Friday, March 29, 2024

ਵਾਹਿਗੁਰੂ

spot_img
spot_img

ਮੁੱਖ ਮੰਤਰੀ ਚੰਨੀ ਸਮੇਤ ਸਮਾਜ ਦੇ ਹਰ ਵਰਗ ਦੇ ਆਗੂ ਤੇ ਲੋਕ ਸਪੀਕਰ ਰਾਣਾ ਕੇ.ਪੀ. ਸਿੰਘ ਦੀ ਮਾਤਾ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਜੁੜੇ

- Advertisement -

ਯੈੱਸ ਪੰਜਾਬ
ਰੂਪਨਗਰ/ਆਸਰੋਂ (ਸ਼ਹੀਦ ਭਗਤ ਸਿੰਘ ਨਗਰ), 5 ਦਸੰਬਰ, 2021:
ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਦੀ ਮਾਤਾ ਸ਼੍ਰੀਮਤੀ ਰਾਜ ਰਾਣੀ ਨੂੰ ਅੱਜ ਗੁਰਦੁਆਰਾ ਟਿੱਬੀ ਸਾਹਿਬ ਵਿਖੇ, ਉਨ੍ਹਾਂ ਨਮਿਤ ਹੋਈ ਅੰਤਮ ਅਰਦਾਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਕਈ ਉੱਘੀਆਂ ਸ਼ਖ਼ਸੀਅਤਾਂ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਗਈ।

ਮਾਤਾ ਰਾਜ ਰਾਣੀ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨੇ, ਉਨ੍ਹਾਂ ਦੇ ਪਰਿਵਾਰ ਨਾਲ ਲੰਮੇ ਸਮੇਂ ਤੋਂ ਜੁੜੇ ਰਿਸ਼ਤਿਆਂ ਨੂੰ ਯਾਦ ਕਰਦਿਆਂ ਕਿਹਾ ਕਿ ਸ੍ਰੀਮਤੀ ਰਾਜ ਰਾਣੀ ਜੀ ਦੀ ਮੌਤ ਉਨ੍ਹਾਂ ਲਈ ਵੱਡਾ ਨਿੱਜੀ ਘਾਟਾ ਹੈ। ਉਨ੍ਹਾਂ ਕਿਹਾ ਕਿ ਮਾਤਾ ਜੀ ਇੱਕ ਪਵਿੱਤਰ ਅਤੇ ਧਾਰਮਿਕ ਸਖਸ਼ੀਅਤ ਸਨ, ਜਿਨ੍ਹਾਂ ਨੇ ਆਪਣੀ ਸੰਤਾਨ ਨੂੰ ਉੱਚ ਸਿੱਖਿਆ ਪ੍ਰਦਾਨ ਕਰਕੇ ਪਰਿਵਾਰ ਦਾ ਭਵਿੱਖ ਸੰਵਾਰਨ ਵਿੱਚ ਅਹਿਮ ਭੂਮਿਕਾ ਨਿਭਾਈ।

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮਾਤਾ ਰਾਜ ਰਾਣੀ ਜੀ ਦੀ ਦੂਰਅੰਦੇਸ਼ੀ ਅਤੇ ਆਪਣੇ ਬੱਚਿਆਂ ਅਤੇ ਪੋਤੇ-ਪੋਤੀਆਂ ਨੂੰ ਸਿੱਖਿਅਤ ਕਰਨ ਦਾ ਜਨੂੰਨ, ਇਸ ਤੱਥ ਤੋਂ ਜ਼ਾਹਰ ਹੁੰਦਾ ਹੈ ਕਿ ਉਨ੍ਹਾਂ ਦਾ ਪੁੱਤਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਦੇ ਸਰਵਉੱਚ ਸੰਵਿਧਾਨਕ ਅਹੁਦੇ ’ਤੇ ਬਿਰਾਜਮਾਨ ਹੋ ਕੇ ਸੂਬੇ ਅਤੇ ਇੱਥੋਂ ਦੇ ਲੋਕਾਂ ਦੀ ਸੇਵਾ ਕਰ ਰਿਹਾ ਹੈ।

