Tuesday, April 23, 2024

ਵਾਹਿਗੁਰੂ

spot_img
spot_img

ਮੋਗਾ ਵਿੱਚ ਜਨਤਕ ਸ਼ਿਕਾਇਤਾਂ ਦੀ ‘ਪੈਂਡੈਂਸੀ’ ‘ਜ਼ੀਰੋ’, ਜਾਂਚ ਵਾਲੇ ਮਾਮਲਿਆਂ ਵਿੱਚ ਵੀ 90 ਫ਼ੀਸਦੀ ਕਮੀ ਆਈ: ਹਰਮਨਬੀਰ ਸਿੰਘ ਗਿੱਲ

- Advertisement -

ਯੈੱਸ ਪੰਜਾਬ
ਮੋਗਾ, 25 ਜੁਲਾਈ, 2021:
ਲੋਕਾਂ ਅਤੇ ਪੁਲਿਸ ਦਰਮਿਆਨ ਭਰੋਸੇ ਨੂੰ ਹੋਰ ਪੱਕਾ ਕਰਦਿਆਂ ਅਤੇ ਅਪਰਾਧਾਂ ਵਿਰੁੱਧ ਸਖਤੀ ਨੂੰ ਵਧਾਉਂਦੇ ਹੋਏ, ਮੋਗਾ ਪੁਲਿਸ ਨੇ ਜ਼ਿਲ੍ਹਾ ਪੁਲਿਸ ਮੁਖੀ ਸ੍ਰ ਹਰਮਨਬੀਰ ਸਿੰਘ ਗਿੱਲ ਦੀ ਅਗਵਾਈ ਵਿੱਚ ਜਨਤਕ ਸ਼ਿਕਾਇਤਾਂ ਵਿਚ ਜ਼ੀਰੋ ਪੈਡੈਂਸੀ ਹਾਸਲ ਕਰਕੇ ਇਕ ਰਿਕਾਰਡ ਬਣਾਇਆ ਹੈ, ਇਸ ਤੋਂ ਇਲਾਵਾ ਬਕਾਇਆ ਕੇਸਾਂ ਦੀ ਜਾਂਚ ਦਰ (6 ਮਹੀਨੇ ਤੋਂ ਪੁਰਾਣੀ) ਨੂੰ ਘਟਾ ਦਿੱਤਾ। ਇਹ ਇਕੋ ਸਾਲ ਵਿਚ 90% ਹੋ ਗਈ ਹੈ।

ਜਨਤਕ ਸ਼ਿਕਾਇਤਾਂ ਬਾਰੇ ਅਧਿਕਾਰਤ ਅੰਕੜੇ ਦੱਸਦੇ ਹਨ ਕਿ ਤਿੰਨ ਮਹੀਨਿਆਂ ਪੁਰਾਣੀਆਂ ਸ਼ਿਕਾਇਤਾਂ ਦੀ ਕੋਈ ਵੀ ਪੈਡੈਂਸੀ ਨਹੀਂ ਹੈ, ਜਦੋਂ ਕਿ ਪਿਛਲੇ ਤਿੰਨ ਮਹੀਨਿਆਂ ਵਿੱਚ ਪ੍ਰਾਪਤ ਹੋਈਆਂ 1537 ਸ਼ਿਕਾਇਤਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਚੱਲ ਰਹੀ ਹੈ। ਪੁਲਿਸ ਵਿਭਾਗ ਵਿਚ ਸ਼ਿਕਾਇਤ ਦੇ ਨਿਪਟਾਰੇ ਲਈ ਘੱਟੋ ਘੱਟ ਸਮਾਂ ਤਿੰਨ ਮਹੀਨੇ ਹੁੰਦਾ ਹੈ।

