Thursday, March 28, 2024

ਵਾਹਿਗੁਰੂ

spot_img
spot_img

ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਪੰਜਾਬ ਵਿੱਚ ਰੇਲਵੇ ਨਾਲ ਸਬੰਧਤ ਲੰਬਿਤ ਮਾਮਲਿਆਂ ਦਾ ਜਾਇਜ਼ਾ ਲਿਆ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 17 ਅਗਸਤ, 2022:
ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਸੂਬੇ ਵਿੱਚ ਨਵੇਂ ਰੇਲ ਲਿੰਕ ਦੀ ਉਸਾਰੀ, ਰੇਲਵੇ ਓਵਰ ਬ੍ਰਿਜ ਤੇ ਅੰਡਰ ਬ੍ਰਿਜ, ਲਾਈਨਾਂ ਦੇ ਬਿਜਲੀਕਰਨ ਅਤੇ ਸੁਰੱਖਿਆ ਦੇ ਪੱਖ ਤੋਂ ਰੇਲ ਲਾਈਨਾਂ ਨਾਲ ਲੱਗਦੇ ਦਰੱਖਤਾਂ ਦੀ ਛਗਾਂਈ ਤੇ ਕਟਾਈ ਸਬੰਧੀ ਮਾਮਲਿਆਂ ਦੇ ਫੌਰੀ ਹੱਲ ਲਈ ਸਬੰਧਤ ਵਿਭਾਗਾਂ ਨੂੰ ਇਸ ਕੰਮ ਵਿੱਚ ਤੇਜ਼ੀ ਲਿਆਉਣ ਅਤੇ ਤੈਅ ਸਮੇਂ ਅੰਦਰ ਕੰਮ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਹ ਨਿਰਦੇਸ਼ ਸੂਬਾ ਵਾਸੀਆਂ ਨੂੰ ਬਿਹਤਰ ਰੇਲ ਨੈਟਵਰਕ ਨਾਲ ਜੋੜਨ ਅਤੇ ਪੰਜਾਬ ਵਿੱਚ ਰੇਲਵੇ ਮੰਤਰਾਲੇ ਨਾਲ ਸਬੰਧਤ ਲੰਬਿਤ ਮਾਮਲਿਆਂ ਨੂੰ ਤੇਜ਼ੀ ਨਾਲ ਨਿਪਟਾਉਣ ਲਈ ਮੁੱਖ ਸਕੱਤਰ ਵੱਲੋਂ ਉਤਰੀ ਰੇਲਵੇ ਦੇ ਜਨਰਲ ਮੈਨੇਜਰ ਆਸ਼ੂਤੋਸ਼ ਗੰਗਾਲ ਦੀ ਸਣੇ ਰੇਲਵੇ ਦੇ ਉਚ ਅਧਿਕਾਰੀਆਂ ਅਤੇ ਪੰਜਾਬ ਨਾਲ ਸਬੰਧਤ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਨਾਲ ਕੀਤੀ ਉਚ ਪੱਧਰੀ ਮੀਟਿੰਗ ਦੌਰਾਨ ਦਿੱਤੇ।

ਸ੍ਰੀ ਜੰਜੂਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਬਿਹਤਰ ਰੇਲ ਨੈਟਵਰਕ ਨੂੰ ਯਕੀਨੀ ਬਣਾਉਣ ਲਈ ਇਨਾਂ ਨਾਲ ਸਬੰਧਤ ਲੰਬਿਤ ਪਏ ਮਾਮਲਿਆਂ ਦੇ ਫੌਰੀ ਹੱਲ ਦੀ ਵਚਨਬੱਧਤਾ ਤਹਿਤ ਅੱਜ ਦੀ ਮੀਟਿੰਗ ਵਿੱਚ ਅਜਿਹੇ ਸਾਰੇ ਮਾਮਲੇ ਵਿਚਾਰੇ ਗਏ।

ਨੰਗਲ ਡੈਮ-ਤਲਵਾੜਾ-ਮੁਕੇਰੀਆ, ਫਿਰੋਜ਼ਪੁਰ-ਪੱਟੀ ਅਤੇ ਰਾਮਾ ਮੰਡੀ ਤੋਂ ਸੱਦਾ ਸਿੰਘ ਵਾਲਾ ਵਾਇਆ ਤਲਵੰਡੀ ਸਾਬੋ ਨਵੀਂ ਰੇਲ ਲਾਈਨ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਲੋੜੀਂਦੇ ਕਦਮ ਚੁੱਕਣ ਲਈ ਕਿਹਾ ਗਿਆ। ਜ਼ਮੀਨ ਐਕਵਾਇਰ ਅਤੇ ਮੁਆਵਜ਼ੇ ਸਬੰਧੀ ਮੁੱਦਿਆਂ ਨੂੰ ਵਿਚਾਰਿਆ ਗਿਆ ਅਤੇ ਸਬੰਧਤ ਵਿਭਾਗਾਂ ਨੂੰ ਇਸ ਵਿੱਚ ਫੌਰੀ ਕਾਰਵਾਈ ਲਿਆਉਣ ਲਈ ਕਿਹਾ।

