Thursday, April 25, 2024

ਵਾਹਿਗੁਰੂ

spot_img
spot_img

ਮੁੱਖ ਮੰਤਰੀ ਦੀ ਅਗਵਾਈ ਵਿਚ ਵਿਧਾਨ ਸਭਾ ਵੱਲੋਂ ਸੂਬਾ ਸਰਕਾਰ ਦੇ ਸਮਰਥਨ ਵਿਚ ਸਰਬਸੰਮਤੀ ਨਾਲ ਵਿਸ਼ਵਾਸ ਮਤਾ ਪਾਸ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 3 ਅਕਤੂਬਰ, 2022 –
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਿਧਾਨ ਸਭਾ ਨੇ ਅੱਜ ਇਜਲਾਸ ਦੌਰਾਨ ਸਰਬਸੰਮਤੀ ਨਾਲ ਸੂਬਾ ਸਰਕਾਰ ਦੇ ਹੱਕ ਵਿੱਚ ਵਿਸ਼ਵਾਸ ਮਤਾ ਪਾਸ ਕਰ ਦਿੱਤਾ।

ਸਦਨ ਵਿੱਚ ਬਹਿਸ ਨੂੰ ਸਮੇਟਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਵਿੱਚ ਲੋਕਾਂ ਦੇ ਵਿਸ਼ਵਾਸ ਦੀ ਜਿੱਤ ਹੋਈ ਹੈ ਅਤੇ ਲੋਕਾਂ ਵੱਲੋਂ ਦਿੱਤੇ ਗਏ ਫਤਵੇ ਨੂੰ ਖਰੀਦਣ ਦੀਆਂ ਕੋਝੀਆਂ ਚਾਲਾਂ ਚੱਲਣ ਵਾਲੀਆਂ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਮਿਲਿਆ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਵਿੱਚ ਵਿਸ਼ਵਾਸ ਮਤਾ ਇਹ ਦੱਸਣ ਲਈ ਲਿਆਂਦਾ ਗਿਆ ਸੀ ਕਿ ਸੂਬਾ ਸਰਕਾਰ ਵਿਚ ਲੋਕਾਂ ਦਾ ਪੂਰਨ ਵਿਸ਼ਵਾਸ ਹੈ। ਉਨ੍ਹਾਂ ਕਿਹਾ ਕਿ ਇਸ ਮਤੇ ਦੇ ਪਾਸ ਹੋਣ ਨਾਲ ਇਹ ਸਾਬਤ ਹੋ ਗਿਆ ਹੈ ਕਿ ਦੇਸ਼ ਦੀ ਜਮਹੂਰੀਅਤ ਨੂੰ ਪੈਸੇ ਜਾਂ ਧੌਂਸ ਨਾਲ ਖਰੀਦਿਆ ਨਹੀਂ ਜਾ ਸਕਦਾ। ਭਗਵੰਤ ਮਾਨ ਨੇ ਕਿਹਾ ਕਿ ਇਸ ਇਤਿਹਾਸਕ ਫਤਵੇ ਨਾਲ ਸੂਬਾ ਸਰਕਾਰ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਹੋਰ ਵੀ ਤਨਦੇਹੀ ਨਾਲ ਉਪਰਾਲੇ ਕਰੇਗੀ।

ਦੇਸ਼ ਵਿੱਚ ਲੋਕਤੰਤਰ ਦਾ ਕਤਲ ਕਰਨ ਦੀਆਂ ਘੜੀਆਂ ਜਾ ਰਹੀਆਂ ਸਾਜ਼ਿਸ਼ਾਂ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਸ਼ ਲਈ ਵੱਡਾ ਖ਼ਤਰਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਹਮੇਸ਼ਾ ਜਮਹੂਰੀ ਕਦਰਾਂ-ਕੀਮਤਾਂ ਨੂੰ ਕਾਇਮ ਰੱਖਿਆ ਪਰ ਹੁਣ ਕਾਂਗਰਸ ਅਤੇ ਭਾਜਪਾ ਪਿਛਲੇ ਦਰਵਾਜ਼ੇ ਰਾਹੀਂ ਸੱਤਾ ਹਥਿਆ ਕੇ ਜਮਹੂਰੀ ਕਦਰਾਂ-ਕੀਮਤਾਂ ਦਾ ਘਾਣ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸਰਮਾਏਦਾਰਾਂ ਤੇ ਤਾਕਤਵਰ ਲੋਕਾਂ ਨੇ ਜਮਹੂਰੀਅਤ ਦਾ ਮਜ਼ਾਕ ਬਣਾ ਕੇ ਰੱਖ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਵਿੱਚ ਭਰੋਸੇ ਦਾ ਮਤਾ ਇਸ ਲਈ ਜ਼ਰੂਰੀ ਹੋ ਗਿਆ ਸੀ ਕਿਉਂਕਿ ਸੂਬੇ ਵਿੱਚ ਜਮਹੂਰੀ ਢੰਗ ਨਾਲ ਚੁਣੀ ਗਈ ਸਰਕਾਰ ਨੂੰ ਡੇਗਣ ਲਈ ਦੋਵੇਂ ਪਾਰਟੀਆਂ ਨੇ ਆਪਸ ਵਿਚ ਗੰਢਤੁੱਪ ਕੀਤੀ ਹੋਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਮੁਲਕ ਵਿੱਚ ਪਿਛਲੇ ਦਰਵਾਜ਼ੇ ਰਾਹੀਂ ਸੂਬਾ ਵਿੱਚ ਸਰਕਾਰਾਂ ਬਣਾਉਣ ਦੀ ਕਲਾ ਵਿੱਚ ਮੁਹਾਰਤ ਹਾਸਲ ਕਰ ਰਹੀ ਹੈ ਅਤੇ ਬਦਕਿਸਮਤੀ ਨਾਲ ਕਾਂਗਰਸ ਇਸ ਦਾ ਸਭ ਤੋਂ ਵੱਧ ਸ਼ਿਕਾਰ ਹੋਣ ਦੇ ਬਾਵਜੂਦ ਇਸ ਦਾ ਸਮਰਥਨ ਕਰ ਰਹੀ ਹੈ।

