Friday, April 26, 2024

ਵਾਹਿਗੁਰੂ

spot_img
spot_img

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਕਾਦਮਿਕ, ਸੈਰ-ਸਪਾਟਾ ਤੇ ਵਪਾਰਕ ਖੇਤਰਾਂ ਵਿੱਚ ਤਜਾਕਿਸਤਾਨ ਨਾਲ ਬਿਹਤਰ ਸਬੰਧਾਂ ‘ਤੇ ਜ਼ੋਰ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 5 ਅਕਤੂਬਰ, 2022 –
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੋਵਾਂ ਮੁਲਕਾਂ ਦੇ ਲੋਕਾਂ ਦੀ ਭਲਾਈ ਲਈ ਅਕਾਦਮਿਕ, ਸੈਰ-ਸਪਾਟਾ, ਵਪਾਰ ਅਤੇ ਵਣਜ ਦੇ ਖੇਤਰਾਂ ਵਿੱਚ ਤਜਾਕਿਸਤਾਨ ਨਾਲ ਬਿਹਤਰ ਸਹਿਯੋਗ ਦੀ ਮੰਗ ਕੀਤੀ।

ਤਜਾਕਿਸਤਾਨ ਦੇ ਉੱਚ ਪੱਧਰੀ ਵਫ਼ਦ ਨਾਲ ਅੱਜ ਮੁੱਖ ਮੰਤਰੀ ਨੇ ਆਪਣੀ ਸਰਕਾਰੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਇਸ ਮੌਕੇ ਵਿਚਾਰ-ਚਰਚਾ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਤੇਜ਼ੀ ਨਾਲ ਆਲਮੀ ਪਿੰਡ ਵਜੋਂ ਉੱਭਰ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਨਵੇਂ ਰੁਝਾਨਾਂ ਤੋਂ ਜਾਣੂ ਕਰਵਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਵਿੱਚ ਵੱਖ-ਵੱਖ ਦੇਸ਼ਾਂ ਦੀਆਂ ਯੂਨੀਵਰਸਿਟੀਆਂ, ਜੋ ਵਿੱਦਿਆ ਦੇ ਮੰਦਰ ਹਨ, ਦਾ ਅਕਾਦਮਿਕ ਸਹਿਯੋਗ ਵਿਸ਼ਵ ਦੇ ਕੋਨੇ-ਕੋਨੇ ਵਿੱਚ ਗਿਆਨ ਦੀ ਰੌਸ਼ਨੀ ਫੈਲਾਉਣ ਦੇ ਨਾਲ-ਨਾਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਵੀ ਸਹਾਈ ਹੋ ਸਕਦਾ ਹੈ।

ਭਗਵੰਤ ਮਾਨ ਨੇ ਪੰਜਾਬ ਅਤੇ ਤਜਾਕਿਸਤਾਨ ਦਰਮਿਆਨ ਵਿਦਿਆਰਥੀ ਅਤੇ ਅਧਿਆਪਕਾਂ ਦੇ ਆਦਾਨ-ਪ੍ਰਦਾਨ ਪ੍ਰੋਗਰਾਮ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਸੂਬੇ ਅਤੇ ਤਜਾਕਿਸਤਾਨ ਦੇ ਵਿਦਿਆਰਥੀਆਂ ਲਈ ਬਹੁਤ ਲਾਹੇਵੰਦ ਸਾਬਤ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਅਤੇ ਅਧਿਆਪਕਾਂ ਦੇ ਹੁਨਰ ਨੂੰ ਤਰਾਸ਼ਣਾ ਸਮੇਂ ਦੀ ਲੋੜ ਹੈ, ਜਿਸ ਵਿੱਚ ਅਜਿਹੀਆਂ ਪਹਿਲਕਦਮੀਆਂ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਅਤੇ ਤਜਾਕਿਸਤਾਨ ਵਿਦਿਆਰਥੀ ਅਤੇ ਅਧਿਆਪਕਾਂ ਦੇ ਆਦਾਨ-ਪ੍ਰਦਾਨ ਲਈ ਪ੍ਰੋਗਰਾਮ ਸ਼ੁਰੂ ਕਰਨ ਦਾ ਉਪਰਾਲਾ ਕਰ ਸਕਦੇ ਹਨ, ਜਿਸ ਵਿੱਚ ਸੂਬਾ ਸਰਕਾਰ ਉਨ੍ਹਾਂ ਨੂੰ ਪੂਰਾ ਸਹਿਯੋਗ ਦੇਵੇਗੀ।

