Friday, April 26, 2024

ਵਾਹਿਗੁਰੂ

spot_img
spot_img

ਮੁੱਖ ਮੰਤਰੀ ਨੇ ਕੇਬਲ ਬਾਰੇ ਐਲਾਨ ਕਰਦੇ ਸਮੇਂ ਕੇਬਲ ਕਾਰੋਬਾਰ ਨਾਲ ਜੁੜੇ ਹਜ਼ਾਰਾਂ ਛੋਟੇ ਕਾਰੋਬਾਰੀਆਂ ਦਾ ਖ਼ਿਆਲ ਨਹੀਂ ਕੀਤਾ: ਜਸਵੀਰ ਸਿੰਘ ਗੜ੍ਹੀ

- Advertisement -

ਯੈੱਸ ਪੰਜਾਬ
ਜਲੰਧਰ/ਫਗਵਾੜਾ, 26 ਨਵੰਬਰ, 2021 –
ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸ. ਜਸਵੀਰ ਸਿੰਘ ਗੜ੍ਹੀ ਨੇ ਇਕ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ’ਤੇ ਨਿਸ਼ਾਨਾ ਵਿੰਨਦਿਆਂ ਉਨ੍ਹਾਂ ਨੂੰ ਹਵਾ-ਹਵਾਈ ਮੁੱਖ ਮੰਤਰੀ ਕਿਹਾ। ਗੜ੍ਹੀ ਨੇ ਕਿਹਾ ਕਿ ਪਿਛਲੇ ਪੌਣੇ ਪੰਜ ਸਾਲਾਂ ਵਿਚ ਕਾਂਗਰਸ ਪਾਰਟੀ ਦੇ ਰਾਜ ’ਚ ਪੰਜਾਬ ਦਾ ਜੋ ਮਾੜਾ ਹਾਲ ਹੋਇਆ ਹੈ ਓਨਾ ਆਜ਼ਾਦੀ ਤੋਂ ਬਾਅਦ ਕਦੇ ਨਹੀਂ ਹੋਇਆ।

ਕਾਂਗਰਸ ਪਾਰਟੀ ਨੇ ਝੂਠੇ ਵਾਅਦੇ ਕਰਦੇ ਸੱਤਾ ਹਾਸਲ ਕੀਤੀ ਅਤੇ ਪੌਣੇ ਪੰਜ ਸਾਲਾਂ ਵਿਚ ਇਕ ਵੀ ਵਾਅਦਾ ਪੂਰਾ ਨਾ ਕਰਕੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ।

ਸੱਤਾ ਦੇ ਆਖਰੀ ਸਮੇਂ ਵਿਚ ਆਪਸੀ ਖਾਨਾਜੰਗੀ ਤੋਂ ਬਾਅਦ ਕਾਂਗਰਸ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਲਗਾਇਆ। ਮੁੱਖ ਮੰਤਰੀ ਸਾਹਿਬ ਵੱਲੋਂ ਆਏ ਦਿਨ ਜੋ ਐਲਾਨਨਾਮੇ ਕੀਤੇ ਜਾ ਰਹੇ ਹਨ ਉਨ੍ਹਾਂ ਤੋਂ ਵੋਟਾਂ ਦੀ ਫਸਲ ਵੱਢਣ ਦੀ ਸਾਜ਼ਿਸ਼ ਸਾਫ ਝਲਕਦੀ ਹੈ। ਗੜ੍ਹੀ ਨੇ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਤੁਸੀਂ ਬੰਗਾ ਵਿਚ ਬਾਬਾ ਸਾਹਿਬ ਦੇ ਨਾਂ ’ਤੇ ਡਿਗਰੀ ਕਾਲਜ ਖੋਲ੍ਹਣ ਦਾ ਐਲਾਨ ਕੀਤਾ ਪਰ ਇਹ ਐਲਾਨ ਤੁਸੀਂ ਉਸ ਸਮੇਂ ਕਿਉਂ ਨਹੀਂ ਕੀਤਾ ਜਦੋਂ ਤੁਸੀਂ ਪੰਜ ਸਾਲ ਕੈਬਨਿਟ ਮੰਤਰੀ ਰਹੇ।

