Friday, April 19, 2024

ਵਾਹਿਗੁਰੂ

spot_img
spot_img

ਮੁੱਖ ਮੰਤਰੀ ਮੂੰਗ ਦਾਲ ਦੀ ਖ਼ਰੀਦ ਸੰਬੰਧੀ ਵੱਡੇ ਐਲਾਨ ਕਰਕੇ ਕਿਸਾਨਾਂ ਨੂੰ ਮੂਰਖ਼ ਨਾ ਬਣਾਉਣ: ਅਕਾਲੀ ਦਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 22 ਮਈ, 2022:
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੁੰ ਆਖਿਆ ਕਿ ਉਹ ਮੂੰਗ ਦਾਲਦੀ ਐਮ ਐਸ ਪੀ ਅਨੁਸਾਰ ਖਰੀਦ ਦੇ ਮਾਮਲੇ ’ਤੇ ਐਲਾਨ ਕਰ ਕੇ ਕਿਸਾਨਾਂ ਨੂੰ ਗੁੰਮਰਾਹ ਨਾ ਕਰਨ ਜਦੋਂ ਕਿ ਕੇਂਦਰ ਸਰਕਾਰ ਨੇ ਸਿਰਫ 4585 ਮੀਟਰਿਕ ਟਨ ਦਾਲ ਦੀ ਖਰੀਦ ਲਈ ਸਹਿਮਤੀ ਦਿੱਤੀ ਹੈ ਜੋ ਕਿ ਕੁੱਲ ਉਤਪਾਦਨ ਦਾ 10 ਤੋਂ 15 ਫੀਸਦੀ ਹੀ ਬਣਦਾ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਪ੍ਰਧਾਨ ਸਰਦਾਰ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਪੰਜਾਬ ਵਿਚ ਇਸ ਵਾਰ ਮੂੰਗ ਦੀ ਦਾਲ ਦਾ 4.75 ਲੱਖ ਮੀਟਰਿੰਗ ਟਲ ਉਤਪਾਦਨ ਹੋਣ ਦੀ ਸੰਭਾਵਨਾ ਹੈ। ਕੇਂਦਰ ਸਰਕਾਰ ਨੇ ਇਸ ਵਿਚੋਂ ਸਿਰਫ 4585 ਮੀਟਰਿਕ ਟਨ ਖਰੀਦ ਲਈ ਸਹਿਮਤੀ ਦਿੱਤੀ ਹੈ। ਉਹਨਾਂ ਕਿਹਾ ਕਿ ਇੰਨਾ ਹੀ ਨਹੀਂ ਬਲਕਿ ਇਸ ਖਰੀਦ ਲਈ ਵੀ ਸ਼ਰਤਾਂ ਲਗਾਈਆਂ ਗਈਆਂ ਹਨ ਜਿਸ ਕਾਰਨ ਕਿਸਾਨਾਂ ਵੱਲੋਂ ਮੂੰਗੀ ਦੇ ਕੀਤੇ ਜਾ ਰਹੇ ਰਿਕਾਰਡ ਉਤਪਾਦਨ ਦੇ ਮੱਦੇਨਜ਼ਰ ਜਿਣਸ ਦੀ ਖਰੀਦ ਦੀ ਸੰਭਾਵਨਾ ਮੱਧਮ ਪੈ ਗਈ ਹੈ।

ਉਹਨਾਂ ਨੇ ਮੁੱਖ ਮੰਤਰੀ ਨੁੰ ਆਖਿਆ ਕਿ ਉਹ ਪ੍ਰਾਪੇਗੰਡਾ ਦਰਕਿਨਾਰ ਕਰ ਕੇ ਸਾਰੀ ਮੂੰਗ ਫਸਲ ਦੀ ਖਰੀਦ ਲਈ ਲੋੜੀਂਦੇ 780 ਕਰੋੜ ਰੁਪਏ ਇਕ ਪਾਸੇ ਰੱਖਣ ਦੇ ਹੁਕਮ ਜਾਰੀ ਕਰਨ। ਉਹਨਾਂ ਕਿਹਾ ਕਿ ਅਜਿਹਾ ਨਾ ਕਰਨ ਨਾਲ ਕਿਸਾਨਾਂ ਦਾ ਵੱਡਾ ਨੁਕਸਾਨ ਹੋ ਸਕਦਾ ਹੈ ਤੇ ਉਹ ਸਿਰਫ ਵਿਚੌਲਿਆਂ ਦੇ ਆਸਰੇ ਰਹਿਣਗੇ। ਉਹਨਾਂ ਕਿਹਾ ਕਿ ਇਸ ਵੇਲੇ ਕੇਂਦਰ ਸਰਕਾਰ ਨੇ ਸਿਰਫ 4585 ਮੀਟਿਰਿਕ ਟਨ ਦੀ ਖਰੀਦ ਪੰਜਾਬ ਦੀਆਂ ਸਰਕਾਰੀ ਏਜੰਸੀਆਂ ਤੋਂ ਕਰਨ ਲਈ ਸਹਿਮਤੀ ਦਿੱਤੀ ਹੈ। ਬਾਕੀ ਦੀ ਫਸਲ ਦੀ ਖਰੀਦ ਲਈ ਕੋਈ ਭਰੋਸਾ ਨਹੀਂ ਹੈ।

