Friday, March 29, 2024

ਵਾਹਿਗੁਰੂ

spot_img
spot_img

ਮੁੱਖ ਸਕੱਤਰ ਵੱਲੋਂ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ਵਿੱਚ ਲਾਰਜ ਫਾਰਮੈਟ ਫਿਲਮ ਥੀਏਟਰ ਨੂੰ ਅਪਗ੍ਰੇਡ ਕਰਨ ਦੀ ਪ੍ਰਵਾਨਗੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 25 ਨਵੰਬਰ, 2022:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੂਬੇ ਵਿੱਚ ਵਿਗਿਆਨ, ਤਕਨਾਲੋਜੀ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਤਹਿਤ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਅੱਜ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ਵਿੱਚ ਲਾਰਜ ਫਾਰਮੈਟ ਫਿਲਮ ਥੀਏਟਰ ਨੂੰ ਅਪਗ੍ਰੇਡ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ।ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ ਸਾਇੰਸ ਸਿਟੀ ਦੀ ਗਵਰਨਿੰਗ ਬਾਡੀ ਦੀ ਮੀਟਿੰਗ ਦੌਰਾਨ ਲਿਆ ਗਿਆ।

ਮੁੱਖ ਸਕੱਤਰ ਨੇ ਲਾਰਜ ਫਾਰਮੈਟ ਫਿਲਮ ਥੀਏਟਰ ਨੂੰ ਮੌਜੂਦਾ ਸਿਸਟਮ ਤੋਂ ਹਾਈ ਰੈਜ਼ੋਲਿਊਸ਼ਨ ਵਾਲੇ ਫੁੱਲ ਡੋਮ ਡਿਜੀਟਲ ਇਮਰਸਿਵ ਪ੍ਰੋਜੈਕਸ਼ਨ ਸਿਸਟਮ ਵਿੱਚ ਅੱਪਗ੍ਰੇਡ ਕਰਨ ਦੀ ਪ੍ਰਵਾਨਗੀ ਵੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੁਸ਼ਪਾ ਗੁਜਰਾਲ ਸਾਇੰਸ ਸਿਟੀ (ਪੀਜੀਐਸਸੀ) ਨੂੰ ਮਿਸ਼ਨ ਪਾਪੂਲਰ ਸਾਇੰਸ ਦੀ ਅਗਵਾਈ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਸ੍ਰੀ ਜੰਜੂਆ ਨੇ ਕਿਹਾ ਕਿ ਗਵਰਨਿੰਗ ਬਾਡੀ ਨੇ ਇੱਕ ਨਵੀਂ 3ਡੀ ਫਿਲਮ “ਡੀਨੋ ਸਫਾਰੀ” ਦੀ ਖਰੀਦ ਨੂੰ ਮਨਜ਼ੂਰੀ ਦੇ ਦਿੱਤੀ ਹੈ ਜੋ ਆਮ ਲੋਕਾਂ ਅਤੇ ਵਿਦਿਆਰਥੀਆਂ ਲਈ ਜਲਦ ਹੀ ਲਾਂਚ ਕੀਤੀ ਜਾਵੇਗੀ।

ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੌਜੂਦਾ ਵਿੱਤੀ ਵਰ੍ਹੇ ਦੌਰਾਨ 5 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ, ਜਿਸ ਵਿੱਚੋਂ 4 ਕਰੋੜ ਰੁਪਏ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਦੌਰੇ ਲਈ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।

ਸਕੱਤਰ ਸਾਇੰਸ ਤਕਨਾਲੋਜੀ ਅਤੇ ਵਾਤਾਵਰਣ ਰਾਹੁਲ ਤਿਵਾੜੀ ਨੇ ਦੱਸਿਆ ਕਿ ਸਾਇੰਸ ਸਿਟੀ ਹਰ ਦਿਨ ਵਿਦਿਆਰਥੀ ਆਧਾਰਿਤ ਗਤੀਵਿਧੀਆਂ ਕਰਵਾ ਰਹੀ ਹੈ। ਡਾਇਰੈਕਟਰ ਜਨਰਲ ਸਾਇੰਸ ਸਿਟੀ ਡਾ. ਨੀਲਿਮਾ ਜੇਰਥ ਨੇ ਮੀਟਿੰਗ ਦੌਰਾਨ ਜਾਣਕਾਰੀ ਦਿੱਤੀ ਕਿ ਪਿਛਲੇ ਸੱਤ ਮਹੀਨਿਆਂ (1 ਅਪ੍ਰੈਲ ਤੋਂ 31 ਅਕਤੂਬਰ, 2022) ਵਿੱਚ ਕੁੱਲ 1,54,110 ਸੈਲਾਨੀ ਸਾਇੰਸ ਸਿਟੀ ਆਏ ਹਨ, ਜਿਨ੍ਹਾਂ ਵਿੱਚੋਂ 93,373 ਵਿਦਿਆਰਥੀ ਅਤੇ 60,747 ਹੋਰ ਸੈਲਾਨੀ ਸਨ।

ਮੀਟਿੰਗ ਵਿੱਚ ਮੁੱਖ ਸਕੱਤਰ ਨੂੰ ਦੱਸਿਆ ਕਿ ਉਹ ਮੁਹਾਲੀ ਵਿੱਚ ਇੱਕ ਹੋਰ ਸਾਇੰਸ ਸਿਟੀ ਅਤੇ ਫਰੀਦਕੋਟ ਵਿੱਚ ਸਾਇੰਸ ਕੇਂਦਰ ਬਣਾਉਣ ਦੀ ਤਜਵੀਜ਼ ‘ਤੇ ਵੀ ਕੰਮ ਕਰ ਰਹੇ ਹਨ। ਮੁੱਖ ਸਕੱਤਰ ਨੇ ਉਨ੍ਹਾਂ ਨੂੰ ਇਨ੍ਹਾਂ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਪੰਜਾਬ ਦੇ ਲੋਕਾਂ ਦਰਮਿਆਨ ਸਾਇੰਸ ਪ੍ਰਤੀ ਰੁਚੀ ਅਤੇ ਵਿਗਿਆਨਕ ਭਾਵਨਾ ਪੈਦਾ ਕੀਤੀ ਜਾ ਸਕੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...