ਸ੍ਰ ਗਿੱਲ ਨੇ ਕਿਹਾ ਕਿ ਮੌਜੂਦਾ ਸਟਾਫ ਅਤੇ ਸਰੋਤਾਂ ਦੇ ਨਾਲ ਕੇਸਾਂ ਦੀ ਸਮੇਂ ਸਿਰ ਅਤੇ ਪੂਰੀ ਜਾਂਚ ਲਈ ਸਰਗਰਮੀ ਨਾਲ ਕੰਮ ਕਰਦੇ ਹੋਏ, ਮੋਗਾ ਪੁਲਿਸ ਹਰ ਜਨਤਕ ਸ਼ਿਕਾਇਤ ਦਾ ਨਿਪਟਾਰਾ ਤਿੰਨ ਮਹੀਨਿਆਂ ਦੇ ਅੰਦਰ ਅੰਦਰ ਕਰਨ ਨੂੰ ਯਕੀਨੀ ਬਣਾ ਰਹੀ ਹੈ।

ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਪਿਛਲੇ ਸਾਲ ਦੇ ਕੇਸਾਂ ਦੀ ਪੜਤਾਲ ਪੈਂਡੈਂਸੀ (6 ਮਹੀਨਿਆਂ ਤੋਂ ਵੱਧ ਪੁਰਾਣੀ) ਦੇ ਮੁਕਾਬਲੇ, ਜੋ ਕਿ 31 ਜੂਨ, 2020 ਤੱਕ 270 ਸੀ, ਹੁਣ ਸਿਰਫ 29 ਕੇਸਾਂ ਤੱਕ ਸਿਮਟ ਗਈ ਹੈ, ਜਦੋਂਕਿ ਕੁੱਲ ਪੈਂਡੈਂਸੀ ਸਿਰਫ 756 ਕੇਸਾਂ ਵਿਚੋਂ ਹੈ। 718 ਕੇਸ ਛੇ ਮਹੀਨਿਆਂ ਤੋਂ ਘੱਟ ਪੁਰਾਣੇ ਹਨ।

ਸ੍ਰ ਗਿੱਲ ਨੇ ਕਿਹਾ ਕਿ ਭਾਰਤ ਦੀ ਅਪਰਾਧਿਕ ਨਿਆਂ ਪ੍ਰਣਾਲੀ ਬੈਕਲਾਗ ਸੰਕਟ ਨਾਲ ਜੂਝ ਰਹੀ ਹੈ ਅਤੇ ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (ਐਨਸੀਆਰਬੀ) ਵੱਲੋਂ ਹਾਲ ਹੀ ਵਿੱਚ ਪ੍ਰਕਾਸ਼ਤ ਪੈਂਡਿੰਗ ਜਾਂਚਾਂ ਅਤੇ ਮੁਕੱਦਮਿਆਂ ਦੇ ਅੰਕੜੇ ਦਰਸਾਉਂਦੇ ਹਨ ਕਿ ਇਹ ਸੰਕਟ ਹਰ ਲੰਘ ਰਹੇ ਸਾਲ ਦੇ ਨਾਲ ਹੋਰ ਗੰਭੀਰ ਹੁੰਦਾ ਜਾ ਰਿਹਾ ਹੈ। ਪਰ ਜੇਕਰ ਜ਼ਿਲ੍ਹਾ ਮੋਗਾ ਪੁਲਿਸ ਦੀ ਗੱਲ ਕੀਤੀ ਜਾਵੇ ਤਾਂ ਏਥੇ ਸਥਿਤੀ ਬਹੁਤ ਬੇਹਤਰ ਹੈ।

ਐਸਐਸਪੀ ਨੇ ਅੱਗੇ ਕਿਹਾ ਕਿ ਪਿਛਲੇ ਸਾਲ ਜੂਨ 2020 ਤੋਂ ਜੂਨ 2021 ਤੱਕ, ਪੁੱਛਗਿੱਛ ਦੀ ਪ੍ਰਕਿਰਿਆ ਵਿਚ ਵੀ 70% ਦੀ ਗਿਰਾਵਟ ਆਈ ਹੈ ਅਤੇ ਕਈ ਭਗੌੜਿਆਂ ਦੀ ਦਰ (ਪੀਓਜ਼) ਵਿਚ 20% ਦੀ ਗਿਰਾਵਟ ਆਈ ਹੈ, ਇਸੇ ਤਰ੍ਹਾਂ ਅਨਟ੍ਰੈਸਡ/ਰਿਪੋਰਟ ਰੱਦ ਕਰਨ ਦੀ ਪੇਂਡੈਂਸੀ 96% ਤੋਂ ਘੱਟ ਲਿਆਂਦੀ ਗਈ ਹੈ।

