Saturday, April 20, 2024

ਵਾਹਿਗੁਰੂ

spot_img
spot_img

ਮੁੱਖ ਸਕੱਤਰ ਵਿਨੀ ਮਹਾਜਨ ਨੇ ਜਲੰਧਰ ਦੇ ਮੁੱਖ ਵਿਕਾਸ ਕਾਰਜਾਂ ਸੰਬੰਧੀ ਵੀਡੀਓ ਕਾਨਫਰੰਸ ਰਾਹੀਂ ਲਿਆ ਜਾਇਜ਼ਾ

- Advertisement -

ਯੈੱਸ ਪੰਜਾਬ
ਜਲੰਧਰ, 28 ਅਕਤੂਬਰ, 2020 –
ਜਲੰਧਰ ਦੇ ਬਰਲਟਨ ਪਾਰਕ ਵਿਖੇ ਬਣਾਏ ਜਾ ਰਹੇ ਸਪੋਰਟਸ ਹੱਬ ਸਬੰਧੀ ਕੀਤੀਆਂ ਜਾ ਰਹੀਆ ਕਾਰਵਾਈਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਵਲੋਂ ਅਧਿਕਾਰੀਆਂ ਨੂੰ ਸਮਾਰਟ ਸਿਟੀ ਮਿਸ਼ਨ ਤਹਿਤ ਸ਼ੁਰੂ ਕੀਤੇ ਜਾ ਰਹੇ ਪ੍ਰੋਜੈਕਟ ਦੇ ਕੰਮ ਤੇਜ਼ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ।

ਮੁੱਖ ਸਕੱਤਰ ਪੰਜਾਬ ਸ੍ਰੀਮਤੀ ਵਿੰਨੀ ਮਹਾਜਨ ਨਾਲ ਵੀਡੀਓ ਕਾਨਫਰੰਸ ਵਿੱਚ ਸ਼ਿਰਕਤ ਕਰਦਿਆਂ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਸਮਾਰਟ ਸਿਟੀ ਮੁਹਿੰਮ ਤਹਿਤ ਜਲੰਧਰ ਦੇ ਬਰਲਟਨ ਪਾਰਕ ਵਿਖੇ 250 ਕਰੋੜ ਰੁਪਏ ਦੀ ਲਾਗਤ ਨਾਲ ਸਪੋਰਟ ਹੱਬ ਬਣਾਉਣ ਦੀ ਤਜਵੀਜ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਫਸਲ ਬੋਲੀਕਾਰ ਵਲੋਂ ਪੀਪੀਪੀ ‘ਤੇ ਅਧਾਰਤਿ ਤਿਆਰ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਖੇਡਾਂ ਸਬੰਧੀ ਵਿਸ਼ਵ ਪੱਧਰੀ ਸਹੂਲਤਾਂ ਜਿਸ ਵਿੱਚ ਫੁੱਟਬਾਲ ਸਟੇਡੀਅਮ, ਆਲ ਵੈਦਰ ਸਵਿਮਿੰਗ ਪੂਲ, ਐਥਲੇਟਿਕ ਸਟੇਡੀਅਮ, ਇੰਨਡੋਰ ਸਪੋਰਟ, ਟੈਨਿਸ ਕੋਰਟਸ, ਕ੍ਰਿਕਟ ਨੈਟ, ਬੈਡਮਿੰਟਨ ਕੋਰਟਸ, ਟੇਬਲ ਟੈਨਿਸ, ਸ਼ੂਟਿੰਗ ਰੇਂਜ ਮੁਹੱਈਆ ਕਰਵਾਉਣ ਤੋਂ ਇਲਾਵਾ ਬਰਲਟਨ ਪਾਰਕ ਵਿਖੇ ਪੈਦਲ ਚੱਲਣ , ਦੌੜਨ, ਓਪਨ ਜਿੰਮ, ਬਾਸਕਿਟ ਬਾਲ ਕੋਰਟਸ, ਵਾਲੀਬਾਲ ਪ੍ਰੋਜੈਕਟ, ਸਕੈਟਿੰਗ ਰਿੰਗ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਬੰਧੀ ਟੈਂਡਰ ਜਨਵਰੀ 2020 ਵਿੱਚ ਮੰਗੇ ਗਏ ਸਨ ਪਰ ਕੋਈ ਟੈਂਡਰ ਪ੍ਰਾਪਤ ਨਹੀਂ ਹੋਇਆ ਅਤੇ ਫਿਰ ਇਸ ਪ੍ਰੋਜੈਕਟ ਲਈ ਟੈਂਡਰ ਲਈ ਬੋਲੀਕਾਰਾਂ ਨਾਲ ਦੋ ਵੈਬ ਮੀਟਿੰਗਾਂ ਵੀ ਕੀਤੀਆਂ ਗਈਆਂ ਅਤੇ ਕੋਵਿਡ-19 ਮਹਾਂਮਾਰੀ ਕਰਕੇ ਵਿੱਤੀ ਹਾਲਤ ਪ੍ਰਭਾਵਿਤ ਹੋਣ ਕਰਕੇ ਬੋਲੀ ਲਈ ਕੁਝ ਸਮਾਂ ਮੰਗਿਆ ਗਿਆ।

ਸ੍ਰੀ ਥੋਰੀ ਨੇ ਦੱਸਿਆ ਕਿ ਹੁਣ ਇਸ ਪ੍ਰੋਜੈਕਟ ਲਈ ਟੈਂਡਰ ਜਮਾਂ ਕਰਵਾਉਣ ਦੀ ਅੰਤਿਮ ਮਿਤੀ 2 ਨਵੰਬਰ 2020 ਹੈ । ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਇਸ ਅਹਿਮ ਪ੍ਰੋਜੈਕਟ ਲਈ ਸਫ਼ਲ ਬੋਲੀਕਾਰ ਮਿਲ ਜਾਵੇ। ਉਨ੍ਹਾਂ ਕਿਹਾ ਕਿ ਬੋਲੀਕਾਰਾਂ ਦੀ ਸਹੂਲਤ ਨੂੰ ਦੇਖਦੇ ਹੋਏ 250 ਕਰੋੜ ਦੇ ਇਸ ਪ੍ਰੋਜੈਕਟ ਨੂੰ ਛੋਟੇ ਪੈਕੇਜ ਵਿੱਚ ਵੰਡ ਦਿੱਤਾ ਜਾਵੇ।

ਇਸ ਉਪਰੰਤ ਉਨਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ 525.85 ਕਰੋੜ ਰੁਪਏ ਦੀ ਲਾਗਤ ਨਾਲ ਨਹਿਰੀ ਪਾਣੀ ਸਪਲਾਈ ਕਰਨ ਅਤੇ ਪਿੰਡ ਜਗਰਾਵਾਂ ਵਿਖੇ 275 ਐਮ.ਐਲ.ਡੀ.ਵਾਟਰ ਟਰੀਟਮੈਂਟ ਪਲਾਂਟ ਲਗਾਉਣ ਲਈ ਸਮੁੱਚੇ ਕੰਮ ਦੀ ਨਿਗਰਾਨੀ ਕੀਤੀ ਜਾਵੇ ਅਤੇ ਇਸ ਸਬੰਧੀ ਰੋਜ਼ਾਨਾ ਪ੍ਰਗਤੀ ਰਿਪੋਰਟ ਉਨਾ ਨੂੰ ਸੌਂਪੀ ਜਾਵੇ।


Click here to Like us on Facebook


 

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...