Thursday, April 25, 2024

ਵਾਹਿਗੁਰੂ

spot_img
spot_img

ਮੁੱਖ ਮੰਤਰੀ ਵੱਲੋਂ ਕੇਂਦਰ ਨੂੰ ਸਾਉਣੀ ਮਾਰਕੀਟਿੰਗ ਸੀਜ਼ਨ 2021-22 ਦੇ ਮੱਦੇਨਜਰ ਨਿਰਵਿਘਨ ਖਰੀਦ ਯਕੀਨੀ ਬਣਾਉਣ ਵਿੱਚ ਪੰਜਾਬ ਦੀ ਮਦਦ ਕਰਨ ਦੀ ਅਪੀਲ

- Advertisement -

ਯੈੱਸ ਪੰਜਾਬ
ਚੰਡੀਗੜ, 24 ਸਤੰਬਰ, 2021 –
ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਾਉਣੀ ਦੇ ਮਾਰਕੀਟਿੰਗ ਸੀਜ਼ਨ 2021-22 ਲਈ ਨਕਦ ਕਰਜ਼ਾ ਹੱਦ (ਕੈਸ਼ ਕ੍ਰੈਡਿਟ ਲਿਮਿਟ) ਸਬੰਧੀ ਸੂਬੇ ਨੂੰ ਭਾਰਤੀ ਰਿਜ਼ਰਵ ਬੈਂਕ ਤੋਂ ਤੇਜ਼ੀ ਨਾਲ ਇਜਾਜ਼ਤ ਦਿਵਾਉਣ ਵਿੱਚ ਮਦਦ ਕੀਤੀ ਜਾਵੇ।

ਸਾਉਣੀ ਦੇ ਆਉਂਦੇ ਸੀਜ਼ਨ ਨੂੰ ਮੁੱਖ ਮੰਤਰੀ ਨੇ ਆਪਣੇ ਦਫ਼ਤਰ ਵਿਖੇ ਕੇਂਦਰੀ ਖੁਰਾਕ ਤੇ ਜਨਤਕ ਵੰਡ ਸਕੱਤਰ ਸੁਧਾਂਸ਼ੂ ਪਾਂਡੇ ਨਾਲ ਡੇਢ ਘੰਟਾ ਵਿਸਥਾਰਿਤ ਗੱਲਬਾਤ ਕੀਤੀ।

ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਨਾਲ ਹੋਈ ਇਸ ਮੁਲਾਕਾਤ ਦੌਰਾਨ ਕੇਂਦਰੀ ਸਕੱਤਰ ਨੇ ਪੰਜਾਬ ਵੱਲੋਂ ਕੌਮੀ ਖੁਰਾਕ ਭੰਡਾਰ ਵਿੱਚ ਕਣਕ ਅਤੇ ਝੋਨੇ ਦੇ ਪਾਏ ਜਾ ਰਹੇ ਯੋਗਦਾਨ ਲਈ ਸ਼ਲਾਘਾ ਵੀ ਕੀਤੀ।

ਝੋਨੇ ਦੀ ਮੌਜੂਦਾ ਖਰੀਦ ਨੂੰ ਪਿਛਲੇ ਨਿਯਮਾਂ ਅਨੁਸਾਰ ਨੇਪਰੇ ਚਾੜੇ ਜਾਣ ਦੀ ਮੁੱਖ ਮੰਤਰੀ ਵੱਲੋਂ ਕੀਤੀ ਬੇਨਤੀ ਨੂੰ ਮਨਜ਼ੂਰੀ ਦਿੰਦੇ ਹੋਏ ਸ੍ਰੀ ਪਾਂਡੇ ਨੇ ਉਨਾਂ ਨੂੰ ਦੱਸਿਆ ਕਿ ਭਾਰਤ ਸਰਕਾਰ ਵੱਲੋਂ 1 ਅਕਤੂਬਰ, 2021 ਨੂੰ ਸ਼ੁਰੂ ਹੋ ਰਹੇ ਝੋਨੇ ਦੇ ਮੌਜੂਦਾ ਸੀਜ਼ਨ ਦੌਰਾਨ ਸੂਬੇ ਵਿੱਚ ਮੌਜੂਦਾ ਨਿਯਮਾਂ ਅਨੁਸਾਰ ਝੋਨੇ ਦੀ ਖਰੀਦ ਦਾ ਫੈਸਲਾ ਪਹਿਲਾਂ ਹੀ ਕੀਤਾ ਜਾ ਚੁੱਕਿਆ ਹੈ।

