. ਚੰਨੀ ਨੇ ਚਮਕੌਰ ਸਾਹਿਬ ਹਲਕੇ ਦੇ ਦੌਰੇ ਦੇ ਚੌਥੇ ਦਿਨ ਦੀ ਸ਼ੁਰੂਆਤ ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਬਲਾਕ ਖਰੜ ਵਿਚ ਪੈਂਦੇ ਪਿੰਡ ਘੜੂੰਆਂ ਤੋਂ ਕੀਤੀ ਜੋ ਇਸ ਹਲਕੇ ਦਾ ਹੀ ਹਿੱਸਾ ਹੈ। ਉਨ੍ਹਾਂ ਨੇ ਅੱਜ ਘੜੂੰਆਂ ਤੋਂ ਇਲਾਵਾ ਗੜਾਂਗਾ, ਬਡਾਲਾ ਪਿੰਡਾਂ ਵਿਖੇ ਵੱਖ-ਵੱਖ ਸਮਾਗਮਾਂ ਦੌਰਾਨ 35 ਪਿੰਡਾਂ ਦੀਆਂ ਪੰਚਾਇਤਾਂ ਨੂੰ ਚੈੱਕ ਵੰਡੇ।

ਘੜੂੰਆਂ ਵਿਖੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਿੰਡ ਦੀ ਇਤਿਹਾਸਕ ਮਹੱਤਤਾ ਦੇ ਮੱਦੇਨਜ਼ਰ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਇਸ ਨੂੰ ਨਗਰ ਪੰਚਾਇਤ ਵਜੋਂ ਅਪਗ੍ਰੇਡ ਕੀਤਾ ਜਾਵੇਗਾ, ਜਿਸ ਨਾਲ ਨੇੜਲੇ ਪਿੰਡਾਂ ਨੂੰ ਵੀ ਵੱਡਾ ਲਾਭ ਮਿਲੇਗਾ। ਮੁੱਖ ਮੰਤਰੀ ਨੇ ਪਿੰਡ ਵਿਚ ਸਥਿਤ ਪਾਵਨ ਸਰੋਵਰ ਦੇ ਨਵੀਨੀਕਰਨ ਲਈ 3.25 ਕਰੋੜ ਰੁਪਏ ਖਰਚਣ ਦਾ ਐਲਾਨ ਕਰਦੇ ਹੋਏ ਕਿਹਾ ਕਿ ਇਸ ਦੇ ਸੁੰਦਰੀਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਸੈਰ-ਸਪਾਟੇ ਵਜੋਂ ਵਿਕਸਤ ਕੀਤਾ ਜਾਵੇਗਾ। ਪਿੰਡ ਵਾਸੀਆਂ ਨੇ ਮੁੱਖ ਮੰਤਰੀ ਦਾ ਵਿਸ਼ੇਸ਼ ਤੌਰ ਉਤੇ ਧੰਨਵਾਦ ਕੀਤਾ।

ਪਿੰਡ ਗੜਾਂਗਾ ਵਿਖੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸ. ਚੰਨੀ ਨੇ ਕਿਹਾ ਕਿ 2 ਕਿਲੋਵਾਟ ਤੱਕ ਦੇ ਬਿਜਲੀ ਲੋਡ ਵਾਲੇ ਸਾਰੇ ਖਪਤਕਾਰਾਂ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕਰਨ ਲਈ ਉਨ੍ਹਾਂ ਦੀ ਸਰਕਾਰ ਵਿਸ਼ੇਸ਼ ਸਕੀਮ ਲੈ ਕੇ ਆਈ ਹੈ ਤਾਂ ਕਿ ਲੋਕਾਂ ਉਪਰ ਆਰਥਿਕ ਬੋਝ ਨੂੰ ਘਟਾਇਆ ਜਾ ਸਕੇ।

ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਇਸ ਸਕੀਮ ਤਹਿਤ ਹੁਣ ਬਕਾਏ ਬਿੱਲ ਦੀ ਮੁਆਫੀ ਮਿਲਣੀ ਸ਼ੁਰੂ ਹੋ ਗਈ ਹੈ ਅਤੇ ਲੋਕਾਂ ਨੂੰ ਇਸ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿਚ ਹੁਣ ਤੱਕ 96,911 ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਕਾਏ ਪਾਵਰਕਾਮ ਵੱਲੋਂ ਮੁਆਫ਼ ਵੀ ਕੀਤੇ ਜਾ ਚੁੱਕੇ ਹਨ। ਇਸ ਮੌਕੇ ਮੁੱਖ ਮੰਤਰੀ ਨੇ ਪਿੰਡ ਚੋਲਟਾ ਖੁਰਦ ਦੇ ਆਤਮਾ ਸਿੰਘ ਨੂੰ 2,26,890 ਰੁਪਏ ਦੇ ਬਕਾਏ ਬਿਜਲੀ ਬਿੱਲ ਦੀ ਮੁਆਫੀ ਦਾ ਸਰਟੀਫਿਕੇਟ ਸੌਂਪਿਆ।

ਪਿੰਡ ਗੜਾਂਗਾ ਵਿਖੇ 9 ਪਿੰਡਾਂ ਦੀਆਂ ਪੰਚਾਇਤਾਂ ਨੂੰ ਚੈੱਕ ਸੌੰਪਦੇ ਹੋਏ ਸ. ਚੰਨੀ ਨੇ ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਆਪੋ-ਆਪਣੇ ਪਿੰਡਾਂ ਵਿਚ ਵਿਕਾਸ ਦੇ ਕੰਮਾਂ ਦੀ ਗੁਣਵੱਤਾ ਦੀ ਨਿਗਰਾਨੀ ਖੁਦ ਹੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਵੀ ਪੇਂਡੂ ਇਲਾਕਿਆਂ ਦੇ ਸਰਬਪੱਖੀ ਵਿਕਾਸ ਵਿਚ ਕੋਈ ਕਮੀ ਨਾ ਰਹਿਣ ਦੇਣ ਦੇ ਆਦੇਸ਼ ਦਿੱਤੇ।

ਪਿੰਡਾਂ ਦੀਆਂ ਪੰਚਾਇਤਾਂ ਅਤੇ ਪਿੰਡ ਵਾਸੀਆਂ ਨੇ ਵੱਖ-ਵੱਖ ਥਾਵਾਂ ਉਤੇ ਮੁੱਖ ਮੰਤਰੀ ਦਾ ਸਨਮਾਨ ਕੀਤਾ ਅਤੇ ਵਿਕਾਸ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦਾ ਧੰਨਵਾਦ ਵੀ ਕੀਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਯੈੱਸ ਪੰਜਾਬ ਅੰਮ੍ਰਿਤਸਰ, 14 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਇਤਿਹਾਸ ਦੀਆਂ ਦੋ ਅਹਿਮ ਸ਼ਤਾਬਦੀਆਂ ਸ੍ਰੀ ਗੁਰੂ ਰਾਮਦਾਸ ਜੀ ਦਾ 450 ਸਾਲਾ ਗੁਰਤਾਗੱਦੀ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,205FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...