Thursday, April 25, 2024

ਵਾਹਿਗੁਰੂ

spot_img
spot_img

ਮੂੰਗੀ ਅਤੇ ਮੱਕੀ ਦੀਆਂ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਜਗਰਾਉਂ ‘ਚ ਲੱਗਣਗੇ ਪ੍ਰੋਸੈਸਿੰਗ ਅਤੇ ਡਰਾਇਰ ਪਲਾਂਟ: ਕੁਲਦੀਪ ਸਿੰਘ ਧਾਲੀਵਾਲ

- Advertisement -

ਯੈੱਸ ਪੰਜਾਬ
ਜਗਰਾਉਂ (ਲੁਧਿਆਣਾ) 4 ਅਕਤੂਬਰ, 2022 –
ਫਸਲੀ ਵਿਭਿੰਨਤਾ ਨੂੰ ਪ੍ਰਫੁੱਲਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਲਾਨ ਕੀਤਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜ਼ਿਲ੍ਹੇ ਦੀ ਜਗਰਾਉਂ ਸਬ-ਡਵੀਜ਼ਨ ਵਿੱਚ ਮੂੰਗੀ ਅਤੇ ਮੱਕੀ ਦੀਆਂ ਫ਼ਸਲਾਂ ਲਈ ਪ੍ਰੋਸੈਸਿੰਗ ਅਤੇ ਡਰਾਇਰ ਪਲਾਂਟ ਸਥਾਪਤ ਕਰੇਗੀ।

ਪੰਜਾਬ ਵਿੱਚ ਕਿਸਾਨਾਂ ਨੂੰ ਕਣਕ-ਝੋਨੇ ਦੇ ਚੱਕਰ ਵਿੱਚੋਂ ਬਾਹਰ ਕੱਢਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਧਾਲੀਵਾਲ ਨੇ ਕਿਹਾ ਕਿ ਇਹ ਫਸਲਾਂ ਕਿਸਾਨਾਂ ਦੇ ਮੁਨਾਫੇ ਵਿੱਚ ਵਾਧਾ ਕਰਨਗੀਆਂ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਸਬੰਧੀ ਵੱਖਰੀ ਤਜਵੀਜ਼ ਬਣਾਉਣ ਤਾਂ ਜੋ ਜਲਦ ਤੋਂ ਜਲਦ ਕੰਮ ਸ਼ੁਰੂ ਕੀਤਾ ਜਾ ਸਕੇ ਜਿਸ ਨਾਲ ਕਿਸਾਨਾਂ ਨੂੰ ਵੱਡਾ ਲਾਭ ਹੋਵੇਗਾ।

ਧਾਲੀਵਾਲ ਨੇ ਉਮੀਦ ਜ਼ਾਹਰ ਕੀਤੀ ਕਿ ਡਰਾਇਰ ਪਲਾਂਟ ਵਧੇਰੇ ਕਿਸਾਨਾਂ ਨੂੰ ਮੂੰਗੀ ਅਤੇ ਮੱਕੀ ਦੀ ਚੋਣ ਕਰਨ ਲਈ ਉਤਸ਼ਾਹਿਤ ਕਰਨਗੇ ਅਤੇ ਝੋਨੇ ਅਤੇ ਕਣਕ ਦੀਆਂ ਫਸਲਾਂ ਦੇ ਰਕਬੇ ਨੂੰ ਘੱਟ ਕਰਨਗੇ। ਇਸ ਤੋਂ ਇਲਾਵਾ ਇਨ੍ਹਾਂ ਦੋਵਾਂ ਫ਼ਸਲਾਂ ਦੀ ਕਾਸ਼ਤ ਨਾਲ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਵੀ ਉੱਪਰ ਆਵੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਮੂੰਗੀ, ਮੱਕੀ, ਕਪਾਹ ਅਤੇ ਗੰਨੇ ਦੀ ਫ਼ਸਲ ਦਾ ਰਕਬਾ ਵਧਾਉਣ ‘ਤੇ ਜ਼ੋਰ ਦੇ ਰਹੀ ਹੈ ਅਤੇ ਚੌਲ ਪੰਜਾਬ ਦੀ ਖੁਰਾਕ ਨਹੀਂ ਹੈ, ਇਸ ਲਈ ਕਿਸਾਨਾਂ ਨੂੰ ਨਵੀਆਂ ਫ਼ਸਲਾਂ ਦੀ ਚੋਣ ਕਰਨੀ ਚਾਹੀਦੀ ਹੈ।

