Friday, May 10, 2024

ਵਾਹਿਗੁਰੂ

spot_img
spot_img

ਮੁੱਖ ਮੰਤਰੀ ਭਗਵੰਤ ਸਿੰਘ ਮਾਨ 28 ਅਪ੍ਰੈਲ ਨੂੰ ਬਰਨਾਲਾ ਵਿਖੇ ਰੈਲੀ ਨੂੰ ਸੰਬੋਧਨ ਕਰਨਗੇ: ਮੀਤ ਹੇਅਰ

- Advertisement -

ਦਲਜੀਤ ਕੌਰ
ਬਰਨਾਲਾ, 27 ਅਪ੍ਰੈਲ, 2024

ਲੋਕ ਸਭਾ ਚੋਣਾਂ ਵਿੱਚ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਸਿਖਰਾਂ ਉਤੇ ਲਿਜਾਣ ਲਈ 28 ਅਪ੍ਰੈਲ ਨੂੰ ਬਰਨਾਲਾ ਦੇ ਮੈਰੀਲੈਂਡ ਪੈਰਿਸ ਵਿਖੇ ਬਾਅਦ ਦੁਪਹਿਰ ਰੱਖੀ ਰੈਲੀ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸੰਬੋਧਨ ਕਰਨਗੇ। “ਸੰਸਦ ਚ ਵੀ ਭਗਵੰਤ ਮਾਨ” ਮੁਹਿੰਮ ਅਤੇ 13-0 ਦੇ ਟੀਚੇ ਦੀ ਪ੍ਰਾਪਤੀ ਲਈ ਮੁੱਖ ਮੰਤਰੀ ਸਰਕਾਰ ਦੇ ਦੋ ਸਾਲਾਂ ਵਿੱਚ ਕੀਤੇ ਕੰਮਾਂ ਦਾ ਰਿਕਾਰਡ ਰੱਖਣ ਦੇ ਨਾਲ ਵਿਰੋਧੀਆਂ ਦੀ ਪੰਜਾਬ ਵਿਰੋਧੀ ਸੋਚ ਨੂੰ ਬੇਨਕਾਬ ਕਰਨਗੇ।

ਅੱਜ ਇੱਥੇ ਪ੍ਰੈੱਸ ਦੇ ਨਾਮ ਜਾਰੀ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਨੂੰ ਮੁੜ ਰੰਗਲਾ, ਹੱਸਦਾ ਤੇ ਖੇਡਦਾ ਬਣਾਉਣ ਵਿੱਚ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦਾ ਵੱਡਾ ਰੋਲ ਹੈ। ਆਮ ਆਦਮੀ ਪਾਰਟੀ ਨੂੰ ਸੰਗਰੂਰ ਪਾਰਲੀਮੈਂਟ ਹਲਕੇ ਦੇ ਵੋਟਰਾਂ ਉਤੇ ਰੱਬਾ ਜਿੱਡਾ ਮਾਣ ਹੈ ਜਿੰਨਾ ਸ ਭਗਵੰਤ ਸਿੰਘ ਮਾਨ ਨੂੰ ਦੋ ਵਾਰ ਪਾਰਲੀਮੈਂਟ ਭੇਜ ਕੇ ਸੂਬੇ ਵਿੱਚ ਬਦਲਵੀਂ ਰਾਜਨੀਤੀ ਦੀ ਸ਼ੁਰੂਆਤ ਕੀਤੀ।

ਮੀਤ ਹੇਅਰ ਨੇ ਪੰਜਾਬ ਸਰਕਾਰ ਨੇ ਦੋ ਸਾਲਾਂ ਵਿੱਚ ਰਿਕਾਰਡ ਕੰਮ ਕੀਤੇ ਹਨ।300 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜ਼ਲੀ, ਸਕੂਲ ਆਫ਼ ਐਮੀਨੈਂਸ, ਆਮ ਆਦਮੀ ਕਲੀਨਿਕ ਤੋਂ ਇਲਾਵਾ ਪ੍ਰਾਈਵੇਟ ਥਰਮਲ ਪਾਵਰ ਪਲਾਂਟ ਖਰੀਦ ਕੇ ਪੰਜਾਬ ਦੇ ਲੋਕਾਂ ਨੂੰ ਦੇ ਦਿੱਤਾ ਹੈ।

ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਇਆ, ਫਸਲਾਂ ਦੀ ਮੰਡੀਕਰਨ ਬਿਹਤਰ ਕੀਤੀ ਅਤੇ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਵਿੱਚ ਨਿਰਵਿਘਨ ਬਿਜਲੀ ਦਿੱਤੀ। 14 ਟੋਲ ਪਲਾਜ਼ੇ ਬੰਦ ਕੀਤੇ, ਨੌਜਵਾਨਾਂ ਨੂੰ 43000 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। ਨਿਵੇਕਲੀ ਖੇਡ ਨੀਤੀ ਬਣਾਈ ਜਿਸ ਨਾਲ ਏਸ਼ੀਅਨ ਗੇਮਜ਼ ਚ ਪੰਜਾਬ ਨੇ 72 ਸਾਲ ਦੇ ਰਿਕਾਰਡ ਤੋੜੇ।ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਦਨਾਮ ਕਰਨ ਵਾਲੀਆਂ ਧਿਰਾਂ ਕੋਲ ਸਰਕਾਰ ਖ਼ਿਲਾਫ਼ ਬੋਲਣ ਲਈ ਇੱਕ ਵੀ ਨੁਕਤਾ ਨਹੀਂ।

- Advertisement -

ਸਿੱਖ ਜਗ਼ਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

ਮਨੋਰੰਜਨ

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸੋਸ਼ਲ ਮੀਡੀਆ

223,136FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...