Friday, March 29, 2024

ਵਾਹਿਗੁਰੂ

spot_img
spot_img

ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਰੇਗਾ ਪੰਜਾਬ: ਮੁੱਖ ਮੰਤਰੀ ਭਗਵੰਤ ਮਾਨ

- Advertisement -

ਯੈੱਸ ਪੰਜਾਬ
ਕਪੂਰਥਲਾ/ਹੁਸ਼ਿਆਰਪੁਰ, 27 ਨਵੰਬਰ, 2022:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਨੂੰ ਦੁਨੀਆ ਭਰ ‘ਚ ‘ਮੈਡੀਕਲ ਸਿੱਖਿਆ’ ਦੇ ਧੁਰੇ ਵਜੋਂ ਉਭਾਰਨ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।

ਕਪੂਰਥਲਾ ਵਿੱਚ ਬਣਨ ਵਾਲੇ ਮੈਡੀਕਲ ਕਾਲਜ ਦੀ ਥਾਂ ਦਾ ਨਿਰੀਖਣ ਕਰਨ ਆਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੈਡੀਕਲ ਕਾਲਜ ਦਾ ਨਾਂ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ’ਤੇ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕਾਲਜ ਦੀ ਜਗ੍ਹਾ ਅਤੇ ਰੂਪ ਰੇਖਾ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ ਅਤੇ ਇਸ ਵੱਕਾਰੀ ਪ੍ਰੋਜੈਕਟ ‘ਤੇ ਛੇਤੀ ਹੀ ਕੰਮ ਸ਼ੁਰੂ ਹੋ ਜਾਵੇਗਾ। ਭਗਵੰਤ ਮਾਨ ਨੇ ਦੱਸਿਆ ਕਿ ਮੈਡੀਕਲ ਕਾਲਜ 20 ਏਕੜ ਰਕਬੇ ਵਿੱਚ ਬਣੇਗਾ ਅਤੇ ਇਸ ਪ੍ਰਾਜੈਕਟ ਉੱਤੇ ਕੁੱਲ 428.69 ਕਰੋੜ ਰੁਪਏ ਦੀ ਲਾਗਤ ਆਵੇਗੀ।

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਨਵਾਂ ਮੈਡੀਕਲ ਕਾਲਜ ਇਲਾਜ ਅਤੇ ਜਾਂਚ ਸਹੂਲਤਾਂ ਨੂੰ ਵੱਡਾ ਹੁਲਾਰਾ ਦੇਵੇਗਾ। ਉਨ੍ਹਾਂ ਕਿਹਾ ਕਿ ਇਸ ਕਾਲਜ ਵਿੱਚ ਹੋਰਨਾਂ ਸੂਬਿਆਂ ਤੋਂ ਵੀ ਵੱਡੀ ਗਿਣਤੀ ਵਿੱਚ ਵਿਦਿਆਰਥੀ ਆਉਣਗੇ, ਇਸ ਲਈ 300 ਬਿਸਤਰਿਆਂ ਵਾਲੇ ਅਤਿ ਆਧੁਨਿਕ ਸਿਵਲ ਹਸਪਤਾਲ ਤੋਂ ਇਲਾਵਾ ਕਾਲਜ ਦੇ ਨਾਲ 10-12 ਮੰਜ਼ਿਲਾਂ ਵਾਲੇ ਅਤਿ ਆਧੁਨਿਕ ਹੋਸਟਲ ਦੀ ਵੀ ਉਸਾਰੀ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਕਾਲਜ ਸਥਾਨਕ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਮੈਡੀਕਲ ਸਿੱਖਿਆ ਦੇ ਪਾਸਾਰ ਲਈ ਸੂਬਾ ਸਰਕਾਰ ਨੇ ਆਉਣ ਵਾਲੇ ਪੰਜ ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜ ਬਣਾਉਣ ਦਾ ਫੈਸਲਾ ਕੀਤਾ ਹੈ ਜਿਸ ਨਾਲ ਸੂਬੇ ਵਿੱਚ ਮੈਡੀਕਲ ਕਾਲਜਾਂ ਦੀ ਕੁੱਲ ਗਿਣਤੀ 25 ਹੋ ਜਾਵੇਗੀ। ਇਸ ਨਾਲ ਇਹ ਯਕੀਨੀ ਬਣਾਇਆ ਜਾਵੇਗਾ ਕਿ ਸੂਬੇ ਦੇ ਹਰੇਕ ਜ਼ਿਲ੍ਹੇ ਵਿਚ ਇੱਕ ਮੈਡੀਕਲ ਕਾਲਜ ਸਥਾਪਤ ਹੋਵੇ।

ਉਨ੍ਹਾਂ ਕਿਹਾ ਕਿ ਸੰਗਰੂਰ ਦੇ ਮਸਤੂਆਣਾ ਸਾਹਿਬ ਵਿਖੇ ਸੰਤ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦਾ ਨੀਂਹ ਪੱਥਰ ਉਨ੍ਹਾਂ ਵੱਲੋਂ ਪਹਿਲਾਂ ਹੀ ਰੱਖਿਆ ਜਾ ਚੁੱਕਾ ਹੈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ ਦੋ ਹੋਰ ਮੈਡੀਕਲ ਕਾਲਜਾਂ ਦਾ ਕੰਮ ਵੀ ਛੇਤੀ ਹੀ ਸ਼ੁਰੂ ਹੋ ਜਾਵੇਗਾ।

