Thursday, April 18, 2024

ਵਾਹਿਗੁਰੂ

spot_img
spot_img

ਮੈਡੀਕਲ ਆਕਸੀਜਨ ਦੀ ਪੈਦਾ ਕੀਤੀ ਫਰਜ਼ੀ ਘਾਟ ਮਨੁੱਖ਼ਤਾ ਦੀ ਹੱਤਿਆ ਦੇ ਤੁਲ: ਰਾਣਾ ਸੋਢੀ

- Advertisement -

ਯੈੱਸ ਪੰਜਾਬ
ਚੰਡੀਗੜ, 21 ਅਪ੍ਰੈਲ, 2021 –
ਕਰੋਨਾ ਵਿਰੁੱਧ ਜੰਗ ਵਿੱਚ ਅਸਫ਼ਲ ਰਹਿਣ ਅਤੇ ਸੂਬਿਆਂ ਨੂੰ ਮੁੱਢਲੀਆਂ ਡਾਕਟਰੀ ਸੁਵਿਧਾਵਾਂ ਮੁਹੱਈਆ ਕਰਵਾਉਣ ਵਿੱਚ ਅਸਮਰੱਥ ਕੇਂਦਰ ਸਰਕਾਰ ’ਤੇ ਵਰਦਿਆਂ ਪੰਜਾਬ ਦੇ ਖੇਡ, ਯੁਵਾ ਅਤੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਰਾਣਾ ਗੁਰਜੀਤ ਸਿੰਘ ਸੋਢੀ ਨੇ ਮੈਡੀਕਲ ਆਕਸੀਜਨ ਦੀ ਫਰਜੀ ਖੜੀ ਕੀਤੀ ਕਮੀ ਨੂੰ ਮਨੁੱਖ਼ਤਾ ਦੀ ਹੱਤਿਆ ਦੱਸਿਆ ਹੈ।

ਅੱਜ ਇੱਥੇ ਜਾਰੀ ਇੱਕ ਪ੍ਰੈਸ ਰਿਲੀਜ਼ ਵਿੱਚ ਰਾਣਾ ਸੋਢੀ ਨੇ ਕਿਹਾ ਕਿ ਭਾਰਤ ਸਰਕਾਰ ਦੇਸ਼ ਦੇ ਨਾਗਰਿਕਾਂ ਨੂੰ ਜ਼ਰੂਰੀ ਰਾਹਤ ਮੁਹੱਇਆ ਕਰਵਾਉਣ ਵਿੱਚ ਬੁਰੀ ਤਰਾਂ ਅਸਫਲ ਰਹੀ ਹੈ ਅਤੇ ਜਖੀਰੇਬਾਜ਼ ਮੈਡੀਕਲ ਆਕਸੀਜਨ ਦੀ ਜਖੀਰੇਬਾਜੀ ਕਰਨ ਵਿੱਚ ਪੂਰੀ ਤਰਾਂ ਸਰਗਰਮ ਹਨ।

ਉਨਾਂ ਕਿਹਾ ਕਿ ਕੋਵਿਡ ਵੈਕਸੀਨ ਤੇ ਹੋਰ ਜੀਵਨ ਬਚਾਊ ਦਵਾਈਆਂ ਦੀ ਭਾਰੀ ਕਮੀ ਕਾਰਨ ਸਰਕਾਰ ਪ੍ਰਤੀ ਲੋਕਾਂ ਵਿੱਚ ਗੁੱਸਾ ਵਧ ਰਿਹਾ ਹੈ। ਵੈਕਸੀਨ ਦੀ ਸੰਭਾਵਿਤ ਕਮੀ ਬਾਰੇ ਪੂਰੀ ਤਰਾਂ ਜਾਣੂ ਹੋਣ ਦੇ ਬਾਵਜੂਦ ਕੇਂਦਰ ਸਰਕਾਰ ਨੇ ਹੋਰ ਵੈਕਸੀਨਾਂ ਦੀ ਪ੍ਰਵਾਨਗੀ ਤੋਂ ਪਾਸਾ ਵੱਟਿਆ।

