Friday, March 29, 2024

ਵਾਹਿਗੁਰੂ

spot_img
spot_img

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੰਪੀ ਸਕਿਨ ਦੀ ਰੋਕਥਾਮ ਤੇ ਨਿਗਰਾਨੀ ਲਈ ਮੰਤਰੀਆਂ ਦੇ ਸਮੂਹ ਦਾ ਗਠਨ, ਵਿਆਪਕ ਟੀਕਾਕਰਨ ਦਾ ਐਲਾਨ

- Advertisement -

ਯੈੱਸ ਪੰਜਾਬ  
ਚੰਡੀਗੜ੍ਹ, 10 ਅਗਸਤ, 2022 –
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਸ਼ੂਆਂ ਵਿਚ ਫੈਲੀ ਲੰਪੀ ਸਕਿਨ ਦੀ ਬਿਮਾਰੀ (ਚਮੜੀ ਰੋਗ) ਨਾਲ ਪੈਦਾ ਹੋਏ ਹਾਲਾਤ ਦੀ ਰੋਜ਼ਾਨਾ ਪ੍ਰਭਾਵੀ ਢੰਗ ਨਾਲ ਨਿਗਰਾਨੀ ਰੱਖਣ ਲਈ ਮੰਤਰੀਆਂ ਦੇ ਸਮੂਹ ਦਾ ਗਠਨ ਕੀਤਾ ਹੈ।

ਇਸ ਬਿਮਾਰੀ ਨਾਲ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਉਚ ਪੱਧਰੀ ਮੀਟਿੰਗ ਤੋਂ ਬਾਅਦ ਵਿਸਥਾਰ ਵਿਚ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ’ਤੇ ਅਧਾਰਿਤ ਹੋਵੇਗੀ ਅਤੇ ਇਸ ਕਮੇਟੀ ਨੂੰ ਪਸ਼ੂ ਪਾਲਣ ਵਿਭਾਗ ਦੇ ਸੀਨੀਅਰ ਅਧਿਕਾਰੀ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਮਾਹਿਰ ਅਤੇ ਅਧਿਕਾਰੀ ਸਹਿਯੋਗ ਕਰਨਗੇ।

ਉਨ੍ਹਾਂ ਕਿਹਾ ਕਿ ਮੰਤਰੀਆਂ ਦਾ ਸਮੂਹ ਰੋਜ਼ਾਨਾ ਸਥਿਤੀ ਦਾ ਜਾਇਜ਼ਾ ਲੈ ਕੇ ਇਸ ਬਿਮਾਰੀ ਦੀ ਰੋਕਥਾਮ ਲਈ ਲੋੜੀਂਦੀ ਕਾਰਵਾਈ ਕਰੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਵਿਚ ਪਸ਼ੂ ਪਾਲਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।।

ਮੁੱਖ ਮੰਤਰੀ ਨੇ ਪਸ਼ੂਆਂ ਨੂੰ ਇਸ ਬਿਮਾਰੀ ਤੋਂ ਬਚਾਉਣ ਲਈ ਵਿਆਪਕ ਪੱਧਰ ’ਤੇ ਟੀਕਾਕਰਨ ਸ਼ੁਰੂ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪਸ਼ੂਆਂ ਦੇ ਟੀਕਾਕਰਨ ਬਿਲਕੁਲ ਮੁਫ਼ਤ ਕੀਤਾ ਜਾਵੇਗਾ ਅਤੇ ਇਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਸਿਫਾਰਸ਼ ਕੀਤੀ ਬਿਹਤਰ ਦਵਾਈ ਵਰਤੀ ਜਾਵੇਗੀ ਅਤੇ ਜੇਕਰ ਹੋਰ ਲੋੜ ਪਈ ਤਾਂ ਹਵਾਈ ਜਹਾਜ਼ ਰਾਹੀਂ ਹੋਰ ਦਵਾਈ ਮੰਗਵਾਈ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਫਿਲਹਾਲ ਸੂਬਾ ਸਰਕਾਰ ਇਸ ਬਿਮਾਰੀ ਨਾਲ ਨਜਿੱਠਣ ਲਈ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪਸ਼ੂ ਧਨ ਸੂਬੇ ਦੇ ਅਰਥਚਾਰੇ ਦਾ ਅਨਿੱਖੜਵਾਂ ਅੰਗ ਹੈ ਅਤੇ ਪੰਜਾਬ ਸਰਕਾਰ ਇਸ ਬਿਮਾਰੀ ਨੂੰ ਰੋਕਣ ਲਈ ਹਰੇਕ ਕਦਮ ਚੁੱਕੇਗੀ। ਭਗਵੰਤ ਮਾਨ ਨੇ ਪਸ਼ੂ ਪਾਲਕਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।

ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਦੂਜੇ ਸੂਬਿਆਂ ਤੋਂ ਪੰਜਾਬ ਵਿੱਚ ਪਸ਼ੂਆਂ ਦੇ ਦਾਖਲੇ ਨੂੰ ਰੋਕਣ ਲਈ ਸੂਬੇ ਦੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਤਰਨਤਾਰਨ ਜ਼ਿਲ੍ਹੇ ਇਸ ਬਿਮਾਰੀ ਨਾਲ ਹੁਣ ਤੱਕ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ, ਜਿਸ ਤੋਂ ਪਤਾ ਲੱਗਦਾ ਹੈ ਕਿ ਇਹ ਬਿਮਾਰੀ ਦੂਜੇ ਸੂਬਿਆਂ ਤੋਂ ਫੈਲੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਲਈ ਬਿਮਾਰੀ ਦੇ ਹੋਰ ਫੈਲਣ ਤੋਂ ਰੋਕਣ ਲਈ ਸੂਬੇ ਦੀਆਂ ਸਰਹੱਦਾਂ ਨੂੰ ਸੀਲ ਕਰਨਾ ਲਾਜ਼ਮੀ ਹੈ।

ਮੁੱਖ ਮੰਤਰੀ ਨੇ ਪਸ਼ੂ ਮਾਲਕਾਂ ਨੂੰ ਅਫਵਾਹਾਂ ਤੋਂ ਬਚਣ ਅਤੇ ਸੰਜਮ ਵਰਤਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਵਚਨਬੱਧ ਹੈ। ਭਗਵੰਤ ਮਾਨ ਨੇ ਪਸ਼ੂ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਪਸ਼ੂਆਂ ਦੇ ਆਲੇ-ਦੁਆਲੇ ਸਫ਼ਾਈ ਰੱਖਣ ਅਤੇ ਕਿਸੇ ਵੀ ਬਿਮਾਰੀ ਦੇ ਲੱਛਣ ਵਾਲੇ ਪਸ਼ੂਆਂ ਨੂੰ ਵੱਖ ਕਰ ਦੇਣ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਜਦੋਂ ਤੱਕ ਇਸ ਬਿਮਾਰੀ ‘ਤੇ ਕਾਬੂ ਨਹੀਂ ਪਾਇਆ ਜਾਂਦਾ, ਉਦੋਂ ਤੱਕ ਸੂਬੇ ਵਿੱਚ ਕੋਈ ਵੀ ਪਸ਼ੂ ਮੇਲਾ ਕਰਵਾਉਣ ‘ਤੇ ਮੁਕੰਮਲ ਪਾਬੰਦੀ ਰਹੇਗੀ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਨੂੰ ਪਸ਼ੂਆਂ ਦੀ ਰੋਗਾਂ ਨਾਲ ਲੜਨ ਦੀ ਤਾਕਤ ਵਧਾਉਣ ਲਈ ਕੈਲਸ਼ੀਅਮ ਦੀਆਂ ਖੁਰਾਕਾਂ ਦੇਣ ਲਈ ਕਿਹਾ ਗਿਆ ਹੈ। ਇਸੇ ਤਰ੍ਹਾਂ ਭਗਵੰਤ ਮਾਨ ਨੇ ਦੱਸਿਆ ਕਿ ਵਿਭਾਗ ਨੂੰ ਮੱਛਰ ਮਾਰਨ ਲਈ ਸਪਰੇਅ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ ਗਏ ਹਨ ਕਿਉਂ ਜੋ ਮੱਛਰ ਵੀ ਬਿਮਾਰੀ ਦੇ ਫੈਲਾਅ ਦਾ ਕਾਰਨ ਬਣ ਸਕਦੇ ਹਨ।

ਮੁੱਖ ਮੰਤਰੀ ਨੇ ਪਸ਼ੂ ਪਾਲਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਪਸ਼ੂਆਂ ਦਾ ਟੀਕਾਕਰਨ ਯਕੀਨੀ ਬਣਾਉਣ ਕਿਉਂਕਿ ਇਸ ਨਾਲ ਬਿਮਾਰੀ ਨਾਲ ਲੜਨ ਦੀ ਤਾਕਤ ਵੀ ਵਧਦੀ ਹੈ। ਉਨ੍ਹਾਂ ਕਿਹਾ ਕਿ ਮਰੇ ਹੋਏ ਪਸ਼ੂਆਂ ਨੂੰ ਸਹੀ ਢੰਗ ਨਾਲ ਦਫ਼ਨਾਉਣ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਖਾਲੀ ਪਈਆਂ ਜ਼ਮੀਨਾਂ ਅਤੇ ਹੋਰ ਵਿਵਸਥਾ ਕਰਨ ਲਈ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਗਏ ਹਨ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਹਾਲ ਹੀ ਦੇ ਰੁਝਾਨਾਂ ਤੋਂ ਇਹ ਵੀ ਪਤਾ ਲੱਗਦਾ ਹੈ ਕਿ ਸੂਬੇ ਵਿੱਚ ਇਹ ਬਿਮਾਰੀ ਘਟ ਰਹੀ ਹੈ।

ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਚੀਮਾ, ਕੁਲਦੀਪ ਸਿੰਘ ਧਾਲੀਵਾਲ ਅਤੇ ਲਾਲਜੀਤ ਸਿੰਘ ਭੁੱਲਰ ਸਮੇਤ ਹੋਰ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, ਮਾਰਚ 29, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,256FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...