Thursday, April 25, 2024

ਵਾਹਿਗੁਰੂ

spot_img
spot_img

ਮੁੱਖ ਮੰਤਰੀ Khattar ਬਣਿਆ ਭਜਨ ਲਾਲ: Haryana Border ਸੀਲ ਕਰਨਾ ਗੈਰ ਜਮਹੂਰੀ: Kendri Singh Sabha

- Advertisement -

ਯੈੱਸ ਪੰਜਾਬ
ਚੰਡੀਗੜ੍ਹ, 25 ਨਵੰਬਰ, 2020:
ਦਿੱਲੀ ਨੂੰ ਕੂਚ ਕਰ ਰਹੇ ਪੰਜਾਬ ਦੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਬਾਰਡਰ ਨੂੰ ਸੀਲ ਕਰਨਾ ਇੱਕ ਗੈਰ ਜਮਹੂਰੀ ਅਤੇ ਤਾਨਾਸ਼ਾਹੀ ਕਦਮ ਹੈ ਜਿਸ ਦੇ ਨਾਲ ਦੇਸ਼ ਲਈ ਅਣਸੁਖਾਵੇ ਦੁਰਗਾਮੀ ਸਿੱਟੇ ਨਿਕਲ ਸਕਦੇ ਹਨ। ਕੇਂਦਰੀ ਸਿੰਘ ਸਭਾ ਨਾਲ ਜੁੜ੍ਹੇ ਸਿੱਖ ਚਿੰਤਕਾਂ ਨੇ ਕਿਹਾ ਹੈ ਦਿੱਲੀ ਹਾਕਮਾਂ ਦੇ ਹੁਕਮਾਂ ਦੀ ਪਾਲਣਾ ਕਰਦਿਆਂ, ਹਰਿਆਣਾ ਪੁਲੀਸ ਦਿੱਲੀ ਨੂੰ ਜਾ ਰਹੇ ਕਿਸਾਨਾਂ ਨੂੰ ਰੋਕ ਕੇ ਉਹਨਾਂ ਨੂੰ ਟਕਰਾ ਅਤੇ ਹਿੰਸਾ ਵੱਲ ਧੱਕ ਰਹੇ ਹਨ ਤਾਂ ਕਿ ਸਟੇਟ ਮਸ਼ੀਨਰੀ ਨੂੰ ਮੁਜ਼ਾਹਰਾਕਾਰੀ ਉੱਤੇ ਤਸੱਦਦ ਕਰਨ ਦਾ ਮੌਕਾ ਮਿਲ ਸਕੇ।

ਸਿਆਸਤ ਪ੍ਰੇਰਤ ਅਜਿਹੇ ਦਾਅ-ਪੇਚ ਮੁੱਖ ਮੰਤਰੀ ਭਜਨ ਲਾਲ ਨੇ 1980 ਦੇ ਵਿੱਚ ਮੋਰਚੇ ਦੌਰਾਨ ਅਕਾਲੀਆਂ ਵਿਰੁੱਧ ਵਰਤੇ ਸਨ ਜਦੋਂ ਉਹਨਾਂ ਨੂੰ ਦਿੱਲੀ ਜਾਦਿਆਂ ਨੂੰ ਬੇਇਜ਼ਤ ਕੀਤਾ ਅਤੇ ਸਿੱਖਾਂ ਦੀਆਂ ਪੱਗਾਂ ਉਛਾਲੀਆ ਜਿਸ ਨੇ ਸਿੱਖਾਂ ਨੂੰ ਦੇਸ਼ ਅੰਦਰ ਬੇਗਾਨਗੀ ਦਾ ਅਹਿਸਾਸ ਕਰਵਾਇਆ ਸੀ।

ਉਹਨਾਂ ਗੈਰ-ਜਮਹੂਰੀ ਕਦਮਾਂ ਕਰਕੇ, ਉੱਤਰੀ ਭਾਰਤ ਵਿੱਚ ਹਾਲਾਤ ਵਿਗੜੇ ਦਰਬਾਰ ਸਾਹਿਬ ਉੱਤੇ ਫੌਜੀ ਹਮਲਾ ਹੋਇਆ, ਇੰਦਰਾ ਗਾਂਧੀ ਦਾ ਕਤਲ ਅਤੇ ਸਿੱਖਾਂ ਦਾ ਕਤਲੇਆਮ ਹੋਇਆ। ਉਹਨਾਂ ਵਰਤਾਰਿਆ ਨੂੰ ਦੇਸ਼ ਦੀ ਜਮਹੂਰੀਅਤ ਨੂੰ ਵੱਡੀ ਸੱਟ ਮਾਰਕੇ, ਹਿੰਦੂਤਵ ਅਤੇ ਹਿੰਦੂ ਰਾਸ਼ਟਰਵਾਦੀ ਸਿਆਸਤ ਦਾ ਮੁੱਢ ਬੰਨਿਆ ।