ਕੇਂਦਰ ਸਰਕਾਰ ਦੋ ਪ੍ਰਾਈਵੇਟ ਕੰਪਨੀਆਂ ਦੇ ਵੱਡੀ ਪੱਧਰ ਦੇ ਉਤਪਾਦਨ ਉਤੇ ਭਰੋਸਾ ਕਰਦੀ ਰਹੀ ਪਰ ਇਹ ਕੋਸ਼ਿਸ਼ਾਂ ਪੂਰੀ ਤਰਾਂ ਬੇਅਰਥ ਰਹੀਆਂ।

ਰਾਣਾ ਗੁਰਮੀਤ ਸਿਘ ਸੋਢੀ ਨੇ ਕਿਹਾ ਕਿ ਕੋਵਿਡ ਦੀ ਦਵਾਈ ਦੀ ਢੁਕਵੀਂ ਮਾਤਰਾ ਵਿੱਚ ਸਪਲਾਈ ਦੀ ਅਸਫ਼ਲਤਾ ਦੇ ਨਤੀਜੇ ਵਜੋਂ ਵੱਖ ਵੱਖ ਸੂਬਿਆਂ ਦੇ ਅਨੇਕਾਂ ਵੈਕਸੀਨ ਕੇਂਦਰਾਂ ਵਿਖੇ ਵੈਕਸੀਨ ਮੁਹਿੰਮ ਬੰਦ ਕਰ ਦਿੱਤੀ ਗਈ ਹੈ ਅਤੇ ਲੋਕਾਂ ਨੂੰ ਬਿਨਾਂ ਦਵਾਈ ਦਿੱਤੇ ਵਾਪਿਸ ਮੋੜਿਆ ਦਾ ਰਿਹਾ ਹੈ। ਉਨਾਂ ਕਿਹਾ ਕਿ ਸਮੁੱਚੇ ਦੇਸ਼ ਵਿੱਚ ਸਥਿਤੀ ਬਹੁਤ ਗੰਭੀਰ ਹੈ।

ਦੇਸ਼ ਵਿੱਚ ਸਿਹਤ ਸੰਭਾਲ ਸੁਵਿਧਾਵਾਂ ਦੀ ਬਹੁਤ ਜਅਿਾਦਾ ਜ਼ਰੂਰਤ ਹੈ ਅਤੇ ਕੇਂਦਰ ਸਰਕਾਰ ਰੋਮ ਦੇ ਬਾਦਸਾਹ ਨੀਰੋ ਵਾਂਗ ਤਲਖ ਹਕੀਕਤਾਂ ਨੂੰ ਅੱਖੋਂ ਪਰੋਖੇ ਕਰ ਰਹੀ ਹੈ।

ਸਾਬਕਾ ਪ੍ਰਧਾਨ ਮੰਤਰੀ ਅਤੇ ਵਿਸ਼ਵ ਪ੍ਰਸਿੱਧੀ ਪ੍ਰਾਪਤ ਆਰਥਿਕ ਮਾਹਿਰ ਡਾਕਟਰ ਮਨਮੋਹਨ ਸਿੰਘ ਦੀ ਸਲਾਹ ’ਤੇ ਘਟੀਆ ਸਿਆਸਤ ਕਰਨ ਲਈ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ ਵਰਧਨ ਦੇ ਅਸਤੀਫੇ ਦੀ ਮੰਗ ਕਰਦੇ ਹੋਏ ਰਾਣਾ ਸੋਢੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਭਾਰਤੀ ਸਭਿਆਚਾਰ ਅਤੇ ਰਵਾਇਤਾਂ ਦਾ ਨਿਰਾਦਰ ਕਰਨ ਤੋਂ ਇਲਾਵਾ ਸਾਬਕਾ ਪ੍ਰਧਾਨ ਮੰਤਰੀ ਦੇ ਮਾਣ ਸਨਮਾਣ ਨੂੰ ਵੀ ਢਾਹ ਲਾਈ ਹੈ।

ਉਨਾਂ ਕਿਹਾ ਕਿ ਡਾਕਟਰ ਹਰਸ ਵਰਧਨ ਨੂੰ ਇਸ ਮਾਰੂ ਵਾਇਰਸ ਨਾਲ ਲੜਨ ’ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ, ਨਾ ਕਿ ਚੰਗੀ ਭਾਵਨਾ ਨਾਲ ਭੇਜੇ ਗਏ ਪੱਤਰ ’ਤੇ ਤੁੱਛ ਸਿਆਸਤ ਰਾਹੀਂ ਲਾਹਾ ਖੱਟਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,201FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...