ਸਰਦਾਰ ਮਲੂਕਾ ਨੇ ਮੁੱਖ ਮੰਤਰੀ ਨੁੰ ਆਖਿਆ ਕਿ ਉਹ ਨਾ ਸਿਰਫ ਮੂੰਗ ਦੀ ਖਰੀਦ ਲਈ ਫੰਡਾਂ ਦਾ ਪ੍ਰਬੰਧਕ ਕਰਨ ਬਲਕਿ ਇਸਦੀ ਸਟੋਰੇਜ ਲਈ ਲੋੜੀਂਦੇ ਬਾਰਦਾਨੇ ਦਾ ਵੀ ਪ੍ਰਬੰਧ ਕਰਨ। ਉਹਨਾਂ ਕਿਹਾ ਕਿ ਮੰਡੀਆਂ ਵਿਚ ਦਾਲ ਦੀ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਖਰੀਦ ਦੇ ਹੁਕਮ ਵੀ ਜਾਰੀ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਸਮੁੱਚੀ ਪ੍ਰਕਿਰਿਆ ਸਿਰਫ ਇਕ ਪਬਲੀਸਿਟੀ ਸਟੰਟ ਨਾ ਬਣ ਕੇ ਰਹਿ ਜਾਵੇ।

ਕਿਸਾਨ ਵਿੰਗ ਦੇ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿਚ ਮੂੰਗ ਦਾ ਉਤਪਾਦਨ ਦੇਸ਼ ਦੇ ਹਿੱਤ ਵਿਚ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਮੂੰਗ ਦੀ ਸਮੁੱਚੀ ਫਸਲ ਕੇਂਦਰ ਸਰਕਾਰ ਪੰਜਾਬ ਤੋਂ ਖਰੀਦੇਗੀ। ਉਹਨਾਂ ਕਿਹਾ ਕਿ ਭਾਰਤ ਹਰ ਸਾਲ ਘਰੇਲੂ ਖਪਤ ਲਈ ਵੱਡੀ ਮਾਤਰਾ ਵਿਚ ਮੂੰਗ ਦਰਾਮਦ ਕਰਦਾ ਹੈ। ਉਹਨਾਂ ਕਿਹਾ ਕਿ ਪੰਜਾਬ ਨੁੰ ਆਪਣਾ ਪੱਖ ਅੱਗੇ ਰੱਖ ਕੇ ਜ਼ੋਰ ਦੇਣਾ ਚਾਹੀਦਾ ਹੈ ਕਿ ਮੂੰਹ ਉਤਪਾਦਕਾਂ ਨੂੰ ਵੱਧ ਤੋਂ ਵੱਘ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਜੋ ਉਹਨਾਂ ਨੁੰ ਬੇਸ਼ਕੀਮਤ ਵਿਦੇਸ਼ੀ ਮੁਦਰਾ ਵੀ ਬੱਚ ਸਕੇ।

