Friday, April 19, 2024

ਵਾਹਿਗੁਰੂ

spot_img
spot_img

ਮੁੱਖ ਮੰਤਰੀ ਭਗਵੰਤ ਮਾਨ ਬਠਿੰਡਾ ਦਿਹਾਤੀ ਓਲੰਪਿਕ ਖੇਡਾਂ ਦੀ 29 ਸਤੰਬਰ ਨੂੰ ਕਰਨਗੇ ਸ਼ੁਰੂਆਤ

- Advertisement -

ਯੈੱਸ ਪੰਜਾਬ
ਬਠਿੰਡਾ, 26 ਸਤੰਬਰ, 2022:
ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਓਲੰਪਿਕ ਐਸੋਸ਼ੀਏਸ਼ਨ ਦੇ ਸਹਿਯੋਗ ਨਾਲ ਕਰਵਾਈਆਂ ਜਾ ਰਹੀਆਂ ਬਠਿੰਡਾ (ਦਿਹਾਤੀ) ਓਲੰਪਿਕ ਖੇਡਾਂ ਦੀ ਸ਼ੁਰੂਆਤ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ 29 ਸਤੰਬਰ ਨੂੰ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਪਹੁੰਚਕੇ ਆਪਣੇ ਕਰ ਕਮਲਾਂ ਨਾਲ ਕਰਨਗੇ । ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਅਗਾਊਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕੀਤੀ ਗਈ ਬੈਠਕ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ।

ਡਿਪਟੀ ਕਮਿਸ਼ਨਰ ਨੇ ਬੈਠਕ ਦੌਰਾਨ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਆਪੋ-ਆਪਣੀਆਂ ਡਿਊਟੀਆਂ ਪੂਰੀ ਜਿੰਮੇਵਾਰੀ ਤੇ ਤਨਦੇਹੀ ਨਾਲ ਨਿਭਾਉਂਦਿਆਂ 28 ਸਤੰਬਰ ਸ਼ਾਮ ਤੱਕ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣ ।

ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਬਠਿੰਡਾ (ਦਿਹਾਤੀ) ਓਲੰਪਿਕ ਖੇਡਾਂ ਦੇ ਪਿੰਡ ਅਤੇ ਬਲਾਕ ਪੱਧਰੀ ਮੁਕਾਬਲੇ ਪਹਿਲਾਂ ਹੀ ਕਰਵਾਏ ਜਾ ਚੁੱਕੇ ਹਨ। ਜਿਨ੍ਹਾਂ ਵਿੱਚੋਂ ਜੇਤੂ ਰਹੇ ਖਿਡਾਰੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾਣਗੇ। ਇਹ ਮੁਕਾਬਲੇ 2 ਅਕਤੂਬਰ ਤੱਕ ਚੱਲਣਗੇ।

ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਪ੍ਰਬੰਧਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਟੇਡੀਅਮ ਨੂੰ ਵੱਖ-ਵੱਖ ਬਲਾਕਾਂ ਵਿੱਚ ਵੰਡ ਕਰਨ, ਪੀਣ ਵਾਲੇ ਸਾਫ਼ ਪਾਣੀ, ਸਾਫ਼-ਸਫ਼ਾਈ, ਬੈਰੀਕੇਡਿੰਗ, ਖਿਡਾਰੀਆਂ ਅਤੇ ਪਬਲਿਕ ਦੇ ਬੈਠਣ ਲਈ ਢੁਕਵੇਂ ਪ੍ਰਬੰਧ ਕਰਨ, ਗੱਡੀਆਂ ਦੀ ਪਾਰਕਿੰਗ ਤੇ ਨਿਰਵਿਘਨ ਟਰੈਫ਼ਿਕ ਆਦਿ ਸਬੰਧੀ ਲੋੜੀਂਦੇ ਪ੍ਰਬੰਧ ਕਰਨ ਦੇ ਆਦੇਸ਼ ਵੀ ਦਿੱਤੇ ਤਾਂ ਕਿ ਖੇਡ ਸਟੇਡੀਅਮ ਵਿਖੇ ਪਹੁੰਚਣ ਵਾਲੇ ਆਮ ਲੋਕਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ।

ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ 29 ਸਤੰਬਰ ਨੂੰ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਸੱਭਿਆਚਾਰਕ ਪ੍ਰੋਗਰਾਮ ਵਿੱਚ ਮਲਵਈ ਗਿੱਧਾ ਪੇਸ਼ ਕਰਨ ਤੋਂ ਇਲਾਵਾ, ਗੱਤਕਾ ਤੇ ਜਿਸਨਾਸਟਿਕ ਦੇ ਸ਼ੋਅ ਵੀ ਦਿਖਾਏ ਜਾਣਗੇ ਅਤੇ ਸ਼ਾਮ ਨੂੰ ਰੰਗਾ-ਰੰਗ ਪ੍ਰੋਗਰਾਮ ਵੀ ਕਰਵਾਇਆ ਜਾਵੇਗਾ ਜਿਸ ਵਿੱਚ ਸੂਫ਼ੀ ਗਾਇਕ ਕੰਵਰ ਗਰੇਵਾਲ ਅਤੇ ਵਿੱਕੀ ਵੱਲੋਂ ਆਪਣੀ ਗਾਇਕੀ ਦੇ ਫ਼ਨ ਦਾ ਮੁਜ਼ਾਹਰਾ ਕਰਕੇ ਦਰਸ਼ਕਾਂ ਦਾ ਮਨੋਰੰਜਨ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੱਧਰ ਉੱਤੇ ਕਰਵਾਈਆਂ ਜਾਣ ਵਾਲੀਆਂ ਵੱਖ-ਵੱਖ ਤਰ੍ਹਾਂ ਦੀਆਂ ਖੇਡਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਏਜ਼ ਗਰੁੱਪ ਅੰਡਰ-19 ਅਤੇ ਸੀਨੀਅਰ ਗਰੁੱਪ 19 ਸਾਲ ਤੋਂ ਵੱਧ ਉਮਰ ਚ 100 ਮੀਟਰ, 200, 400 ਅਤੇ 1500 ਮੀਟਰ ਦੀ ਦੌੜ ਤੋਂ ਇਲਾਵਾ ਡਿਸਕਸ ਥ੍ਰੋ, ਗੋਲਾ ਸੁੱਟਣ ਤੇ ਬਾਲੀਬਾਲ ਦੀਆਂ ਖੇਡਾਂ ਸ਼ਾਮਲ ਹੋਣਗੀਆਂ। ਇਸੇ ਤਰ੍ਹਾਂ ਓਪਨ ਚ ਫੁੱਟਬਾਲ, ਹਾਕੀ, ਬਾਲੀਬਾਲ ਸੂਟਿੰਗ ਅਤੇ ਰੱਸਾ ਕੱਸੀ ਦੀਆਂ ਖੇਡਾਂ ਵੀ ਕਰਵਾਈਆਂ ਜਾਣਗੀਆਂ । ਇਨ੍ਹਾਂ ਖੇਡਾਂ ਚ ਜੇਤੂ ਰਹੇ ਖਿਡਾਰੀਆਂ ਅਤੇ ਟੀਮਾਂ ਨੂੰ 10 ਲੱਖ ਰੁਪਏ ਤੱਕ ਦੇ ਨਕਦ ਇਨਾਮ ਤੋਂ ਇਲਾਵਾ ਮੈਡਲ ਅਤੇ ਸਰਟੀਫ਼ਿਕੇਟ ਵੀ ਦਿੱਤੇ ਜਾਣਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਦੌਰਾਨ ਜ਼ਿਲ੍ਹਾ ਪੱਧਰ ਤੇ ਹਾਕੀ, ਫੁੱਟਬਾਲ ਅਤੇ ਵਾਲੀਵਾਲ ਚ ਪਹਿਲੇ ਅਤੇ ਦੂਸਰੇ ਸਥਾਨ ਤੇ ਰਹਿਣ ਵਾਲੀਆਂ ਟੀਮਾਂ ਨੂੰ ਕ੍ਰਮਵਾਰ 31000 ਅਤੇ 21000 ਰੁਪਏ ਨਕਦ ਇਨਾਮ ਤੋਂ ਇਲਾਵਾ ਟੀਮ ਖਿਡਾਰੀਆਂ ਨੂੰ ਮੈਡਲ ਅਤੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸੇ ਤਰ੍ਹਾਂ ਹੀ ਐਥਲੈਟਿਕਸ ਵਿੱਚ ਜੇਤੂ ਖਿਡਾਰੀਆਂ ਵਿੱਚ ਪਹਿਲੇ ਸਥਾਨ ਤੇ ਰਹਿਣ ਵਾਲੇ ਖਿਡਾਰੀ ਨੂੰ 5100 ਰੁਪਏ, ਦੂਜੇ ਸਥਾਨ ਵਾਲੇ ਨੂੰ 3100 ਰੁਪਏ ਅਤੇ ਤੀਜੇ ਸਥਾਨ ਵਾਲੇ ਖਿਡਾਰੀ ਨੂੰ 2100 ਰੁਪਏ ਨਕਦ ਇਲਾਮ ਤੋਂ ਇਲਾਵਾ ਮੈਡਲ ਅਤੇ ਸਰਟੀਫ਼ਿਕੇਟ ਦਿੱਤੇ ਜਾਣਗੇ।

ਇਸ ਮੌਕੇ ਸੀਨੀਅਰ ਪੁਲਿਸ ਕਪਤਾਨ ਸ੍ਰੀ ਜੇ.ਇਲਨਚੇਲੀਅਨ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਰਾਹੁਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਮੈਡਮ ਲਵਜੀਤ ਕੌਰ, ਐਸਡੀਐਮ ਬਠਿੰਡਾ ਸ਼੍ਰੀਮਤੀ ਇਨਾਯਤ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ)ਸ੍ਰੀ ਸਾਰੰਗਪ੍ਰੀਤ ਸਿੰਘ ਔਜਲਾ, ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ ਸ੍ਰੀ ਇੰਦਰਜੀਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਨੀਰੂ ਗਰਗ ਅਤੇ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਰੁਪਿੰਦਰ ਸਿੰਘ ਤੋਂ ਇਲਾਵਾ ਹੋਰ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਦੇ ਅਧਿਕਾਰੀ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...