ਭਗਵੰਤ ਮਾਨ ਨੇ ਕਾਂਗਰਸੀ ਨੇਤਾਵਾਂ ਨੂੰ ਇਹ ਦੱਸਣ ਦੀ ਚੁਣੌਤੀ ਦਿੱਤੀ ਕਿ ਕਈ ਸੂਬਿਆਂ ਵਿਚ ਭਾਜਪਾ ਵੱਲੋਂ ਕਾਂਗਰਸ ਦੇ ਵਿਧਾਇਕ ਖਰੀਦ ਲਏ ਜਾਣ ਦੇ ਬਾਵਜੂਦ ਉਨ੍ਹਾਂ ਨੇ ਭਗਵਾਂ ਪਾਰਟੀ ਦੇ ਇਸ ਲੋਕਤੰਤਰ ਵਿਰੋਧੀ ਕਦਮ ਵਿਰੁੱਧ ਚੁੱਪ ਕਿਉਂ ਵੱਟੀ ਹੋਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਕਾਂਗਰਸ ਦੇਸ਼ ਭਰ ਵਿੱਚ ‘ਵਿਧਾਇਕ ਵਿਕਾਊ ਹਨ’ ਦੇ ਮਾਰਕੇ ਨਾਲ ਦਫ਼ਤਰ ਖੋਲ੍ਹੇਗੀ। ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਕਾਂਗਰਸ ਅਤੇ ਭਾਜਪਾ ਨੇ ਜਮਹੂਰੀ ਕਦਰਾਂ-ਕੀਮਤਾਂ ਦਾ ਮਜ਼ਾਕ ਉਡਾਉਣ ਲਈ ਮਿਲੀਭੁਗਤ ਕਰ ਲਈ ਹੈ। ਭਗਵੰਤ ਮਾਨ ਨੇ ਸਪੱਸ਼ਟ ਕਿਹਾ ਕਿ ਜਮਹੂਰੀਅਤ ਵਿੱਚ ਲੋਕ ਸੁਪਰੀਮ ਹਨ ਅਤੇ ਉਹ ਇਸ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕਰਨਗੇ।

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ‘ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਉਹ ਭਗਵਾਂ ਪਾਰਟੀ ਦੇ ਹੱਥਾਂ ਦੀ ਕਠਪੁਤਲੀ ਬਣ ਗਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸੀਨੀਅਰ ਆਗੂ ਨੂੰ ਹੁਣ ਪ੍ਰਤਾਪ ਸਿੰਘ ‘ਭਾਜਪਾ’ ਵਜੋਂ ਜਾਣਿਆ ਜਾਵੇਗਾ ਕਿਉਂਕਿ ਸੂਬੇ ਵਿੱਚ ਲੋਕਤੰਤਰ ਦਾ ਘਾਣ ਕਰਨ ਵਿੱਚ ਉਨ੍ਹਾਂ ਦੀ ਸ਼ੱਕੀ ਭੂਮਿਕਾ ਦਾ ਪਰਦਾਫਾਸ਼ ਹੋ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਦੇ ਸੀਨੀਅਰ ਆਗੂ ਵੱਲੋਂ ਭਗਵਾਂ ਪਾਰਟੀ ਦੇ ਘਿਨਾਉਣੇ ਕਦਮ ਦਾ ਸਮਰਥਨ ਕਰਨਾ ਸ਼ਰਮਨਾਕ ਗੱਲ ਹੈ।

