Saturday, April 20, 2024

ਵਾਹਿਗੁਰੂ

spot_img
spot_img

ਮੈਡੀਕਲ ਕਾਲਜਾਂ ਦੀਆਂ ਫੀਸਾਂ ਵਿਚ ਵਾਜਿਬ ਵਾਧਾ ਕੀਤਾ ਗਿਆ: ਸੋਨੀ

- Advertisement -

ਚੰਡੀਗੜ੍ਹ, 4 ਜੂਨ, 2020 –

ਪੰਜਾਬ ਸਰਕਾਰ ਨੇ ਸੂਬੇ ਦੇ ਮੈਡੀਕਲ ਕਾਲਜਾਂ ਦੀਆਂ ਫੀਸਾਂ ਵਿਚ ਵਾਜਿਬ ਵਾਧਾ ਕੀਤਾ ਹੈ। ਉਕਤ ਪ੍ਰਗਟਾਵਾ ਅੱਜ ਇਥੇ ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ਼੍ਰੀ ਓਮ ਪ੍ਰਕਾਸ਼ ਸੋਨੀ ਨੇ ਕੀਤਾ।

ਸ਼੍ਰੀ ਸੋਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪਹਿਲਾਂ 2010 ਅਤੇ 2015 ਵਿਚ ਮੈਡੀਕਲ ਕਾਲਜ ਦੀਆਂ ਫੀਸਾਂ ਵਿਚ ਸੋਧ ਕੀਤੀ ਸੀ ਜੋ ਕਿ ਹੁਣ ਕੀਤੇ ਵਾਧੇ ਤੋਂ ਬਹੁਤ ਜ਼ਿਆਦਾ ਸੀ। ਫੀਸ ਵਾਧੇ ਸਬੰਧੀ ਵਿਰੋਧੀ ਧਿਰਾਂ ਵਲੋਂ ਸਿਰਫ ਰਾਜਨੀਤਕ ਲਾਹਾ ਲੈਣ ਲਈ ਬਿਆਨਬਾਜ਼ੀ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ ਭਾਜਪਾ ਸਰਕਾਰ ਨੇ ਨੇ ਆਪਣੇ ਕਾਰਜਕਾਲ ਦੌਰਾਨ 2010 ਵਿਚ ਫੀਸਾਂ ਵਿਚ 98 ਫੀਸਦੀ ਵਾਧਾ ਕੀਤਾ ਸੀ ਅਤੇ 2015 ਵਿਚ 225 ਫੀਸਦੀ ਵਾਧਾ ਕੀਤਾ ਸੀ ਜਦਕਿ ਮੋਜੂਦਾ ਸਰਕਾਰ ਨੇ ਸਿਰਫ 77 ਫੀਸਦੀ ਵਾਧਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਫ਼ੀਸ ਵਿਚ ਕੀਤਾ ਗਿਆ ਵਾਧਾ ਅਤਿ ਲੋੜੀਂਦਾ ਸੀ ਅਤੇ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਡਾਕਟਰ ਕੇ.ਕੇ. ਤਲਵਾਰ ਦੀ ਅਗਵਾਈ ਵਾਲੀ ਡਾਕਟਰੀ ਸਿੱਖਿਆ ਸਬੰਧੀ ਗਠਿਤ ਸਲਾਹਕਾਰ ਕਮੇਟੀ ਵਲੋਂ ਪੂਰੀ ਘੋਖ ਤੋਂ ਬਾਅਦ ਇਹ ਫ਼ੀਸ ਵਾਧੇ ਸਬੰਧੀ ਪੰਜਾਬ ਸਰਕਾਰ ਨੂੰ ਸਿਫਾਰਸ਼ ਕੀਤੀ ਗਈ ਸੀ ਇਸ ਤੋਂ ਇਲਾਵਾ ਸਰਕਾਰ ਦੇ ਵੀ ਧਿਆਨ ਵਿੱਚ ਆਇਆ ਸੀ ਕਿ ਵਧੀ ਹੋਈ ਮਹਿੰਗਾਈ ਕਾਰਨ ਸਰਕਾਰੀ ਮੈਡੀਕਲ ਕਾਲਜ ਤੇ ਵਿੱਤੀ ਬੋਝ ਦਿਨੋ-ਦਿਨ ਵੱਧ ਰਿਹਾ ਸੀ।