ਸਰਦਾਰ ਮਲੂਕਾ ਨੇ ਕਿਹਾ ਕਿ ਇਸੇ ਤਰੀਕੇ ਇਹ ਨਿੰਦਣਯੋਗ ਗੱਲ ਹੈ ਕਿ ਮੁੱਖ ਮੰਤਰੀ ਨੇ ਦੁੱਧ ਉਤਪਾਦਕਾਂ ਦਾ ਮਸਲਾ ਹੱਲ ਨਹੀਂ ਕੀਤਾ ਤੇ ਸਹਿਕਾਰੀ ਸਭਾਵਾਂ ਵੱਲੋਂ ਦੁੱਧ ਦੇ ਰੇਟਾਂ ਵਿਚ 7 ਰੁਪਏ ਫੀ ਲੀਟਰ ਦਾ ਵਾਧਾ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਇਸ ਮਾਮਲੇ ’ਤੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਪੰਜਾਬੀਆਂ ਨੂੰ ਇਹ ਕਹਿ ਕੇ ਮੂਰਖ ਬਣਾ ਰਹੇ ਹਨ ਕਿ ਦੁੱਧ ਦੀਆਂ ਕੀਮਤਾਂ ਵਿਚ 20 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ ਕੀਤਾ ਗਿਆ ਹੈਜਦੋਂ ਕਿ ਅਸਲਤ ਵਿਚ ਇਹ ਕੀਮਤ ਸਿਰਫ 1 ਰੁਪਏ ਫੀ ਲੀਟਰ ਗਾਂ ਦੇ ਦੁੱਧ ਵਾਸਤੇ ਤੇ 1.40 ਰੁਪਏ ਪ੍ਰਤੀ ਲੀਟਰ ਮੱਝ ਦੇ ਦੁੱਧ ਵਾਸਤੇ ਬਣਦੀ ਹੈ।

ਸਰਦਾਰ ਮਲੂਕਾ ਨੇ ਇਸਨੁੰ ਨਿਗੂਣੀ ਕਰਾਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਨੁੰ ਇਹ ਮਹਿਸੂਸ ਹੋਣਾ ਚਾਹੀਦਾ ਹੈ ਕਿ ਸਹਿਕਾਰੀ ਸਭਾਵਾਂ ਨੇ ਪਿਛਲੇ ਚਾਰ ਸਾਲਾਂ ਵਿਚ ਲਾਗਤ ਵਿਚ ਚੋਖਾ ਵਾਧਾ ਹੋਣ ਦੇ ਬਾਵਜੂਦ ਕੀਮਤਾਂ ਵਿਚ ਵਾਧਾ ਨਹੀਂ ਕੀਤਾ। ਉਹਨਾ ਕਿਹਾ ਕਿ ਦੁੱਧ ਉਤਪਾਦਕ ਪਹਿਲਾਂ ਹੀ ਕੋਰੋਨਾ ਕਾਰਨ ਵੱਡਾ ਘਾਟਾ ਝੱਲ ਰਹੇ ਹਨ ਤੇ ਇਹਨਾਂ ਵਿਚੋਂ ਅਨੇਕਾਂ ਨੁੰ ਡਿਫਾਲਟਰ ਐਲਾਨ ਦਿੱਤਾ ਗਿਆ ਹੈ।

ਉਹਨਾਂ ਕਿਹਾ ਕਿ ਕਈ ਰਾਜਾਂ ਵਿਚ ਰਾਜ ਸਰਕਾਰਾਂ ਨੇ ਦੁੱਧ ਉਤਪਾਦਕਾਂ ਦੀਆਂ ਮੁਸ਼ਕਿਲਾਂ ਸਮਝੀਆਂ ਹਨ। ਉਹਨਾਂ ਕਿਹਾ ਕਿ ਹਰਿਆਣਾ ਤੇ ਰਾਜਸਥਾਨ ਨੇ ਦੁੱਧ ਉਤਪਾਦਕਾਂ ਦੀ ਸਹਾਇਤਾ ਲਈ ਕੀਮਤਾਂ ਵਿਚ 5 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਉਹਨਾਂ ਕਿਹਾ ਕਿ ਬੰਗਾਲ ਨੇ 7 ਰੁਪਏ ਫੀ ਲੀਟਰ ਦਾ ਵਾਧਾ ਕੀਤਾ ਹੈ ਜਦੋਂ ਕਿ ਉੱਤਰਾਖੰਡ ਤੇ ਤਿਲੰਗਾਨਾ ਵੀ 4 ਰੁਪਏ ਪ੍ਰਤੀ ਲੀਟਰ ਦਾ ਵਾਧਾ ਦੇ ਰਹੀਆਂ ਹਨ। ਉਹਨਾਂ ਕਿਹਾ ਕਿ ਪੰਜਾਬ ਨੂੰ ਦੁੱਧ ਉਤਪਾਦਕਾਂ ਵਾਸਤੇ ਇਹ ਵਾਧਾ ਕਰਨਾ ਚਾਹੀਦਾ ਹੈ ਜਿਸ ਨਾਲ ਰਵਾਇਤੀ ਫਸਲਾਂ ਤੋਂ ਮੁੱਖ ਮੋੜਨ ਵਿਚ ਵੀ ਮਦਦ ਮਿਲੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...