Friday, April 19, 2024

ਵਾਹਿਗੁਰੂ

spot_img
spot_img

ਮੁੱਖ ਮੰਤਰੀ 29 ਅਗਸਤ ਨੂੰ ਜਲੰਧਰ ਤੋਂ ਕਰਨਗੇ ਪੰਜਾਬ ਖੇਡ ਮੇਲੇ ਦੀ ਸ਼ੁਰੂਆਤ: ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ

- Advertisement -

ਯੈੱਸ ਪੰਜਾਬ
ਜਲੰਧਰ, 16 ਅਗਸਤ, 2022 –
ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਵੱਲੋਂ ‘ਪੰਜਾਬ ਖੇਡ ਮੇਲਾ 2022’ ਕਰਵਾਇਆ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ 29 ਅਗਸਤ ਨੂੰ ਰਾਸ਼ਟਰੀ ਖੇਡ ਦਿਵਸ ਮੌਕੇ ਜਲੰਧਰ ਤੋਂ ਕਰਨਗੇ। ਇਹ ਖੇਡ ਮੇਲਾ ਦੋ ਮਹੀਨਿਆਂ ਦਾ ਹੋਵੇਗਾ, ਜਿਸ ਵਿੱਚ ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰ ‘ਤੇ ਕਈ ਖੇਡ ਮੁਕਾਬਲੇ ਕਰਵਾਏ ਜਾਣਗੇ ।

ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਨਲਾਈਨ ਰਜਿਸਟ੍ਰੇਸ਼ਨ ਵਿਸ਼ੇਸ਼ ਪੋਰਟਲ www.punjabkhedmela2022.in ‘ਤੇ ਉਪਲਬਧ ਹੈ ਅਤੇ ਵੱਖ-ਵੱਖ ਖੇਡਾਂ ਲਈ ਆਨਲਾਈਨ ਅਤੇ ਆਫਲਾਈਨ ਰਜਿਸਟ੍ਰੇਸ਼ਨ 25 ਅਗਸਤ, 2022 ਤੱਕ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਆਫ਼ਲਾਈਨ ਰਜਿਸਟ੍ਰੇਸ਼ਨ ਜ਼ਿਲ੍ਹਾ ਖੇਡ ਅਫ਼ਸਰ ਦੇ ਦਫ਼ਤਰ ਵਿੱਚ ਕੀਤੀ ਜਾ ਸਕਦੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਅੰਡਰ-14, ਅੰਡਰ-17 ਅਤੇ ਅੰਡਰ-21 ਤੋਂ ਇਲਾਵਾ 21 ਤੋਂ 40, 41 ਅਤੇ 50 ਅਤੇ 50 ਸਾਲ ਤੋਂ ਵੱਧ ਉਮਰ ਵਰਗ ਦੇ ਓਪਨ ਗਰੁੱਪਾਂ ਸਮੇਤ ਵੱਖ-ਵੱਖ ਉਮਰ ਵਰਗਾਂ ਦੇ ਖੇਡ ਮੁਕਾਬਲੇ ਕਰਵਾਏ ਜਾਣਗੇ। ਇਨ੍ਹਾਂ ਮੁਕਾਬਲਿਆਂ ਲਈ ਉਮਰ 1 ਜਨਵਰੀ, 2022 ਦੇ ਆਧਾਰ ’ਤੇ ਲਈ ਜਾਵੇਗੀ।

ਬਲਾਕ ਪੱਧਰੀ ਟੂਰਨਾਮੈਂਟ 1 ਤੋਂ 7 ਸਤੰਬਰ ਤੱਕ ਕਰਵਾਏ ਜਾਣਗੇ, ਜਿਸ ਵਿੱਚ ਵਾਲੀਬਾਲ, ਅਥਲੈਟਿਕਸ, ਫੁੱਟਬਾਲ, ਕਬੱਡੀ, ਖੋ-ਖੋ ਅਤੇ ਰੱਸਾਕਸ਼ੀ ਦੇ ਮੁਕਾਬਲੇ ਹੋਣਗੇ ਜਦਕਿ 12 ਤੋਂ 22 ਸਤੰਬਰ ਤੱਕ ਹੋਣ ਵਾਲੇ ਜ਼ਿਲ੍ਹਾ ਪੱਧਰੀ ਟੂਰਨਾਮੈਂਟਾਂ ਵਿੱਚ ਐਥਲੈਟਿਕਸ, ਫੁੱਟਬਾਲ, ਕਬੱਡੀ, ਖੋ-ਖੋ, ਵਾਲੀਬਾਲ, ਹੈਂਡਬਾਲ, ਸਾਫਟਬਾਲ, ਜੂਡੋ, ਰੋਲਰ ਸਕੇਟਿੰਗ, ਗੱਤਕਾ, ਕਿੱਕ ਬਾਕਸਿੰਗ, ਹਾਕੀ, ਨੈੱਟਬਾਲ, ਬੈਡਮਿੰਟਨ, ਬਾਸਕਟਬਾਲ, ਪਾਵਰ ਲਿਫਟਿੰਗ, ਲਾਅਨ ਟੈਨਿਸ, ਕੁਸ਼ਤੀ, ਤੈਰਾਕੀ, ਬਾਕਸਿੰਗ, ਟੇਬਲ ਟੈਨਿਸ ਅਤੇ ਵੇਟ ਲਿਫਟਿੰਗ ਖੇਡਾਂ ਹੋਣਗੀਆਂ ।

ਇਸੇ ਤਰ੍ਹਾਂ 10 ਤੋਂ 21 ਅਕਤੂਬਰ ਤੱਕ ਹੋਣ ਵਾਲੇ ਰਾਜ ਪੱਧਰੀ ਟੂਰਨਾਮੈਂਟਾਂ ਵਿੱਚ ਸਾਰੀਆਂ ਜ਼ਿਲ੍ਹਾ ਪੱਧਰੀ ਖੇਡਾਂ ਤੋਂ ਇਲਾਵਾ ਕਿੱਕ ਬਾਕਸਿੰਗ, ਤੀਰਅੰਦਾਜ਼ੀ, ਨਿਸ਼ਾਨੇਬਾਜ਼ੀ, ਸ਼ਤਰੰਜ, ਰੋਇੰਗ, ਜਿਮਨਾਸਟਿਕ, ਤਲਵਾਰਬਾਜ਼ੀ ਅਤੇ ਪਾਵਰ ਲਿਫਟਿੰਗ ਸ਼ਾਮਿਲ ਹਨ। ਡਿਪਟੀ ਕਮਿਸ਼ਨਰ ਨੇ ਸਕੂਲਾਂ, ਕਾਲਜਾਂ ਅਤੇ ਹੋਰ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਇਨ੍ਹਾਂ ਮੁਕਾਬਲਿਆਂ ਵਿੱਚ ਆਪਣੀ ਖੇਡ ਸਮਰੱਥਾ ਦਾ ਪ੍ਰਦਰਸ਼ਨ ਕਰਨ ਲਈ ਪੋਰਟਲ ‘ਤੇ ਰਜਿਸਟ੍ਰੇਸ਼ਨ ਕਰਵਾਉਣ ਦਾ ਸੱਦਾ ਦਿੱਤਾ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...