ਮੁੱਖ ਮੰਤਰੀ ਨੇ ਕੇਂਦਰੀ ਸਕੱਤਰ ਨੂੰ ਜਾਣਕਾਰੀ ਦਿੱਤੀ ਕਿ ਭਵਿੱਖ ਵਿੱਚ ਵੀ ਸੋਧੇ ਗਏ ਨਿਯਮਾਂ ਨੂੰ ਅੰਤਿਮ ਰੂਪ ਦਿੱਤੇ ਜਾਣ ਤੋਂ ਪਹਿਲਾਂ ਸਾਰੀਆਂ ਸਬੰਧਤ ਧਿਰਾਂ ਜਿਵੇਂ ਕਿ ਪੰਜਾਬ ਸਰਕਾਰ, ਕਿਸਾਨ, ਆੜਤੀਏ ਅਤੇ ਮਿੱਲਾਂ ਦੀਆਂ ਜੱਥੇਬੰਦੀਆਂ ਨੂੰ ਵਿਸ਼ਵਾਸ਼ ਵਿੱਚ ਲਿਆ ਜਾਵੇ ਕਿਉਂ ਜੋ ਇੱਕਪਾਸੜ ਢੰਗ ਨਾਲ ਜ਼ਬਰਦਸਤੀ ਥੋਪੇ ਜਾਣ ਦਾ ਮਤਲਬ ਪੰਜਾਬ ਲਈ ਧੱਕਾ ਹੋਵੇਗਾ।

ਮੌਜੂਦਾ ਸੀਜ਼ਨ ਦੌਰਾਨ ਝੋਨੇ ਦੀ ਭਰਪੂਰ ਫਸਲ ਦੀ ਉਮੀਦ ਜ਼ਾਹਿਰ ਕਰਦਿਆਂ ਮੁੱਖ ਮੰਤਰੀ ਨੇ ਸਕੱਤਰ ਨੂੰ ਦੱਸਿਆ ਕਿ ਭਾਰਤ ਸਰਕਾਰ ਵੱਲੋਂ 170 ਲੱਖ ਮੀਟਰਿਕ ਟਨ ਦੀ ਖਰੀਦ ਦਾ ਟੀਚਾ ਮਿੱਥਿਆ ਗਿਆ ਹੈ, ਪਰ ਸੂਬੇ ਦੇ ਖੇਤੀਬਾੜੀ ਉਤਪਾਦਨ ਅਨੁਮਾਨਾਂ ਅਨੁਸਾਰ ਸਾਉਣੀ ਦੇ ਮਾਰਕੀਟਿੰਗ ਸੀਜ਼ਨ 2021-22 ਦੌਰਾਨ 191 ਲੱਖ ਮੀਟਰਿਕ ਟਨ ਝੋਨੇ ਦੀ ਆਮਦ ਹੋਣ ਦੀ ਆਸ ਹੈ ਜਿਸ ਨੂੰ ਵੇਖਦਿਆਂ ਪੁਖਤਾ ਪ੍ਰਬੰਧ ਪਹਿਲਾਂ ਹੀ ਕੀਤੇ ਜਾ ਰਹੇ ਹਨ।

ਉਨਾਂ ਕੇਂਦਰ ਸਰਕਾਰ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ ਤਾਂ ਜੋ ਰਿਮੋਟ ਸੈਂਸਿੰਗ ਅੰਕੜਿਆਂ ਤੋਂ ਹਾਸਿਲ ਖੇਤੀਬਾੜੀ ਦੇ ਉਤਪਾਦਨ ਟੀਚੇ ਦੇ ਅਨੁਸਾਰ ਨਿਰਵਿਘਨ ਖਰੀਦ ਯਕੀਨੀ ਬਣਾਈ ਜਾ ਸਕੇ।