ਉਨ੍ਹਾਂ ਪੰਜਾਬ ਅਤੇ ਤਜਾਕਿਸਤਾਨ, ਦੋਵਾਂ ਦਰਮਿਆਨ ਸੈਰ-ਸਪਾਟਾ ਖੇਤਰ ਵਿੱਚ ਆਪਸੀ ਸਹਿਯੋਗ ਦਾ ਪੱਖ ਵੀ ਉਭਾਰਿਆ ਅਤੇ ਉਨ੍ਹਾਂ ਨੇ ਫਰਵਰੀ 2023 ਵਿੱਚ ਸੂਬੇ ਵਿੱਚ ਹੋਣ ਵਾਲੇ ਨਿਵੇਸ਼ ਪੰਜਾਬ ਸੰਮੇਲਨ ਵਿਚ ਸ਼ਾਮਲ ਹੋਣ ਲਈ ਵਫ਼ਦ ਨੂੰ ਸੱਦਾ ਦਿੱਤਾ।

ਪੰਜਾਬ ਅਤੇ ਤਜਾਕਿਸਤਾਨ ਦਰਮਿਆਨ ਵਪਾਰ ਨੂੰ ਵੱਡੇ ਪੱਧਰ ਉਤੇ ਖੋਲ੍ਹਣ ਦੀ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਦੋਵਾਂ ਦੇਸ਼ਾਂ ਦਰਮਿਆਨ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਵੀ ਬਹੁਤ ਸਹਾਈ ਹੋ ਸਕਦਾ ਹੈ।

ਇੱਕ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੀ ਬਾਸਮਤੀ ਦੀ ਤਜਾਕਿਸਤਾਨ ਵਿੱਚ ਬਹੁਤ ਮੰਗ ਹੈ ਅਤੇ ਇਸ ਦੀ ਬਰਾਮਦ ਵਿੱਚ ਵਾਧਾ ਹੋਇਆ ਹੈ, ਜਿਸ ਨਾਲ ਇਹ ਸੂਬੇ ਦੇ ਕਿਸਾਨਾਂ ਦੀ ਕਿਸਮਤ ਬਦਲ ਸਕਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਤਜਾਕਿਸਤਾਨ ਨਾਲ ਅਕਾਦਮਿਕ, ਸੈਰ-ਸਪਾਟਾ, ਵਪਾਰ ਅਤੇ ਵਣਜ ਦੇ ਖੇਤਰਾਂ ਵਿੱਚ ਬਿਹਤਰ ਸਬੰਧ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਇਸ ਦੌਰਾਨ ਵਫ਼ਦ ਵਿੱਚ ਇੰਟਰਨੈਸ਼ਨਲ ਯੂਨੀਵਰਸਿਟੀ ਆਫ਼ ਟੂਰਿਜ਼ਮ ਐਂਡ ਐਂਟਰਪ੍ਰਿਨਿਓਰਸ਼ਿਪ, ਤਜਾਕਿਸਤਾਨ ਤੋਂ ਉਬੈਦੁਲੋ ਐਸੋਰਜ਼ੋਦਾ, ਵਿਦੇਸ਼ ਮਾਮਲਿਆਂ ਦੇ ਵਾਈਸ ਰੈਕਟਰ ਜਬਰੋਵ ਫਤਹਿਉੱਲਾ ਅਮਰੀਵਿਚ, ਅਰਥ ਸ਼ਾਸਤਰੀ ਡਾਕਟਰ ਉਮਰੋਵ ਖੋਜਾਮਹਮਦ, ਡੀਨ, ਟੈਕਨੀਕਲ ਯੂਨੀਵਰਸਿਟੀ, ਤਜਾਕਿਸਤਾਨ ਰੁਸਤਮ ਚੋਲਮਾਤੋਵ ਨੇ ਮੁੱਖ ਮੰਤਰੀ ਨੂੰ ਪੰਜਾਬ ਅਤੇ ਤਜਾਕਿਸਤਾਨ ਵਿਚਾਲੇ ਚੰਗੇ ਸਬੰਧਾਂ ਦਾ ਭਰੋਸਾ ਦਿੱਤਾ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,175FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...