Saturday, April 20, 2024

ਵਾਹਿਗੁਰੂ

spot_img
spot_img

ਮੁੱਖ ਮੰਤਰੀ ਚੰਨੀ ਵੱਲੋਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦੇ ਸਮਰਥਨ ਵਿੱਚ ਕਾਂਗਰਸ ਵਰਕਿੰਗ ਕਮੇਟੀ ਦੇ ਮਤੇ ਦੀ ਸ਼ਲਾਘਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 18 ਅਕਤੂਬਰ, 2021:
ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਕਾਂਗਰਸ ਵਰਕਿੰਗ ਕਮੇਟੀ (ਸੀਡਬਲਯੂਸੀ) ਵੱਲੋਂ ਪਿਛਲੇ ਸ਼ਨੀਵਾਰ ਨੂੰ ਹੋਈ ਕਮੇਟੀ ਦੀ ਮੀਟਿੰਗ ਵਿੱਚ ਮਤਾ ਪਾਸ ਕਰਕੇ ਕਿਸਾਨਾਂ ਦੀ ਦੁਰਦਸ਼ਾ ਪ੍ਰਤੀ ਚਿੰਤਾ ਪ੍ਰਗਟਾਉਣ ਅਤੇ ਕਾਲੇ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਉਨ੍ਹਾਂ ਨਾਲ ਇਕਜੁਟਤਾ ਨਾਲ ਖੜ੍ਹੇ ਹੋਣ ਦੀ ਸ਼ਲਾਘਾ ਕੀਤੀ।

ਮਤੇ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਤਿੰਨ ਕਾਲੇ ਖੇਤੀ ਕਾਨੂੰਨ ਮੋਦੀ ਸਰਕਾਰ ਦੇ ਕੁਝ ਪੂੰਜੀਵਾਦੀ ਦੋਸਤਾਂ ਦੇ ਫ਼ਾਇਦੇ ਲਈ ਭਾਰਤ ਦੇ ਕਿਸਾਨਾਂ ਨੂੰ ਕੁਚਲਣ ਦੀ ਸਾਜ਼ਿਸ਼ ਦਾ ਨਤੀਜਾ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸਾਢੇ ਦਸ ਮਹੀਨਿਆਂ ਤੋਂ ਲੱਖਾਂ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ, ਜਿਨ੍ਹਾਂ ਨੂੰ ਕੌਮੀ ਰਾਜਮਾਰਗ ‘ਤੇ ਸਪਾਈਕਸ ਅਤੇ ਪੱਥਰ ਲਗਾ ਕੇ ਅੱਗੇ ਵਧਣ ਤੋਂ ਰੋਕ ਦਿੱਤਾ ਗਿਆ ਹੈ।

ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਤਕਰੀਬਨ ਇੱਕ ਹਜ਼ਾਰ ਕਿਸਾਨਾਂ ਨੇ ਆਪਣੀਆਂ ਜਾਨਾਂ ਵਾਰ ਦਿੱਤੀਆਂ ਹਨ ਪਰ ਜ਼ਾਲਮ ਮੋਦੀ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਨ ਤੋਂ ਵੀ ਇਨਕਾਰੀ ਹੈ। ਸ. ਚੰਨੀ ਨੇ ਕਿਹਾ ਕਿ ਇਹ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਅਤੇ ਅੜੀਕੇ ਨੂੰ ਖ਼ਤਮ ਕਰਨ ਤੋਂ ਇਨਕਾਰ ਕਰਦਾ ਹੈ।

ਉਹਨਾਂ ਅੱਗੇ ਕਿਹਾ ਕਿ ਇੰਡੀਅਨ ਨੈਸ਼ਨਲ ਕਾਂਗਰਸ (ਆਈਐਨਸੀ) ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਵਚਨਬੱਧ ਹੈ ਅਤੇ ਭਾਰਤ ਦੇ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ ਪ੍ਰਣਾਲੀ ਨੂੰ ਯਕੀਨੀ ਬਣਾਉਣ ਅਤੇ ਬੇਜ਼ਮੀਨੇ ਖੇਤ ਮਜ਼ਦੂਰਾਂ ਲਈ ਨਿਆਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਆਈਐਨਸੀ ਦੇਸ਼ ਦੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਭੂਮੀ ਗ੍ਰਹਿਣ ਦੇ ਮੁਆਵਜ਼ੇ ਦੇ ਅਧਿਕਾਰਾਂ ਨੂੰ ਖੋਹਣ ਦੇ ਘਟੀਆ ਮਨਸੂਬਿਆਂ ਵਿਰੁੱਧ ਪ੍ਰਦਰਸ਼ਨਾਂ ਦੀ ਅਗਵਾਈ ਕੀਤੀ।

ਮੰਤਰੀ ਨੇ ਕਿਹਾ ਕਿ ਅਸੀਂ ਉਦੋਂ ਸਫ਼ਲ ਹੋਏ ਸੀ ਅਤੇ ਹੁਣ ਅਸੀਂ ਤਿੰਨ “ਕਾਲੇ ਕਾਨੂੰਨਾਂ” ਵਿਰੁੱਧ ਜੰਗ ਵਿੱਚ ਸਫ਼ਲ ਹੋਵਾਂਗੇ। ਉਹਨਾਂ ਅੱਗੇ ਕਿਹਾ ਕਿ ਅਸੀਂ ਭਾਰਤ ਦੇ ਅੰਨਦਾਤਾ ‘ਤੇ ਮੋਦੀ ਸਰਕਾਰ ਦੇ ਜਾਣਬੁੱਝ ਕੇ ਕੀਤੇ ਗਏ ਹਮਲੇ ਦਾ ਮੁਕਾਬਲਾ ਕਰਨ ਲਈ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨਾਲ ਮਿਲ ਕੇ ਇਸ ਲੜਾਈ ਨੂੰ ਲੜਨ ਦੇ ਆਪਣੇ ਨਿਰੰਤਰ ਸੰਕਲਪ ਨੂੰ ਦੁਹਰਾਉਂਦੇ ਹਾਂ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...