ਸੂਬੇ ਦੇ ਗੋਦਾਮਾਂ ਵਿੱਚ ਜਮਾਂ ਅੰਨ ਪਦਾਰਥਾਂ ਦੀ ਸੁਸਤ ਆਵਾਜਾਈ ’ਤੇ ਚਿੰਤਾ ਜ਼ਾਹਿਰ ਕਰਦੇ ਹੋਏ ਮੁੱਖ ਮੰਤਰੀ ਨੇ ਕੇਂਦਰੀ ਸਕੱਤਰ ਨੂੰ ਕਿਹਾ ਕਿ ਫੌਰੀ ਤੌਰ ’ਤੇ ਰੇਲਵੇ ਅਥਾਰਿਟੀ ਨਾਲ ਸੰਪਰਕ ਕਰਕੇ ਇਹ ਗੋਦਾਮ ਖਾਲੀ ਕਰਵਾਏ ਜਾਣ ਤਾਂ ਜੋ ਤਾਜ਼ਾ ਝੋਨੇ/ਚੌਲ ਦੇ ਭੰਡਾਰਣ ਲਈ ਢੁਕਵੀਂ ਥਾਂ ਬਣਾਈ ਜਾ ਸਕੇ।

ਇਸ ਮੁੱਦੇ ਸਬੰਧੀ ਕੇਂਦਰੀ ਸਕੱਤਰ ਨੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਰੇਲਵੇ ਬੋਰਡ ਦੇ ਚੇਅਰਮੈਨ ਨੇ ਪਹਿਲਾਂ ਹੀ 70-80 ਰੈਕ ਪੰਜਾਬ ਤੋਂ ਦੇਸ਼ ਭਰ ਵਿਖੇ ਲਿਜਾਣ ਲਈ ਇਜਾਜ਼ਤ ਦਿੱਤੀ ਹੋਈ ਹੈ। ਉਨਾਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਡਿਪਟੀ ਕਮਿਸ਼ਨਰਾਂ, ਸੀਨੀਅਰ ਖੇਤਰੀ ਪ੍ਰਬੰਧਕਾਂ (ਐਫ.ਸੀ.ਆਈ. ਪੰਜਾਬ ਖੇਤਰ) ਦਰਮਿਆਨ ਬਿਹਤਰ ਤਾਲਮੇਲ ਹੋਵੇ ਤਾਂ ਜੋ ਗੋਦਾਮਾਂ ਵਿਖੇ ਪਹਿਲਾਂ ਹੀ ਭਰੇ ਹੋਏ ਅੰਨ ਪਦਾਰਥਾਂ ਦੀ ਤੇਜ਼ੀ ਨਾਲ ਆਵਾਜਾਈ ਹੋ ਸਕੇ।