ਕਦੇ ਤੁਸੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂ ’ਤੇ ਚਹੁੰ ਮਾਰਗੀ ਸੜਕ ਬਣਾਉਣ ਦਾ ਐਲਾਨ ਕਰਦੇ ਹੋ, ਕਦੇ ਤੁਸੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂ ’ਤੇ ਏਅਰਪੋਰਟ ਦਾ ਨਾਮ ਰੱਖਣ ਦੀ ਗੱਲ ਕਰਦੇ ਹੋ। ਗੜ੍ਹੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸਾਹਿਬ ਆਪਣੇ ਆਪ ਨੂੰ ਬਹੁਜਨ ਸਮਾਜ ਦਾ ਮੁੱਖਮੰਤਰੀ ਕਹਿੰਦੇ ਹੋ ਅਤੇ ਕਹਿੰਦੇ ਹੋ ਕਿ ਕਾਂਗਰਸ ਸਰਕਾਰ ਬਹੁਜਨ ਸਮਾਜ ਦੀ ਸਰਕਾਰ ਹੈ ਪਰ ਗੱਲਾਂ ਕਹਿਣ ਅਤੇ ਅਸਲੀਅਤ ਵਿਚ ਬੜਾ ਫਰਕ ਹੁੰਦਾ ਹੈ।

ਗੜ੍ਹੀ ਨੇ ਕਿਹਾ ਕਿ ਪੂਰੇ ਦੇਸ਼ ਵਿਚ ਸਿਰਫ ਇਕੋ ਹੀ ਪਾਰਟੀ ਹੈ ਜਿਸਨੇ ਕਾਂਗਰਸ ਵਾਂਗ ਸਿਰਫ ਐਲਾਨ ਨਹੀਂ ਕੀਤੇ ਬਲਕਿ ਕੰਮ ਕਰਕੇ ਦਿਖਾਏ ਹਨ। ਯੂ. ਪੀ. ਵਿਚ ਜਦੋਂ ਭੈਣ ਮਾਇਆਵਤੀ ਮੁੱਖ ਮੰਤਰੀ ਸੀ ਤਾਂ ਉਨ੍ਹਾਂ ਨੇ ਬਾਬਾ ਸਾਹਿਬ ਦੇ ਨਾਮ ’ਤੇ ਯੂਨੀਵਰਸਿਟੀਆਂ ਬਣਵਾਈਆਂ, ਪਾਰਕਾਂ, ਚੌਕ, ਅਤੇ ਸ਼ਹਿਰਾਂ ਦੇ ਨਾਮ ਅੰਬੇਦਕਰ ਸਾਹਿਬ ਦੇ ਨਾਮ ਤੇ ਰੱਖੇ।

ਬਾਬਾ ਸਾਹਿਬ ਦੀ ਪਤਨੀ ਰਮਾਬਾਈ ਅੰਬੇਦਕਰ ਦੇ ਨਾਮ ਤੇ ਮੈਦਾਨ, 22 ਹਜ਼ਾਰ ਪਿੰਡ ਅੰਬੇਡਕਰੀ ਬਣਾਏ ਅਤੇ ਸਰਕਾਰੀ ਡਿਵੈਲਪਮੈਂਟ ਬਾਬਾ ਸਾਹਿਬ ਦੇ ਨਾਂ ’ਤੇ ਕਰਵਾਈ। ਭੈਣ ਮਾਇਆਵਤੀ ਨੇ ਕੋਈ ਐਲਾਨ ਨਹੀਂ ਕੀਤਾ ਕੰਮ ਕਰਕੇ ਦਿਖਾਏ ਹਨ।