ਹਰਿਆਣਾ ਬਨਣ ਤੋਂ ਲੈ ਕੇ ਉਸਦੇ ਪਿਛਲੇ ਪੰਜਾਹ ਸਾਲਾਂ ਦਾ ਸਿਆਸੀ ਅਮਲ ਇਹੋ ਹੀ ਸਬੂਤ ਪੇਸ਼ ਕਰਦਾ ਕਿ ਹਰਿਆਣੇ ਦੀ ਸਿਆਸੀ ਜਮਾਤ ਹਮੇਸ਼ਾ ਦਿੱਲੀ ਦੇ ਹਾਕਮਾਂ ਦੇ ਹੁਕਮਾਂ ਦੀ ਪਾਲਣਾ ਕਰਦੇ ਹਨ ਭਾਵੇਂ ਉਸਦਾ ਸੂਬੇ ਦੇ ਲੋਕਾਂ ਨੂੰ ਨੁਕਸਾਨ ਹੀ ਹੁੰਦਾ ਹੋਵੇ। ਹਰਿਆਣਾ ਦੇ ਲੀਡਰ ਕਦੇ ਵੀ ਖੁਦ-ਮੁਖਤਿਆਰੀ ਦਾ ਮੁਜ਼ਹਾਰਾ ਨਹੀਂ ਕਰਦੇ ਅਤੇ ਇਉਂ ਲਗਦਾ ਹੈ ਕਿ ਹਰਿਆਣਾ ਦਿੱਲੀ ਦੀ ਹਾਕਮ ਜਮਾਤ ਦਾ ਹੀ ਪੁਰਾਣੇ ਅਣਵੰਡੇ ਪੰਜਾਬ ਵਿੱਚ ਜ਼ਮੀਨੀ ਵਿਸਥਾਰ ਅਤੇ ਪ੍ਰਸਾਰ ਹੈ।

ਹਰਿਆਣੇ ਦੀ ਸਿਆਸੀ ਜਮਾਤ ਨੂੰ ਚਾਹੀਦਾ ਹੈ ਕਿ ਉਹ ਆਪਣੀ ਰਾਜਨੀਤਿਕ ਸੂਝ-ਬੂਝ ਉੱਤੇ ਅਮਲ ਕਰਦਿਆਂ ਅਤੇ ਹਿਸਟਰੀ ਤੋਂ ਸਬਕ ਲੈਦਿਆਂ ਕਿਸਾਨਾਂ ਨੂੰ ਦਿੱਲੀ ਵੱਲ ਕੂਚ ਕਰਨ ਦਾ ਰਸਤਾ ਦੇ ਦੇਵੇ। ਕਿਉਂਕਿ ਹਰਿਆਣੇ ਅਤੇ ਪੰਜਾਬ ਦੇ ਕਿਸਾਨਾਂ ਦੀਆਂ ਸਮੱਸਿਆਵਾਂ, ਹਿੱਤ ਅਤੇ ਮੰਗਾਂ ਸਾਂਝੀਆਂ ਹਨ। ਹਰਿਆਣਾ ਦੇ ਕਿਸਾਨ ਦੀ ਫਸਲਾਂ ਦੇ ਘੱਟੋਂ-ਘੱਟ ਸਮਰਥਨ ਮੁੱਲ ਨੂੰ ਲਾਗੂ ਕਰਨ ਦੀ ਮੰਗ ਕਰਦੇ ਹਨ।

ਇਸ ਦੇ ਨਾਲ ਨਾਲ ਅਸੀਂ ਦੇਸ਼ ਦੀ ਖੇਤਰੀ ਪਾਰਟੀਆਂ ਅਤੇ ਵਿਰੋਧੀ ਦਲਾਂ ਨੂੰ ਵੀ ਅਪੀਲ ਕਰਦੇ ਹਾਂ ਕਿ ਉਹ ਕਿਸਾਨਾਂ ਦੀਆਂ ਮੰਗਾਂ ਦੇ ਹੱਕ ਵਿੱਚ ਨਿੱਤਰਨ ਜਿਸ ਨਾਲ ਮੋਦੀ ਸਰਕਾਰ ਦੀਆਂ ਆਪਹੁਦਰੀਆਂ ਅਤੇ ਤਾਨਾਸ਼ਾਹੀ ਕਾਰਵਾਈਆਂ ਨੂੰ ਠੱਲ ਪੈ ਸਕਦੀ ਹੈ।

ਇਸ ਸਾਂਝੇ ਬਿਆਨ ਵਿੱਚ ਪ੍ਰੋਫੈਸਰ ਸ਼ਾਮ ਸਿੰਘ, ਪ੍ਰੋਫੈਸਰ ਮਨਜੀਤ ਸਿੰਘ, ਸੁਖਦੇਵ ਸਿੰਘ ਪੱਤਰਕਾਰ, ਜਸਪਾਲ ਸਿੰਘ ਸਿੱਧੂ ਪੱਤਰਕਾਰ, ਗੁਰਬਚਨ ਸਿੰਘ ਸੰਪਾਦਕ ਦੇਸ ਪੰਜਾਬ, ਭਿੰਡਰ ਸਿੰਘ (ਜੀ.ਐੱਮ. ਉਦਯੋਗ), ਡਾ. ਕੁਲਦੀਪ ਸਿੰਘ ਸਰਜਨ ਪਟਿਆਲਾ, ਰਜਿੰਦਰ ਸਿੰਘ (ਖਾਲਸਾ ਪੰਚਾਇਤ), ਅਜੈਪਾਲ ਸਿੰਘ ਬਰਾੜ (ਲੇਖਕ), ਡਾ. ਪਿਆਰੇ ਲਾਲ ਗਰਗ, ਵੀਮਲ ਕੁਮਾਰ ਧਮੋਟ, ਗੁਰਪ੍ਰੀਤ ਸਿੰਘ ਪ੍ਰਧਾਨ ਗਲੋਬਲ ਸਿੱਖ ਕੌਂਸਲ ਅਤੇ ਰਾਜਵਿੰਦਰ ਸਿੰਘ ਰਾਹੀ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...