ਕੇਂਦਰੀ ਸਕੱਤਰ ਵੱਲੋਂ ਸਾਰੀਆਂ ਸਰਕਾਰੀ ਵਾਜਿਬ ਮੁੱਲ ਦੀਆਂ ਦੁਕਾਨਾਂ ਵਿਖੇ ਹੋਰ ਗਤੀਵਿਧਿਆਂ ਜਿਵੇਂ ਕਿ ਬਿਜਲੀ ਤੇ ਟੈਲੀਫੋਨ ਦੇ ਬਿੱਲ ਇਕੱਠੇ ਕਰਨ, ਬੀਮਾ ਪ੍ਰੀਮੀਅਮ ਅਤੇ ਮੋਬਾਈਲ ਰੀਚਾਰਜ ਆਦਿ ਨੂੰ ਹੁਲਾਰਾ ਦੇਣ ਲਈ ਈ-ਪੋਸ (ਪੁਆਇੰਟ ਆਫ ਸੇਲ) ਮਸ਼ੀਨਾਂ ਸਥਾਪਤ ਕੀਤੇ ਜਾਣ ਦੀ ਤਜਵੀਜ਼ ਨੂੰ ਮਨਜ਼ੂਰ ਕਰਦਿਆਂ ਮੁੱਖ ਮੰਤਰੀ ਨੇ ਸਕੱਤਰ ਖੁਰਾਕ ’ਤੇ ਸਿਵਲ ਸਪਲਾਈ ਵਿਭਾਗ ਪੰਜਾਬ ਨੂੰ ਨਿਰਦੇਸ਼ ਦਿੱਤੇ ਕਿ ਇਸ ਸਕੀਮ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤੇ ਜਾਣ ਕੇਂਦਰ ਸਰਕਾਰ ਨਾਲ ਤਾਲਮੇਲ ਕੀਤੀ ਜਾਵੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਹ ਇਸ ਸਕੀਮ ਜਿਸ ਨਾਲ ਵਾਜਿਬ ਕੀਮਤ ਵਾਲੀਆਂ ਦੁਕਾਨਾਂ ਦੇ ਮਾਲਕਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ, ਦੀ ਸਮੀਖਿਆ ਕਰਨ ਲਈ ਛੇਤੀ ਹੀ ਨਿੱਜੀ ਤੌਰ ’ਤੇ ਮੀਟਿੰਗ ਲੈਣਗੇ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਵਿੱਚ ਬੀਤੇ 10 ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ ਅਤੇ ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਇਹ ਉਮੀਦ ਹੈ ਕਿ ਅੱਗਲੇ 5-7 ਦਿਨਾਂ ਤੱਕ ਇਹ ਚਲਨ ਜ਼ਾਰੀ ਰਹੇਗਾ। ਕੁਦਰਤੀ ਕਾਰਨਾਂ ਕਰਕੇ ਇਹ ਉਮੀਦ ਹੈ ਕਿ ਵਾਢੀ ਦੇ ਸਮੇਂ ਗੁਣਵੱਤਾ ਨੂੰ ਲੈ ਕੇ ਕੁਝ ਮਸਲੇ ਪੇਸ਼ ਆ ਸਕਦੇ ਹਨ। ਇਸ ਲਈ ਮੁੱਖ ਮੰਤਰੀ ਨੇ ਜੇਕਰ ਲੋੜ ਹੋਵੇ ਤਾਂ ਕੇਂਦਰੀ ਸਕੱਤਰ ਨੂੰ ਨਿਯਮਾਂ ਵਿੱਚ ਢਿੱਲ ਦੇਣ ਦੀ ਬੇਨਤੀ ਕੀਤੀ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਐਗਰੋ-ਇੰਡਸਟਰੀ ਵੱਲ ਉਚੇਚਾ ਧਿਆਨ ਦਿੱਤਾ ਜਾਵੇ ਜਿਸ ਦੇ ਜਵਾਬ ਵਿੱਚ ਕੇਂਦਰੀ ਸਕੱਤਰ ਨੇ ਤਜਵੀਜ਼ ਰੱਖੀ ਕਿ ਭਾਰਤ ਸਰਕਾਰ ਵੱਲੋਂ ਰਾਈਸ ਬ੍ਰਾਨ ਉਦਯੋਗ ਦੀ ਮਦਦ ਕੀਤੀ ਜਾਵੇਗੀ ਤਾਂ ਜੋ ਚੌਲਾਂ ਦੇ ਵਾਧੂ ਉਤਪਾਦਨ ਦੀ ਖਪਤ ਸੂਬੇ ਵਿੱਚ ਹੀ ਹੋ ਸਕੇ।

ਮੁੱਖ ਮੰਤਰੀ ਨੇ ਕੇਂਦਰੀ ਖੁਰਾਕ ਸਕੱਤਰ ਨੂੰ ਇਹ ਵੀ ਬੇਨਤੀ ਕੀਤੀ ਕਿ ਆਰਗੈਨਿਕ ਫਾਰਮਿੰਗ ਲਈ ਵਿਸ਼ੇਸ਼ ਸਕੀਮ ਸ਼ੁਰੂ ਕੀਤੀ ਜਾਵੇ ਤਾਂ ਜੋ ਚੌਲਾਂ ਅਤੇ ਕਣਕ ਦੇ ਫਸਲੀ ਚੱਕਰ ਦੀ ਥਾਂ ਵਾਤਾਵਰਣ ਪੱਖੀ ਖੇਤੀਬਾੜੀ ਢੰਗ ਤਰੀਕੇ ਅਮਲ ਵਿੱਚ ਲਿਆਂਦੇ ਜਾ ਸਕਣ।

ਇਸ ਮੀਟਿੰਗ ਦੌਰਾਨ ਮੁੱਖ ਸਕੱਤਰ ਅਨਿਰੁੱਧ ਤਿਵਾੜੀ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਸਕੱਤਰ (ਵਿੱਤ) ਕੇ.ਏ.ਪੀ. ਸਿਨਹਾ ਤੋਂ ਇਲਾਵਾ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ ਅਤੇ ਕਮਲ ਕਿਸ਼ੋਰ ਯਾਦਵ ਤੇ ਸਕੱਤਰ, ਖੁਰਾਕ ਅਤੇ ਸਿਵਲ ਸਪਲਾਈ ਗੁਰਕਿਰਤ ਪਾਲ ਸਿੰਘ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,182FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...