ਮੁੱਖ ਮੰਤਰੀ ਨੇ ਰਾਣਾ ਪਰਿਵਾਰ ਦੀ ਵਿਲੱਖਣ ਭੂਮਿਕਾ ਦੀ ਸ਼ਲਾਘਾ ਕੀਤੀ, ਜਿਸ ਨੇ ਇੱਕ ਪਾਸੇ ਮਾਨਵਤਾ ਦੀ ਭਲਾਈ ਲਈ ਇਮਾਨਦਾਰੀ, ਦਿਆਨਤਦਾਰੀ ਅਤੇ ਲਗਨ ਅਤੇ ਦੂਜੇ ਪਾਸੇ ਇਮਾਨਦਾਰੀ ਅਤੇ ਤਨਦੇਹੀ ਨਾਲ ਸੂਬੇ, ਪਾਰਟੀ ਅਤੇ ਲੋਕਾਂ ਦੀ ਸੇਵਾ ਕਰਨ ਲਈ ਖਿੱਤੇ ਵਿੱਚ ਨਾਮਣਾ ਖੱਟਿਆ ਹੈ।

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮਾਤਾ ਰਾਜ ਰਾਣੀ ਜੀ ਦੇ ਅਕਾਲ ਚਲਾਣੇ ਨਾਲ ਇੱਕ ਅਜਿਹਾ ਖਲਾਅ ਪੈਦਾ ਹੋ ਗਿਆ ਹੈ ਜਿਸ ਨੂੰ ਨੇੜ ਭਵਿੱਖ ਵਿੱਚ ਭਰਿਆ ਜਾਣਾ ਮੁਸ਼ਕਿਲ ਹੈ। ਉਨ੍ਹਾਂ ਨੂਰਪੁਰ ਬੇਦੀ ਬਲਾਕ ਦੇ ਪਿੰਡ ਖਟਾਣਾ ਦੀ ਸਰਪੰਚ ਹੁੰਦਿਆਂ ਮਾਤਾ ਰਾਜ ਰਾਣੀ ਦੀਆਂ ਸਿਆਸੀ, ਸਮਾਜਿਕ ਅਤੇ ਧਾਰਮਿਕ ਖੇਤਰ ਵਿੱਚ ਨਿਭਾਈਆਂ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ।

ਮਾਤਾ ਰਾਜ ਰਾਣੀ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਮੈਂਬਰਾਂ, ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਤਾ ਜੀ ਦੇ ਭੋਗ ਅਤੇ ਅੰਤਮ ਅਰਦਾਸ ਮੌਕੇ ਹਰ ਵਰਗ ਦੇ ਹਜ਼ਾਰਾਂ ਲੋਕਾਂ ਦੀ ਹਾਜ਼ਰੀ ਦਰਸਾਉਂਦੀ ਹੈ ਕਿ ਇਲਾਕੇ ਦੇ ਲੋਕ ਉਨ੍ਹਾਂ ਦਾ ਕਿੰਨਾ ਸਤਿਕਾਰ ਕਰਦੇ ਸਨ।

ਮੁੱਖ ਮੰਤਰੀ ਚੰਨੀ ਨੇ ਮਾਤਾ ਜੀ ਨੂੰ ਇੱਕ ਦੂਰਅੰਦੇਸ਼ ਅਤੇ ਸੂਝਵਾਨ ਸਖਸ਼ੀਅਤ ਦੱਸਿਆ ਜਿਨ੍ਹਾਂ ਨੇ ਆਪਣੇ ਬੱਚਿਆਂ ਨੂੰ ਆਪਣੇ ਜੀਵਨ ਵਿੱਚ ਸਫਲ ਹੋਣ ਅਤੇ ਸਮਾਜ ਦੀ ਸੇਵਾ ਕਰਨ ਲਈ ਚੰਗੀ ਸਿੱਖਿਆ ਦਿੱਤੀ, ਉਹ ਵੀ ਅਜਿਹੇ ਸਮੇਂ ਵਿੱਚ, ਜਦੋਂ ਲੋਕਾਂ ਵਿੱਚ ਸਿੱਖਿਆ ਦੀ ਮਹੱਤਤਾ ਬਾਰੇ ਜਾਗਰੂਕਤਾ ਦੀ ਘਾਟ ਸੀ।

