Friday, March 29, 2024

ਵਾਹਿਗੁਰੂ

spot_img
spot_img

ਮੁੱਖ ਮੰਤਰੀ ਵੱਲੋਂ ਮੈਡੀਕਲ ਕਾਲਜ ਸਬੰਧੀ ਸ਼੍ਰੋਮਣੀ ਕਮੇਟੀ ’ਤੇ ਰੋਕਾਂ ਲਗਾਉਣ ਦੇ ਦੋਸ਼ਾਂ ਨੂੰ ਐਡਵੋਕੇਟ ਧਾਮੀ ਨੇ ਸਿਰੇ ਤੋਂ ਕੀਤਾ ਖਾਰਜ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 2 ਜਨਵਰੀ, 2023:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਬੀਤੇ ਕੱਲ੍ਹ ਸੰਗਰੂਰ ਵਿਖੇ ਮੈਡੀਕਲ ਕਾਲਜ ਸਬੰਧੀ ਸ਼੍ਰੋਮਣੀ ਕਮੇਟੀ ’ਤੇ ਰੋਕਾਂ ਲਗਾਉਣ ਦੇ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕੀਤਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਗੁਰਦੁਆਰਾ ਐਕਟ 1925 ਤਹਿਤ ਸ਼੍ਰੋਮਣੀ ਕਮੇਟੀ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਦੀ ਦੇਖ-ਰੇਖ ਕਰਦੀ ਹੈ ਅਤੇ ਗੁਰਦੁਆਰਾ ਅੰਗੀਠਾ ਸਾਹਿਬ ਅਕਾਲਸਰ ਮਸਤੂਆਣਾ ਪੰਜਾਬ ਸਰਕਾਰ ਵੱਲੋਂ ਸਿੱਖ ਗੁਰਦੁਆਰਾ ਐਕਟ ਦੇ ਸੈਕਸ਼ਨ 7(3) ਤਹਿਤ 4 ਸਤੰਬਰ 1964 ਨੂੰ ਨੋਟੀਫਾਈਡ ਹੋਇਆ ਹੈ, ਜਿਸ ਦੇ ਪ੍ਰਬੰਧ ਅਤੇ ਜਾਇਦਾਦ ਦੀ ਜ਼ੁੰਮੇਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰਦੁਆਰਾ ਅੰਗੀਠਾ ਸਾਹਿਬ ਅਕਾਲਸਰ ਮਸਤੂਆਣਾ ਦੇ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖ ਗੁਰਦੁਆਰਾ ਐਕਟ ਦੇ ਤਹਿਤ ਨੋਟੀਫਾਈਡ ਹੋਣ ਤੋਂ ਬਾਅਦ 1966 ਵਿਚ ਸ. ਲਾਲ ਸਿੰਘ ਅਤੇ ਹੋਰਾਂ ਵੱਲੋਂ ਸੈਕਸ਼ਨ 8 ਅਧੀਨ ਸਿੱਖ ਗੁਰਦੁਆਰਾ ਟ੍ਰਿਬਿਊਨਲ ’ਚ ਪਟੀਸ਼ਨ ਦਾਇਰ ਕੀਤੀ, ਜੋ 1973 ਵਿਚ ਸਿੱਖ ਗੁਰਦੁਆਰਾ ਟ੍ਰਿਬਿਊਨਲ ਵੱਲੋਂ ਖਾਰਜ ਕਰ ਦਿੱਤੀ ਗਈ।

