Thursday, April 25, 2024

ਵਾਹਿਗੁਰੂ

spot_img
spot_img

ਮੈਂ ਤਾਂ ‘ਹੀਰੋ’ ਸੀ, ਮੈਨੂੰ ਇਨ੍ਹਾਂ ‘ਵਿਲੇਨ’ ਬਣਾ ਦਿੱਤਾ: ਅਰਜੁਨ ਬਾਜਵਾ ਨੇ ਕਿਹਾ ਮੇਰੇ ਦਾਦੇ ਦੀ ਸ਼ਹਾਦਤ ’ਤੇ ਹੋਈ ਨੀਂਵੇਂ ਪੱਧਰ ਦੀ ਰਾਜਨੀਤੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 24 ਜੂਨ, 2021:
ਪੰਜਾਬ ਕੈਬਨਿਟ ਵੱਲੋਂ ਮਿਲੀ ਪੁਲਿਸ ਇੰਸਪੈਕਟਰ ਦੀ ਨੌਕਰੀ ’ਤੇ ਵਿਰੋਧੀ ਪਾਰਟੀਆਂ ਅਤੇ ਕਾਂਗਰਸ ਪਾਰਟੀ ਦੇ ਕੁਝ ਆਗੂਆਂ ਵੱਲੋਂ ਤਿੱਖੇ ਇਤਰਾਜ਼ ਜਤਾਏ ਜਾਣ ’ਤੇ ਇਸ ਨੌਕਰੀ ਨੂੰ ਨਾ ਲੈਣ ਦਾ ਫ਼ੈਸਲਾ ਕਰਨ ਵਾਲੇ ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ ਦੇ ਬੇਟੇ ਅਰਜੁਨ ਪ੍ਰਤਾਪ ਸਿੰਘ ਬਾਜਵਾ ਨੇ ਵੀ ਖੁਲ੍ਹ ਕੇ ਆਪਣੀ ਗੱਲ ਰੱਖੀ ਹੈ।

ਆਪਣੀ ਪੁਲਿਸ ਇੰਸਪੈਕਟਰ ਦੀ ਨੌਕਰੀ ’ਤੇ ਛਿੜੇ ਵਿਵਾਦ ਬਾਰੇ ਗੱਲ ਕਰਦਿਆਂ ਸ: ਅਰਜੁਨ ਸਿੰਘ ਬਾਜਵਾ ਨੇ ਕਿਹਾ ਕਿ ਉਨ੍ਹਾਂ ਨੂੰ ਅਫ਼ਸੋਸ ਹੈ ਕਿ ਉਨ੍ਹਾਂ ਦੀ ਨੌਕਰੀ ਦੇ ਮਾਮਲੇ ਵਿੱਚ ਉਨ੍ਹਾਂ ਦੇ ਦਾਦੇ ਦੀ ਸ਼ਹਾਦਤ ’ਤੇ ਨੀਂਵੇਂ ਪੱਧਰ ਦੀ ਰਾਜਨੀਤੀ ਕੀਤੀ ਗਈ।

ਉਹਨਾਂ ਕਿਹਾ ਕਿ ਉਹ ਫ਼ਿਲਮ ਇੰਡਸਟਰੀ ਵਿੱਚ ਹਨ ਅਤੇ ਉਨ੍ਹਾਂ ਦੀ ਫ਼ਿਲਮ ਰਿਲੀਜ਼ ਹੋਣ ਵਾਲੀ ਹੈ, ਕੋਵਿਡ ਕਰਕੇ ਦੇਰੀ ਹੋ ਗਈ। ਉਨ੍ਹਾਂ ਕਿਹਾ ਕਿ ਉਹਨਾਂ ਦੀ ਅਲੋਚਨਾ ਤਾਂ ਖ਼ੁੂਬ ਕੀਤੀ ਗਈ ਪਰ ਅਲੋਚਨਾ ਕਰਨ ਵਾਲਿਆਂ ਨੇ ਇਹ ਨਹੀਂ ਵੇਖ਼ਿਆ ਜਾਣਿਆ ਕਿ ਉਹ ਨੈਸ਼ਨਲ ਪੱਧਰ ’ਤੇ ਹਾਕੀ, ਬਾਸਕਟ ਬਾਲ ਅਤੇ ਗੌਲਫ਼ ਦੇ ਖ਼ਿਡਾਰੀ ਹਨ।

ਉਹਨਾਂ ਆਖ਼ਿਆ ਕਿ ਉਹ ਤਾਂ ‘ਰੀਅਲ ਲਾਈਫ਼ ਹੀਰੋ’ ਸਨ, ਪਰ ਵਿਰੋਧ ਕਰਨ ਵਾਲਿਆਂ ਨੇ ਉਨ੍ਹਾਂ ਨੂੰ ‘ਵਿਲੇਨ’ ਬਣਾ ਕੇ ਰੱਖ ਦਿੱਤਾ।

ਉਹਨਾਂ ਆਖ਼ਿਆ ਕਿ ਜੇ ਉਹ ਲਾਰੈਂਸ ਸਕੂਲ ਵਿੱਚ ਪੜ੍ਹੇ ਹਨ, ਜੇ ਉਹ ਚੰਗੇ ਕਾਲਜਾਂ ਵਿੱਚ ਪੜ੍ਹੇ ਹਨ ਅਤੇ ਦੇਸ਼ ਵਿਦੇਸ਼ ਘੁੰਮੇ ਹਨ ਤਾਂ ਇਹ ਉਨ੍ਹਾਂ ਦੀ ਅਯੋਗਤਾ ਨਹੀਂ ਹੈ।

ਉਹਨਾਂ ਦੱਸਿਆ ਕਿ ਉਹ 10 ਸਾਲ ਦੀ ਉਮਰ ਤੋਂਹੀ ਹਲਕੇ ਦੇ ਲੋਕਾਂ ਦੀ ਸੇਵਾ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਬਾਜਵਾ ਪਰਿਵਾਰ ਨੇ ਇਕ ਐਨ.ਜੀ.ਉ. ਸ਼ੁਰੂ ਕੀਤੀ ਜਿਸ ਤਹਿਤ ਕੋਵਿਡ ਦੌਰਾਨ 5 ਐਂਬੂਲੈਂਸਾਂ ਹਰ ਸਮੇਂ ਲੋਕਾਂ ਦੀ ਸੇਵਾ ਲਈ ਹਾਜ਼ਰ ਰਹੀਆਂ।

ਉਹਨਾਂ ਆਖ਼ਿਆ ਕਿ ਉਹਨਾਂ ਨੂੰ ਇਹ ਨੌਕਰੀ ਛੱਡਣ ਦਾ ਕੋਈ ਗ਼ਮ ਨਹੀਂ ਹੈ ਅਤੇ ਉਹ ਵੱਖ-ਵੱਖ ਤਰੀਕਿਆਂ ਨਾਲ ਲੋਕ ਸੇਵਾ ਜਾਰੀ ਰੱਖਣਗੇ।

ਫ਼ਤਹਿ ਬਾਜਵਾ ਦਾ ਜਾਖ਼ੜ, ਤ੍ਰਿਪਤ ਬਾਜਵਾ, ਸਰਕਾਰੀਆ ’ਤੇ ਵੱਡਾ ਹਮਲਾ: ਆਪਣੇ ਪੁੱਤ, ਭਤੀਜਿਆਂ ਦੇ ਚੇਅਰਮੈਨੀਆਂ ਤੋਂ ਅਸਤੀਫ਼ੇ ਦਿਵਾਉ

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...