ਮੁੱਖ ਮੰਤਰੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਭ੍ਰਿਸ਼ਟਾਚਾਰੀਆਂ ਨੂੰ ਬਚਾਉਣ ਲਈ ਸਾਬਕਾ ਮੁੱਖ ਮੰਤਰੀ ਆਪਣੇ ਕੁਝ ਸਾਥੀਆਂ ਨਾਲ ਭਾਜਪਾ ‘ਚ ਸ਼ਾਮਲ ਹੋਏ ਹਨ। ਉਂਜ, ਉਨ੍ਹਾਂ ਕਿਹਾ ਕਿ ਭਾਜਪਾ ਨੇ ਸਾਬਕਾ ਮੁੱਖ ਮੰਤਰੀ ਦੇ ਕੱਟੜ ਸਮਰਥਕਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਕਾਰਨ ਉਨ੍ਹਾਂ ਲਈ ਦਰਵਾਜ਼ੇ ਬੰਦ ਕਰ ਦਿੱਤੇ ਹਨ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਭਾਜਪਾ ਵਰਗੀ ਪਾਰਟੀ ਵੀ ਇਨ੍ਹਾਂ ਆਗੂਆਂ ਨੂੰ ਨਾਂਹ-ਨੁੱਕਰ ਕਰ ਰਹੀ ਹੈ ਤਾਂ ਇਸ ਦਾ ਸਹਿਜੇ ਹੀ ਪਤਾ ਲੱਗ ਜਾਂਦਾ ਹੈ ਕਿ ਇਹ ਕਿਸ ਹੱਦ ਤੱਕ ਭ੍ਰਿਸ਼ਟ ਹੋਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਲਈ ਵਚਨਬੱਧ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਮਾਮਲੇ ਦੀ ਜਾਂਚ ਛੇਤੀ ਤੋਂ ਛੇਤੀ ਮੁਕੰਮਲ ਕਰਨ ਲਈ ਕਿਹਾ ਹੈ ਤਾਂ ਜੋ ਦੋਸ਼ੀਆਂ ਖਿਲਾਫ਼ ਕਾਰਵਾਈ ਕੀਤੀ ਜਾਵੇ, ਭਾਵੇਂ ਉਹ ਕਿੰਨੇ ਵੀ ਰਸੂਖਦਾਰ ਕਿਉਂ ਨਾ ਹੋਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਾਨੂੰਨੀ ਪੱਧਰ ‘ਤੇ ਵੀ ਹਰ ਸੰਭਵ ਯਤਨ ਕਰ ਰਹੀ ਹੈ ਤਾਂ ਜੋ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਾ ਜਾਵੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਹਲਵਾਰਾ ਹਵਾਈ ਅੱਡੇ ਦਾ ਨਾਮ ਮਹਾਨ ਸ਼ਹੀਦ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣ ਲਈ ਹਰ ਯਤਨ ਕਰੇਗੀ। ਉਨ੍ਹਾਂ ਕਿਹਾ ਕਿ ਮਹਾਨ ਸ਼ਹੀਦ ਨੂੰ ਸ਼ਰਧਾਂਜਲੀ ਵਜੋਂ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਮਹਾਨ ਕੌਮੀ ਆਗੂਆਂ ਦੀ ਵਿਰਾਸਤ ਨੂੰ ਸਦਾ ਕਾਇਮ ਰੱਖਣ ਲਈ ਵਚਨਬੱਧ ਹੈ।

ਸੂਬੇ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ ਅਤੇ ਇਸ ਸਬੰਧੀ ਪੁਖਤਾ ਪ੍ਰਬੰਧ ਵੀ ਕੀਤੇ ਗਏ ਹਨ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ, ਵਿਧਾਇਕ ਸ਼ੀਤਲ ਅੰਗੁਰਾਲ, ਦਿਨੇਸ਼ ਚੱਢਾ, ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ, ਪ੍ਰੋ. ਬਲਜਿੰਦਰ ਕੌਰ, ਰੁਪਿੰਦਰ ਸਿੰਘ ਹੈਪੀ, ਤਰੁਨਪ੍ਰੀਤ ਸਿੰਘ ਸੌਂਧ, ਜਗਦੀਪ ਗੋਲਡੀ ਕੰਬੋਜ, ਪ੍ਰਿੰਸੀਪਲ ਬੁੱਧ ਰਾਮ, ਅੰਮ੍ਰਿਤਪਾਲ ਸਿੰਘ ਸੁਖਾਨੰਦ, ਗੁਰਦੇਵ ਸਿੰਘ ਦੇਵ ਮਾਨ, ਅਜੀਤਪਾਲ ਸਿੰਘ ਕੋਹਲੀ, ਅਮੋਲਕ ਸਿੰਘ, ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਮਨਵਿੰਦਰ ਸਿੰਘ ਗਿਆਸਪੁਰਾ ਵੀ ਮਤੇ ਦੇ ਹੱਕ ਵਿੱਚ ਬੋਲੇ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,178FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...