ਇਸ ਵਿਰੁੱਧ ਸ. ਲਾਲ ਸਿੰਘ ਅਤੇ ਹੋਰਾਂ ਨੇ 1976 ਵਿਚ ਹਾਈਕੋਰਟ ਚੰਡੀਗੜ੍ਹ ਵਿਖੇ ਅਪੀਲ ਕੀਤੀ ਜਿਸ ਨੂੰ ਮਾਨਯੋਗ ਹਾਈਕੋਰਟ ਨੇ 1984 ਵਿਚ ਖਾਰਜ ਕਰ ਦਿੱਤਾ। 1985 ਵਿਚ ਪੰਜਾਬ ਸਰਕਾਰ ਵੱਲੋਂ ਸਿੱਖ ਗੁਰਦੁਆਰਾ ਐਕਟ ਦੇ ਸੈਕਸ਼ਨ 17 ਅਧੀਨ ਨੋਟੀਫਿਕੇਸ਼ਨ ਨੰ: 936 ਜੀਪੀ ਰਾਹੀਂ ਗੁਰਦੁਆਰਾ ਸਾਹਿਬ ਮਸਤੂਆਣਾ, ਅਕਾਲ ਸਾਗਰ ਅਤੇ ਅੰਗੀਠਾ ਸਾਹਿਬ ਸਿੱਖ ਗੁਰਦੁਆਰਾ ਘੋਸ਼ਿਤ ਹੋ ਚੁੱਕੇ ਹਨ ਅਤੇ ਇਨ੍ਹਾਂ ’ਤੇ ਸਿੱਖ ਗੁਰਦੁਆਰਾ ਐਕਟ 1925 ਦੇ ਨਿਯਮ ਲਾਗੂ ਹੁੰਦੇ ਹਨ।

ਉਨ੍ਹਾਂ ਦੱਸਿਆ ਕਿ ਇਸ ਫੈਸਲੇ ਖਿਲਾਫ 1986 ਵਿਚ ਸੰਤ ਅਤਰ ਸਿੰਘ ਗੁਰੂ ਸਾਗਰ ਟਰੱਸਟ ਮਸਤੂਆਣਾ ਦੇ ਪ੍ਰਧਾਨ ਬ੍ਰਿਗੇਡੀਅਰ ਖੁਸ਼ਹਾਲਪਾਲ ਸਿੰਘ ਵੱਲੋਂ ਸਿੱਖ ਗੁਰਦੁਆਰਾ ਟ੍ਰਿਬਿਊਨਲ ’ਚ ਪਾਈ ਅਪੀਲ ਨੂੰ ਖਾਰਜ ਕਰ ਦਿੱਤਾ। 1986 ਵਿਚ ਖੁਸ਼ਹਾਲਪਾਲ ਸਿੰਘ ਨੇ ਹਾਈਕੋਰਟ ਵਿਚ ਅਪੀਲ ਕੀਤੀ, ਜਿਸ ’ਤੇ 1987 ਵਿਚ ਹਾਈਕੋਰਟ ਨੇ ਸਟੇਅ ਕਰ ਦਿੱਤਾ।

ਉਨ੍ਹਾਂ ਕਿਹਾ ਕਿ ਹਾਈਕੋਰਟ ਵਿਚ ਕੇਸ ਚੱਲਦਾ ਅਤੇ ਸਟੇਅ ਹੋਣ ਦੇ ਬਾਵਜੂਦ ਬਾਬਾ ਦਰਸ਼ਨ ਸਿੰਘ ਵੱਲੋਂ 23 ਮਈ 2022 ਨੂੰ ਪਿੰਡ ਬਡਰੁੱਖਾਂ ਵਿਖੇ ਸਥਿਤ 137 ਕਨਾਲ 18 ਮਰਲੇ ਜ਼ਮੀਨ ਬਿਨਾ ਕਿਸੇ ਅਧਿਕਾਰ ਦੇ ਪੰਜਾਬ ਸਰਕਾਰ ਨੂੰ ਮੈਡੀਕਲ ਕਾਲਜ ਖੋਲ੍ਹਣ ਲਈ ਹਿਬ੍ਹਾ ਕਰ ਦਿੱਤੀ, ਜਿਸ ’ਤੇ ਸ਼੍ਰੋਮਣੀ ਕਮੇਟੀ ਨੇ ਹਾਈਕੋਰਟ ਵਿਚ ਅਪੀਲ ਕੀਤੀ ਅਤੇ ਮਾਨਯੋਗ ਹਾਈਕੋਰਟ ਨੇ ਸਟੇਅ-ਕੋਅ ਬਰਕਰਾਰ ਰੱਖਣ ਦਾ ਆਦੇਸ਼ ਕੀਤਾ।

