Saturday, April 20, 2024

ਵਾਹਿਗੁਰੂ

spot_img
spot_img

ਮੁੱਖ ਮੰਤਰੀ ਵੱਲੋਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕਣ ਵਾਲੀਆਂ ਵਿਦਿਅਕ ਸੰਸਥਾਵਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 11 ਅਗਸਤ, 2022 –
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਨੁਸੂਚਿਤ ਜਾਤੀ (ਐਸ.ਸੀ.) ਨਾਲ ਸਬੰਧਤ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੋਸਟ ਮੈਟ੍ਰਿਕ ਵਜ਼ੀਫਾ ਸਕੀਮ ਦੀ ਆੜ ਵਿਚ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕਣ ਵਾਲੇ ਵਿਦਿਅਕ ਅਦਾਰਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।

ਅੱਜ ਇੱਥੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦਾ ਭਵਿੱਖ ਖਰਾਬ ਕਰਨ ਲਈ ਜ਼ਿੰਮੇਵਾਰ ਵਿਦਿਅਕ ਅਦਾਰਿਆਂ ਵਿਰੁੱਧ ਕਰੜੀ ਤੋਂ ਕਰੜੀ ਕਾਰਵਾਈ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਵਿਦਿਅਕ ਸੰਸਥਾ ਵੱਲੋਂ ਇੱਕ ਵੀ ਵਿਦਿਆਰਥੀ ਦੀ ਡਿਗਰੀ ਨਾ ਰੋਕੀ ਜਾਵੇ।”

ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਇਸ ਸਕੀਮ ਤਹਿਤ ਫੰਡਾਂ ਦੀ ਅਦਾਇਗੀ ਦਾ ਮਾਮਲਾ ਸੂਬਾ ਸਰਕਾਰ ਅਤੇ ਵਿਦਿਅਕ ਅਦਾਰਿਆਂ ਦਾ ਆਪਸੀ ਮਸਲਾ ਹੈ ਅਤੇ ਸਮਾਜ ਦੇ ਪੱਛੜੇ ਅਤੇ ਕਮਜ਼ੋਰ ਵਰਗ ਦੇ ਵਿਦਿਆਰਥੀਆਂ ਦਾ ਇਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਜਿਸ ਕਰਕੇ ਉਨ੍ਹਾਂ ਨੂੰ ਕਿਸੇ ਵੀ ਕੀਮਤ ‘ਤੇ ਪ੍ਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ। ਭਗਵੰਤ ਮਾਨ ਨੇ ਕਿਹਾ ਕਿ ਵਿਦਿਅਕ ਸੰਸਥਾਵਾਂ ਨੂੰ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕ ਕੇ ਉਨ੍ਹਾਂ ਦਾ ਭਵਿੱਖ ਤਬਾਹ ਕਰਨ ਦਾ ਕੋਈ ਹੱਕ ਨਹੀਂ ਹੈ।

ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਵਿਦਿਅਕ ਸੰਸਥਾਵਾਂ ਵੱਲੋਂ ਸ਼ਰਮਨਾਕ ਢੰਗ ਨਾਲ ਅਜਿਹਾ ਕੰਮ ਕਰਨਾ ਬਹੁਤ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਇਹ ਕੁਝ ਵਿਦਿਅਕ ਅਦਾਰਿਆਂ ਦੀ ਸੌੜੀ ਮਾਨਸਿਕਤਾ ਨੂੰ ਵੀ ਦਰਸਾਉਂਦਾ ਹੈ ਜੋ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਰਾਹ ਵਿੱਚ ਅੜਿੱਕੇ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਅਜਿਹੀਆਂ ਕੋਝੀਆਂ ਚਾਲਾਂ ਦਾ ਸਹਾਰਾ ਲੈਣ ਵਾਲੇ ਵਿਦਿਅਕ ਅਦਾਰਿਆਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਵਿਦਿਅਕ ਸੰਸਥਾਵਾਂ ਨੂੰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨਾਲ ਧੱਕੇਸ਼ਾਹੀ ਵਾਲਾ ਵਤੀਰਾ ਅਪਨਾਉਣ ਅਤੇ ਉਨ੍ਹਾਂ ਦੀ ਤਰੱਕੀ ਵਿੱਚ ਰੁਕਾਵਟ ਪਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਚੁੱਪ ਕਰਕੇ ਨਹੀਂ ਬੈਠੇਗੀ ਅਤੇ ਨਾ ਹੀ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਵਿਦਿਅਕ ਅਦਾਰਿਆਂ ਦੇ ਹੱਥੋਂ ਤੰਗ-ਪ੍ਰੇਸ਼ਾਨ ਹੋਣ ਦੇਵੇਗੀ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...