Saturday, April 27, 2024

ਵਾਹਿਗੁਰੂ

spot_img
spot_img

ਮੁੱਖ ਮੰਤਰੀ ਵੱਲੋਂ ਸੀਨੀਅਰ ਪੱਤਰਕਾਰ ਰਵੀ ਸ਼ਰਮਾ ਆਜ਼ਾਦ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

- Advertisement -

ਯੈੱਸ ਪੰਜਾਬ
ਚੰਡੀਗੜ, 15 ਜਨਵਰੀ, 2021 –
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸੀਨੀਅਰ ਪੱਤਰਕਾਰ ਰਵੀ ਸ਼ਰਮਾ ਆਜ਼ਾਦ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ, ਜੋ ਅੱਜ ਸਵੇਰੇ ਸੰਖੇਪ ਬੀਮਾਰੀ ਪਿਛੋਂ ਭਵਾਨੀਗੜ (ਸੰਗਰੂਰ) ਵਿਖੇ ਵਿਛੋੜਾ ਦੇ ਗਏ।

ਆਪਣੇ ਸ਼ੋਕ ਸੁਨੇਹੇ ਵਿੱਚ ਮੁੱਖ ਮੰਤਰੀ ਨੇ ਰਵੀ ਸ਼ਰਮਾ ਨੂੰ ਇੱਕ ਸਮਰਪਿਤ ਪੱਤਰਕਾਰ ਅਤੇ ਬਿਹਤਰੀਨ ਇਨਸਾਨ ਦੱਸਿਆ ਜੋ ਕਿ ਆਪਣੇ ਕਿੱਤੇ ਦੇ ਅਸੂਲਾਂ ਨੂੰ ਪੂਰੀ ਤਰਾਂ ਪ੍ਰਣਾਏ ਸਨ ਅਤੇ ਪ੍ਰੈਸ ਦੀ ਆਜ਼ਾਦੀ ਲਈ ਆਪਣੇ ਸਮੁੱਚੇ ਕੈਰੀਅਰ ਦੌਰਾਨ ਆਪਣੇ ਫਰਜ਼ ਬੇਖੌਫ ਹੋ ਕੇ ਨਿਭਾਉਂਦੇ ਰਹੇ।

ਜ਼ਿਕਰਯੋਗ ਹੈ ਕਿ ਆਜ਼ਾਦ, ਸੀ.ਐਨ.ਐਨ-ਆਈ.ਬੀ.ਐਨ ਖਬਰ ਚੈਨਲ ਦੇ ਪੱਤਰਕਾਰ ਵਜੋਂ ਸੰਗਰੂਰ ਵਿਖੇ ਸੇਵਾਵਾਂ ਨਿਭਾ ਰਹੇ ਸਨ।

ਮਿ੍ਰਤਕ ਦੇ ਪਰਿਵਾਰ, ਰਿਸ਼ਤੇਦਾਰਾਂ ਅਤੇ ਦੋਸਤਾਂ ਨਾਲ ਦੁੱਖ ਸਾਂਝਾ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਰੱਬ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਸ਼ਾਂਤੀ ਅਤੇ ਪਿਛੇ ਰਹਿ ਗਏ ਸਾਕ-ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਰਵੀ ਸ਼ਰਮਾ ਆਜ਼ਾਦ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨਾਂ, ਰਵੀ ਸ਼ਰਮਾ ਆਜ਼ਾਦ ਵੱਲੋਂ ਪੱਤਰਕਾਰੀ ਦੇ ਕਿੱਤੇ ਵਿੱਚ ਦਿੱਤੀਆਂ ਗਈਆਂ ਬੇਮਿਸਾਲ ਸੇਵਾਵਾਂ ਨੂੰ ਯਾਦ ਕੀਤਾ ਜੋ ਕਿ ਪੱਤਰਕਾਰ ਭਾਈਚਾਰੇ ਵੱਲੋਂ ਸਦਾ ਹੀ ਯਾਦ ਰੱਖੀਆਂ ਜਾਣਗੀਆਂ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...