ਮਾਤਾ ਰਾਜਾ ਰਾਣੀ ਦੀ ਅੰਤਮ ਅਰਦਾਸ ਵਿੱਚ ਹਾਜ਼ਰੀ ਭਰਨ ਵਾਲੀਅਂ ਅਤੇ ਸ਼ਰਧਾ ਸੁਮਨ ਅਰਪਿਤ ਕਰਨ ਵਾਲੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਕੈਬਨਿਟ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ, ਸੰਸਦ ਮੈਂਬਰ ਮਨੀਸ਼ ਤਿਵਾੜੀ ਤੇ ਮੁਹੰਮਦ ਸਦੀਕ, ਸਾਬਕਾ ਸੰਸਦ ਮੈਂਬਰ ਸੰਤੋਸ਼ ਚੌਧਰੀ, ਐੱਚ ਐਸ ਹੰਸਪਾਲ, ਅਵਿਨਾਸ਼ ਰਾਏ ਖੰਨਾ ਤੇ ਬਲਵੰਤ ਸਿੰਘ ਰਾਮੂਵਾਲੀਆ, ਸਾਬਕਾ ਮੰਤਰੀ ਡਾ.ਦਲਜੀਤ ਸਿੰਘ ਚੀਮਾ ਤੇ ਮਾਸਟਰ ਮੋਹਣ ਲਾਲ, ਵਿਧਾਇਕ ਬਲਬੀਰ ਸਿੰਘ ਸਿੱਧੂ,ਦਰਸ਼ਨ ਲਾਲ ਮੰਗੂਪੁਰ,ਅੰਗਦ ਸਿੰਘ ਨਵਾਂਸ਼ਹਿਰ, ਅਮਰੀਕ ਸਿੰਘ ਢਿੱਲੋਂ, ਸ. ਕੁਲਬੀਰ ਸਿੰਘ ਜ਼ੀਰਾ, ਅਮਨ ਅਰੋੜਾ, ਅਮਰਜੀਤ ਸਿੰਘ ਸੰਦੋਆ, ਸੁਨੀਲ ਦੱਤੀ, ਐਚ.ਐਸ.ਹੰਸਪਾਲ, ਸਾਬਕਾ ਐਮ.ਐਲ.ਏਜ਼ ਭਾਗ ਸਿੰਘ, ਜੁਗਲ ਕਿਸ਼ੋਰ, ਸ਼ਮਸ਼ੇਰ ਸਿੰਘ ਰਾਏ, ਹਿਮਾਚਲ ਪ੍ਰਦੇਸ਼ ਤੋਂ ਵਿਧਾਇਕ ਮੁਕੇਸ਼ ਅਗਨੀਹੋਤਰੀ (ਹਰੋਲੀ-ਊਨਾ) ਅਤੇ ਰਾਮ ਲਾਲ (ਨੈਨਾ ਦੇਵੀ), ਐਨ ਆਰ ਆਈ ਕਮਿਸ਼ਨ ਪੰਜਾਬ ਦੇ ਆਨਰੇਰੀ ਮੈਂਬਰ ਦਲਜੀਤ ਸਹੋਤਾ, ਪ੍ਰਮੁੱਖ ਸਕੱਤਰ/ਮੁੱਖ ਮੰਤਰੀ ਹੁਸਨ ਲਾਲ, ਕਮਿਸ਼ਨਰ ਰੂਪਨਗਰ ਡਵੀਜ਼ਨ ਮਨਵੇਸ਼ ਸਿੰਘ ਸਿੱਧੂ, ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਤੇ ਹੋਰ ਸ਼ਾਮਿਲ ਸਨ।

ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਸੰਤ ਬਾਬਾ ਅਵਤਾਰ ਸਿੰਘ ਨੇ ਇਸ ਮੌਕੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਤੇ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ ਪੀ ਸਿੰਘ ਵਲੋਂ ਇਸ ਗੁਰੂ ਘਰ ਦੇ ਅਨਿੰਨ ਸੇਵਕਾਂ ਵਜੋਂ ਸੜ੍ਹਕ ਬਣਵਾਉਣ ਤੇ ਹੋਰ ਸੇਵਾਵਾਂ ’ਚ ਦਿੱਤੇ ਸਹਿਯੋਗ ਲਈ ਉਨ੍ਹਾਂ ਨੂੰ ਦੋਸ਼ਾਲਾ ਦੇ ਕੇ ਸਨਮਾਨਿਤ ਕੀਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

SGPC ਦਾ 1260 ਕਰੋੜ 97 ਲੱਖ ਰੁਪਏ ਦਾ ਬਜਟ ਪਾਸ; ਧਰਮ ਪ੍ਰਚਾਰ, ਵਿੱਦਿਆ ਅਤੇ ਪੰਥਕ ਕਾਰਜਾਂ ਲਈ ਰੱਖੀ ਗਈ ਵਿਸ਼ੇਸ਼ ਰਾਸ਼ੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਾਲ 2024-25 ਲਈ 1260 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ।...

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 1 ਕਰੋੜ 43 ਲੱਖ ਰੁਪਏ ਦੇ ਵਜੀਫੇ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2023-24 ਲਈ 1 ਕਰੋੜ 43 ਲੱਖ 94...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...