ਉਨ੍ਹਾਂ ਕਿਹਾ ਕਿ ਪੁਲਿਸ ਨੂੰ ਲੋਕਾਂ ਦੇ ਹੋਰ ਨੇੜੇ ਲਿਆਉਣ ਲਈ, ਮੋਗਾ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੁਆਰਾ 12 ਪਿੰਡਾਂ ਦੇ ਟੂਰ ਆਯੋਜਿਤ ਕੀਤੇ ਗਏ ਹਨ। ਇਸ ਦੇ ਨਾਲ ਹੀ ਅੰਦਰੂਨੀ ਪ੍ਰਕਿਰਿਆ ਦੇ ਸੁਧਾਰ ਅਤੇ ਰਿਕਾਰਡ ਦੀ ਸਾਂਭ ਸੰਭਾਲ ਰੱਖਣ ‘ਤੇ ਵੀ ਧਿਆਨ ਕੇਂਦਰਤ ਕੀਤਾ ਗਿਆ ਹੈ।

ਐਸਐਸਪੀ ਗਿੱਲ ਨੇ ਦੱਸਿਆ ਕਿ ਜੂਨ 2020 ਵਿਚ ਥਾਣਿਆਂ ਦੇ ਘੱਟੋ ਘੱਟ 59 ਰਸਮੀ ਨਿਰੀਖਣ ਲੰਬਿਤ ਸਨ, ਜਿਨ੍ਹਾਂ ਵਿਚੋਂ ਕੁਝ ਤਾਂ ਸਾਲ 2016 ਤੋਂ ਲੰਬਿਤ ਸਨ। ਹੁਣ ਇਹ ਅੰਕੜਾ ਜੂਨ 2021 ਵਿਚ ਸਿਰਫ 12 ਰਹਿ ਗਿਆ ਹੈ, ਜਿਨ੍ਹਾਂ ਵਿਚੋਂ ਕੋਈ ਵੀ ਨਿਰੀਖਣ ਦਸੰਬਰ 2020 ਤੋਂ ਪਹਿਲਾਂ ਦਾ ਲੰਬਿਤ ਨਹੀਂ ਹੈ।

ਐਸਐਸਪੀ ਹਰਮਨਬੀਰ ਸਿੰਘ ਗਿੱਲ ਨੇ ਆਪਣੀ ਟੀਮ ਨੂੰ ਇਹ ਸਿਹਰਾ ਦਿੰਦਿਆਂ ਕਿਹਾ ਕਿ ਮੋਗਾ ਪੁਲਿਸ ਦੀਆਂ ਸਾਰੀਆਂ ਧਿਰਾਂ ਦੇ ਨਿਰੰਤਰ ਅਤੇ ਅਣਥੱਕ ਯਤਨਾਂ ਦੇ ਨਾਲ ਨਾਲ ਨਿਰੀਖਣ ਅਫਸਰਾਂ ਦੁਆਰਾ ਸਰਗਰਮ ਨਿਗਰਾਨੀ ਅਤੇ ਕੇਸਾਂ ਦੀ ਪਾਲਣਾ ਕਰਕੇ ਹੀ ਇਹ ਸੰਭਵ ਹੋਇਆ ਹੈ।

ਇਸ ਦੌਰਾਨ ਜ਼ਿਲ੍ਹੇ ਦੀ ਅਪਰਾਧ ਸਥਿਤੀ ਦਾ ਜਾਇਜ਼ਾ ਲੈਣ ਲਈ ਐਸਐਸਪੀ ਦੀ ਨਿਗਰਾਨੀ ਹੇਠ ਨਿਯਮਤ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,192FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...