ਗੜ੍ਹੀ ਨੇ ਕਿਹਾ ਕਿ ਕਾਂਗਰਸ ਦੇ ਮੁੱਖ ਮੰਤਰੀ ਅਤੇ ਪ੍ਰਧਾਨ ਦੇ ਆਪਸ ਵਿਚ ਸੁਰ ਨਹੀਂ ਮਿਲਦੇ। ਮੁੱਖ ਮੰਤਰੀ ਚੰਨੀ ਐਲਾਨ ਕਰਦੇ ਹਨ ਕਿ ਕੇਬਲ ਦੇ 100 ਰੁਪਏ ਤੋਂ ਵੱਧ ਪੈਸੇ ਨਾ ਦਿੱਤੇ ਜਾਣ ਤੇ ਕਾਂਗਰਸ ਦੇ ਪ੍ਰਧਾਨ ਕਹਿੰਦੇ ਹਨ ਕਿ 130 ਰੁਪਏ ਤਾਂ ਟ੍ਰਾਈ ਨੂੰ ਜਾਂਦੇ ਹਨ 100 ਰੁਪਏ ਤਾਂ ਕਿਸੇ ਵੀ ਹਾਲਤ ਵਿਚ ਨਹੀਂ ਹੋ ਸਕਦੇ। ਕਾਂਗਰਸ ਦੇ ਪੰਜਾਬ ਪ੍ਰਧਾਨ ਕਹਿੰਦੇ ਹਨ ਕਿ ਮੁੱਖ ਮੰਤਰੀ ਉਨ੍ਹਾਂ ਨਾਲ ਸਲਾਹ ਕੀਤੇ ਬਿਨਾਂ ਹੀ ਐਲਾਨ ਕਰ ਰਹੇ ਹਨ। ਓਹਨਾ ਕਿਹਾ ਕਿ ਕਾਂਗਰਸ ਵਿੱਚੋ ਮਿਲੇ ਸੁਰ ਮੇਰਾ ਤੁਮ੍ਹ੍ਹਾਰਾ ਗਾਇਬ ਹੈ।

ਗੜ੍ਹੀ ਨੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਆਮ ਆਦਮੀ ਦਾ ਨਕਾਬ ਪਹਿਨਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪੰਜਾਬ ਦੇ ਹਜ਼ਾਰਾਂ ਪਰਿਵਾਰ ਜੋ ਕੇਬਲ ਕਾਰੋਬਾਰ ਦੇ ਸਹਾਰੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰ ਰਹੇ ਹਨ ਉਨ੍ਹਾਂ ਨੇ ਇਨ੍ਹਾਂ ਪਰਿਵਾਰਾਂ ਬਾਰੇ ਇਕ ਵਾਰ ਵੀ ਨਹੀਂ ਸੋਚਿਆ।

ਗੜ੍ਹੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਕਾਂਗਰਸ ਪਾਰਟੀ ਗੁੰਮਰਾਹ ਕਰ ਰਹੀ ਹੈ ਜਿਸ ਪਿੱਛੇ ਸਿਰਫ ਤੇ ਸਿਰਫ ਵੋਟਾਂ ਦੀ ਸਿਆਸਤ ਹੈ। ਪੰਜਾਬ ਦੇ ਲੋਕ ਇਨ੍ਹਾਂ ਦੀ ਸਿਆਸਤ ਨੂੰ ਭਲੀ ਭਾਂਤ ਜਾਣ ਚੁੱਕੇ ਹਨ ਅਤੇ ਇਨ੍ਹਾਂ ਦੇ ਲਾਰਿਆਂ ਦਾ ਹਿਸਾਬ ਉਹ ਆਉਣ ਵਾਲੀਆਂ ਚੋਣਾਂ ਵਿਚ ਅਕਾਲੀ-ਬਸਪਾ ਨੂੰ ਜਿਤਾਕੇ ਦੇਣਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...