ਯੈੱਸ ਪੰਜਾਬ
ਮੋਗਾ, 7 ਜੁਲਾਈ, 2022:
ਪੰਜਾਬ ਵਿੱਚ ਬੇਅਦਬੀਆਂ ਦੇ ਮਾਮਲੇ ਵਿੱਚ ਪਹਿਲਾ ਫ਼ੈਸਲਾ ਸਾਹਮਣੇ ਆਇਆ ਹੈ।
ਮੋਗਾ ਵਿੱਚ 2015 ਵਿੱਚ ਹੋਏ ਬੇਅਦਬੀ ਮਾਮਲੇ ਵਿੱਚ ਅਦਾਲਤ ਨੇ ਫ਼ੈਸਲਾ ਸੁਣਾਉਂਦਿਆਂ 3 ਡੇਰਾ ਪ੍ਰੇਮੀਆਂ ਨੂੰ ਤਿੰਨ ਤਿੰਨ ਸਾਲ ਦੀ ਸਜ਼ਾ ਅਤੇ ਪੰਜ ਪੰਜ ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।
ਅਦਾਲਤ ਨੇ ਇਸ ਮਾਮਲੇ ਵਿੱਚ 2 ਵਿਅਕਤੀਆਂ ਨੂੂੰ ਬਰੀ ਕਰ ਦਿੱਤਾ ਹੈ।
ਇਹ ਘਟਨਾ 4 ਨਵੰਬਰ 2015 ਨੂੰ ਮੋਗਾ ਦੇ ਪਿੰਡ ਮਲਕੇ ਵਿਖ਼ੇ ਵਾਪਰੀ ਸੀ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਮਿਲੇ ਸਨ।
ਇਸ ਸੰਬੰਧੀ ਸਮਾਲਸਰ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਸੀ ਜਿਸ ਤਹਿਤ ਡੇਰੇ ਦੀ ਸਟੇਟ ਕਮੇਟੀ ਦੇ ਮੈਂਬਰ ਅਤੇ ਬਾਘਾਪੁਰਾਣਾ ਦੇ ਰਹਿਣ ਵਾਲੇ ਪ੍ਰਿਥੀ ਸਿੰਘ, ਮਿੱਠੂ ਸਿੰਘ ਅਤੇ ਰਮਨਦੀਪ ਸਿੱਘ ਦੋਵੇਂ ਵਾਸੀ ਮਲਿਕੇ ਨੂੰ ਨਾਮਜ਼ਦ ਕੀਤਾ ਗਿਆ ਸੀ।
ਇਸ ਮਾਮਲੇ ਵਿੱਚ ਅਦਾਲਤ ਵੱਲੋਂ ਦਵਿੰਦਰ ਸਿੰਘ ਅਤੇ ਸਤਨਾਮ ਸਿੰਘ ਨਾਂਅ ਦੇ ਵਿਅਕਤੀਆਂ ਨੂੰ ਹੁਣ ਬਰੀ ਕਰ ਦਿੱਤਾ ਗਿਆ ਹੈ ਜਦਕਿ ਪਹਿਲਾਂ ਨਾਮਜ਼ਦ ਤਿੰਨੇ ਦੋਸ਼ੀਆਂ ਨੂੰ ਸਜ਼ਾ ਸੁਣਾਈ ਗਈ ਹੈ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