Friday, April 19, 2024

ਵਾਹਿਗੁਰੂ

spot_img
spot_img

ਮੁੱਖ ਮੰਤਰੀ ਦੱਸਣ ਕਿ ਉਹ ਆਪਣੇ ਜੱਦੀ ਜ਼ਿਲ੍ਹੇ ਵਿਚ ਰੇਤ ਮਾਫੀਆ ਨੂੰ ਕੰਟਰੋਲ ਕਰਨ ਵਿਚ ਫੇਲ੍ਹ ਕਿਉਂ ਹੋਏ : ਅਕਾਲੀ ਦਲ

- Advertisement -

ਯੈੱਸ ਪੰਜਾਬ
ਪਟਿਆਲਾ, 18 ਜਨਵਰੀ, 2021 –
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਉਹ ਸੂਬੇ ਦੇ ਲੋਕਾਂ ਨੂੰ ਦੱਸਣ ਕਿ ਉਹਨਾਂ ਦੀ ਕਮਜ਼ੋਰੀ ਕੀਹੈ ਤੇ ਉਹ ਰੇਤ ਮਾਫੀਆ ਖਾਸ ਤੌਰ ’ਤੇ ਆਪਣੇ ਜੱਦੀ ਜ਼ਿਲ੍ਹੇ ਵਿਚ ’ਤੇ ਨਕੇਲਪਾਉਣ ਵਿਚ ਫੇਲ੍ਹ ਕਿਉਂ ਹੋਏ ਹਨ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਨੁੰ ਸੱਤਾ ਵਿਚ ਆਏ ਚਾਰ ਸਾਲ ਹੋ ਗਏ ਹਨ ਤੇ ਦਰਜਨਾਂ ਕੇਸ ਰੇਤ ਮਾਇcਗ ਦੇ ਮਾਮਲੇ ਵਿਚ ਦਰਜ ਕੀਤੇ ਗਏ ਪਰ ਕੋਈ ਵੀ ਨਤੀਜਾ ਨਹੀਂ ਨਿਕਲਿਆ। ਉਹਨਾਂ ਕਿਹਾ ਕਿ ਘਨੌਰ ਜੋ ਕ ਮੁੱਖ ਮੰਤਰੀ ਦੇ ਜੱਦੀ ਜ਼ਿਲ੍ਹੇ ਦਾ ਹਲਕਾ ਹੈ, ਵਿਚ ਵੀ ਤਿੰਨ ਦਰਜਨ ਤੋਂ ਕੇਸਦ ਰਜ ਕੀਤੇ ਗਏ ਪਰ ਹਾਲੇ ਵੀ ਇਲਾਕੇ ਵਿਚ ਰੇਤ ਮਾਇਨਿੰਗ ਬਿਨਾਂ ਰੁਕਾਵਟ ਜਾਰੀ ਹੈ ਤੇ ਕੁਝ ਪਿੰਡਾਂ ਦੀ ਹੋਂਦ ਨੂੰ ਹੀ ਮਾਇਨਿੰਗ ਕਾਰਨ ਖ਼ਤਰਾ ਖੜ੍ਹਾ ਹੋ ਗਿਆ ਹੈ।

ਅਕਾਲੀ ਆਗੂ ਨੇ ਕਿਹਾ ਕਿ ਸੂਬੇ ਵਿਚ ਰੇਤ ਮਾਇਨਿੰਗ ਕਾਰਨ ਹਜ਼ਾਰਾਂ ਕਰੋੜਾਂ ਰੁਪਏ ਮਾਲੀਏ ਦਾ ਨੁਕਸਾਨ ਹੋ ਰਿਹਾ ਹੈ ਪਰ ਮਾਮਲੇ ਵਿਚ ਕੋਈ ਵੀ ਕਾਰਵਾਈ ਇਸ ਕਰ ਕੇ ਨਹੀਂ ਹੋ ਰਹੀ ਕਿਉਂਕਿ ਕਾਂਗਰਸੀ ਆਗੂ ਹੀ ਇਹ ਗੈਰ ਕਾਨੂੰਨੀ ਕਾਰਵਾਈ ਚਲਾ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਦਫਤਰ ਦੀ ਹਿੱਸੇਦਾਰੀ ਤੋਂ ਇਲਾਵਾ ਇਸ ਨਜਾਇਜ਼ ਧੰਦੇ ਤੋਂ ਕਾਂਗਰਸ ਹਾਈ ਕਮਾਂਡ ਨੁੰ ਵੀ ਹਿੱਸਾ ਜਾ ਰਿਹਾ ਹੈ ਤੇ ਇਹੀ ਕਾਰਨ ਹੈ ਕਿ ਮਾਮਲੇ ਵਿਚ ਕਾਰਵਾਈ ਨਹੀਂ ਹੋ ਰਹੀ।

ਡਾ. ਚੀਮਾ ਨੇ ਇਹ ਵੀ ਕਿਹਾ ਕਿ ਤਿੰਨ ਸਾਲ ਤੋਂ ਵੱਧ ਸਮਾਂ ਪਹਿਲਾਂ ਪਟਿਆਲਾ ਤੇ ਮੁਹਾਲੀ ਦੇ ਮਾਇਨਿੰਗ ਦੇ ਜੀ ਐਮ ਟਹਿਲ ਸਿੰਘ ਸੇਖੋਂ ਦੀ ਰੇਤ ਮਾਫੀਆ ਨੇ ਕੁੱਟਮਾਰ ਕੀਤੀ ਸੀ ਕਿਉਂਕਿ ਉਹ ਮਾਇਨਿੰਗ ਕਰਨ ਤੋਂ ਰੋਕ ਰਹੇ ਸਨ। ਉਹਨਾਂ ਕਿਹਾ ਕਿ ਉਦੋਂ ਤੋਂ ਹੁਣ ਤੱਕ ਮਾਫੀਆ ਖਿਲਾਫ ਕੋਈ ਕਾਰਵਾਈ ਨਹੀਂ ਹੋਈ। ਉਹਨਾਂ ਕਿਹਾ ਕਿ ਹਰ ਵਾਰ ਐਫ ਆਈ ਆਰ ਦਰਜ ਹੋ ਜਾਂਦੀ ਹੈ ਤੇ ਸਬੰਧਤ ਐਸ ਐਚ ਓ ਤਬਦੀਲ ਕਰ ਦਿੱਤਾ ਜਾਂਦਾ ਹੈ ਪਰ ਮਾਫੀਆ ਖਿਲਾਫ ਕਾਰਵਾਈ ਨਹੀਂ ਹੁੰਦੀ।

ਉਹਨਾਂ ਕਿਹਾ ਕਿ ਸੂਬੇ ਦੇ ਲੋਕ ਵੇਖ ਰਹੇ ਹਨ ਕਿ ਮਾਮਲੇ ਵਿਚ ਮੁੱਖ ਮੰਤਰੀ ਬੇਵੱਸ ਹੈ ਤੇ ਉਹ ਕਾਂਗਰਸ ਪਾਰਟੀ ਤੇ ਇਸਦੇ ਗੁੰਡਿਆਂ ਨੂੰ ਇਸਦਾ ਸਬਕ ਸਿਖਾਉਣਗੇ।

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,199FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...