Friday, April 26, 2024

ਵਾਹਿਗੁਰੂ

spot_img
spot_img

ਮੋਗਾ ਗੋਲੀ ਕਾਂਡ: ਅਸਲੇ ਦਾ ਲਾਇਸੈਂਸ ਲੈਣ ਲਈ ਝੂਠੀ ਕਹਾਣੀ ਘੜਣ ਵਾਲਾ ਵਿਅਕਤੀ ਆਪਣੇ ਦੋ ਸਾਥੀਆਂ ਸਮੇਤ ਗਿ੍ਫਤਾਰ

- Advertisement -

ਯੈੱਸ ਪੰਜਾਬ
ਚੰਡੀਗੜ/ਮੋਗਾ, 22 ਜੂਨ, 2022 –
ਬੰਬੀਹਾ ਭਾਈ ਪਿੰਡ ਦੇ ਰਹਿਣ ਵਾਲੇ ਵਿਅਕਤੀ ਵੱਲੋਂ ਸੋਮਵਾਰ ਸਵੇਰੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਦੇ ਘਰ ‘ਤੇ ਗੋਲੀ ਚਲਾਉਣ ਦੀ ਰਿਪੋਰਟ ਕੀਤੀ ਗਈ ਗੋਲੀਬਾਰੀ ਦੀ ਘਟਨਾ ਅਸਲ ਵਿੱਚ ਉਕਤ ਵਿਅਕਤੀ ਵੱਲੋਂ ਅਸਲਾ ਲਾਇਸੈਂਸ ਲੈਣ ਲਈ ਰਚੀ ਗਈ ਝੂਠੀ ਕਹਾਣੀ ਸਾਬਤ ਹੋਈ।

ਮੋਗਾ ਜ਼ਿਲਾ ਪੁਲਿਸ ਵੱਲੋਂ ਸ਼ਿਕਾਇਤਕਰਤਾ ਤਰਲੋਚਨ ਸਿੰਘ ਵਾਸੀ ਪਿੰਡ ਬੰਬੀਹਾ ਭਾਈ ਅਤੇ ਉਸ ਦੇ ਦੋ ਸਾਥੀਆਂ, ਜਿਨਾਂ ਦੀ ਪਛਾਣ ਕੁਲਵਿੰਦਰ ਸਿੰਘ ਉਰਫ ਕਿੰਦਾ ਵਾਸੀ ਬਰਗਾੜੀ ,ਫਰੀਦਕੋਟ ਅਤੇ ਸੁਖਵੰਤ ਸਿੰਘ ਉਰਫ ਫੌਜੀ ਵਾਸੀ ਪਿੰਡ ਚੀਦਾ ਵਜੋਂ ਹੋਈ ਹੈ, ਨੂੰ ਗਿ੍ਫਤਾਰ ਕਰਕੇ ਗੋਲੀ ਕਾਂਡ ਦੀ ਗੁੱਥੀ ਨੂੰ ਦੋ ਦਿਨਾਂ ਦੇ ਅੰਦਰ ਸੁਲਝਾ ਲਿਆ ਹੈ । ਪੁਲੀਸ ਨੇ ਜ਼ਿਲਾ ਫਰੀਦਕੋਟ ਦੇ ਪਿੰਡ ਛੰਨੀਆਂ ਦੇ ਰਹਿਣ ਵਾਲੇ ਜਗਮੀਤ ਸਿੰਘ ਉਰਫ ਜਗਮੀਤਾ ਖਿਲਾਫ ਵੀ ਕੇਸ ਦਰਜ ਕੀਤਾ ਹੈ।

ਪੁਲੀਸ ਨੇ ਮੁਲਜ਼ਮਾਂ ਕੋਲੋਂ ਇੱਕ .315 ਬੋਰ ਦਾ ਦੇਸੀ ਕੱਟਾ ਦੇ ਨਾਲ ਦੋ ਜਿੰਦਾ ਕਾਰਤੂਸ, ਇੱਕ .32 ਬੋਰ ਦਾ ਰਿਵਾਲਵਰ ਸਮੇਤ ਸੱਤ ਜਿੰਦਾ ਕਾਰਤੂਸ, ਚਾਰ ਮੋਬਾਈਲ ਫੋਨ ਅਤੇ ਇੱਕ ਪੈਨ ਡਰਾਈਵ ਬਰਾਮਦ ਕੀਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸੋਮਵਾਰ ਨੂੰ ਤਰਲੋਚਨ ਸਿੰਘ ਨੇ ਪੁਲਸ ਨੂੰ ਸੂਚਨਾ ਦਿੱਤੀ ਸੀ ਕਿ ਕੁਝ ਦਿਨ ਪਹਿਲਾਂ ਉਸ ਨੂੰ ਵਟਸਐਪ ਕਾਲ ਰਾਹੀਂ ਗੈਂਗਸਟਰਾਂ ਵੱਲੋਂ ਫਿਰੌਤੀ ਦੀ ਧਮਕੀ ਦਿੱਤੀ ਗਈ ਸੀ ਅਤੇ ਸੋਮਵਾਰ ਦੀ ਸਵੇਰ ਸਵੇਰੇ 4 ਵਜੇ ਦੇ ਕਰੀਬ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਦੇ ਘਰ ‘ਤੇ ਗੋਲੀਆਂ ਵੀ ਚਲਾਈਆਂ ਗਈਆਂ ਸਨ।

