Thursday, April 25, 2024

ਵਾਹਿਗੁਰੂ

spot_img
spot_img

ਮੁੱਖ ਸਕੱਤਰ ਵਿਨੀ ਮਹਾਜਨ ਨੇ ਪੀ.ਆਈ.ਡੀ.ਬੀ. ਰਾਹੀਂ ਅਮਲ ਅਧੀਨ ਪ੍ਰਮੁੱਖ ਵਿਕਾਸ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ

- Advertisement -

ਯੈੱਸ ਪੰਜਾਬ
ਚੰਡੀਗੜ, 18 ਮਈ, 2021 –
ਸੂਬੇ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਅਤੇ ਸੈਰ -ਸਪਾਟਾ ਖੇਤਰ ਨੂੰ ਹੋਰ ਗਤੀਸ਼ੀਲਤਾ ਪ੍ਰਦਾਨ ਕਰਨ ਲਈ ਪੀ.ਆਈ.ਡੀ.ਬੀ. ਦੀ ਕਾਰਜਕਾਰੀ ਕਮੇਟੀ ਨੇ ਮੰਗਲਵਾਰ ਨੂੰ ਕਈ ਪ੍ਰਮੁੱਖ ਵਿਕਾਸ ਪ੍ਰਾਜੈਕਟਾਂ ਦੀ ਡੂੰਘਾਈ ਨਾਲ ਸਮੀਖਿਆ ਕੀਤੀ ਜਿਸ ਵਿੱਚ ਸ਼ਹਿਰੀ ਵਾਤਾਵਰਨ ਸੁਧਾਰ ਪ੍ਰੋਗਰਾਮ (ਯੂ.ਈ.ਆਈ.ਪੀ.) ਦੇ ਤੀਜੇ ਪੜਾਅ ਅਤੇ ਰਣਜੀਤ ਸਾਗਰ ਡੈਮ ਝੀਲ ਨੂੰ ਕੌਮਾਂਤਰੀ ਪੱਧਰ ਦੇ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਵਾਲੇ ਪ੍ਰਾਜੈਕਟ ਸ਼ਾਮਲ ਹਨ।

ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀ.ਆਈ.ਡੀ.ਬੀ.) ਦੀ 156ਵੀਂ ਕਾਰਜਕਾਰੀ ਕਮੇਟੀ ਦੀ ਮੀਟਿੰਗ ਇੱਥੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਦੀ ਪ੍ਰਧਾਨਗੀ ਵਿੱਚ ਹੋਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸਕੱਤਰ ਨੇ ਦੱਸਿਆ ਕਿ 500 ਕਰੋੜ ਰੁਪਏ ਦੀ ਲਾਗਤ ਵਾਲੇ ਯੂ.ਆਈ.ਆਈ.ਪੀ. ਦੇ ਤੀਜੇ ਪੜਾਅ ਨੂੰ ਪ੍ਰਵਾਨਗੀ ਤੋਂ ਬਾਅਦ ਇਸ ਯੋਜਨਾ ਤਹਿਤ ਕੁੱਲ ਖਰਚਾ 1,915.71 ਕਰੋੜ ਰੁਪਏ ਤੱਕ ਪਹੁੰਚ ਗਿਆ ਹੈ।

ਜ਼ਿਕਰਯੋਗ ਹੈ ਕਿ ਇਸ ਸਕੀਮ ਦਾ ਉਦੇਸ਼ ਸੂਬੇ ਦੀਆਂ ਸਾਰੀਆਂ 167 ਸ਼ਹਿਰੀ ਸਥਾਨਕ ਇਕਾਈਆਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਿਆਉਣਾ ਹੈ।

ਮੁੱਖ ਸਕੱਤਰ ਨੇ ਐਲਾਨ ਕੀਤਾ ਕਿ ਕਮੇਟੀ ਨੇ ਪੀ.ਆਈ.ਡੀ.ਬੀ. ਨੂੰ ਹੋਰ ਸ਼ਹਿਰੀ ਵਿਕਾਸ ਕਾਰਜਾਂ ਲਈ 250 ਕਰੋੜ ਰੁਪਏ ਦੇ ਵਾਧੂ ਫੰਡਾਂ ਨਾਲ ਇੱਕ ਵਿਸ਼ੇਸ਼ ਕੰਪੋਨੈਂਟ ਪ੍ਰੋਗਰਾਮ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।