ਰੇਲਵੇ ਕਰਾਸਿੰਗ ਅਤੇ ਓਵਰ ਬ੍ਰਿਜ ਸਬੰਧੀ ਵਿਚਾਰੇ ਮਾਮਲਿਆਂ ਵਿੱਚ ਫਗਵਾੜਾ-ਜਲੰਧਰ ਕੈਂਟ ਵਿਚਾਲੇ ਧੰਨੋਵਾਲੀ ਅਤੇ ਬਠਿੰਡਾ ਵਿਖੇ ਰੇਲਵੇ ਓਵਰ ਬ੍ਰਿਜ ਉਤੇ ਰੇਲਵੇ ਅਧਿਕਾਰੀਆਂ ਨਾਲ ਗੱਲਬਾਤ ਹੋਈ। ਰੇਲ ਲਾਈਨਾਂ ਦੇ ਬਿਜਲੀਕਰਨ ਸਬੰਧੀ ਬਿਜਲੀ ਵਿਭਾਗ ਨਾਲ ਜੁੜੀਆਂ ਪ੍ਰਵਾਨਗੀਆਂ ਤੁਰੰਤ ਦੇਣ ਲਈ ਆਖਿਆ ਗਿਆ। ਇਸ ਮੌਕੇ ਰੇਲਵੇ ਅਧਿਕਾਰੀਆਂ ਕੋਲ ਸੂਬਾ ਸਰਕਾਰ ਵੱਲੋਂ ਕੰਢੀ ਨਹਿਰ ਅਤੇ ਰਾਜਪੁਰ-ਬਨੂੜ ਨਹਿਰ ਦੇ ਨਿਰਮਾਣ ਦੌਰਾਨ ਰੇਲਵੇ ਦੀ ਲੰਬਿਤ ਪਈ ਪ੍ਰਵਾਨਗੀਆਂ ਦੇ ਮਾਮਲੇ ਨੂੰ ਉਠਾਇਆ ਗਿਆ।

ਬਠਿੰਡਾ, ਹੁਸ਼ਿਆਰਪੁਰ ਤੇ ਪਠਾਨਕੋਟ ਜ਼ਿਲਿਆਂ ਨਾਲ ਸਬੰਧਤ ਮਾਮਲਿਆਂ ਮੁੱਖ ਸਕੱਤਰ ਵੱਲੋਂ ਵੀਡਿਓ ਕਾਨਫਰੰਸਿਗ ਰਾਹੀਂ ਉਥੋਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੌਕੇ ਉਤੇ ਗੱਲ ਕਰ ਕੇ ਇਸ ਦੇ ਹੱਲ ਲਈ ਨਿਰਦੇਸ਼ ਦਿੱਤੇ। ਉਨਾਂ ਇਹ ਵੀ ਆਖਿਆ ਕਿ ਜਿਹੜੇ ਕਿਸੇ ਇਕ ਵਿਭਾਗ ਨਾਲ ਸਬੰਧਤ ਮਾਮਲੇ ਹਨ, ਉਸ ਸਬੰਧੀ ਰੇਲਵੇ ਤੇ ਸਬੰਧਤ ਵਿਭਾਗ ਨਿਰੰਤਰ ਮੀਟਿੰਗ ਕਰਕੇ ਇਨਾਂ ਦਾ ਹੱਲ ਕਰਨ ਅਤੇ ਉਹ ਖੁਦ ਹਰ ਤਿੰਨ ਮਹੀਨਿਆਂ ਅੰਦਰ ਰੇਲਵੇ ਦੇ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਕਰਿਆ ਕਰਨਗੇ।

ਮੀਟਿੰਗ ਦੌਰਾਨ ਸੂਬਾ ਸਰਕਾਰ ਵੱਲੋਂ ਵਧੀਕ ਮੁੱਖ ਸਕੱਤਰ ਜੰਗਲਾਤ ਰਾਜੀ ਪੀ. ਸ੍ਰੀਵਾਸਤਵਾ, ਪ੍ਰਮੁੱਖ ਸਕੱਤਰ ਗ੍ਰਹਿ ਅਨੁਰਾਗ ਵਰਮਾ, ਪ੍ਰਮੁੱਖ ਸਕੱਤਰ ਬਿਜਲੀ ਤੇਜਵੀਰ ਸਿੰਘ ਤੇ ਪ੍ਰਮੁੱਖ ਸਕੱਤਰ ਜਲ ਸਰੋਤ ਤੇ ਖਣਨ ਕ੍ਰਿਸ਼ਨ ਕੁਮਾਰ ਅਤੇ ਰੇਲਵੇ ਵੱਲੋਂ ਉਤਰੀ ਰੇਲਵੇ ਦੇ ਪ੍ਰਿੰਸੀਪਲ ਚੀਫ ਇੰਜਨੀਅਰ ਸਤੀਸ਼ ਕੁਮਾਰ ਪਾਂਡੇ, ਮੁੱਖ ਪ੍ਰਸ਼ਾਸਕੀ ਅਫਸਰ ਏ.ਕੇ.ਸਿੰਘਲ, ਡੀ.ਆਰ.ਐਮ. ਅੰਬਾਲਾ ਜੀ.ਐਮ.ਸਿੰਘ, ਡੀ.ਆਰ.ਐਮ. ਫਿਰੋਜ਼ਪੁਰ ਸੀਮਾ ਸ਼ਰਮਾ, ਪ੍ਰਿੰਸੀਪਲ ਚੀਫ ਇਲੈਕਟ੍ਰੀਕਲ ਇੰਜਨੀਅਰ ਪ੍ਰਮੋਦ ਸ਼ਰਮਾ ਤੇ ਪ੍ਰਿੰਸੀਪਲ ਚੀਫ ਸਿਗਨਲ ਤੇ ਟੈਲੀਕਾਮ ਇੰਜਨੀਅਰ ਸ਼ਮਿੰਦਰ ਸਿੰਘ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...