ਇੰਸਪੈਕਟਰ ਜਨਰਲ ਆਫ ਪੁਲਿਸ ਫਰੀਦਕੋਟ ਪੀ.ਕੇ ਯਾਦਵ ਨੇ ਦੱਸਿਆ ਕਿ ਥਾਣਾ ਸਮਾਲਸਰ ਵਿਖੇ ਆਈਪੀਸੀ ਦੀਆਂ ਧਾਰਾਵਾਂ 336, 506 ਅਤੇ 34 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਐਫ.ਆਈ.ਆਰ. ਨੰਬਰ 65 ਮਿਤੀ 20.06.2022 ਦਰਜ ਕੀਤੀ ਗਈ ਹੈ।

ਉਨਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਾਂਚ ਦੌਰਾਨ ਜਦੋਂ ਸੀ.ਸੀ.ਟੀ.ਵੀ. ਦੀ ਫੁਟੇਜ ਖੰਘਾਲੀ ਗਈ ਤਾਂ ਘਟਨਾ ਸਬੰਧੀ ਸ਼ੱਕ ਪੈਦਾ ਹੋਇਆ, ਜਿਸ ਕਾਰਨ ਮੁੱਦਈ ਤਰਲੋਚਨ ਸਿੰਘ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਗਈ, ਜਿਸ ਨੇ ਬਾਅਦ ਵਿੱਚ ਤਰਲੋਚਨ ਨੇ ਖੁਲਾਸਾ ਕੀਤਾ ਕਿ ਉਸਨੂੰ ਕੁਝ ਦਿਨ ਪਹਿਲਾਂ ਇੱਕ ਵਟਸਐਪ ਕਾਲ ਰਾਹੀਂ ਗੈਂਗਸਟਰਾਂ ਵੱਲੋਂ ਫਿਰੌਤੀ ਦੀ ਧਮਕੀ ਮਿਲੀ ਸੀ ਅਤੇ ਉਸਨੇ ਆਪਣੇ ਨਾਮ ‘ਤੇ ਅਸਲਾ ਲਾਇਸੈਂਸ ਲਈ ਅਰਜੀ ਦਿੱਤੀ ਸੀ ਜੋ ਕਿ ਕਲੀਅਰ ਨਹੀਂ ਹੋਈ ਸੀ।

ਉਨਾਂ ਕਿਹਾ ਕਿ ਬਾਅਦ ਵਿੱਚ ਤਰਲੋਚਨ ਨੇ ਅਸਲਾ ਲਾਇਸੈਂਸ ਲੈਣ ਲਈ ਇੱਕ ਕਹਾਣੀ ਰਚ ਕੇ ਖੁਦ ਹੀ ਆਪਣੇ ਘਰ ’ਤੇ ਗੋਲੀਆਂ ਚਲਾਉਣ ਲਈ ਹਥਿਆਰ ਖਰੀਦੇ ਅਤੇ ਸਿੱਧੂ ਮੂਸੇਵਾਲਾ ਕਤਲ ਕਾਂਡ ਕਾਰਨ ਜਾਣ ਬੁੱਝ ਕੇ ਮੀਡੀਆ ਵਿੱਚ ਗੋਲਡੀ ਬਰਾੜ ਦਾ ਨਾਂ ਲਿਆ।

ਹੋਰ ਜਾਣਕਾਰਾੀ ਦਿੰਦਿਆਂ ਐਸ.ਐਸ.ਪੀ ਮੋਗਾ ਗੁਲਨੀਤ ਸਿੰਘ ਖੁਰਾਣਾ ਨੇ ਅੱਗੇ ਦੱਸਿਆ ਕਿ ਤਰਲੋਚਨ ਨੇ ਆਪਣੇ ਦੋਸਤ ਕੁਲਵਿੰਦਰ ਸਿੰਘ ਉਰਫ ਕਿੰਦਾ ਵਾਸੀ ਪਿੰਡ ਬਰਗਾੜੀ ਕੋਲੋਂ ਇੱਕ ਲਾਇਸੈਂਸੀ .32 ਬੋਰ ਦਾ ਰਿਵਾਲਵਰ ਅਤੇ ਪਿੰਡ ਚੀਦਾ ਦੇ ਸੁਖਵੰਤ ਸਿੰਘ ਉਰਫ ਫੌਜੀ ਕੋਲੋਂ .315 ਬੋਰ ਦਾ ਦੇਸੀ ਪਿਸਤੌਲ ਲਿਆ ਸੀ।

ਜ਼ਿਕਰਯੋਗ ਹੈ ਕਿ ਸੁਖਵੰਤ ਸਿੰਘ ਉਰਫ ਫੌਜੀ ਇਹ ਹਥਿਆਰ ਜਗਮੀਤ ਸਿੰਘ ਉਰਫ ਜਗਮੀਤਾ ਤੋਂ ਲੈ ਕੇ ਆਇਆ ਸੀ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...