ਉਨ੍ਹਾਂ ਦੱਸਿਆ ਕਿ ਇਸ ਕੇਸ ਵਿਚ ਪਾਰਟੀ ਬਣਨ ਲਈ ਜਿਥੇ ਬਾਬਾ ਦਰਸ਼ਨ ਸਿੰਘ ਵੱਲੋਂ ਸੀਐਮ ਨੰ: 15819/22 ਦਾਇਰ ਕੀਤੀ ਹੈ, ਉਥੇ ਗੁਰਦੁਆਰਾ ਸਾਹਿਬ ਦੀ ਜਾਇਦਾਦ ਪੰਜਾਬ ਸਰਕਾਰ ਨੂੰ ਦੇਣ ਸਬੰਧੀ ਸਖ਼ਤ ਇਤਰਾਜ਼ ਜਿਤਾਉਂਦਿਆਂ ਜਾਇਦਾਦ ਨੂੰ ਬਚਾਉਣ ਲਈ ਲੋਕ ਭਲਾਈ ਇਨਸਾਫ ਵੈਲਫੇਅਰ ਸੁਸਾਇਟੀ ਵੱਲੋਂ ਵੀ ਮਾਨਯੋਗ ਹਾਈਕੋਰਟ ਵਿਖੇ ਪਾਰਟੀ ਬਣਨ ਲਈ ਦਰਖਾਸਤ ਦਾਇਰ ਕੀਤੀ ਹੋਈ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਲਾਕੇ ਦੀ ਸੰਗਤ ਦੀਆਂ ਭਾਵਨਾਵਾਂ ਦੀ ਕਦਰ ਕਰਦੀ ਹੈ ਅਤੇ ਸ਼੍ਰੋਮਣੀ ਕਮੇਟੀ ਨੇ ਅੰਤ੍ਰਿੰਗ ਕਮੇਟੀ ਦੀ 22-11-2022 ਨੂੰ ਹੋਈ ਇਕੱਤਰਤਾ ਵਿਚ ਫੈਸਲਾ ਕਰਕੇ ਪੰਜਾਬ ਸਰਕਾਰ ਨੂੰ ਲਿਖਤੀ ਗੱਲਬਾਤ ਕਰਨ ਦੀ ਪੇਸ਼ਕਸ਼ ਕੀਤੀ ਸੀ, ਪਰ ਸਰਕਾਰ ਵੱਲੋਂ ਇਸ ਪ੍ਰਤੀ ਕੋਈ ਵੀ ਹੁੰਗਾਰਾ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਮੈਡੀਕਲ ਕਾਲਜ ਬਣਾਉਣ ਪ੍ਰਤੀ ਸੰਜੀਦਾ ਹਨ ਤਾਂ ਉਹ ਕਾਨੂੰਨੀ ਪੱਖ ਨੂੰ ਸਮਝਦਿਆਂ ਸ਼੍ਰੋਮਣੀ ਕਮੇਟੀ ਨਾਲ ਗੱਲਬਾਤ ਕਰਨ, ਤਾਂ ਜੋ ਇਸ ਮਸਲੇ ਦਾ ਸੁਖਾਵਾਂ ਹੱਲ ਹੋ ਸਕੇ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਭਾਈ ਰਾਮ ਸਿੰਘ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਅਮਰਜੀਤ ਸਿੰਘ ਬੰਡਾਲਾ, ਸ. ਬਲਵਿੰਦਰ ਸਿੰਘ ਵੇਈਂਪੂਈਂ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸਿਮਰਜੀਤ ਸਿੰਘ ਕੰਗ ਸ਼ਾਮਲ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...