ਪਠਾਨਕੋਟ ਜ਼ਿਲੇ ਵਿੱਚ ਰਣਜੀਤ ਸਾਗਰ ਡੈਮ ਝੀਲ ਦੇ ਵਿਕਾਸ ਸੰਬੰਧੀ ਲੰਬਿਤ ਪਏ ਪ੍ਰਾਜੈਕਟ ਬਾਰੇ ਜਾਣਕਾਰੀ ਦਿੰਦਿਆਂ ਸ੍ਰੀਮਤੀ ਮਹਾਜਨ ਨੇ ਕਿਹਾ ਕਿ ਝੀਲ ਨੂੰ ਪੀ.ਪੀ.ਪੀ ਮੋਡ ਰਾਹੀਂ 450 ਕਰੋੜ ਰੁਪਏ ਦੀ ਲਾਗਤ ਨਾਲ ਅੰਤਰਰਾਸ਼ਟਰੀ ਪੱਧਰ ਦੇ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕੀਤਾ ਜਾਵੇਗਾ। ਇਹ ਪ੍ਰਾਜੈਕਟ ਸਥਾਨਕ ਲੋਕਾਂ ਨੂੰ ਸਿੱਧੇ ਅਤੇ ਅਸਿੱਧੇ ਦੋਵਾਂ ਰੂਪਾਂ ਵਿੱਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚਲਾਇਆ ਗਿਆ ਸੀ। ਕਮੇਟੀ ਨੇ ਪੀਆਈਡੀਬੀ ਨੂੰ ਆਉਣ ਵਾਲੇ ਦਿਨਾਂ ਵਿੱਚ ਇਸ ਪ੍ਰਾਜੈਕਟ ਦੀ ਬੋਲੀ ਲਗਾਉਣ ਸਬੰਧੀ ਪ੍ਰਕਿਰਿਆ ਸੁਰੂ ਕਰਨ ਦੇ ਵੀ ਹੁਕਮ ਦਿੱਤੇ।

ਸੂਬੇ ਵਿੱਚ ਸੜਕੀ ਸੰਪਰਕ ਨੂੰ ਵਧਾਉਣ ਲਈ ਤਿੰਨ ਸੜਕੀ ਪ੍ਰਾਜੈਕਟ : ਜਲੰਧਰ ਵਿਖੇ ਟਾਂਡਾ ਰੇਲਵੇ ਕਰਾਸਿੰਗ ‘ਤੇ ਰੇਲਵੇ ਅੰਡਰ ਬਿ੍ਰਜ (ਆਰ.ਯੂ.ਬੀ) ਅਤੇ 53.23 ਕਰੋੜ ਰੁਪਏ ਦੀ ਲਾਗਤ ਵਾਲੇ ਲੰਬਾ ਪਿੰਡ-ਜੰਡੂ ਸਿੰਘਾ ਰੋਡ ਨੂੰ 4-ਲੇਨ ਬਣਾਉਣ ਵਾਲੇ ਪ੍ਰਾਜੈਕਟ ਚਲਾਏ ਜਾ ਰਹੇ ਹਨ।

ਪੀ.ਆਈ.ਡੀ.ਬੀ. ਦੀ ਕਾਰਜਕਾਰੀ ਕਮੇਟੀ ਨੇ ਪਟਿਆਲਾ ਦੇ ਮਾਲ ਰੋਡ ’ਤੇ ਸਥਿਤ ਲੋਕ ਨਿਰਮਾਣ ਵਿਭਾਗ ਦੀ ਪੁਰਾਣੀ ਇਮਾਰਤ ਨੂੰ ਵਿਰਾਸਤੀ ਹੋਟਲ ਵਜੋਂ ਵਿਕਸਤ ਕਰਨ ਦੇ ਪ੍ਰਸਤਾਵ ਨੂੰ ਵੀ ਪ੍ਰਵਾਨਗੀ ਦਿੱਤੀ ਅਤੇ ਪੀ.ਆਈ.ਡੀ.ਬੀ. ਨੂੰ ਇਸ ਪ੍ਰਾਜੈਕਟ ਬਾਰੇ ਛੇਤੀ ਤੋਂ ਛੇਤੀ ਕਾਰਵਾਈ ਆਰੰਭਣ ਦੇ ਨਿਰਦੇਸ਼ ਦਿੱਤੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...