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਮੈਡੀਕਲ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਹੁਣ ਯੂਕਰੇਨ ਵਰਗੇ ਦੇਸ਼ਾਂ ਵਿੱਚ ਨਹੀਂ ਜਾਣਾ ਪਵੇਗਾ ਕਿਉਂਕਿ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਉਨ੍ਹਾਂ ਨੂੰ ਮਿਆਰੀ ਡਾਕਟਰੀ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਪਰ ਉਨ੍ਹਾਂ ਦੀ ਸਰਕਾਰ ਇਸ ਪਾਸੇ ਵਿਸ਼ੇਸ਼ ਤੌਰ ਉੱਤੇ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸਿਹਤ, ਸਿੱਖਿਆ, ਬਿਜਲੀ ਅਤੇ ਸਾਫ਼ ਪਾਣੀ ਉਨ੍ਹਾਂ ਦੀ ਸਰਕਾਰ ਦੇ ਪ੍ਰਮੁੱਖ ਤਰਜੀਹੀ ਖੇਤਰ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਸੂਬਾ ਸਰਕਾਰ ਨੇ ਕਈ ਲੋਕ ਪੱਖੀ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਹਰੇਕ ਬਿਲ ਉੱਤੇ 600 ਯੂਨਿਟ ਮੁਫਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਸੂਬੇ ਵਿੱਚ ਪਹਿਲੀ ਵਾਰ 86 ਫੀਸਦੀ ਘਰਾਂ ਨੂੰ ਬਿਜਲੀ ਦਾ ਜ਼ੀਰੋ ਬਿੱਲ ਆਇਆ ਹੈ। ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਆਉਣ ਵਾਲੇ ਮਹੀਨਿਆਂ ਵਿੱਚ 95 ਫੀਸਦੀ ਤੋਂ ਵੱਧ ਘਰਾਂ ਨੂੰ ਮੁਫਤ ਬਿਜਲੀ ਦਾ ਲਾਭ ਮਿਲੇਗਾ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਖ਼ਤ ਘਾਲਣਾ ਘਾਲ ਕੇ ਹਾਸਲ ਕੀਤੀ ਅਮਨ ਸ਼ਾਂਤੀ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਗੰਨ ਕਲਚਰ ਦੇ ਪ੍ਰਭਾਵ ਨੂੰ ਖ਼ਤਮ ਕਰਨ ਲਈ ਪਹਿਲਾਂ ਹੀ ਸਖ਼ਤ ਯਤਨ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਸੂਬੇ ਦੀ ਅਮਨ-ਸ਼ਾਂਤੀ ਭੰਗ ਕਰਨ ਦੇ ਮਨੋਰਥ ਨਾਲ ਨਫ਼ਰਤ ਭਰੇ ਭਾਸ਼ਣ ਦੇਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਾ ਜਾਵੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਹਾਈ ਸਿੱਧ ਹੋ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਕਲੀਨਿਕ ਖੋਲ੍ਹੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਭਾਰਤ ਸਰਕਾਰ ਨੇ ਵੀ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਇਨ੍ਹਾਂ ਕਲੀਨਿਕਾਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਅਹੁਦਾ ਸੰਭਾਲਣ ਤੋਂ ਲੈ ਕੇ ਹੁਣ ਤੱਕ ਯੋਗ ਨੌਜਵਾਨਾਂ ਨੂੰ ਲਗਪਗ 21000 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਹੋਰ ਭਰਤੀ ਵੀ ਪ੍ਰਕਿਰਿਆ ਅਧੀਨ ਹੈ ਅਤੇ ਸਾਰੇ ਸਰਕਾਰੀ ਵਿਭਾਗਾਂ ਵਿੱਚ ਸਟਾਫ ਦੀ ਕਮੀ ਨੂੰ ਜਲਦੀ ਹੀ ਦੂਰ ਕਰ ਲਿਆ ਜਾਵੇਗਾ। ਭਗਵੰਤ ਮਾਨ ਨੇ ਸਪੱਸ਼ਟ ਕਿਹਾ ਕਿ ਸੂਬੇ ਵਿੱਚ ਸਰਕਾਰੀ ਭਰਤੀ ਲਈ ਨਿਰੋਲ ਮੈਰਿਟ ਹੀ ਇਕਮਾਤਰ ਮਾਪਦੰਡ ਹੈ।

ਬਾਅਦ ਵਿੱਚ ਮੁੱਖ ਮੰਤਰੀ ਨੇ ਹੁਸ਼ਿਆਰਪੁਰ ਵਿਖੇ ਮਹਾਨ ਸ਼ਹੀਦ ਸ਼ਹੀਦ ਊਧਮ ਸਿੰਘ ਦੇ ਨਾਂ ’ਤੇ ਬਣਾਏ ਜਾਣ ਵਾਲੇ ਮੈਡੀਕਲ ਕਾਲਜ ਦੀ ਜਗ੍ਹਾ ਦਾ ਵੀ ਨਿਰੀਖਣ ਕੀਤਾ।ਉਨ੍ਹਾਂ ਕਿਹਾ ਕਿ ਇਹ ਮੈਡੀਕਲ ਕਾਲਜ ਲਗਭਗ 23 ਏਕੜ ਰਕਬੇ ਵਿੱਚ ਬਣੇਗਾ ਅਤੇ ਇਸ ਪ੍ਰਾਜੈਕਟ ਦੀ ਕੁੱਲ ਲਾਗਤ 418.3 ਕਰੋੜ ਰੁਪਏ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਕਾਲਜ ਦੀ ਜਗ੍ਹਾ ਤੇ ਰੂਪ ਰੇਖਾ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ ਅਤੇ ਇਸ ਪ੍ਰੋਜੈਕਟ ‘ਤੇ ਛੇਤੀ ਹੀ ਕੰਮ ਸ਼ੁਰੂ ਹੋ ਜਾਵੇਗਾ।

ਇਸ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਨੂੰ ਪ੍ਰਸਾਦ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...