ਉਨ੍ਹਾਂ ਕਿਹਾ ਇਕ ਡਾਕਟਰ ਬਣਾਉਣ ‘ਤੇ ਸੂਬਾ ਸਰਕਾਰ ਦਾ ਘੱਟੋ-ਘੱਟ 13-14 ਲੱਖ ਰੁਪਏ ਸਲਾਨਾ ਖਰਚ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਨਿੱਜੀ ਕਾਲਜਾਂ ਵਿੱਚ ਐਮ.ਬੀ.ਬੀ.ਐਸ.ਦੇ ਪੂਰੇ ਕੋਰਸ ਦੀ ਫੀਸ ਸਰਕਾਰੀ ਮੈਡੀਕਲ ਕਾਲਜ ਦੇ ਮੁਕਾਬਲੇ ਕੲੀ ਗੁਣਾਂ ਜ਼ਿਆਦਾ ਹੈ ਅਤੇ ਸਰਕਾਰ ਨੇ ਇਨ੍ਹਾਂ ਪ੍ਰਾਈਵੇਟ ਮੈਡੀਕਲ ਕਾਲਜ ਦੀਆਂ ਫੀਸਾਂ ਵਿਚ ਇਕਸਾਰਤਾ ਲਿਆਉਣ ਲਈ ਕਈ ਉਪਰਾਲੇ ਕੀਤੇ ਹਨ।

ਸ੍ਰੀ ਸੋਨੀ ਨੇ ਦੱਸਿਆ ਕਿ ਸਰਕਾਰੀ ਮੈਡੀਕਲ ਕਾਲਜ ਵਿੱਚ ਵਧੀਆ ਫੀਸਾਂ ਦੇ ਕੇ ਵਿਦਿਆਰਥੀ 1.50 ਲੱਖ ਰੁਪਏ ਸਲਾਨਾ ਫੀਸ ਦੇ ਕੇ ਕੁਲ 7.80 ਲੱਖ ਰੁਪਏ ਵਿਚ ਸਾਢ਼ੇ ਚਾਰ ਸਾਲ ਦਾ ਕੋਰਸ ਮੁਕੰਮਲ ਕਰ ਲੈਣਗੇ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਿੱਜੀ ਮੈਡੀਕਲ ਕਾਲਜਾਂ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਤੋਂ ਪਹਿਲਾਂ ਐਮ.ਬੀ.ਬੀ.ਐਸ.ਦੇ ਪੂਰੇ ਕੋਰਸ ਦੀ ਫੀਸ ਪੰਜ ਸਾਲ ਦੀ ਲੲੀ ਜਾਂਦੀ ਸੀ ਜਿਸ ਨੂੰ ਸਾਡੀ ਸਰਕਾਰ ਨੇ ਠੀਕ ਕਰਦੇ ਹੋਏ ਮੈਡੀਕਲ ਕਾਲਜ ਨੂੰ ਪਾਬੰਦ ਕੀਤਾ ਕਿ ਉਹ ਸਿਰਫ ਸਾਢ਼ੇ ਚਾਰ ਸਾਲ ਦੀ ਹੀ ਫੀਸ ਲੈਣ।

ਡਾਕਟਰੀ ਸਿੱਖਿਆ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਗਰੀਬ ਵਿਦਿਆਰਥੀਆਂ ਨੂੰ ਸਿੱਖਿਆ ਹਾਸਲ ਕਰਨ ਨੂੰ ਯਕੀਨੀ ਬਣਾਉਣ ਲਈ ਐਸ.ਸੀ. ਸਕਾਲਰਸ਼ਿਪ ਸਕੀਮ ਚਲਾਈ ਜਾ ਰਹੀ ਹੈ ਜਿਸ ਨਾਲ ਗਰੀਬ ਵਿਦਿਆਰਥੀ ਭਵਿੱਖ ਵਿੱਚ ਡਾਕਟਰ ਬਣਨ ਦਾ ਆਪਣਾ ਸੁਪਨਾ ਸਾਕਾਰ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਸੂਬੇ ਵਿਚ ਤਿੰਨ ਸਰਕਾਰੀ ਮੈਡੀਕਲ ਕਾਲਜ ਚੱਲ ਰਹੇ ਹਨ ਅਤੇ 2 ਸਾਲਾਂ ਵਿਚ ਤਿੰਨ ਹੋਰ ਨਵੇਂ ਮੈਡੀਕਲ ਕਾਲਜ ਮੁਹਾਲੀ, ਹੁਸ਼ਿਆਰਪੁਰ ਅਤੇ ਕਪੂਰਥਲਾ ਵਿੱਚ ਸ਼ੁਰੂ ਹੋ ਜਾਣਗੇ।

ਉਨ੍ਹਾਂ ਕਿਹਾ ਕਿ ਵਧੀਆ ਫੀਸਾਂ ਨਵੇਂ ਸੈਸ਼ਨ ਤੋਂ ਲਾਗੂ ਹੋਣਗੀਆਂ ਅਤੇ ਪਹਿਲਾਂ ਤੋਂ ਡਾਕਟਰੀ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ‘ਤੇ ਇਸ ਫ਼ੀਸ ਵਾਧੇ ਦਾ ਕੋਈ ਅਸਰ ਨਹੀਂ ਹੋਵੇਗਾ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...