Tuesday, May 7, 2024

ਵਾਹਿਗੁਰੂ

spot_img
spot_img

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ ‘ਤੇ ਮੱਥਾ ਟੇਕਿਆ

- Advertisement -

ਯੈੱਸ ਪੰਜਾਬ
ਚੰਡੀਗੜ੍ਹ/ਅੰਮ੍ਰਿਤਸਰ, 26 ਅਪ੍ਰੈਲ, 2024

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਪਰਿਵਾਰ ਅਤੇ ਨਵਜੰਮੀ ਬੇਟੀ ਨਿਆਮਤ ਕੌਰ ਮਾਨ ਸਮੇਤ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਵਿਖੇ ਮੱਥਾ ਟੇਕਿਆ।

ਮੁੱਖ ਮੰਤਰੀ ਭਗਵੰਤ ਮਾਨ ਸ਼ੁੱਕਰਵਾਰ ਨੂੰ ‘ਆਪ’ ਦੇ ਚੋਣ ਪ੍ਰਚਾਰ ਲਈ ਅੰਮ੍ਰਿਤਸਰ ਪਹੁੰਚੇ ਹੋਏ ਸਨ, ਜਿੱਥੇ ਸਵੇਰੇ ਉਨ੍ਹਾਂ ਨੇ ਪਰਿਵਾਰ ਸਮੇਤ ਪਵਿੱਤਰ ਸ਼ਹਿਰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ।

ਭਗਵੰਤ ਮਾਨ ਨੇ ਇਸ ਮੌਕੇ ਕਿਹਾ ਕਿ ਉਨ੍ਹਾਂ ਨੂੰ ਪਿਛਲੇ ਮਹੀਨੇ ਧੀ ਵਜੋਂ ‘ਵਾਹਿਗੁਰੂ ਦੀ ਨਿਆਮਤ’ ਦੀ ਬਖਸ਼ੀਸ ਮਿਲੀ ਹੈ, ਇਸ ਲਈ ਉਹ ਅੱਜ ਆਪਣੇ ਪਰਿਵਾਰ ਸਮੇਤ ਪ੍ਰਮਾਤਮਾ ਦੀਆਂ ਸਾਰੀਆਂ ਬਖ਼ਸ਼ੀਸ਼ਾਂ ਦਾ ਸ਼ੁਕਰਾਨਾ ਕਰਨ ਲਈ ਇੱਥੇ ਆਏ ਹਨ। ਇਸ ਮੌਕੇ ਉਨ੍ਹਾਂ ਨਾਲ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਅਤੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਵੀ ਮੌਜੂਦ ਸਨ।

ਭਗਵੰਤ ਮਾਨ ਨੇ ਇੱਥੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਸੇ ਵੀ ਸਿਆਸੀ ਮਾਮਲੇ ‘ਤੇ ਟਿੱਪਣੀ ਕਰਨ ਤੋਂ ਇਨਕਾਰ ਕੀਤਾ ਅਤੇ ਕਿਹਾ ਕਿ ਉਹ ਇੱਥੇ ਸਿਰਫ਼ ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕਰਨ ਆਏ ਹਨ।

ਉਨ੍ਹਾਂ ਕਿਹਾ ਕਿ “ਮੈਂ ਪ੍ਰਮਾਤਮਾ ਤੋਂ ਆਪਣੀਆਂ ਜ਼ਿੰਮੇਵਾਰੀਆਂ ਨੂੰ ਤਨਦੇਹੀ ਨਾਲ ਨਿਭਾਉਣ ਅਤੇ ‘ਰੰਗਲਾ ਪੰਜਾਬ’ ਲਈ ਕੰਮ ਕਰਦੇ ਰਹਿਣ ਲਈ ਬਲ ਬਖ਼ਸ਼ਣ ਦੀ ਅਰਦਾਸ ਕੀਤੀ ਹੈ।” ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਹ ਸਾਡੀ ਖ਼ੁਸ਼ਕਿਸਮਤੀ ਹੈ ਕਿ ਪੰਜਾਬ ਵਿੱਚ ਸਾਰੇ ਧਰਮਾਂ ਅਤੇ ਪਿਛੋਕੜਾਂ ਦੇ ਲੋਕ ਸ਼ਾਂਤੀ ਅਤੇ ਮਿਲਜੁਲ ਕੇ ਰਹਿੰਦੇ ਹਨ। ਅਸੀਂ ਗੁਰਪੁਰਬ, ਈਦ ਅਤੇ ਰਾਮ ਨਵਮੀ ਵਰਗੇ ਤਿਉਹਾਰ ਇਕੱਠੇ ਹੋ ਕੇ ਮਨਾਉਂਦੇ ਹਾਂ। ਉਨ੍ਹਾਂ ਕਿਹਾ ਕਿ “ਮੈਂ ਰੱਬ ਤੋਂ ਇਹੀ ਅਰਦਾਸ ਕਰਦਾ ਹਾਂ ਕਿ ਪੰਜਾਬੀਆਂ ਵਿੱਚ ਹਮੇਸ਼ਾ ਭਾਈਚਾਰਕ ਸਾਂਝ ਅਤੇ ਏਕਤਾ ਬਣੀ ਰਹੇ।

- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,141FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...