ਜਗਰਾਓਂ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਲਈ ਪ੍ਰੇਰਿਤ ਕੀਤਾ, ਜਿਸ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਮਿੱਟੀ ਦੀ ਸਿਹਤ ‘ਤੇ ਮਾੜਾ ਅਸਰ ਪੈਂਦਾ ਹੈ।

ਕੈਂਪ ਵਿੱਚ ਵਿਧਾਇਕ ਜਗਰਾਉਂ ਸਰਵਜੀਤ ਕੌਰ ਮਾਣੂੰਕੇ ਅਤੇ ਏ.ਸੀ.ਐਸ. (ਖੇਤੀਬਾੜੀ ਅਤੇ ਕਿਸਾਨ ਭਲਾਈ) ਸਰਵਜੀਤ ਸਿੰਘ ਨੇ ਵੀ ਸੰਬੋਧਨ ਕੀਤਾ।

ਬਾਅਦ ਵਿੱਚ ਧਾਲੀਵਾਲ ਨੇ ਵਿਧਾਇਕ ਅਤੇ ਹੋਰ ਅਧਿਕਾਰੀਆਂ ਨਾਲ ਜਗਰਾਉਂ ਅਨਾਜ ਮੰਡੀ ਦਾ ਦੌਰਾ ਕਰਕੇ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਅਨਾਜ ਮੰਡੀਆਂ ਵਿੱਚ ਨਿਰਵਿਘਨ ਕਾਰੋਬਾਰ ਨੂੰ ਯਕੀਨੀ ਬਣਾਇਆ ਜਾ ਸਕੇ।

ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਹੀ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਅਤੇ ਸੂਬੇ ਦੀਆਂ ਸਾਰੀਆਂ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਅਨਾਜ ਦੀ ਤੁਰੰਤ ਲਿਫਟਿੰਗ ਤੋਂ ਇਲਾਵਾ ਸਮੇਂ ਸਿਰ ਖਰੀਦ ਅਤੇ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਵਿਸਤ੍ਰਿਤ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ।

ਉਨ੍ਹਾਂ ਕਿਹਾ ਕਿ ਸਾਰੇ ਖਰੀਦ ਕੇਂਦਰਾਂ ਵਿੱਚ ਲਿਫਟਿੰਗ ਅਤੇ ਅਦਾਇਗੀ ਦੇ ਪੁਖਤਾ ਪ੍ਰਬੰਧ ਕਰਨ ਤੋਂ ਇਲਾਵਾ ਬਾਰਦਾਨੇ ਦੀ ਵੀ ਲੋੜੀਂਦੀ ਉਪਲਬਧਤਾ ਹੈ, ਜਿੱਥੇ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੀ ਅਦਾਇਗੀ ਨਿਰਧਾਰਿਤ ਸਮਾਂ ਸੀਮਾ ਵਿੱਚ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤਾਂ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਕਿਉਂਕਿ ਇਸ ਨਾਲ ਵਾਤਾਵਰਨ ਪ੍ਰਦੂਸ਼ਿਤ ਹੋਣ ਦੇ ਨਾਲ-ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਦਾ ਵੀ ਨੁਕਸਾਨ ਹੁੰਦਾ ਹੈ।

ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਕੇ.ਐਨ.ਐਸ. ਕੰਗ, ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਹੋਰ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,177FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...